Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

ਸ੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ ਤੋਂ ਭਗੌੜੇ ਹੋਣਾ ਬਾਦਲ ਦਲ ਲਈ ਘਾਤਕ ਸਿੱਧ ਹੋਵੇਗਾ : ਕੁਲਵਿੰਦਰ ਜੰਡਾ 

January 11, 2025 03:38 PM
SehajTimes
ਹੁਸ਼ਿਆਰਪੁਰ : ਮਾਸਟਰ ਕੁਲਵਿੰਦਰ ਸਿੰਘ ਜੰਡਾ ਸੀਨੀਅਰ ਅਕਾਲੀ ਨੇਤਾ ਹੁਸ਼ਿਆਰਪੁਰ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਨੇ ਦੋ ਦਸੰਬਰ 2024 ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਲੀਡਰਸ਼ਿਪ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਤਲਬ ਕਰਕੇ ਦੋਸ਼ਾਂ ਦੀ ਪੁਸ਼ਟੀ ਕਰਵਾ ਕੇ ਪੰਥਕ ਫੈਸਲਾ ਸੁਣਾਇਆ ਸੀ ਜਿਸ ਨੂੰ ਸਮੁੱਚੀ ਕੌਮ ਨੇ ਪ੍ਰਵਾਨ ਕੀਤਾ ਤੇ ਸਿੰਘ ਸਾਹਿਬਾਨ ਦੀ ਸਲਾਘਾ ਕੀਤੀ ਗਈ ਸੀ ਪਰ ਬਾਦਲ ਦਲ ਦੇ ਕੁਝ ਕਾਰਕੁੰਨਾਂ ਨੂੰ ਇਹ ਪੰਥਕ ਫੈਸਲਾ ਪਸੰਦ ਨਹੀਂ ਆਇਆ ਉਹਨਾਂ ਵੱਲੋਂ ਸਾਜਿਸ਼ ਰਚਕੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਉੱਤੇ ਘਟੀਆ ਕਿਸਮ ਦੇ ਇਲਜਾਮ ਲਗਾ ਕੇ ਬਦਨਾਮ ਕਰਨ ਦਾ ਘਟੀਆ ਕੰਮ ਕੀਤਾ ਉਹਨਾਂ ਕਿਹਾ ਕਿ ਇਹਨਾਂ ਵਿਰੁੱਧ ਇੱਕ ਤਿੰਨ ਮੈਂਬਰੀ ਕਮੇਟੀ ਬਣਾ ਕੇ ਪੜਤਾਲ ਕਰਨ ਦਾ ਮਤਾ ਪਾਸ ਕੀਤਾ ਗਿਆ ਤਾਂ ਜੋ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਦਿੱਤੇ ਫੈਸਲੇ ਦੀ ਸਜ਼ਾ ਦਿੱਤੀ ਜਾ ਸਕੇ ਸਾਰੀਆਂ ਪੰਥਕ ਸੰਸਥਾਵਾਂ ਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਉਸਦਾ ਬਹੁਤ ਬੁਰਾ ਮਨਾਇਆ ਗਿਆ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਵਲੋਂ ਵੀ ਇਸ ਕਾਰਵਾਈ ਦੀ ਨਿਖੇਧੀ ਕੀਤੀ ਗਈ ਫਿਰ ਵੀ ਬਾਦਲ ਟੋਲੀ ਨੂੰ ਸਮਝ ਨਹੀਂ ਆਈ ਸਗੋਂ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਪ੍ਰਵਾਨ ਕਰਕੇ ਭੇਜਣ ਵਿੱਚ ਕਈ ਦਿਨ ਆਨਾ ਕਾਨੀ ਕੀਤੀ ਗਈ ਤੇ ਕਾਨੂੰਨੀ ਅਰਚਨਾ ਦਾ ਬਹਾਨਾ ਪਾ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ ਨੂੰ ਨਾ ਮੰਨਣ ਦਾ ਕਿਹਾ ਗਿਆ  ਉਹਨਾਂ ਕਿਹਾ ਕਿ 10 ਜਨਵਰੀ 2025 ਨੂੰ ਵਰਕਿੰਗ ਕਮੇਟੀ ਵੱਲੋਂ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਪ੍ਰਵਾਨ ਕਰਕੇ ਅਤੇ ਨਾਲ ਹੀ ਅਗਲੀ ਦਲ ਦੀ ਭਰਤੀ ਸਬੰਧੀ ਫੈਸਲਾ ਕਰਕੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਸੱਤ ਮੈਂਬਰੀ ਬਣਾਈ ਕਮੇਟੀ ਤੋਂ ਮੁੱਖ ਮੋੜ ਲਿਆ ਅਤੇ ਸਿੰਘ ਸਾਹਿਬਾਨ ਦੇ ਫੈਸਲੇ ਤੋਂ ਭਗੌੜੇ ਹੋ ਗਏ ਹੈ ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਪੁਨਰ ਸੁਰਜੀਤ ਹੋਣਾ ਮੁਸ਼ਕਿਲ ਤੇ ਨਾਮ ਮੁਨਕਿਨ ਹੋ ਗਿਆ ਹੈ ਸਮੁੱਚੀ ਕੌਮ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ ਨਾਲ ਚਟਾਨ ਵਾਂਗ ਖੜਨਾ ਚਾਹੀਦਾ ਹੈ ਅਤੇ ਭਗੋੜੇ ਹੋਏ ਟੋਲੇ ਤੋਂ ਦੂਰੀ ਬਣਾਉਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸਿੰਘ ਸਾਹਿਬ ਦੇ ਆਦੇਸ਼ ਮੁਤਾਬਿਕ ਸ਼੍ਰੋਮਣੀ ਅਕਾਲੀ ਦਲ ਦਾ ਨਿਰਮਾਣ ਸਮੁੱਚੀ ਸੰਗਤ ਦੀ ਇੱਛਾ ਅਨੁਸਾਰ ਹੋ ਸਕੇ ਤਾਂ ਜੋ ਭਵਿੱਖ ਵਿੱਚ ਸਮੁੱਚਾ ਪੰਜਾਬ ਅਤੇ ਸਿੱਖ ਕੌਮ ਚੜ੍ਹਦੀ ਕਲਾ ਵਿੱਚ ਹੋਵੇ!

Have something to say? Post your comment

 

More in Doaba

ਲਿਵਾਸਾ ਹਸਪਤਾਲ ਨੇ ਕਮਲ ਕਾਂਤ ਗੰਭੀਰ ਨੂੰ ਮੁੱਖ ਵਿੱਤੀ ਅਧਿਕਾਰੀ ਨਿਯੁਕਤ ਕੀਤਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ

ਸਤਲੋਕ ਧਾਮ, ਰਤੇਵਾਲ ਵਿਖੇ ਬ੍ਰਹਮਲੀਨ ਸਤਿਗੁਰੂ ਗੰਗਾ ਨੰਦ ਮਹਾਰਾਜ ਜੀ ਦੇ 109ਵੇਂ ਅਵਤਾਰ ਦਿਵਸ ਸਬੰਧੀ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਵਿੱਚ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਹੋਏ ਨਤਮਸਤਕ

ਇੰਪਲਾਈਜ਼ ਫੈਡਰੇਸ਼ਨ ਪੰਜਾਬ ਅਤੇ ਪਾਵਰਕਾਮ ਜਥੇਬੰਦੀ ਵੱਲੋਂ ਝੰਡਾ ਝੁਲਾਉਣ ਉਪਰੰਤ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਮੰਗਾਂ ਲਾਗੂ ਨਾ ਹੋਣ ਤੋਂ ਭੜਕੇ ਪਾਵਰਕਾਮ ਦੇ ਠੇਕਾ ਕਾਮੇ, ਵਿੱਤ ਮੰਤਰੀ ਦਾ ਪੁਤਲਾ ਫੂਕ ਕੇ ਕੀਤੀ ਮੁਕੰਮਲ ਹੜਤਾਲ

ਡਿਪਟੀ ਕਮਿਸ਼ਨਰ ਆਪਣੀ ਜਾਣਕਾਰੀ ਸਵੈ ਗਣਨਾ ਪੋਰਟਲ ਤੇ ਭਰ ਕੇ ਕੀਤੀ ਗਈ ਸੈਲਫ ਐਨਯੂਮੇਰੇਸ਼ਨ ਦੀ ਸ਼ੁਰੂਆਤ; ਨਾਗਰਿਕਾਂ ਨੂੰ ਪੂਰੇ ਉਤਸ਼ਾਹ ਨਾਲ ਭਾਗ ਲੈਣ ਦੀ ਅਪੀਲ

ਮਾਨ ਸਰਕਾਰ ਵਲੋਂ ਸੂਬੇ ’ਚ ਹੜ੍ਹ ਰੋਕੂ ਪ੍ਰਬੰਧਾਂ ’ਤੇ ਖ਼ਰਚੇ ਜਾ ਰਹੇ 600 ਕਰੋੜ ਰੁਪਏ: ਬਰਿੰਦਰ ਕੁਮਾਰ ਗੋਇਲ

ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

ਵਿਧਾਇਕਾ ਸੰਤੋਸ਼ ਕਟਾਰੀਆ ਦੇ ਯਤਨਾਂ ਸਦਕਾ ਪਿੰਡ ਨੀਲੇਵਾੜੇ (ਰੱਤੇਵਾਲ) ਦੀ ਪੰਚਾਇਤ ਨੂੰ ਮਿਲੇ 7 ਲੱਖ: ਕਰਨਵੀਰ ਕਟਾਰੀਆ

ਯੂਥ ਲੀਡਰਸ਼ਿਪ ਟ੍ਰੇਨਿੰਗ ਵਰਕਸ਼ਾਪ ਪੀ.ਏ.ਯੂ.–ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਵਿੱਚ ਆਯੋਜਿਤ