Thursday, December 18, 2025

Chandigarh

78914 ਲਾਭਪਾਤਰੀਆਂ ਨੂੰ ਵੱਖ-ਵੱਖ ਪੈਨਸ਼ਨ ਸਕੀਮਾਂ ਅਧੀਨ 11 ਕਰੋੜ 83 ਲੱਖ 71 ਹਜ਼ਾਰ ਰੁਪਏ ਦੀ ਅਦਾਇਗੀ

January 11, 2025 06:15 PM
SehajTimes

1500 ਰੁਪਏ ਪ੍ਰਤੀ ਮਹੀਨਾ ਲਾਭਪਾਤਰੀਆਂ ਦੇ ਖਾਤੇ ਵਿਚ ਕੀਤੀ ਜਾਂਦੀ ਹੈ ਅਦਾਇਗੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਐੱਸ.ਏ.ਐੱਸ. ਨਗਰ ਜ਼ਿਲ੍ਹੇ ਵਿਚ 78914 ਲਾਭਪਾਤਰੀਆਂ ਨੂੰ ਵੱਖ-ਵੱਖ ਪੈਨਸ਼ਨ ਸਕੀਮਾਂ ਅਧੀਨ 11 ਕਰੋੜ 83 ਲੱਖ 71 ਹਜ਼ਾਰ ਰੁਪਏ ਦੀ ਪ੍ਰਤੀ ਮਹੀਨਾ ਅਦਾਇਗੀ ਕੀਤੀ ਗਈ ਹੈ। ਇਹ ਜਾਣਕਾਰੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ  ਅੰਮ੍ਰਿਤ ਬਾਲਾ ਨੇ ਦਿੱਤੀ।

ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਬੁਢਾਪਾ ਪੈਨਸ਼ਨ ਦੇ 48315 ਲਾਭਪਾਤਰੀਆਂ ਨੂੰ 724,72,500 ਰੁਪਏ, ਵਿਧਵਾ ਤੇ ਬੇਸਹਾਰਾ ਔਰਤਾਂ ਲਈ ਪੈਨਸ਼ਨ ਦੇ 17179 ਲਾਭਪਾਤਰੀਆਂ ਨੂੰ 2,57,68,500 ਰੁਪਏ, 6370 ਬੇਸਹਾਰਾ ਬੱਚਿਆਂ ਲਈ 95,65,500 ਪੈਨਸ਼ਨ ਅਤੇ ਦਿਵਿਆਂਗ ਪੈਨਸ਼ਨ ਦੇ 7043 ਲਾਭਪਾਤਰੀਆਂ ਨੂੰ 1,05,64,500 ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਇਹ ਪੈਨਸ਼ਨ ਰਾਸ਼ੀ ਸਿੱਧੇ ਤੌਰ 'ਤੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਜਮ੍ਹਾਂ ਹੁੰਦੀ ਹੈ, ਜਿਸ ਨਾਲ ਜਿੱਥੇ ਲਾਭਪਾਤਰੀਆਂ ਦੀ ਖੱਜਲ-ਖੁਆਰੀ ਘਟੀ ਹੈ, ਉੱਥੇ ਉਨ੍ਹਾਂ ਦੇ ਸਮੇਂ ਦੀ ਬੱਚਤ ਵੀ ਹੋਈ ਹੈ। ਉਨ੍ਹਾਂ ਕਿਹਾ ਕਿ ਪੈਨਸ਼ਨ ਦੀ ਅਦਾਇਗੀ ਦਾ ਕੰਮ ਪੂਰੀ ਪਾਰਦਰਸ਼ਤਾ ਨਾਲ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ।

ਅੰਮ੍ਰਿਤ ਬਾਲਾ ਨੇ ਦੱਸਿਆ ਕਿ ਪੁਰਸ਼, ਜਿਨ੍ਹਾਂ ਦੀ ਉਮਰ 65 ਸਾਲ ਜਾਂ ਇਸ ਤੋਂ ਵੱਧ ਹੋਵੇ ਅਤੇ ਔਰਤਾਂ, ਜਿਨ੍ਹਾਂ ਦੀ ਉਮਰ 58 ਸਾਲ ਜਾਂ ਇਸ ਤੋਂ ਵੱਧ ਹੋਵੇ, ਦੀ ਆਮਦਨ ਸਾਰੇ ਵਸੀਲਿਆਂ ਤੋਂ ਸਾਲਾਨਾ ਆਮਦਨ 60 ਹਜ਼ਾਰ ਰੁਪਏ ਤੋਂ ਵੱਧ ਨਾ ਹੋਵੇ ਅਤੇ ਪੇਂਡੂ ਖੇਤਰ ਵਿੱਚ 2.5 ਏਕੜ ਤੋਂ ਘੱਟ ਜ਼ਮੀਨ ਵਾਲੇ ਅਤੇ ਸ਼ਹਿਰੀ ਖੇਤਰ ਵਿੱਚ 200 ਵਰਗ  ਗਜ਼ ਤੋਂ ਘੱਟ ਮਕਾਨ ਦੀ ਮਾਲਕੀ ਵਾਲੇ ਯੋਗ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਦਾ ਲਾਭ ਦਿੱਤਾ ਜਾਂਦਾ ਹੈ।

ਇਸੇ ਤਰ੍ਹਾਂ 58 ਸਾਲ ਤੋਂ ਘੱਟ ਉਮਰ ਦੀਆਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ, ਜਿਨ੍ਹਾਂ ਦੀ ਸਾਲਾਨਾ ਆਮਦਨ 60 ਹਜ਼ਾਰ ਤੋਂ ਵੱਧ ਨਾ ਹੋਵੇ ਅਤੇ 21 ਸਾਲ ਤੋਂ ਘੱਟ ਉਮਰ ਦੇ ਅਜਿਹੇ ਬੱਚੇ, ਜੋ ਮਾਤਾ ਪਿਤਾ ਦੀ ਮੌਤ ਜਾਂ ਉਨ੍ਹਾਂ ਦੀ ਦਿਵਿਆਂਗਤਾ ਕਾਰਨ ਦੇਖ-ਭਾਲ ਤੋਂ ਵਾਂਝੇ ਹੋ ਗਏ ਹੋਣ ਅਤੇ ਉਨ੍ਹਾਂ ਦੀ ਆਮਦਨ ਸਾਲਾਨਾ 60 ਹਜ਼ਾਰ ਤੋਂ ਘੱਟ ਹੋਵੇ, ਨੂੰ ਵੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਸੇ ਤਰ੍ਹਾਂ 50 ਫ਼ੀਸਦੀ ਤੋਂ ਵੱਧ ਵਾਲੇ ਦਿਵਿਆਂਗ ਵੀ ਵਿੱਤੀ ਸਹਾਇਤਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੈਨਸ਼ਨ ਲੈਣ ਲਈ ਦਸਤਾਵੇਜ ਨੇੜੇ ਦੇ ਸੇਵਾ ਕੇਂਦਰ ਵਿਖ਼ੇ ਜਮ੍ਹਾ ਕਰਵਾਏ ਜਾ ਸਕਦੇ ਹਨ ਜਾਂ ਟੋਲ ਫ੍ਰੀ ਫ਼ੋਨ ਨੰਬਰ 1076 'ਤੇ ਸਮਾਂ ਬੁੱਕ ਕਰਵਾ ਕੇ ਹਾਸਲ ਕੀਤੀ ਜਾ ਸਕਦੀ ਹੈ।

 

Have something to say? Post your comment

 

More in Chandigarh

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ