Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਅਧਿਆਪਕਾਂ ਨੇ ਤਨਖਾਹ ਕਟੌਤੀ ਦੇ ਰੋਸ ਵਜੋਂ ਅਮਨ ਅਰੋੜਾ ਦੀ ਕੋਠੀ ਅੱਗੇ ਦਿੱਤਾ ਸੰਕੇਤਕ ਧਰਨਾ 

January 15, 2025 12:40 PM
ਦਰਸ਼ਨ ਸਿੰਘ ਚੌਹਾਨ
ਪ੍ਰਸ਼ਾਸਨ ਵੱਲੋਂ ਡੀਟੀਐੱਫ ਨੂੰ 15 ਜਨਵਰੀ ਲਈ ਦਿੱਤਾ ਮੀਟਿੰਗ ਦਾ ਸੱਦਾ
 
 
ਸੁਨਾਮ : ਪੀਟੀਆਈ ਅਤੇ ਆਰਟ ਐਂਡ ਕਰਾਫਟ ਅਧਿਆਪਕਾਂ ਦੀਆਂ ਤਨਖ਼ਾਹਾਂ ਵਿੱਚ ਕੀਤੀ ਕਟੌਤੀ ਦੇ ਰੋਸ ਵਜੋਂ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਦਾ ਵਫ਼ਦ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਸਬ ਕਮੇਟੀ ਦੇ ਮੈਂਬਰ ਅਮਨ ਅਰੋੜਾ ਦੀ ਰਿਹਾਇਸ਼ ਕਮ ਦਫ਼ਤਰ ਵਿਖੇ 'ਯਾਦ ਪੱਤਰ'  ਦੇਣ ਪਹੁੰਚਿਆ ਲੇਕਿਨ ਤਸੱਲੀ ਬਖਸ਼ ਜਵਾਬ ਨਾ ਮਿਲਣ ਤੇ ਅਧਿਆਪਕਾਂ ਨੇ ਧਰਨਾ ਦੇਕੇ ਨਾਅਰੇਬਾਜ਼ੀ ਕੀਤੀ। ਡੀਐਸਪੀ ਹਰਵਿੰਦਰ ਸਿੰਘ ਖਹਿਰਾ ਵੱਲੋਂ ਵਫ਼ਦ ਨੂੰ ਮੀਟਿੰਗ ਕਰਵਾਉਣ ਦੇ ਦਿੱਤੇ ਭਰੋਸੇ ਤੋਂ ਬਾਅਦ ਧਰਨਾ ਸਮਾਪਤ ਕਰ ਦਿੱਤਾ।
ਡੀ.ਟੀ.ਐੱਫ. ਦੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਅਮੋਲਕ ਡੇਲੂਆਣਾ ਜਿਲ੍ਹਾ ਪ੍ਰਧਾਨ ਮਾਨਸਾ, ਸੂਬਾ ਕਮੇਟੀ ਮੈਂਬਰ ਰਾਜਿੰਦਰ ਮੂਲੋਵਾਲ, ਦਲਜੀਤ ਸਫ਼ੀਪੁਰ ਅਤੇ ਜਸਵੀਰ ਸਿੰਘ ਭੰਮਾ ਨੇ ਦੱਸਿਆ ਕਿ ਡਾਇਰੈਕਟਰ ਸਕੂਲ ਐਜੂਕੇਸ਼ਨ (ਸੈਕੰਡਰੀ) ਪੰਜਾਬ ਵੱਲੋਂ ਮਿਤੀ 8-11-2024 ਨੂੰ ਜਾਰੀ ਇੱਕ ਮਾਰੂ ਪੱਤਰ ਦੇ ਹਵਾਲੇ ਨਾਲ ਪੀਟੀਆਈ ਅਤੇ ਆਰਟ ਕਰਾਫਟ ਅਧਿਆਪਕਾਂ ਦੀ ਤਨਖ਼ਾਹ ਰਵੀਜ਼ਨ ਅਤੇ ਰਿਕਵਰੀ ਕਰਨ ਦਾ ਫੈਸਲਾ ਸੁਣਾਇਆ ਗਿਆ ਸੀ। ਇਸ ਮਾਮਲੇ ਦੇ ਵਿਰੋਧ ਵਿੱਚ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਵੱਲੋਂ 15 ਦਸੰਬਰ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ (ਪੰਜਾਬ ਪ੍ਰਧਾਨ 'ਆਪ') ਦੀ ਰਿਹਾਇਸ਼ ਅੱਗੇ ਵੱਡਾ ਰੋਸ ਮੁਜ਼ਾਹਰਾ ਕੀਤਾ ਗਿਆ। ਜਿਸ ਤੋਂ ਬਾਅਦ ਅਗਲੇ ਹੀ ਦਿਨ ਅਮਨ ਅਰੋੜਾ ਨਾਲ ਜਥੇਬੰਦੀ ਦੀ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਵਿੱਚ ਉਨ੍ਹਾਂ ਵੱਲੋਂ ਮੌਕੇ 'ਤੇ ਸਿੱਖਿਆ ਮੰਤਰੀ ਨਾਲ ਫੋਨ 'ਤੇ ਗੱਲ ਕਰਨ ਉਪਰੰਤ ਇਸ ਫੈਸਲੇ 'ਤੇ ਰੋਕ ਲਗਾਉਣ ਦਾ ਭਰੋਸਾ ਦਿੱਤਾ ਗਿਆ ਸੀ। ਇਸ ਤੋਂ ਬਾਅਦ 8 ਜਨਵਰੀ ਨੂੰ ਡੀ.ਟੀ.ਐੱਫ. ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਬਣੀ ਕੈਬਨਿਟ ਸਬ ਕਮੇਟੀ ਨਾਲ ਹੋਈ ਮੀਟਿੰਗ ਵਿੱਚ ਵੀ ਇਹ ਮਾਮਲਾ ਜੋਰ ਸ਼ੋਰ ਨਾਲ ਰੱਖਿਆ ਗਿਆ। ਇਸ ਮੀਟਿੰਗ ਵਿੱਚ ਸ੍ਰੀ ਚੀਮਾ ਵੱਲੋਂ ਮੌਕੇ 'ਤੇ ਸਕੂਲ ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਨੂੰ ਇਸ ਮਾਮਲੇ ਵਿੱਚ ਕਿਸੇ ਤਰ੍ਹਾਂ ਦੀ ਰਿਕਵਰੀ ਜਾਂ ਤਨਖ਼ਾਹ ਰਵੀਜ਼ਨ ਕਰਨ ਤੋਂ ਵਰਜਿਆ ਸੀ ਅਤੇ ਸਿੱਖਿਆ ਵਿਭਾਗ ਨੂੰ ਆਪਣੇ ਪੱਧਰ 'ਤੇ ਤੁਰੰਤ ਰੋਕ ਲਗਾਉਣ ਦੇ ਨਿਰਦੇਸ਼ ਦਿੱਤੇ ਸਨ। ਆਗੂਆਂ ਨੇ ਰੋਸ ਪ੍ਰਗਟ ਕਰਦਿਆਂ ਦੱਸਿਆ ਕਿ ਸਮੁੱਚੀ ਕੈਬਨਿਟ ਸਬ ਕਮੇਟੀ ਵੱਲੋਂ ਭਰੋਸਾ ਦੇਣ ਦੇ ਬਾਵਜੂਦ ਸਿੱਖਿਆ ਵਿਭਾਗ ਵੱਲੋਂ ਇਸ ਅਸਪਸ਼ਟ ਅਤੇ ਗੈਰ ਵਾਜਿਬ ਪੱਤਰ ਦੇ ਅਧਾਰ 'ਤੇ ਹੀ ਜਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁੱਖੀਆਂ ਨੂੰ ਪੀਟੀਆਈ ਅਤੇ ਆਰਟ ਕਰਾਫਟ ਅਧਿਆਪਕਾਂ ਨੂੰ ਭਾਰੀ ਰਿਕਵਰੀਆਂ ਅਤੇ ਤਨਖ਼ਾਹ ਰਵੀਜ਼ਨ ਕਰਕੇ ਤਨਖ਼ਾਹ ਕਟੌਤੀ ਕਰਨ ਦੇ ਨਾਦਰਸ਼ਾਹੀ ਫ਼ਰਮਾਨ ਜਾਰੀ ਕੀਤੇ ਜਾ ਰਹੇ ਹਨ ਅਤੇ ਇਸ ਪੱਤਰ 'ਤੇ ਰੋਕ ਲਗਾਉਣ ਦੇ ਭਰੋਸਿਆਂ ਨੂੰ ਹਕੀਕੀ ਤੌਰ 'ਤੇ ਲਾਗੂ ਨਹੀਂ ਕੀਤਾ ਜਾ ਰਿਹਾ ਹੈ, ਜਿਸ ਕਾਰਨ ਹਜਾਰਾਂ ਅਧਿਆਪਕਾਂ ਨੂੰ ਮਾਨਸਿਕ ਤੌਰ 'ਤੇ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੇ ਵਰਤਾਰੇ ਨੂੰ ਲੈਕੇ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਦੇ ਸੱਦੇ 'ਤੇ ਮਾਸ ਡੈਪੂਟੇਸ਼ਨ ਦੇ ਰੂਪ ਵਿੱਚ ਸੰਗਰੂਰ, ਮਾਨਸਾ ਅਤੇ ਬਰਨਾਲਾ ਜਿਲ੍ਹਿਆਂ ਤੋਂ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਸੁਨਾਮ ਪਹੁੰਚੇ ਵੱਡੀ ਗਿਣਤੀ ਪੀਟੀਆਈ ਅਤੇ ਆਰਟ ਕਰਾਫਟ ਅਧਿਆਪਕਾਂ ਨੇ ਪੰਜਾਬ ਸਰਕਾਰ ਤੋਂ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਅਧਿਆਪਕ ਵਿਰੋਧੀ ਫੈਸਲੇ ਨੂੰ ਰੋਕਣ ਦਾ ਲਿਖਤੀ ਪੱਤਰ ਫੌਰੀ ਜਾਰੀ ਕਰਨ ਦੀ ਮੰਗ ਕੀਤੀ।
ਇਸ ਮੌਕੇ ਬਲਵਿੰਦਰ ਸਿੰਘ ਸਤੌਜ, ਗੁਰਦੀਪ ਸਿੰਘ ਚੀਮਾ, ਗੁਰਦਾਸ ਗੁਰਨੇ, ਗੁਰਵਿੰਦਰ ਸਿੰਘ, ਚਰਨਜੀਤ ਸ਼ਰਮਾ ਅਤੇ ਲਵਲੀਨ ਸਿੰਘ, ਅਮਨਦੀਪ ਮਿੱਤਲ, ਅਮਨਿੰਦਰ ਸਿੰਘ, ਹਰਪ੍ਰੀਤ ਸਿੰਘ, ਨਿਤੇਸ ਬੁਢਲਾਡਾ, ਗੁਰਸੇਵਕ ਸਮਾਉ, ਸੰਦੀਪ ਮਾਨਸਾ, ਲੱਖਾ ਮਾਨਸਾ, ਜਸਵੀਰ ਮਾਨਸਾ, ਖੇਤਾ ਮਾਨਸਾ, ਗੁਰਮੀਤ ਮਾਨਸਾ, ਸੁਰਜੀਤ ਮਾਨਸਾ, ਅਜੇ ਕੁਮਾਰ, ਗੁਰਜੀਤ ਸਿੰਘ ਆਦਿ ਮੌਜੂਦ ਰਹੇ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ