Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਲੋਕ ਸੰਪਰਕ ਵਿਭਾਗ ਨੇ ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਤੀਸਰਾ ਧਾਰਮਿਕ ਸਮਾਗਮ ਕਰਵਾਇਆ

January 15, 2025 07:19 PM
SehajTimes

ਚੰਡੀਗੜ੍ਹ : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਨਵੇਂ ਵਰ੍ਹੇ ਦੀ ਆਮਦ ਮੌਕੇ ਸਰਬੱਤ ਦੇ ਭਲੇ ਲਈ ਤੀਸਰਾ ਧਾਰਮਿਕ ਸਮਾਗਮ ਕਰਵਾਇਆ ਗਿਆ। ਇੱਥੇ ਪੰਜਾਬ ਸਿਵਲ ਸਕੱਤਰੇਤ-1 ਸਥਿਤ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਸੈਕਟਰ-11 ਦੇ ਗ੍ਰੰਥੀ ਭਾਈ ਕਸ਼ਮੀਰ ਸਿੰਘ ਵੱਲੋਂ ਸੰਗਤੀ ਰੂਪ ਵਿੱਚ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ। ਇਸ ਉਪਰੰਤ ਪ੍ਰਸਿੱਧ ਕੀਰਤਨੀਏ ਭਾਈ ਗੁਰਮੀਤ ਸਿੰਘ ਸ਼ਾਂਤ ਅਤੇ ਉਨ੍ਹਾਂ ਦੇ ਜਥੇ ਨੇ ਤੰਤੀ ਸਾਜ਼ਾਂ ਨਾਲ ਬਸੰਤ ਮਹੀਨੇ ਦੇ ਰਾਗਾਂ ਵਿੱਚ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ।

ਸਮਾਗਮ ਦੌਰਾਨ ਕੈਬਨਿਟ ਮੰਤਰੀ ਤੇ ਆਪ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ, ਲੋਕ ਸਭਾ ਮੈਂਬਰ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ, ਮੁੱਖ ਮੰਤਰੀ ਦੇ ਓ.ਐਸ.ਡੀ. (ਮੀਡੀਆ) ਸ੍ਰੀ ਆਦਿਲ ਆਜ਼ਮੀ, ਵਿੱਤ ਕਮਿਸ਼ਨਰ (ਮਾਲ) ਸ੍ਰੀ ਅਨੁਰਾਗ ਵਰਮਾ, ਸਕੱਤਰ ਆਮ ਰਾਜ ਪ੍ਰਬੰਧ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਪਨਸਪ ਦੇ ਐਮ.ਡੀ. ਸ੍ਰੀਮਤੀ ਸੋਨਾਲੀ ਗਿਰਿ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰੀ ਵਿਮਲ ਕੁਮਾਰ ਸੇਤੀਆ, ਏ.ਡੀ.ਜੀ.ਪੀ. (ਟ੍ਰੈਫਿਕ) ਸ੍ਰੀ ਅਮਰਦੀਪ ਸਿੰਘ ਰਾਏ, ਆਈ.ਜੀ. (ਹੈੱਡਕੁਆਟਰ) ਸ੍ਰੀ ਸੁਖਚੈਨ ਸਿੰਘ ਗਿੱਲ, ਲੋਕ ਸੰਪਰਕ ਵਿਭਾਗ ਦੇ ਵਧੀਕ ਡਾਇਰੈਕਟਰ ਸ੍ਰੀ ਸੰਦੀਪ ਸਿੰਘ ਗੜ੍ਹਾ, ਮੁੱਖ ਮੰਤਰੀ ਦੇ ਡਿਪਟੀ ਪ੍ਰਮੁੱਖ ਸਕੱਤਰ ਸ੍ਰੀ ਜਗਨੂਰ ਸਿੰਘ ਗਰੇਵਾਲ ਤੋਂ ਇਲਾਵਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਪੰਜਾਬ ਸਿਵਲ ਸਕੱਤਰੇਤ ਦੇ ਸਟਾਫ਼ ਨੇ ਭਰਵੀਂ ਹਾਜ਼ਰੀ ਲੁਆਈ।

ਇਸ ਦੌਰਾਨ ਜਿੱਥੇ ਪੱਤਰਕਾਰ ਭਾਈਚਾਰਾ, ਪੰਜਾਬ ਸਿਵਲ ਸਕੱਤਰੇਤ-1, ਪੰਜਾਬ ਸਿਵਲ ਸਕੱਤਰੇਤ-2 ਦੇ ਵੱਖ-ਵੱਖ ਵਿਭਾਗਾਂ ਅਤੇ ਪੰਜਾਬ ਵਿਧਾਨ ਸਭਾ ਦੇ ਸਟਾਫ਼ ਸਮੇਤ ਡੀ.ਆਈ.ਪੀ.ਆਰ. ਦੇ ਸੇਵਾਮੁਕਤ ਅਧਿਕਾਰੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ, ਉਥੇ ਗੁਰਦੁਆਰਾ ਸਾਹਿਬ ਸ਼ਾਹਪੁਰ ਸੈਕਟਰ -38, ਕਮਲ ਸਾਊਂਡ ਧੂਰੀ ਅਤੇ ਸੀ.ਆਈ.ਐਸ.ਐਫ ਦਾ ਵਿਸ਼ੇਸ ਸਹਿਯੋਗ ਰਿਹਾ। ਸਮਾਗਮ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ