Friday, February 07, 2025

Majha

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਿਆ ਦੀ ਤਸਕਰੀ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਮੁੱਖ ਸਰਗਨਾ ਕਾਬੂ

January 15, 2025 07:26 PM
SehajTimes

ਗ੍ਰਿਫ਼ਤਾਰ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸੀ, ਜੋ ਸਰਹੱਦ ਪਾਰੋਂ ਨਸ਼ਿਆਂ ਦੀ ਸਪਲਾਈ ਲਈ ਕਰ ਰਹੇ ਸਨ ਡਰੋਨ ਦੀ ਵਰਤੋਂ: ਡੀਜੀਪੀ ਗੌਰਵ ਯਾਦਵ

ਨਸ਼ਿਆਂ ਦੇ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਯਤਨ ਜਾਰੀ: ਐਸਐਸਪੀ ਅਭਿਮਨਿਊ ਰਾਣਾ

ਤਰਨਤਾਰਨ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਜਾਰੀ ਜੰਗ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਤਰਨਤਾਰਨ ਪੁਲਿਸ ਨੇ ਪਾਕਿਸਤਾਨ ਤੋਂ ਹਮਾਇਤ ਪ੍ਰਾਪਤ ਨਸ਼ਾ ਤਸਕਰੀ ਕਾਰਟਲ ਦਾ ਪਰਦਾਫਾਸ਼ ਕਰਦਿਆਂ 5 ਕਿਲੋ ਹੈਰੋਇਨ ਸਮੇਤ ਗਿਰੋਹ ਦੇ ਮੁੱਖ ਸਰਗਨੇ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਉਹਨਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਰਸ਼ਪਾਲ ਸਿੰਘ ਵਜੋਂ ਹੋਈ ਹੈ, ਜੋ ਕਿ ਤਰਨਤਾਰਨ ਦੇ ਪਿੰਡ ਭਾਈ ਲੱਧੂ ਦਾ ਰਹਿਣ ਵਾਲਾ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਸਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਉਕਤ ਮੁਲਜ਼ਮ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸੀ ਅਤੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ-ਅਧਾਰਤ ਤਸਕਰ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਡਰੋਨ ਦੀ ਵਰਤੋਂ ਕਰ ਰਹੇ ਸਨ।
ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਗਾਮੀ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।
ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਤਰਨਤਾਰਨ ਅਭਿਮਨਿਊ ਰਾਣਾ ਨੇ ਕਿਹਾ ਕਿ ਭਰੋਸੇਯੋਗ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਐਸਪੀ (ਡੀ) ਅਜੈਰਾਜ ਸਿੰਘ, ਡੀਐਸਪੀ (ਡੀ) ਰਾਜਿੰਦਰ ਮਿਨਹਾਸ ਅਤੇ ਡੀਐਸਪੀ ਸਰਬਜੀਤ ਸਿੰਘ ਬਾਜਵਾ ਦੀ ਨਿਗਰਾਨੀ ਹੇਠ ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਅਮਨਦੀਪ ਸਿੰਘ ਦੀ ਅਗਵਾਈ ਵਿੱਚ ਪੁਲਿਸ ਟੀਮ ਨੇ ਆਪ੍ਰੇਸ਼ਨ ਚਲਾਇਆ ਅਤੇ ਪਿੰਡ ਭਾਈ ਲੱਧੂ ਦੇ ਖੇਤਰ ਵਿੱਚੋਂ 5 ਕਿਲੋ ਹੈਰੋਇਨ ਸਮੇਤ ਰਸ਼ਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ।
ਐਸਐਸਪੀ ਨੇ ਕਿਹਾ ਕਿ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਦੇ ਨਾਲ-ਨਾਲ ਗ੍ਰਿਫ਼ਤਾਰ ਵਿਅਕਤੀ ਦੁਆਰਾ ਹੁਣ ਤੱਕ ਖਰੀਦੇ ਗਏ ਨਸ਼ਿਆਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਯਤਨ ਜਾਰੀ ਹਨ।
ਇਸ ਸਬੰਧੀ ਥਾਣਾ ਸਦਰ ਪੱਟੀ, ਤਰਨਤਾਰਨ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਤਹਿਤ ਐਫਆਈਆਰ ਨੰਬਰ 06 ਮਿਤੀ 15 ਜਨਵਰੀ, 2025 ਨੂੰ ਦਰਜ ਕੀਤੀ ਗਈ ਹੈ।

Have something to say? Post your comment

 

More in Majha

ਅੰਮ੍ਰਿਤਸਰ ਪਹੁੰਚ ਰਹੇ USA ਤੋਂ ਡਿਪੋਰਟ ਕੀਤੇ ਭਾਰਤੀ ਪ੍ਰਵਾਸੀ

ਪੰਜਾਬ ਪੁਲਿਸ ਵੱਲੋਂ ਸਾਰੇ ਸਰਹੱਦੀ ਜ਼ਿਲ੍ਹਿਆਂ ਵਿੱਚ 703 ਰਣਨੀਤਕ ਥਾਵਾਂ 'ਤੇ ਲਗਾਏ ਜਾਣਗੇ 2300 ਸੀਸੀਟੀਵੀ ਕੈਮਰੇ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮਾਮਲੇ ’ਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਦਾ ਦਖ਼ਲ ਸਵਾਗਤ ਯੋਗ: ਸੁੱਖਮਿੰਦਰਪਾਲ ਸਿੰਘ ਗਰੇਵਾਲ

ਮਨੁੱਖੀ ਅਧਿਕਾਰਾਂ ਪ੍ਰਤੀ ਸਮਰਪਿਤ ਭਾਵਨਾ ਅਤੇ ਸਿੱਖ ਭਾਈਚਾਰੇ ਦੇ ਹੱਕ ਵਿੱਚ ਮਾਰੇ ਗਏ ਹਾਹ ਦੇ ਨਾਅਰੇ ਲਈ ਤਪਨ ਬੋਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ : ਪ੍ਰੋ. ਸਰਚਾਂਦ ਸਿੰਘ ਖਿਆਲਾ

ਬਾਬਾ ਸਾਹਿਬ ਡਾ ਭੀਮ ਰਾਉ ਅੰਬੇਦਕਰ ਜੀ ਦੀ ਪ੍ਰਤਿਮਾ ਤੇ ਹਥੋਂੜਿਆ ਨਾਲ ਕੀਤਾ ਗਿਆ ਵਾਰ

ਗੁਮਟਾਲਾ ਪੁਲਿਸ ਚੌਕੀ 'ਤੇ ਹਮਲਾ: ਪੰਜਾਬ ਪੁਲਿਸ ਨੇ Pakistan-ISI ਦੀ ਹਮਾਇਤ ਪ੍ਰਾਪਤ ਨਾਰਕੋ ਅੱਤਵਾਦ ਮਾਡਿਊਲ ਦਾ ਕੀਤਾ ਪਰਦਾਫਾਸ਼; ਇੱਕ ਹੈਂਡ ਗ੍ਰਨੇਡ, ਦੋ ਪਿਸਤੌਲਾਂ ਸਮੇਤ ਦੋ ਕਾਬੂ

ਪੰਜਾਬ ਪੁਲਿਸ ਵੱਲੋਂ ਦੁਬਈ ਤੋਂ ਚਲਾਏ ਜਾ ਰਹੇ ਪਾਕਿਸਤਾਨ ਅਧਾਰਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਣੇ ਇੱਕ ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਔਰਤ ਸਮੇਤ ਚਾਰ ਵਿਅਕਤੀ ਕਾਬੂ 5 ਕਿਲੋ ਹੈਰੋਇਨ ਬਰਾਮਦ

ਦਿੱਲੀ ਹਵਾਈ ਅੱਡੇ ਦਾ ਨਾਮ ਗੁਰੂ ਤੇਗ ਬਹਾਦਰ ਜੀ ਦੇ ਨਾਮ 'ਤੇ ਰੱਖਣਾ ਸਿੱਖਾਂ ਲਈ ਇੱਕ ਅਨਮੋਲ ਤੋਹਫ਼ਾ ਹੋਵੇਗਾ - ਪ੍ਰੋ. ਸਰਚਾਂਦ ਸਿੰਘ ਖਿਆਲਾ

ਨਵੇਂ ਸਾਲ ਦੀ ਸ਼ੁਰੂਆਤ ‘ਚ ਸ੍ਰੀ ਦਰਬਾਰ ਸਾਹਿਬ ਪਹੁੰਚੇ ਲੱਖਾਂ ਦੀ ਗਿਣਤੀ ‘ਚ ਸੰਗਤ