Thursday, December 25, 2025

Malwa

ਪੰਜਾਬ ਪੁਲਿਸ ਵੱਲੋਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਦਿਨ-ਰਾਤ ਇੱਕ ਕਰ ਕੇ ਕੀਤਾ ਜਾ ਰਿਹੈ ਕੰਮ : ਜ਼ਿਲ੍ਹਾ ਪੁਲਿਸ ਮੁਖੀ

January 16, 2025 06:02 PM
SehajTimes
 
ਬੱਸੀ ਪਠਾਣਾਂ : ਜ਼ਿਲ੍ਹਾ ਪੁਲਿਸ ਵੱਲੋਂ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਨਸ਼ਿਆਂ ਦਾ ਖਾਤਮਾ ਕਰਨ ਦੇ ਲਈ  "ਸੰਪਰਕ" ਮੁਹਿੰਮ ਤਹਿਤ ਗਿੱਲ ਫਾਰਮ, ਬੱਸੀ ਪਠਾਣਾਂ ਵਿਖੇ ਲੋਕ ਮਿਲਣੀ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੇ ਖਾਤਮੇ ਹਿੱਤ "ਸੰਪਰਕ" ਮੁਹਿੰਮ ਚਲਾਈ ਗਈ ਹੈ, ਜਿਸ ਦਾ ਮੁੱਖ ਮੰਤਵ ਹੈ ਕਿ ਪੁਲਿਸ ਲੋਕਾਂ ਵਿੱਚ ਜਾਵੇ ਅਤੇ ਲੋਕਾਂ ਤੇ ਪੁਲੀਸ ਵਿਚਲੀ ਵਿੱਥ ਖਤਮ ਹੋਵੇ ਤੇ ਲੋਕ ਖੁੱਲ੍ਹ ਕੇ ਨਸ਼ਿਆਂ ਖ਼ਿਲਾਫ਼ ਅੱਗੇ ਆਉਣ। ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਨਾਲ ਜੋੜਨਾ ਲਾਜ਼ਮੀ ਹੈ ਪਰ ਖੇਡਾਂ ਦੇ ਨਾਲ-ਨਾਲ ਪੜ੍ਹਾਈ ਵੱਲ ਵੀ ਉਚੇਚਾ ਧਿਆਨ ਦੇਣ ਦੀ ਲੋੜ ਹੈ। ਉਹਨਾਂ ਕਿਹਾ ਕਿ ਸਾਨੂੰ ਕਦੇ ਵੀ ਨਿਰਾਸ਼ ਨਹੀਂ ਹੋਣਾ ਚਾਹੀਦਾ ਕਿਉਂਕਿ ਜ਼ਿੰਦਗੀ ਬਹੁਤ ਖੂਬਸੂਰਤ ਹੈ। ਪਰ ਹਰ ਮਨੁੱਖ ਉੱਪਰ ਸੰਗਤ ਦਾ ਅਸਰ ਬਹੁਤ ਜ਼ਿਆਦਾ ਹੁੰਦਾ ਹੈ ਤੇ ਇਸ ਗੱਲ ਦਾ ਖਾਸ ਧਿਆਨ ਰੱਖਿਆ ਜਾਣਾ ਚਾਹੀਦਾ ਕਿ ਸਾਡੇ ਬੱਚੇ ਤੇ ਨੌਜਵਾਨਾਂ ਦਾ ਉੱਠਣਾ ਬੈਠਣਾ ਕਿਸ ਨਾਲ ਹੈ। ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਐਨ. ਡੀ . ਪੀ.ਐੱਸ.ਐਕਟ ਦੀ ਧਾਰਾ 64-ਏ ਤਹਿਤ ਜੇਕਰ ਨਸ਼ਾ ਪੀੜਤ ਨੌਜਵਾਨ ਅਦਾਲਤ ਜ਼ਰੀਏ ਇਹ ਭਰੋਸਾ ਦਿੰਦਾ ਹੈ ਕਿ ਉਹ ਆਪਣਾ ਇਲਾਜ ਕਰਵਾ ਕੇ ਨਸ਼ੇ ਛੱਡੇਗਾ ਤੇ ਨਸ਼ੇ ਛੱਡ ਦਿੰਦਾ ਹੈ ਤਾਂ ਉਹ ਉਸ ਕੇਸ ਸਬੰਧੀ ਕਾਨੂੰਨੀ ਕਾਰਵਾਈ ਦੇ ਘੇਰੇ ਵਿੱਚੋਂ ਬਾਹਰ ਆ ਸਕਦਾ ਹੈ। ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਪੁਲਿਸ ਵੱਲੋਂ ਐਂਟੀ ਡਰੱਗ ਟਿਪ ਹੈਲਪ ਲਾਈਨ ਚਲਾਈ ਜਾ ਰਹੀ ਹੈ, ਜਿਸ ਦੀ ਵਰਤੋਂ ਕਰ ਕੇ ਨਸ਼ਿਆਂ ਸਬੰਧੀ ਜਾਣਕਾਰੀ ਦਿੱਤੀ ਜਾ ਸਕਦੀ ਹੈ। ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਂਦੀ ਹੈ। ਪੰਜਾਬ ਪੁਲਿਸ ਵੱਲੋਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਦਿਨ-ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ ਪਰ ਕੋਈ ਵੀ ਮੁਹਿੰਮ ਜਾਂ ਲਹਿਰ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਕਾਮਯਾਬ ਨਹੀਂ ਹੋ ਸਕਦੀ। 
 
ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਨਸ਼ਾ ਇੱਕ ਅਜਿਹੀ ਲਾਹਣਤ ਹੈ, ਜੋ ਕਿ ਸਾਡੀ ਨੌਜਵਾਨ ਪੀੜ੍ਹੀ ਨੂੰ ਘੁਣ ਵਾਂਗ ਖਾ ਰਿਹਾ ਹੈ ਅਤੇ ਇਸ ਦਾ ਖਾਤਮਾ ਕਰਨ ਲਈ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਨਸ਼ਿਆਂ ਦੇ ਖਾਤਮੇ ਲਈ "ਸੰਪਰਕ" ਮੁਹਿੰਮ ਤਹਿਤ ਪਿੰਡਾਂ ਤੇ ਸ਼ਹਿਰਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਬਾਰੇ ਪੁਲਿਸ ਨੂੰ ਸੂਚਿਤ ਵੀ ਕੀਤਾ ਜਾਂਦਾ ਹੈ ਅਤੇ ਹੁਣ ਤੱਕ ਜ਼ਿਲ੍ਹੇ ਅੰਦਰ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਕਈ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰ ਕੇ ਮਾੜੇ ਅਨਸਰਾਂ ਦੀਆਂ ਜਾਇਦਾਦਾਂ ਵੀ ਅਟੈਚ ਕੀਤੀਆਂ ਗਈਆਂ ਹਨ। ਡਾ: ਰਵਜੋਤ ਗਰੇਵਾਲ ਨੇ ਕਿਹਾ ਕਿ ਨਸ਼ਿਆਂ ਦਾ ਖਾਤਮਾ ਕਰਨਾ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਅਤੇ ਇਹ ਤਾਂ ਹੀ ਖਤਮ ਹੋ ਸਕਦੀ ਹੈ ਜੇਕਰ ਹਰੇਕ ਵਰਗ ਦੇ ਲੋਕ ਪੁਲਿਸ ਵੱਲੋਂ ਚਲਾਈ ਮੁਹਿੰਮ ਵਿੱਚ ਉਸਾਰੂ ਸਹਿਯੋਗ ਦੇਣ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਪਰਿਵਾਰ ਦਾ ਕੋਈ ਮੈਂਬਰ ਨਸ਼ਿਆਂ ਦਾ ਸੇਵਨ ਕਰਦਾ ਹੈ ਤਾਂ ਉਸ ਸਬੰਧੀ ਵੀ ਪੁਲਿਸ ਨਾਲ ਤਾਲਮੇਲ ਕੀਤਾ ਜਾਵੇ ਅਤੇ ਉਸ ਵਿਅਕਤੀ ਦਾ ਨਸ਼ਾ ਛੁਡਵਾ ਕੇ ਉਸ ਨੂੰ ਸਮਾਜ ਅੰਦਰ ਮੁੜ ਇੱਕ ਚੰਗੇ ਸ਼ਹਿਰੀ ਵਾਂਗ ਜੀਵਨ ਬਤੀਤ ਕਰਨ ਵਿੱਚ ਪੁਲਿਸ ਸਹਾਇਤਾ ਕਰੇਗੀ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਵੀ ਕੀਤੀ ਗਈ। ਇਸ ਦੌਰਾਨ ਡੀ.ਐੱਸ.ਪੀ. ਬੱਸੀ ਪਠਾਣਾਂ ਸ਼੍ਰੀ ਰਾਜ ਕੁਮਾਰ ਸਮੇਤ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਆਮ ਲੋਕ ਹਾਜ਼ਰ ਸਨ।
 
 

Have something to say? Post your comment

Readers' Comments

madglnikms 4/7/2025 7:15:36 AM

Comment *

 

More in Malwa

ਮੰਤਰੀ ਅਮਨ ਅਰੋੜਾ ਸ਼ਹੀਦ ਊਧਮ ਸਿੰਘ ਦੇ ਜੱਦੀ ਘਰ ਹੋਏ ਨਤਮਸਤਕ 

ਡੇਰਿਆਂ ਦੀਆਂ ਜ਼ਮੀਨਾਂ ਦੀ ਖਰੀਦੋ-ਫਰੋਖਤ ਅਤੇ ਗਿਰਦਾਵਰੀ ਦੀ ਤਬਦੀਲੀ 'ਤੇ ਰੋਕ

ਸ਼ਹੀਦੀ ਸਭਾ: ਫਤਹਿਗੜ੍ਹ ਸਾਹਿਬ ਵਿੱਚ ਮੱਥਾ ਟੇਕਣ ਲਈ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ 3400 ਪੁਲਿਸ ਕਰਮੀਆਂ, 22 ਪਾਰਕਿੰਗ ਸਥਾਨ, ਸ਼ਟਲ ਬੱਸਾਂ

ਸਿਹਤ ਮਹਿਕਮੇ ਦੇ ਮੁਲਾਜ਼ਮਾਂ ਦੀ ਜਥੇਬੰਦੀ ਦਾ ਕੈਲੰਡਰ ਜਾਰੀ 

ਮੰਤਰੀ ਅਮਨ ਅਰੋੜਾ 26 ਨੂੰ ਕਰਨਗੇ ਯੂ ਐਸ ਐਸ ਯੂਨੀਵਰਸਿਟੀ ਦਾ ਆਗਾਜ਼

ਮਨਰੇਗਾ ਕਾਨੂੰਨ 'ਚ ਬਦਲਾਅ ਖਿਲਾਫ ਗਰਜੇ ਕਾਮੇ 

ਜੱਜ ਬਣੇ ਸ਼ੁਭਮ ਸਿੰਗਲਾ ਦੇ ਸਨਮਾਨ 'ਚ ਸਮਾਗਮ 

ਸਾਂਝਾ ਕਾਵਿ ਸੰਗ੍ਰਹਿ "ਸਮਿਆਂ ਦੇ ਸ਼ੀਸ਼ੇ" ਲੋਕ ਅਰਪਣ

ਸੁਨਾਮ ਸਾਈਕਲਿੰਗ ਕਲੱਬ ਦੇ ਸਾਈਕਲਿਸਟ ਸਨਮਾਨਿਤ 

ਮਜ਼ਦੂਰ ਤੇ ਕਿਸਾਨ ਮਾਰੂ ਬਿਲਾਂ / ਕਾਨੂੰਨਾਂ ਵਿਰੁੱਧ 27 ਦਸੰਬਰ ਨੂੰ ਸੀਟੂ ਵੱਲੋਂ ਭਵਾਨੀਗੜ੍ਹ ਵਿਖੇ ਕਨਵੈਨਸ਼ਨ : ਔਲਖ