Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਪੰਜਾਬ ਲਈ ਵੀ ਖ਼ਤਰਾ ਬਣ ਰਹੀ ਬਲੈਕ ਫ਼ੰਗਸ, ਕੈਪਟਨ ਨੇ ਦਿਤੇ ਇਹ ਹੁਕਮ

May 20, 2021 07:29 PM
SehajTimes

ਚੰਡੀਗੜ੍ਹ : ਕਈ ਰਾਜਾਂ ਵਿਚ ਫੈਲ ਰਹੀ ਬਲੈਕ ਫ਼ੰਗਸ ਬੀਮਾਰੀ ਨੇ ਪੰਜਾਬ ਸਰਕਾਰ ਲਈ ਵੀ ਨਵੀਂ ਮੁਸੀਬਤ ਖੜੀ ਕਰ ਦਿਤੀ ਹੈ। ਸੂਬਾ ਸਰਕਾਰ ਨੇ ਇਸ ਬੀਮਾਰੀ ਨੂੰ ਮਹਾਂਮਾਰੀ ਐਕਟ ਤਹਿਤ ਨੋਟੀਫ਼ਾਇਬਲ ਬੀਮਾਰੀ ਐਲਾਨ ਦਿਤਾ ਹੈ ਯਾਨੀ ਇਸ ਬੀਮਾਰੀ ਦੇ ਸਾਰੇ ਕੇਸਾਂ ਦੀ ਰੀਪੋਰਟ ਸਿਹਤ ਵਿਭਾਗ ਨੂੰ ਦੇਣੀ ਪਵੇਗੀ। ਪੰਜਾਬ ਸਰਕਾਰ ਵੱਲੋਂ ਮਿਊਕਰ ਮਾਇਕੋਸਿਸ (ਬਲੈਕ ਫੰਗਸ) ਬਿਮਾਰੀ ਨੂੰ ਮਹਾਂਮਾਰੀ ਐਕਟ ਤਹਿਤ ਨੋਟੀਫਾਈ ਕਰਨ ਦੇ ਇਕ ਦਿਨ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਸਰਕਾਰੀ ਹਸਪਤਾਲਾਂ ਤੇ ਪੇਂਡੂ ਮੁੱਢਲੇ ਸਿਹਤ ਕੇਂਦਰਾਂ ਵਿੱਚ ਇਸ ਬਿਮਾਰੀ ਦੇ ਇਲਾਜ ਲਈ ਲੋੜੀਂਦੀਆਂ ਦਵਾਈਆਂ ਦੀ ਉਪਲੱਬਧਤਾ ਯਕੀਨੀ ਬਣਾਈ ਜਾਵੇ।

ਉਨ੍ਹਾਂ ਸਿਹਤ ਵਿਭਾਗ ਨੂੰ ਇਹ ਵੀ ਆਖਿਆ ਕਿ ਬਲੈਕ ਫੰਗਸ ਜਿਹੜੀ ਕਿ ਕਈ ਸੂਬਿਆਂ ਵਿੱਚ ਫੈਲ ਗਈ ਹੈ, ਦਾ ਜਲਦੀ ਪਤਾ ਲਗਾਉਣ ਅਤੇ ਇਲਾਜ ਲਈ ਪੇਂਡੂ ਖੇਤਰਾਂ ਦੇ ਮੁੱਢਲੇ ਸਿਹਤ ਕੇਂਦਰਾਂ ਵਿੱਚ ਡਾਕਟਰ ਤਾਇਨਾਤ ਕੀਤੇ ਜਾਣ।

ਬਿਮਾਰੀ ਦੇ ਜਾਨਲੇਵਾ ਖਤਰੇ ਨੂੰ ਟਾਲਣ ਵਾਸਤੇ ਇਸ ਦੇ ਜਲਦੀ ਪਤਾ ਲਗਾਉਣ ਉਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਡਾ.ਕੇ.ਕੇ.ਤਲਵਾੜ ਦੀ ਅਗਵਾਈ ਵਾਲੀ ਕੋਵਿਡ ਮਾਹਿਰ ਟੀਮ ਨੂੰ ਕਿਹਾ ਕਿ ਲੈਵਲ 3 ਸਿਹਤ ਕੇਂਦਰਾਂ ਵਿੱਚ ਡਾਕਟਰ ਇਹ ਯਕੀਨੀ ਬਣਾਉਣ ਕਿ ਕੋਵਿਡ ਮਰੀਜ਼ਾਂ ਦੇ ਇਲਾਜ ਦੌਰਾਨ ਬੇਲੋੜੇ ਸਟੀਓਰਾਇਡ ਦੀ ਵਰਤੋਂ ਨਾ ਹੋਵੇ ਕਿਉਂਕਿ ਬਲੈਕ ਫੰਗਸ ਬਿਮਾਰੀ ਦਾ ਮੁੱਖ ਕਾਰਨ ਇਹੋ ਸ਼ਨਾਖ਼ਤ ਹੋਇਆ ਹੈ, ਖ਼ਾਸ ਕਰਕੇ ਸ਼ੂਗਰ ਦੇ ਮਰੀਜ਼ਾਂ ਵਿੱਚ।

ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਕੋਵਿਡ ਸਮੀਖਿਆ ਮੀਟਿੰਗ ਦੌਰਾਨ ਡਾ. ਤਲਵਾੜ ਨੇ ਦੱਸਿਆ ਕਿ ਕੋਵਿਡ ਮਰੀਜ਼ਾਂ ਦੇ ਇਲਾਜ ਵਿੱਚ ਸਟੀਓਰਾਇਡ ਦੀ ਵਾਧੂ ਵਰਤੋਂ ਬਿਮਾਰੀ ਦਾ ਮੁੱਖ ਕਾਰਨ ਹੈ।ਉਨ੍ਹਾਂ ਕਿਹਾ ਕਿ ਡਾਕਟਰਾਂ ਨੂੰ ਬਦਲਵੀਂ ਵਰਤੋਂ ਕਰਨ ਲਈ ਆਖਿਆ ਗਿਆ ਹੈ ਅਤੇ ਮਾਹਿਰ ਗਰੁੱਪ ਵੀ ਕੋਸ਼ਿਸ਼ ਕਰ ਰਿਹਾ ਹੈ ਕਿ ਇਲਾਜ ਦਾ ਬਦਲਵਾਂ ਤੇ ਵੱਖਰਾ ਤਰੀਕਾ ਇਜਾਦ ਕੀਤਾ ਜਾਵੇ।

ਮੁੱਖ ਮੰਤਰੀ ਨੇ ਡਾ. ਤਲਵਾੜ ਅਤੇ ਉਨ੍ਹਾਂ ਦੀ ਟੀਮ ਨੂੰ ਕਿਹਾ ਕਿ ਉਹ ਇਸ ਗੱਲ ਦਾ ਅਧਿਐਨ ਕਰਨ ਕਿ ਮਰੀਜ਼ ਕੋਵਿਡ ਦੇ ਇਲਾਜ ਤੋਂ ਬਾਅਦ ਵੀ ਹਸਪਤਾਲਾਂ ਵਿੱਚ ਵਾਪਸ ਕਿਉਂ ਆ ਰਹੇ ਹਨ।

ਜ਼ਿਕਰਯੋਗ ਹੈ ਕਿ ਪਹਿਲੇ ਪੜਾਅ ਵਿੱਚ ਸੂਬੇ ਵਿੱਚ ਬਲੈਕ ਫੰਗਸ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ ਭਾਵੇਂ ਕਿ ਇਸ ਸਮੇਂ ਦੌਰਾਨ ਕਈ ਦੂਜੇ ਸੂਬਿਆਂ ਵਿੱਚ ਕੇਸ ਸਾਹਮਣੇ ਆਏ।ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਨੂੰ ਆਧਾਰ ਨਹੀਂ ਬਣਾਇਆ ਜਾ ਸਕਦਾ ਅਤੇ ਸਥਿਤੀ ਕਿਸੇ ਸਮੇਂ ਵੀ ਬਦਲ ਸਕਦੀ ਹੈ, ਜਿਸ ਲਈ ਪਹਿਲਾ ਹੀ ਇਸ ਦੀ ਰੋਕਥਾਮ ਲਈ ਸਖ਼ਤ ਇਹਤਿਆਤੀ ਕਦਮ ਚੁੱਕਣ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਇਹੋ ਕਾਰਨ ਹੈ ਕਿ ਸੂਬਾ ਸਰਕਾਰ ਨੇ ਕੱਲ੍ਹ ਹੀ ਇਸ ਬਿਮਾਰੀ ਨੂੰ ਮਹਾਂਮਾਰੀ ਐਕਟ ਤਹਿਤ ਨੋਟੀਫਾਈ ਕੀਤਾ ਹੈ, ਭਾਵੇਂ ਕਿ ਅਜਿਹੇ ਕੋਈ ਦਿਸ਼ਾ ਨਿਰਦੇਸ਼ ਕੇਂਦਰ ਵੱਲੋਂ ਜਾਰੀ ਨਹੀਂ ਕੀਤੇ ਗਏ।

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ