Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਡਿਪਟੀ ਕਮਿਸ਼ਨਰ ਵੱਲੋਂ ਦਿਹਾਤੀ ਖੇਤਰਾਂ 'ਚ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ

January 16, 2025 06:31 PM
SehajTimes
ਠੋਸ ਤੇ ਤਰਲ ਕੂੜਾ ਪ੍ਰਬੰਧਨ ਪ੍ਰਾਜੈਕਟ, ਪੀਣ ਵਾਲੇ ਪਾਣੀ ਦੀ ਸਪਲਾਈ ਤੇ ਸਾਂਝੇ ਪਖਾਨਿਆਂ ਦੀ ਉਸਾਰੀ ਸਮੇਂ ਸਿਰ ਮੁਕੰਮਲ ਕੀਤੇ ਜਾਣ-ਡੀ.ਸੀ.
 
ਐਮ.ਪੀ ਲੈਡ, ਵਿਵੇਕੀ ਗ੍ਰਾਂਟਾਂ ਤੇ ਪੰਜਾਬ ਨਿਰਮਾਣ ਫੰਡਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮਾਂ ਕਰਵਾਉਣ ਦੀ ਹਦਾਇਤ
 
ਪਟਿਆਲਾ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦਿਹਾਤੀ ਖੇਤਰਾਂ ਵਿੱਚ ਚੱਲ ਰਹੇ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਸਮੂਹ ਬੀ.ਡੀ.ਪੀ.ਓਜ਼ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਪਿੰਡਾਂ ਦੇ ਵਿਕਾਸ ਕੰਮਾਂ ਦੀ ਪ੍ਰਗਤੀ ਦੀ ਰਿਪੋਰਟ ਪਿੰਡ ਵਾਈਜ਼ ਤਿਆਰ ਕਰਕੇ ਜਮ੍ਹਾਂ ਕਰਵਾਉਣ। ਉਨ੍ਹਾਂ ਦੇ ਨਾਲ ਏ.ਡੀ.ਸੀ. ਦਿਹਾਤੀ ਵਿਕਾਸ ਅਨੁਪ੍ਰਿਤਾ ਜੌਹਲ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਲੋਕਾਂ ਨੂੰ ਹਰ ਘਰ ਪੀਣ ਵਾਲਾ ਸਾਫ਼-ਸੁਥਰਾ ਜਲ ਉਪਲਬਧ ਕਰਵਾਉਣ ਤੇ ਹਰ ਘਰ 'ਚ ਪਖਾਨੇ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਚਾਲੂ ਵਿਕਾਸ ਪ੍ਰਾਜੈਕਟ ਤੁਰੰਤ ਮੁਕੰਮਲ ਕੀਤੇ ਜਾਣ। ਇਸ ਤੋਂ ਬਿਨ੍ਹਾਂ ਸਾਂਝੇ ਪਖਾਨਿਆਂ ਦੀ ਉਸਾਰੀ, ਠੋਸ ਤੇ ਤਰਲ ਕੂੜਾ ਪ੍ਰਬੰਧਨ ਪ੍ਰਾਜੈਕਟਾਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਹਰੇਕ ਅਧਿਕਾਰੀ ਪ੍ਰਗਤੀ ਦਿਖਾਵੇ ਤੇ ਕਿਸੇ ਵੀ ਕੰਮ ਵਿੱਚ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਡਾ. ਪ੍ਰੀਤੀ ਯਾਦਵ ਨੇ ਜਲ ਸਪਲਾਈ ਵਿਭਾਗ ਵਲੋਂ ਉਸਾਰੀਆਂ ਜਾ ਰਹੀਆਂ ਜਲ ਸਪਲਾਈ ਸਕੀਮਾਂ, ਜਿਨ੍ਹਾਂ 'ਚ ਵਿਸ਼ੇਸ਼ ਤੌਰ 'ਤੇ ਰਾਜਪੁਰਾ ਅਧੀਨ ਉਸਾਰੀ ਅਧੀਨ ਚੱਲ ਰਹੇ ਨਹਿਰੀ ਪਾਣੀ 'ਤੇ ਅਧਾਰਤ ਪ੍ਰਾਜੈਕਟ ਸਮੇਤ ਸੈਨੀਟੇਸ਼ਨ ਦੇ ਖੇਤਰ 'ਚ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਰਾਹੀਂ ਕਰਵਾਏ ਜਾਣ ਵਾਲੇ ਕਾਰਜਾਂ, ਵਿੱਤ ਕਮਿਸ਼ਨ, ਪਿੰਡਾਂ ਵਿੱਚ ਉਸਾਰੇ ਜਾ ਰਹੇ ਸਾਂਝੇ ਪਖਾਨੇ, ਠੋਸ ਤੇ ਤਰਲ ਕੂੜਾ ਪ੍ਰਬੰਧਨ ਦੇ ਪ੍ਰਾਜੈਕਟਾਂ ਦੀ ਵੀ ਸਮੀਖਿਆ ਕੀਤੀ।
ਡਿਪਟੀ ਕਮਿਸ਼ਨਰ ਨੇ ਸਮੂਹ ਬੀ.ਡੀ.ਪੀ.ਓਜ਼ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਉਹ ਪੰਜਾਬ ਨਿਰਮਾਣ, ਐਮ.ਪੀ. ਲੈਡ ਤੇ ਵਿਵੇਕੀ ਗ੍ਰਾਂਟਾਂ ਦੇ ਚੱਲ ਰਹੇ ਕੰਮਾਂ ਨੂੰ ਜਲਦ ਮੁਕੰਮਲ ਕਰਵਾਉਣ ਅਤੇ ਪਿਛਲੀਆਂ ਗ੍ਰਾਂਟਾਂ ਦੇ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਕੇ ਬਕਾਇਆ ਜ਼ੀਰੋ ਕਰਨ। ਇਸ ਮੌਕੇ ਉਪ ਸਕੱਤਰ ਜ਼ਿਲ੍ਹਾ ਪ੍ਰੀਸ਼ਦ ਅਮਨਪ੍ਰੀਤ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼ਵਿੰਦਰ ਸਿੰਘ, ਕਾਰਜਕਾਰੀ ਇੰਜੀਨੀਅਰ ਪੰਚਾਇਤੀ ਰਾਜ ਰਣਜੀਤ ਸਿੰਘ, ਜ਼ਿਲ੍ਹਾ ਸੈਟੀਟੇਸ਼ਨ ਅਫ਼ਸਰ ਤੇ ਜ਼ਿਲ੍ਹਾ ਜਲ ਅਫ਼ਸਰ, ਸਮੂਹ ਬੀ.ਡੀ.ਪੀ.ਓਜ,

Have something to say? Post your comment

 

More in Malwa

ਪਟਿਆਲਾ ਵਿੱਚ ਗੰਨਾ ਕਿਸਾਨਾਂ ਨੂੰ ਯੂਰੀਆ ਦੀ ਸਹੀ ਵਰਤੋਂ ਲਈ ਜਾਗਰੂਕ ਕੀਤਾ ਗਿਆ

ਬੈਡਮਿੰਟਨ ਖਿਡਾਰੀ ਨੂੰ ਡੀ ਸੀ ਨੇ ਮੈਡਲ ਦੇ ਕੇ ਕੀਤਾ ਸਨਮਾਨਤ

ਪੁੱਟੀਆਂ ਹੋਈਆਂ ਸੜਕਾਂ ਦਾ ਕੰਮ ਤੁਰੰਤ ਪ੍ਰਭਾਵ ਤੋਂ ਸ਼ੁਰੂ ਕਰਨ ਦੀ ਹਦਾਇਤ : ਡਾ ਹਿਮਾਂਸ਼ੂ ਅਗਰਵਾਲ

ਪੰਜਾਬੀ ਯੂਨੀਵਰਸਿਟੀ ਅੱਜ ਮਨਾਏਗੀ ਆਪਣਾ 65ਵਾਂ ਸਥਾਪਨਾ ਦਿਵਸ

ਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਮਿਲਾਵਟ ਨੂੰ ਰੋਕਣ ਲਈ ਮੁਹਿੰਮ

ਰਾਘਵ ਚੱਢਾ ਨੇ ਸਾਥੀਆਂ ਸਮੇਤ ਪੰਜਾਬ ਨਾਲ ਕੀਤੀ ਵੱਡੀ ਗੱਦਾਰੀ : ਸੰਦੀਪ ਸਿੰਘ ਕੰਮੇਆਣਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂ ਅੰਮ੍ਰਿਤਸਰ ਰਵਾਨਾ 

ਸੁਨਾਮ ਵਿਖੇ ਨਗਰ ਕੀਰਤਨ ਸਜਾਇਆ 

ਕੁਲਵਿੰਦਰ ਨਾਮਧਾਰੀ ਲਾਇਨਜ ਕਲੱਬ ਰਾਇਲਜ ਦੇ ਪ੍ਰਧਾਨ ਬਣੇ 

ਮੇਅਰ ਕੁੰਦਨ ਗੋਗੀਆ ਦੇ ਨਿਰਦੇਸ਼ਾਂ 'ਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖਤੀ; ਭੂਪਿੰਦਰਾ ਰੋਡ 'ਤੇ ਕੀਤੇ ਚਲਾਨ