Sunday, April 26, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

ਪਿੰਡ ਕੱਕੋਂ ਦੀ ਪੰਚਾਇਤ ਦਾ ਨਸ਼ਿਆਂ ਵਿਰੁੱਧ ਕਦਮ: ਪਾਸ ਕੀਤਾ ਮੁਹੱਤਵਪੂਰਣ ਮਤਾ

January 16, 2025 06:42 PM
SehajTimes

ਹੁਸ਼ਿਆਰਪੁਰ : ਪਿੰਡ ਕੱਕੋਂ ਦੀ ਪੰਚਾਇਤ ਨੇ ਨਸ਼ਿਆਂ ਦੇ ਵਧ ਰਹੇ ਪ੍ਰਭਾਵ ਅਤੇ ਇਸ ਨਾਲ ਪਿੰਡ ਦੇ ਨੌਜਵਾਨਾਂ ਦੇ ਭਵਿੱਖ ਤੇ ਪੈ ਰਹੇ ਨਕਾਸੀ ਪ੍ਰਭਾਵ ਨੂੰ ਦੇਖਦਿਆਂ ਇੱਕ ਵੱਡਾ ਅਤੇ ਕੜਾ ਫੈਸਲਾ ਲਿਆ ਹੈ। ਪੰਚਾਇਤ ਨੇ ਇਕਜੁੱਟ ਹੋ ਕੇ ਮਤਾ ਪਾਸ ਕੀਤਾ ਹੈ, ਜਿਸ ਮੁਤਾਬਕ ਨਸ਼ੇ ਦੇ ਕੇਸ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਦੀ ਪੰਚਾਇਤ ਵਲੋਂ ਕੋਈ ਜਮਾਨਤ ਨਹੀਂ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਨਸ਼ੇ ਵਿੱਚ ਸ਼ਾਮਲ ਵਿਅਕਤੀਆਂ ਦੀ ਸਹਾਇਤਾ ਕਰਨ ਵਾਲੇ ਲੋਕਾਂ ਨੂੰ ਸਮਾਜਿਕ ਤੌਰ 'ਤੇ ਬਾਈਕਾਟ ਕੀਤਾ ਜਾਵੇਗਾ।ਇਸ ਫੈਸਲੇ ਦਾ ਉਦੇਸ਼ ਪਿੰਡ ਨੂੰ ਨਸ਼ਿਆਂ ਤੋਂ ਮੁਕਤ ਕਰਨਾ ਅਤੇ ਨੌਜਵਾਨਾਂ ਨੂੰ ਇਸ ਤਬਾਹੀ ਭਰੀ ਦਾਲਦਲ ਤੋਂ ਬਚਾਉਣਾ ਹੈ। ਪਿੰਡ ਦੀ ਸਰਪੰਚ ਅਨੀਤਾ ਰਾਣੀ ਦੀ ਅਗਵਾਈ ਵਿੱਚ ਲਿਆ ਗਿਆ ਇਹ ਫੈਸਲਾ ਪਿੰਡ ਵਾਸੀਆਂ ਅਤੇ ਸਮਾਜ ਲਈ ਇੱਕ ਸੂਚਕ ਕਦਮ ਹੈ।ਪਿੰਡ ਕੱਕੋਂ ਦੀ ਪੰਚਾਇਤ ਨੇ ਇਸ ਮਤੇ ਵਿੱਚ ਸਪਸ਼ਟ ਕੀਤਾ ਹੈ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਪੁਲਿਸ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕੀਤਾ ਜਾਵੇਗਾ। ਇਸ ਮਤੇ ਵਿੱਚ ਮੋਜੂਦ ਸਾਰੇ ਪੰਚਾਂ, ਜਿਵੇਂ ਕਿ ਰੰਜੂ ਕੁਮਾਰੀ, ਕਰਮ ਸਿੰਘ, ਕੁਲਵਿੰਦਰ ਕੁਮਾਰ, ਜੀਵਨ ਕੌਰ ਅਤੇ ਪਰਮਜੀਤ ਕੌਰ ਨੇ ਆਪਣਾ ਸਪੋਰਟ ਦਿੱਤਾ। ਇਸ ਮਤੇ ਨੂੰ ਪਿੰਡ ਦੇ ਵਕੀਲ ਸ਼ਮਸ਼ੇਰ ਸਿੰਘ ਭਾਰਦਵਾਜ ਅਤੇ ਪੰਚਾਇਤ ਸਕੱਤਰ ਜਗਮੀਤ ਸਿੰਘ ਨੇ ਵੀ ਸਹਿਯੋਗ ਦਿੱਤਾ। ਪੰਚਾਇਤ ਨੇ ਇਹ ਵੀ ਐਲਾਨ ਕੀਤਾ ਹੈ ਕਿ ਜੇਕਰ ਪਿੰਡ ਦੇ ਕੋਈ ਵਿਅਕਤੀ ਨਸ਼ਿਆਂ ਵਿੱਚ ਸ਼ਾਮਲ ਹੋਣ ਦੇ ਬਾਵਜੂਦ ਵੀ ਇਸ ਖਤਰਨਾਕ ਪ੍ਰਵ੍ਰਿਤੀ ਨੂੰ ਛੱਡਣ ਤੋਂ ਇਨਕਾਰ ਕਰੇਗਾ, ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਸਹਿਯੋਗੀ ਲੋਕਾਂ ਦੇ ਸਮਾਜਿਕ ਬਾਈਕਾਟ ਨਾਲ ਇਹ ਸੰਕੇਤ ਦਿੱਤਾ ਜਾ ਰਿਹਾ ਹੈ ਕਿ ਪਿੰਡ ਵਿੱਚ ਨਸ਼ਿਆਂ ਲਈ ਕੋਈ ਥਾਂ ਨਹੀਂ ਰਹੇਗੀ।ਇਸ ਮਤੇ ਪਾਸ ਹੋਣ ਤੋਂ ਬਾਅਦ ਪਿੰਡ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ। ਪਿੰਡ ਵਾਸੀਆਂ ਨੇ ਇਸ ਕਦਮ ਦੀ ਖੁੱਲ੍ਹ ਕੇ ਸਰਾਹਨਾ ਕੀਤੀ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਇਸ ਫੈਸਲੇ ਨਾਲ ਨਸ਼ਿਆਂ ਦੇ ਵਿਰੁੱਧ ਲੜਾਈ ਨੂੰ ਸਫਲਤਾ ਮਿਲੇਗੀ ਅਤੇ ਪਿੰਡ ਦਾ ਮਾਹੌਲ ਸੁਧਰੇਗਾ। ਪਿੰਡ ਕੱਕੋਂ ਦੀ ਪੰਚਾਇਤ ਨੇ ਇਹ ਸੰਦੇਸ਼ ਦਿੱਤਾ ਹੈ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਸਿਰਫ ਪੰਚਾਇਤ ਨਹੀਂ, ਸਗੋਂ ਪੂਰੇ ਪਿੰਡ ਵਾਸੀਆਂ ਨੂੰ ਆਪਣੇ ਹਿੱਸੇ ਦਾ ਯੋਗਦਾਨ ਪਾਉਣਾ ਚਾਹੀਦਾ ਹੈ। ਇਹ ਮਤਾ ਪਿੰਡ ਨੂੰ ਨਸ਼ਿਆਂ ਤੋਂ ਮੁਕਤ ਕਰਨ ਵੱਲ ਇਕ ਮਹੱਤਵਪੂਰਣ ਪੈਰਵੀਂ ਦੱਸਿਆ ਜਾ ਰਿਹਾ ਹੈ।

Have something to say? Post your comment

 

More in Doaba

ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ; 9.9 ਕਿਲੋ ਹੈਰੋਇਨ, ਦੋ ਪਿਸਤੌਲਾਂ ਬਰਾਮਦ

ਮਾਡਰਨ ਐਜੂਕੇਸ਼ਨ ਕਾਲਜ ਵੱਲੋਂ ਪੰਛੀ ਪਿਆਰੇ ਮਿੰਨੀ ਜੰਗਲ ਦਾ ਦੌਰਾ

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜਲੰਧਰ ਲਈ ਪ੍ਰਮੁੱਖ ਵਿਕਾਸ ਤਰਜੀਹਾਂ ਦੀ ਰੂਪਰੇਖਾ ’ਤੇ ਪਾਇਆ ਚਾਨਣਾ

ਕਾਂਗਰਸ ਅਤੇ ਅਕਾਲੀਆਂ ਨੇ ਗਰੀਬਾਂ ਤੋਂ ਸਿੱਖਿਆ ਖੋਹ ਕੇ ਅਤੇ ਸਕਾਲਰਸ਼ਿਪ ਦਾ ਪੈਸੇ ਹੜੱਪ ਕੇ ਬਾਬਾ ਸਾਹਿਬ ਅੰਬੇਡਕਰ ਦੀ ਪਿੱਠ ਵਿੱਚ ਛੁਰਾ ਮਾਰਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਹਨ ਕਾਦਰੀ ਆਰਟ ਫਾਊਡੇਸ਼ਨ ਨੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੂੰ 1 ਲੱਖ ਰੁਪਏ ਦਾ ਦਾਨ ਦਿੱਤਾ

ਫਗਵਾੜਾ ਵਿੱਚ 16.8 ਕਿਲੋਗ੍ਰਾਮ ਹੈਰੋਇਨ ਬਰਾਮਦ; ਇੱਕ ਔਰਤ ਸਮੇਤ ਚਾਰ ਗ੍ਰਿਫ਼ਤਾਰ

ਡਾ. ਰਵਜੋਤ ਸਿੰਘ ਨੇ ਜੇਲ੍ਹ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ, ਜੇਲ੍ਹ ਸੁਪਰਡੈਂਟਾਂ ਨਾਲ ਕੀਤੀ ਮੀਟਿੰਗ

65 ਸਾਲ ਬਾਅਦ ਰਾਜਸਥਾਨ ਫੀਡਰ ਨੂੰ ਨਵਾਂ ਸਰੂਪ ਦੇਣ ਦਾ ਪ੍ਰਾਜੈਕਟ ਸ਼ੁਰੂ, 45 ਦਿਨਾਂ ਲਈ ਨਹਿਰਬੰਦੀ ਅੱਜ ਤੋਂ

ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ

ਪੰਜਾਬ ’ਚੋਂ ਅਨਪੜ੍ਹਤਾ, ਨਸ਼ੇ ਅਤੇ ਬੇਰੁਜ਼ਗਾਰੀ ਦਾ ਸਫਾਇਆ ਕਰਨਾ ’ਆਪ’ ਸਰਕਾਰ ਦੀ ਪ੍ਰਮੁੱਖ ਤਰਜੀਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ