Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Chandigarh

ਚਤਾਮਲੀ ਵਿਖੇ 20 ਜਨਵਰੀ 2025 ਤੋਂ ਸ਼ੁਰੂ  ਹੋ ਰਹੀ 4 ਹਫਤਿਆਂ ਦੀ ਡੇਅਰੀ ਉੱਦਮ ਸਿਖਲਾਈ 

January 16, 2025 06:49 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਸ਼੍ਰੀ ਗੁਰਮੀਤ ਸਿੰਘ ਖੁਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਸ੍ਰ. ਕੁਲਦੀਪ ਸਿੰਘ ਜੱਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ/ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ  ਲਈ 4 ਹਫਤਿਆਂ ਦਾ ਡੇਅਰੀ ਉਦਮ ਸਿਖਲਾਈ ਕੋਰਸ 20-01-2025 ਨੂੰ ਡੇਅਰੀ ਟ੍ਰੇਨਿੰਗ ਸੈਂਟਰ ਚਤਾਮਲੀ (ਕੁਰਾਲੀ ਮੋਰਿੰਡਾ ਰੋਡ) ਜ਼ਿਲ੍ਹਾ ਰੂਪਨਗਰ ਵਿਖੇ ਚਲਾਇਆ ਜਾ ਰਿਹਾ ਹੈ। ਡੇਅਰੀ ਵਿਕਾਸ ਵਿਭਾਗ ਦੇ ਜ਼ਿਲ੍ਹਾ ਐਸ ਏ ਐਸ ਨਗਰ ਦੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸ਼੍ਰੀ ਕਸ਼ਮੀਰ ਸਿੰਘ ਨੇ ਦੱਸਿਆ ਕਿ ਡੇਅਰੀ ਉਦਮ ਸਿਖਲਾਈ ਸਕੀਮ ਤਹਿਤ ਸਿਖਲਾਈ ਉਨ੍ਹਾਂ ਵਿਅਕਤੀਆਂ ਨੂੰ  ਹੀ ਦਿੱਤੀ ਜਾਵੇਗੀ ਜਿਨਾਂ ਦੀ ਉਮਰ 18 ਸਾਲ ਤੋਂ 55 ਸਾਲ ਦੇ ਦਰਮਿਆਨ ਹੋਵੇ,  ਘੱਟੋਂ ਘੱਟ ਮੈਟ੍ਰਿਕ ਪਾਸ ਹੋਵੇ, ਪੇਂਡੂ ਖੇਤਰ ਨਾਲ ਸਬੰਧ ਰੱਖਦਾ ਹੋਵੇ ਅਤੇ ਉਨਾਂ ਕੋਲ ਘੱਟੋਂ ਘੱਟ 5 ਜਾਂ 5 ਤੋਂ ਵੱਧ ਦੁਧਾਰੂ ਪਸ਼ੂ ਹੋਣ ਜਾਂ ਆਪਣਾ ਹਾਈਟੈਕ ਡੇਅਰੀ ਫਾਰਮ ਬਣਾਇਆ ਹੋਵੇ। ਸਿਖਲਾਈ ਦੌਰਾਨ ਸਿਖਿਆਰਥੀਆਂ ਨੂੰ ਦੁਧਾਰੂ ਪਸ਼ੂਆਂ ਦੀਆਂ ਨਸਲਾਂ, ਨਸਲਕਸੀ ਲਈ ਬਨਾਵਟੀ ਗਰਭਦਾਨ, ਸਾਰਾ ਸਾਲ ਹਰਾ ਚਾਰਾ ਪੈਦਾ ਕਰਨ ਦੀ ਵਿਉਂਤਬੰਧੀ, ਦੁਧਾਰੂ ਪਸ਼ੂਆਂ ਦੀਆਂ ਆਮ ਬਿਮਾਰੀਆਂ ਅਤੇ ਉਨਾਂ ਦੀ ਜਾਂਚ ਕਰਨਾ, ਦੁੱਧ ਤੋਂ ਪ੍ਰੋਡਕਟ ਤਿਆਰ ਕਰਨਾ, ਸਾਫ ਦੁੱਧ ਪੈਦਾ ਕਰਨਾ ਅਤੇ ਖਾਦ ਖੁਰਾਕ  ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਅੱਜ ਦੇ ਸਮੇਂ ਦੌਰਾਨ ਖੇਤੀਬਾੜੀ ਦੇ ਫਸਲੀ ਚੱਕਰ ਦੇ ਬਦਲਾਅ ਲਈ ਡੇਅਰੀ ਦਾ ਧੰਦਾ ਅਪਨਾਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਚਾਹਵਾਨ ਲਾਭਪਾਤਰੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਮਾਰਫਤ ਜਿਲਾ ਪ੍ਰੀਸ਼ਦ ਕੰਪਲੈਕਸ ਐਸ.ਏ.ਐਸ ਨਗਰ ਦੇ ਕਮਰਾ ਨੰਬਰ, 434, ਤੀਜੀ ਮੰਜਿਲ, ਫੋਨ ਨੰ. 95015-02846, 99150-04432 ਤੇ ਸੰਪਰਕ  ਕਰ ਸਕਦੇ ਹਨ।

 

Have something to say? Post your comment

 

More in Chandigarh

ਉੱਘੇ ਵਿਦਵਾਨ ਅਤੇ ਨੀਤੀਵਾਨ ਪ੍ਰਤੀ ਵਿਸ਼ੇਸ਼ ਸਨਮਾਨ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ : ਡਾ. ਬਲਜੀਤ ਕੌਰ

ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਲੋਕ-ਲਹਿਰ ਬਣੀ :  ਭਗਵੰਤ ਸਿੰਘ ਮਾਨ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

ਗੈਂਗਸਟਰਾਂ 'ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ 

ਆਂਗਣਵਾੜੀਆਂ ਵਿੱਚ ਹੁਣ ਤਾਜ਼ਾ ਅਤੇ ਗਰਮ ਪਕਾਇਆ ਹੋਇਆ ਭੋਜਨ ਮਿਲੇਗਾ

ਮਾਲ ਮੰਤਰੀ ਮੁੰਡੀਆਂ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

ਵਿੱਤ ਮੰਤਰੀ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ