Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਾਈਬਰ ਸੁਰੱਖਿਆ ਢਾਂਚੇ ਦੀ ਮਜ਼ਬੂਤੀ ਲਈ ਸਕਿਉਰਿਟੀ ਆਪਰੇਸ਼ਨ ਸੈਂਟਰ ਸਥਾਪਤ ਕਰੇਗੀ ਪੰਜਾਬ ਸਰਕਾਰ: ਅਮਨ ਅਰੋੜਾ

January 16, 2025 07:14 PM
SehajTimes

ਕੈਬਨਿਟ ਮੰਤਰੀ ਨੇ ਨਾਗਰਿਕ ਸੇਵਾਵਾਂ ਦੀ ਡਿਲੀਵਰੀ ਨੂੰ ਹੋਰ ਬਿਹਤਰ ਬਣਾਉਣ ਲਈ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ

ਸੇਵਾਵਾਂ ਦੀ ਸੁਚਾਰੂ ਤੇ ਨਿਰਵਿਘਨ ਡਿਲੀਵਰੀ ਯਕੀਨੀ ਬਣਾਉਣ ਲਈ ਅਰਜ਼ੀਆਂ ਦਾ ਦੇਰੀ ਨਾਲ ਨਿਪਟਾਰਾ ਕਰਨ ਵਾਲੇ ਕਰਮਚਾਰੀਆਂ ਤੇ ਅਧਿਕਾਰੀਆਂ ਦੀ ਪਛਾਣ ਕਰਨ ਲਈ ਵੀ ਕਿਹਾ

ਚੰਡੀਗੜ੍ਹ : ਸੂਬੇ ਦੇ ਡਿਜੀਟਲ ਖੇਤਰ ਵਿੱਚ ਆਧੁਨਿਕ ਰੱਖਿਆ ਪ੍ਰਣਾਲੀਆਂ ਨੂੰ ਸ਼ਾਮਲ ਕਰਕੇ ਸੂਬੇ ਦੇ ਸਾਈਬਰ ਸੁਰੱਖਿਆ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਨੇ ਰਾਜ ਸਰਕਾਰ ਦੀਆਂ ਵੱਖ-ਵੱਖ ਐਪਲੀਕੇਸ਼ਨਾਂ ਅਤੇ ਵੈੱਬਸਾਈਟਾਂ ਸਮੇਤ ਆਈ.ਟੀ. ਢਾਂਚੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਸਕਿਉਰਿਟੀ ਆਪਰੇਸ਼ਨ ਸੈਂਟਰ (ਐਸ.ਓ.ਸੀ.) ਸਥਾਪਤ ਕਰਨ ਦਾ ਫੈਸਲਾ ਕੀਤਾ ਹੈ।

ਇਹ ਅਹਿਮ ਫੈਸਲਾ ਅੱਜ ਇਥੇ ਮੈਗਸੀਪਾ ਵਿਖੇ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਦੀ ਪ੍ਰਧਾਨਗੀ ਹੇਠ ਪੰਜਾਬ ਰਾਜ ਈ-ਗਵਰਨੈਂਸ ਸੋਸਾਇਟੀ ਦੇ ਬੋਰਡ ਆਫ਼ ਗਵਰਨਰਜ਼ ਦੀ ਹੋਈ 19ਵੀਂ ਮੀਟਿੰਗ ਵਿੱਚ ਲਿਆ ਗਿਆ।

ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ 42.07 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਕੀਤੇ ਜਾਣ ਵਾਲੇ ਐਸ.ਓ.ਸੀ. ਦੇ ਕਾਰਜਸ਼ੀਲ ਹੋਣ ਨਾਲ ਪੰਜਾਬ ਉੱਚ ਪੱਧਰੀ ਸਾਈਬਰ ਸੁਰੱਖਿਆ ਸਮਰੱਥਾਵਾਂ ਵਾਲੇ ਉੱਤਰੀ ਭਾਰਤ ਦੇ ਮੋਹਰੀ ਰਾਜਾਂ ਵਿੱਚੋਂ ਇੱਕ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਡਿਜੀਟਲ ਯੁੱਗ ਵਿੱਚ ਸਾਈਬਰ ਖਤਰੇ ਵਧੇਰੇ ਅਤੇ ਵਿਆਪਕ ਹੁੰਦੇ ਜਾ ਰਹੇ ਹਨ, ਇਸ ਲਈ ਸੂਬੇ ਵਿੱਚ ਸਕਿਉਰਿਟੀ ਆਪਰੇਸ਼ਨ ਸੈਂਟਰ (ਐਸ.ਓ.ਸੀ.) ਸਥਾਪਤ ਕਰਨਾ ਸਮੇਂ ਦੀ ਲੋੜ ਬਣ ਚੁੱਕੀ ਹੈ। ਇਹ ਸਾਨੂੰ ਆਈ.ਟੀ. ਢਾਂਚੇ ਦੀ ਸੁਰੱਖਿਆ ਵਾਸਤੇ ਸਾਈਬਰ ਸੁਰੱਖਿਆ ਘਟਨਾਵਾਂ ਦੀ ਰੀਅਲ-ਟਾਈਮ ਮੌਨੀਟਰਿੰਗ, ਪਛਾਣ ਅਤੇ ਇਸ ਸਬੰਧੀ ਢੁੱਕਵੀਂ ਜਵਾਬੀ ਕਾਰਵਾਈ ਦੇ ਯੋਗ ਬਣਾਏਗਾ।

ਇਸ ਮੀਟਿੰਗ ਤੋਂ ਬਾਅਦ, ਪ੍ਰਸ਼ਾਸਨਿਕ ਸੁਧਾਰ ਮੰਤਰੀ ਨੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਕੀਤੀ, ਜਿਸ ਵਿੱਚ ਉਨ੍ਹਾਂ ਨੇ ਹੋਰ ਬਿਹਤਰ ਢੰਗ ਨਾਲ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਮੁੱਖ ਪ੍ਰਸ਼ਾਸਨਿਕ ਸੁਧਾਰਾਂ ਅਤੇ ਰਣਨੀਤੀਆਂ ਦਾ ਜਾਇਜ਼ਾ ਲਿਆ ਅਤੇ ਇਸ ਬਾਰੇ ਵਿਚਾਰਚਰਚਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 538 ਸੇਵਾ ਕੇਂਦਰ ਹਨ ਅਤੇ ਨਾਗਰਿਕਾਂ ਨੂੰ 438 ਸੇਵਾਵਾਂ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਸੂਬੇ ਨੇ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦੇ ਲੰਬਿਤ ਮਾਮਲਿਆਂ ਨੂੰ 27 ਫੀਸਦ ਤੋਂ 0.17% ਫੀਸਦ ਤੋਂ ਵੀ ਘੱਟ ਕੀਤਾ ਗਿਆ ਹੈ। ਉਨ੍ਹਾਂ ਨੇ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਵਿੱਚ ਘੱਟ ਪੈਂਡੈਸੀ ਵਾਲੇ ਜ਼ਿਲ੍ਹਿਆਂ ਅੰਮ੍ਰਿਤਸਰ, ਜਲੰਧਰ ਅਤੇ ਪਠਾਨਕੋਟ ਦੇ ਡਿਪਟੀ ਕਮਿਸ਼ਨਰਾਂ ਦੀ ਸ਼ਲਾਘਾ ਵੀ ਕੀਤੀ ਅਤੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਜ਼ਿਲ੍ਹਾ ਪੱਧਰ ‘ਤੇ ਬਕਾਇਆ ਕੇਸਾਂ ਦੀ ਨਿਯਮਤ ਨਿਗਰਾਨੀ ਅਤੇ ਸਮੀਖਿਆ ਨੂੰ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਇਸ ਕਾਰਜ ਵਿੱਚ ਆ ਰਹੀਆਂ ਮੁਸ਼ਕਿਲਾਂ/ਰੁਕਾਵਟਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਦੂਰ ਕੀਤਾ ਜਾ ਸਕੇ।

ਸ੍ਰੀ ਅਮਨ ਅਰੋੜਾ ਨੇ ਲੰਬਿਤ ਅਰਜ਼ੀਆਂ 'ਤੇ ਸਪੱਸ਼ਟ ਇਤਰਾਜ਼/ਟਿੱਪਣੀ ਦੇਣ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਬਿਨਾਂ ਕਿਸੇ ਠੋਸ ਕਾਰਨ ਅਤੇ ਬੇਲੋੜੇ ਇਤਰਾਜ਼ ਲਗਾ ਕੇ ਅਰਜ਼ੀਆਂ ਵਾਪਸ ਭੇਜਣ ਦੇ ਆਦੀ ਕਰਮਚਾਰੀਆਂ ਤੇ ਅਧਿਕਾਰੀਆਂ ਦੀ ਪਛਾਣ ਕਰਕੇ ਉਨ੍ਹਾਂ ਦੀ ਖਿਚਾਈ ਕਰਨ ਅਤੇ ਇਸ ਸਬੰਧੀ ਸਖਤ ਨਿਰਦੇਸ਼ ਜਾਰੀ ਕਰਨ।

ਸਰਪੰਚਾਂ, ਨੰਬਰਦਾਰਾਂ ਅਤੇ ਨਗਰ ਕੌਂਸਲਰਾਂ (ਐਮ.ਸੀ.) ਦੁਆਰਾ ਅਰਜ਼ੀਆਂ ਦੀ ਔਨਲਾਈਨ ਤਸਦੀਕ ਦੇ ਮਹੱਤਵਪੂਰਨ ਪ੍ਰਾਜੈਕਟ ਦਾ ਜਾਇਜ਼ਾ ਲੈਂਦਿਆਂ ਸ੍ਰੀ ਅਮਨ ਅਰੋੜਾ ਨੇ ਡਿਪਟੀ ਕਮਿਸ਼ਨਰਾਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਸਾਰੇ ਸਰਪੰਚਾਂ/ਨੰਬਰਦਾਰਾਂ ਅਤੇ ਨਗਰ ਕੌਂਸਲਰਾਂ ਨੂੰ ਇਸ ਮਹੀਨੇ ਦੇ ਅੰਦਰ-ਅੰਦਰ ਈ-ਸੇਵਾ ਪੋਰਟਲ 'ਤੇ ਸ਼ਾਮਲ ਕਰਨ ਤਾਂ ਜੋ ਨਾਗਰਿਕਾਂ ਨੂੰ ਦਸਤਾਵੇਜ਼ ਤਸਦੀਕ ਲਈ ਵਾਰ-ਵਾਰ ਗੇੜੇ ਨਾ ਲਾਉਣੇ ਪੈਣ। ਇਹ ਆਦੇਸ਼ ਵੀ ਦਿੱਤੇ ਗਏ ਕਿ 1 ਫਰਵਰੀ 2025 ਤੋਂ ਸਰਪੰਚਾਂ/ਨੰਬਰਦਾਰਾਂ ਅਤੇ ਨਗਰ ਕੌਸਲਰਾਂ ਜ਼ਰੀਏ ਦਸਤਾਵੇਜ਼ਾਂ ਦੀ ਆਫਲਾਈਨ ਤਸਦੀਕ ਬੰਦ ਕਰ ਦਿੱਤੀ ਜਾਵੇਗੀ ਅਤੇ ਸਿਰਫ਼ ਔਨਲਾਈਨ ਤਸਦੀਕ ਹੀ ਸਵੀਕਾਰਯੋਗ ਹੋਵੇਗੀ।

ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਕੈਬਨਿਟ ਮੰਤਰੀ ਨੂੰ ਭਰੋਸਾ ਦਿੱਤਾ ਕਿ ਵਿਭਾਗ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਨੂੰ ਯਕੀਨੀ ਬਣਾਉਂਦਿਆਂ ਆਮ ਜਨਤਾ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਇਸ ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ, ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਡਾਇਰੈਕਟਰ ਸ੍ਰੀ ਗਿਰੀਸ਼ ਦਿਆਲਨ, ਵਿਸ਼ੇਸ਼ ਸਕੱਤਰ ਮਾਲ ਸ੍ਰੀ ਹਰਪ੍ਰੀਤ ਸੂਦਨ, ਵਧੀਕ ਸਕੱਤਰ ਸਕੂਲ ਸਿੱਖਿਆ ਸ੍ਰੀ ਪਰਮਿੰਦਰ ਪਾਲ ਸਿੰਘ, ਡਾਇਰੈਕਟਰ ਸੂਚਨਾ ਤਕਨਾਲੋਜੀ ਸ੍ਰੀ ਮੋਹਿੰਦਰ ਪਾਲ, ਸੰਯੁਕਤ ਸਕੱਤਰ ਆਮ ਰਾਜ ਪ੍ਰਬੰਧ ਸ੍ਰੀ ਤੇਜਦੀਪ ਸੈਣੀ ਅਤੇ ਵੱਖ-ਵੱਖ ਵਿਭਾਗਾਂ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ