Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੀ.ਐਸ.ਪੀ.ਸੀ.ਐਲ. ਦਾ JE ਤੇ ਲਾਈਨਮੈਨ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

January 17, 2025 02:58 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ ਭੋਗਪੁਰ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਮਨਜੀਤ ਸਿੰਘ ਅਤੇ ਲਾਈਨਮੈਨ ਹਰਜੀਤ ਸਿੰਘ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਸੁਮੀਤ ਵਧਵਾ ਵਾਸੀ ਸੁਦਰਸ਼ਨ ਪਾਰਕ, ਮਕਸੂਦਾਂ, ਜਲੰਧਰ ਸ਼ਹਿਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਦੋਵੇਂ ਮੁਲਜ਼ਮ ਉਸਦੀ ਰਿਹਾਇਸ਼ 'ਤੇ ਲੱਗੇ ਹੋਏ ਪੁਰਾਣੇ ਮੀਟਰ ਨੂੰ ਲਾਹੁਣ ਅਤੇ ਬਿਜਲੀ ਦਾ ਨਵਾਂ ਮੀਟਰ ਲਗਾਉਣ ਬਦਲੇ 10000 ਰੁਪਏ ਰਿਸ਼ਵਤ ਮੰਗ ਰਹੇ ਹਨ। ਸ਼ਿਕਾਇਤ ਵਿੱਚ ਅੱਗੇ ਦੱਸਿਆ ਗਿਆ ਹੈ ਕਿ ਉਕਤ ਲਾਈਨਮੈਨ ਯੂ.ਪੀ.ਆਈ. ਪੇਮੈਂਟ ਰਾਹੀਂ ਪਹਿਲਾਂ ਵੀ 5000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੀ ਬਾਕੀ ਰਹਿੰਦੀ ਰਕਮ ਵਜੋਂ 5000 ਰੁਪਏ ਮੰਗ ਰਿਹਾ ਹੈ।
ਬੁਲਾਰੇ ਨੇ ਅੱਗੇ ਕਿਹਾ ਕਿ ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਉਕਤ ਲਾਈਨਮੈਨ ਅਤੇ ਜੇ.ਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ। ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਤੋਂ 21 ਵੀਂ ਬੱਸ ਰਵਾਨਾ

ਵਰਿੰਦਾਵਨ ਕਿਸ਼ਤੀ ਹਾਦਸਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ

ਪੰਜਾਬ ਦੀਆਂ ਧੀਆਂ ਨੇ 'ਸਿੱਖਿਆ ਕ੍ਰਾਂਤੀ' ਵਿੱਚ ਮੋਹਰੀ ਭੂਮਿਕਾ ਨਿਭਾਈ : ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ

ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ