Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਕਿਸਾਨਾਂ ਨੇ ਦਿੱਲੀ ਕੂਚ ਲਈ ਵਿੱਢੀ ਲਾਮਬੰਦੀ 

January 17, 2025 03:06 PM
ਦਰਸ਼ਨ ਸਿੰਘ ਚੌਹਾਨ

 

ਸੁਨਾਮ : ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਕਿਸਾਨੀ ਮੰਗਾਂ ਨੂੰ ਲੈਕੇ  21 ਜਨਵਰੀ ਨੂੰ ਸ਼ੰਭੂ ਬਾਰਡਰ ਤੋਂ ਦਿੱਲੀ ਕੂਚ ਦੇ ਦਿੱਤੇ ਸੱਦੇ ਨੂੰ ਸਮਰਥਨ ਦੇਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵੱਲੋਂ ਲਾਮਬੰਦੀ ਸ਼ੁਰੂ ਕਰ ਦਿੱਤੀ ਹੈ। ਸ਼ੁੱਕਰਵਾਰ ਨੂੰ ਸੁਨਾਮ ਵਿਖੇ ਗੁਰਦੁਆਰਾ ਸੱਚਖੰਡ ਸਾਹਿਬ ਵਿਖੇ ਜਥੇਬੰਦੀ ਦੀ ਜਸਵੀਰ ਸਿੰਘ ਮੈਦੇਵਾਸ ਦੀ ਅਗਵਾਈ ਹੇਠ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਸਵੀਰ ਸਿੰਘ ਮੈਦੇਵਾਸ ਅਤੇ ਸੰਤ ਰਾਮ ਛਾਜਲੀ ਨੇ ਕਿਹਾ ਕਿ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਕਿਸਾਨੀ ਸੰਘਰਸ਼ ਨੂੰ ਦਬਾਉਣਾ ਚਾਹੁੰਦੀ ਹੈ ਅਤੇ ਸੂਬਾ ਸਰਕਾਰ ਨੇ ਕੇਂਦਰ ਅੱਗੇ ਗੋਡੇ ਟੇਕ ਦਿੱਤੇ ਹਨ। ਉਨ੍ਹਾਂ ਆਖਿਆ ਕਿ 21 ਜਨਵਰੀ ਨੂੰ ਸ਼ੰਭੂ ਬਾਰਡਰ ਤੋਂ ਦਿੱਲੀ ਕੂਚ ਲਈ ਕਿਸਾਨਾਂ ਨੂੰ ਲਾਮਬੰਦ ਕਰਨ ਲਈ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਵੱਡੀ ਗਿਣਤੀ ਵਿੱਚ ਕਿਸਾਨ ਸ਼ੰਭੂ ਬਾਰਡਰ ਤੇ ਇਕੱਠੇ ਹੋਣ। ਉਨ੍ਹਾਂ ਕਿਹਾ ਕਿ ਕਿਸਾਨ ਕੇਂਦਰ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਪਿਛਲੇ ਗਿਆਰਾਂ ਮਹੀਨੇ ਤੋਂ ਸ਼ੰਭੂ, ਖਨੌਰੀ ਅਤੇ ਰਤਨਪੁਰਾ ਬਾਰਡਰਾਂ ਤੇ ਧਰਨਾ ਲਾ ਕੇ ਬੈਠੇ ਹਨ ਲੇਕਿਨ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਨੇ ਸ਼ਰਮਿੰਦਗੀ ਭਰੀ ਚੁੱਪ ਧਾਰੀ ਹੋਈ ਹੈ। ਕਿਸਾਨ ਆਗੂਆਂ ਨੇ ਚਿਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਸੰਘਰਸ਼ੀ ਲੋਕ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਪੂਰੀਆਂ ਕਰਵਾਉਣ ਤੱਕ ਸੰਘਰਸ਼ ਜਾਰੀ ਰੱਖਣਗੇ। ਇਸ ਮੌਕੇ ਸੁਖਦੇਵ ਸ਼ਰਮਾ, ਹਰਦੇਵ ਸਿੰਘ ਕੁਲਾਰ, ਰਾਜ ਸਿੰਘ ਮੰਗਵਾਲ, ਸਤਗੁਰ ਸਿੰਘ ਨਮੋਲ, ਮਹਿੰਦਰ ਸਿੰਘ ਮੰਗਵਾਲ, ਬਾਬੂ ਸਿੰਘ ਮੂਣਕ ਅਤੇ ਅਮਨਦੀਪ ਸਿੰਘ ਮੰਡਵੀ ਆਦਿ ਕਿਸਾਨ ਆਗੂ ਹਾਜ਼ਰ ਸਨ।

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ