Saturday, March 21, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

International

ਕੈਨੇਡਾ ਪੜ੍ਹਨ ਗਏ ਭਾਰਤ ਦੇ 20 ਹਜ਼ਾਰ ਵਿਦਿਆਰਥੀ ਹੋਏ ਲਾਪਤਾ

January 17, 2025 05:45 PM
SehajTimes

ਕੈਨੇਡਾ : IRCC (ਇਮੀਗ੍ਰੇਸ਼ਨ, ਰਿਫਊਜੀ ਐਂਡ ਸਿਟੀਜ਼ਨਸ਼ਿਪ ਕੈਨੇਡਾ) ਮੁਤਾਬਕ ਲਗਭਗ 20 ਹਜ਼ਾਰ ਭਾਰਤੀ ਵਿਦਿਆਰਥੀ ਕੈਨੇਡਾ ਦੇ ਕਾਲਜਾਂ ਤੇ ਯੂਨੀਵਰਸਿਟੀਆਂ ਤੋਂ ਲਾਪਤਾ ਹੋ ਗਏ ਹਨ। ਇਹ ਵਿਦਿਆਰਥੀ ਕਾਫੀ ਸਮੇਂ ਤੋਂ ਕਾਲਜ ਜਾਂ ਯੂਨੀਵਰਸਿਟੀ ਵਿਚ ਨਜ਼ਰ ਨਹੀਂ ਆਏ। ਹੁਣ ਸਵਾਲ ਉਠ ਰਿਹਾ ਹੈ ਕਿ ਇਹ ਵਿਦਿਆਰਥੀ ਕਿਤੇ ਹਨ ਮਾਹਰਾਂ ਦਾ ਮੰਨਣਾ ਹੈ ਕਿ ਜ਼ਿਆਦਾਤਰ ਕੈਨੇਡਾ ਵਿੱਚ ਕੰਮ ਕਰ ਰਹੇ ਹਨ ਅਤੇ ਸਥਾਈ ਨਿਵਾਸੀ ਬਣਨ ਦਾ ਸੁਪਨਾ ਰੱਖਦੇ ਹਨ। ਹੈਨਰੀ ਲੋਟਿਨ, ਇੱਕ ਸਾਬਕਾ ਸੰਘੀ ਅਰਥਸ਼ਾਸਤਰੀ ਅਤੇ ਇਮੀਗ੍ਰੇਸ਼ਨ ਮਾਹਰ ਹੈ, ਦਾ ਕਹਿਣਾ ਹੈ ਕਿ ਜ਼ਿਆਦਾਤਰ ਵਿਦਿਆਰਥੀ ਅਮਰੀਕਾ ਦੀ ਸਰਹੱਦ ਪਾਰ ਨਹੀਂ ਕਰ ਰਹੇ ਹਨ ਪਰ ਕੈਨੇਡਾ ਵਿੱਚ ਕੰਮ ਕਰ ਰਹੇ ਹਨ। ਇਸ ਪਿੱਛੇ ਮਕਸਦ ਕੈਨੇਡਾ ਵਿੱਚ ਸਥਾਈ ਤੌਰ ‘ਤੇ ਵਸਣਾ ਹੋ ਸਕਦਾ ਹੈ।
2014 ਵਿੱਚ ਕੈਨੇਡਾ ਵਿੱਚ ਇੰਟਰਨੈਸ਼ਨਲ ਸਟੂਡੈਂਟ ਕੰਪਲਾਇੰਸ ਰਿਜਾਈਮ ਲਾਗੂ ਕੀਤੀ ਗਈ ਸੀ ਜਿਸ ਦਾ ਉਦੇਸ਼ ਨਕਲੀ ਵਿਦਿਆਰਥੀਆਂ ਦੀ ਪਛਾਣ ਕਰਨਾ ਅਤੇ ਸ਼ੱਕੀ ਸਕੂਲਾਂ ਦੀ ਜਾਂਚ ਕਰਨਾ ਸੀ। ਇਮੀਗ੍ਰੇਸ਼ਨ ਵਿਭਾਗ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਸਾਲ ਵਿੱਚ ਦੋ ਵਾਰ ਵਿਦਿਆਰਥੀਆਂ ਦੀ ਹਾਜ਼ਰੀ ਦੀ ਰਿਪੋਰਟ ਕਰਨ ਦੀ ਰਿਪੋਰਟ ਮੰਗਦਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਆਪਣੇ ਸਟੱਡੀ ਪਰਮਿਟ ਦੀ ਪਾਲਣਾ ਕਰ ਰਹੇ ਹਨ। ਹੇਨਰੀ ਲੋਟਿਨ ਨੇ ਸੁਝਾਅ ਦਿੱਤਾ ਕਿ ਕੈਨੇਡਾ ਆਉਣ ਤੋਂ ਪਹਿਲਾਂ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਆਪਣੀ ਫੀਸ ਦਾ ਭੁਗਤਾਨ ਕਰਨਾ ਜ਼ਰੂਰੀ ਕਰ ਦਿੱਤਾ ਜਾਵੇ ਤਾਂ ਕਿ ਇਸ ਨਾਲ ਸਿਸਟਮ ਦਾ ਗਲਤ ਇਸਤੇਮਾਲ ਘੱਟ ਹੋਵੇ ਤੇ ਇਹ ਉਨ੍ਹਾਂ ਵਿਦਿਆਰਥੀਆਂ ਨੂੰ ਪਛਾਣਨ ਵਿਚ ਮਦਦ ਕਰੇਗਾ ਜੋ ਸਿਰਫ ਵਰਕ ਪਰਮਿਟ ਲਈ ਸਟੱਡੀ ਪਰਮਿਟ ਦਾ ਇਸਤੇਮਾਲ ਕਰ ਰਹੇ ਹਨ। ਭਾਰਤ ਦੇ ਈਡੀ ਨੇ ਭਾਰਤੀ ਵਿਦਿਆਰਥੀਆਂ ਦੀ ਗੈਰ-ਹਾਜ਼ਰੀ ਦੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਜੋ ਕੈਨੇਡਾ ਤੋਂ ਅਮਰੀਕਾ ਵਿਚ ਭਾਰਤੀਆਂ ਦੀ ਤਸਕਰੀ ਨਾਲ ਜੁੜਿਆ ਹੈ। ਇਹ ਜਾਂਚ ਗੁਜਰਾਤ ਦੇ ਡਿੰਗੁਚਾ ਪਿੰਡ ਦੇ ਇਕ ਪਰਿਵਾਰ ਦੀ ਮੌਤ ਦੇ ਬਾਅਦ ਸ਼ੁਰੂ ਹੋਈ ਜਿਨ੍ਹਾਂ ਨੇ ਕੈਨੇਡਾ-ਅਮਰੀਕਾ ਸਰਹੱਦ ਗੈਰ-ਕਾਨੂੰਨੀ ਤਰੀਕੇਕ ਨਾਲ ਪਾਰ ਕਰਨ ਦੀ ਕੋਸ਼ਿਸ਼ ਕੀਤੀ ਸੀ ਤੇ ਜ਼ਿਆਦਾ ਠੰਡ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਸੀ।

 

Have something to say? Post your comment

 

More in International

ਡੰਕੀ ਰੂਟ ਰਾਹੀਂ ਅਮਰੀਕਾ ਪਹੁੰਚੇ ਸਮਗੋਲੀ ਦੇ ਨੌਜਵਾਨ ਦੀ ਮੌਤ

ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ 

ਬਰਨਾਲਾ ਦੇ ਪਿੰਡ ਬਡਬਰ ਦੇ ਨੌਜਵਾਨ ਦੀ ਇੰਡੋਨੇਸ਼ੀਆ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ 

ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਨੌਜਵਾਨ ਦੀ ਮੌਤ 

ਪਹਿਲਾ ਵਰਲਡ ਅਲਬਰਟਾ ਕਬੱਡੀ ਕੱਪ ਐਡਮਿੰਟਨ ਵਿਚ ਸੰਪੰਨ ਹੋਇਆ

ਸਾਲ 2025 ਦੇ 51,000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ ਦੇ ਫਾਈਨਲ ਵਿਚ ਪੁੱਜੀਆਂ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਦਾ ਐਲਾਨ

ਬਿਜਲੀ ਦੀ ਤਾਰ ਨਾਲ ਟਕਰਾ ਕੇ ਅਮਰੀਕਾ 'ਚ ਹੈਲੀਕਾਪਟਰ ਹੋਇਆ ਕ੍ਰੈਸ਼

ਜਸਵੀਰ ਸਿੰਘ ਗੜ੍ਹੀ ਵੱਲੋਂ ਭਾਰਤੀ ਸਫ਼ੀਰ ਡਾ. ਮਦਨ ਮੋਹਨ ਸੇਠੀ ਨਾਲ ਮੁਲਾਕਾਤ

ਜਸਵੀਰ ਸਿੰਘ ਗੜ੍ਹੀ ਵੱਲੋਂ ਡਾ. ਅੰਬੇਦਕਰ ਲਾਇਬੇ੍ਰਰੀ ਬੰਬੇ ਹਿੱਲ ਦਾ ਦੌਰਾ

ਕਾਮੇਡੀਅਨ ਕਪਿਲ ਸ਼ਰਮਾ ਦੇ ਨਵੇਂ ਖੁੱਲ੍ਹੇ ਕੈਫੇ ‘ਤੇ ਚੱਲੀਆਂ ਗੋਲੀਆਂ