Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਜ਼ਿਲ੍ਹਾ ਪੱਧਰੀ ਆਨਲਾਈਨ ਕੂਈਜ਼ ਮੁਕਾਬਲੇ 19 ਜਨਵਰੀ ਨੂੰ ਕਰਵਾਏ ਜਾਣਗੇ 

January 18, 2025 01:41 PM
SehajTimes
 ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਮੁੱਖ ਚੋਣ ਅਫ਼ਸਰ ਪੰਜਾਬ ਸੀ. ਸੀਬਨ ਦੀ ਦੇਖ-ਰੇਖ ਹੇਠ ਰਾਜ ਪੱਧਰੀ ਕੂਇਜ ਮੁਕਾਬਲਿਆਂ ਦੀ ਲੜੀ ਵਿੱਚ 19 ਜਨਵਰੀ ਨੂੰ ਕਰਵਾਏ ਜਾ ਰਹੇ ਆਨ-ਲਾਈਨ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਤਹਿਤ ਸਾਹਿਬਜਾਦਾ ਅਜੀਤ ਸਿੰਘ ਨਗਰ ਵਿੱਚ ਭਰਪੂਰ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਿਰਾਜ ਐੱਸ ਤਿੜਕੇ ਨੇ ਦੱਸਿਆ ਕਿ ਹੁਣ ਤੱਕ ਲਗਪਗ 5000 ਨੌਜਵਾਨ ਵੋਟਰਾਂ ਨੇ ਆਪਣੇ-ਆਪ ਨੂੰ ਲੋਕਤੰਤਰ ਦੀ ਮਜਬੂਤੀ ਲਈ ਹੋ ਰਹੇ ਉਪਰਾਲੇ ਲਈ ਰਜਿਸਟਰਡ ਕੀਤਾ ਹੈ। ਇਸ ਮੁਕਾਬਲੇ ਦੌਰਾਨ ਰਜਿਸਟਰਡ ਵੋਟਰ ਦਿੱਤੇ ਗਏ ਲਿੰਕ https://punjab.indiastatquiz.com/ ਉੱਪਰ ਜਾ ਕੇ 19.01.2025 ਨੂੰ ਹੋਣ ਵਾਲੇ ਕੂਇਜ਼ ਮੁਕਾਬਲੇ ਅਤੇ ਜ਼ਿਲ੍ਹਾ ਵਾਰ ਦਿੱਤੇ ਗਏ ਸਮੇਂ ਅਨੁਸਾਰ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹਨਾਂ ਮੁਕਾਬਲਿਆਂ ਦੇ ਜੇਤੂਆਂ ਚੋਂ ਜ਼ਿਲ੍ਹਾ ਪੱਧਰ ਤੇ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਉਮੀਦਵਾਰ ਨੂੰ ਮੋਬਾਇਲ ਫੋਨ ਨਾਲ ਮੁੱਖ ਚੋਣ ਅਫ਼ਸਰ ਵਲੋਂ ਸਨਮਾਨਿਤ ਕੀਤਾ ਜਾਵੇਗਾ ਅਤੇ ਰਾਜ ਪੱਧਰੀ ਜੇਤੂਆਂ ਨੂੰ ਕਰਮਵਾਰ, ਪਹਿਲੇ ਸਥਾਨ ਉਪਰ ਲੈਪਟਾਪ, ਦੂਜੇ ਸਥਾਨ ਉਪਰ ਟੈਬਲੈਟ ਅਤੇ ਤੀਜੇ ਸਥਾਨ ਉਤੇ ਰਹਿਣ ਵਾਲੇ ਉਮੀਦਵਾਰ ਨੂੰ ਸਮਾਰਟ ਵਾਚ ਨਾਲ ਸਨਮਾਨਿਤ ਕੀਤਾ ਜਾਵੇਗਾ। ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਅਤੇ ਚੋਣ ਤਹਿਸੀਲਦਾਰ ਸੰਜੇ ਕੁਮਾਰ ਨੇ ਦਸਿਆ ਕੇ ਜ਼ਿਲ੍ਹੇ ਵਿੱਚ ਹਰ ਪੋਲਿੰਗ ਲੋਕੇਸ਼ਨ ਦੇ ਉੱਤੇ ਰਾਸ਼ਟਰੀ ਵੋਟਰ ਦਿਵਸ ਨੂੰ ਮਨ੍ਹਾ ਕੇ ਵੋਟ ਦੀ ਮਹੱਤਤਾ ਨੂੰ ਦਸਦੇ ਹੋਏ ਆਮ ਵੋਟਰ ਨੌਜਵਾਨਾਂ, ਔਰਤਾਂ, ਦਿਵਿਆਜਨਾਂ ਅਤੇ ਪ੍ਰਵਾਸੀ ਵੋਟਰਾਂ ਨੂੰ ਉਤਸ਼ਾਹਿਤ ਕਰਕੇ ਦੁਨੀਆ ਦੇ ਸਭ ਤੋਂ ਉਤੱਮ ਸੰਵਿਧਾਨ ਦੀ ਮਹੱਤਤਾ ਬਾਰੇ ਜਾਣੂ ਕਰਵਾਉਣ ਦਾ ਯਤਨ ਕੀਤਾ ਜਾਵੇਗਾ। ਇਸ ਮੌਕੇ ਵੋਟਰ ਜਾਗਰੂਕਤਾ ਮੁਹਿਮ ਦੇ ਆਈਕਨ ਫਿਲਮੀ ਸਿਤਾਰੇ ਅਤੇ ਖੇਡ ਜਗਤ ਦੀਆਂ ਅਹਿਮ ਸ਼ਖਸ਼ੀਅਤਾਂ ਦਾ ਵਟਰਾਂ ਨੂੰ ਸੰਦੇਸ਼ ਵੀ ਜਾਰੀ ਕੀਤਾ ਜਾਵੇਗਾ ਅਤੇ 17 ਤੋਂ 19 ਸਾਲ ਤੱਕ ਦੇ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਵਾਦ ਵਿਵਾਦ, ਪ੍ਰਸ਼ਨ ਉਤਰੀ ਅਤੇ ਸੱਭਿਆਚਾਰਕ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ