Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਆਪਣੇ ਸਾਥੀਆਂ ਨੂੰ ਬਚਾਉਣ ਲਈ ਰਾਜ ਪੱਧਰੀ ਹੋਏ ਕਬਜ਼ਿਆਂ ਅਤੇ 6 ਲੱਖ ਏਕੜ ਤੋਂ ਜ਼ਿਆਦਾ ਜ਼ਮੀਨ ਨਜ਼ਾਇਜ਼ ਵੇਚਣ ਦੀ ਰਿਪੋਰਟ ਦੱਬੀ ਬੈਠੀ ਹੈ ਕੈਪਟਨ ਸਰਕਾਰ:ਚੀਮਾ

May 20, 2021 09:17 PM
SehajTimes

ਚੰਡੀਗੜ੍ਹ :ਆਮ ਆਦਮੀ ਪਾਰਟੀ (ਆਪ)  ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ  ਸਰਕਾਰੀ ਜ਼ਮੀਨਾਂ ’ਤੇ ਰਾਜ ਪੱਧਰੀ ਹੋਏ ਕਬਜ਼ਿਆਂ ਅਤੇ 6 ਲੱਖ ਏਕੜ ਤੋਂ ਜ਼ਿਆਦਾ ਜ਼ਮੀਨ ਨਜ਼ਾਇਜ ਵੇਚਣ ਦੀ ਰਿਪੋਰਟ ਦੱਬੀ ਬੈਠੀ ਹੈ, ਕਿਉਂਕਿ ਕੈਪਟਨ ਅਮਰਿੰਦਰ ਸਿੰਘ ਆਪਣੇ ਸਾਥੀਆਂ ਨੂੰ ਬਚਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਇਸ ਰਿਪੋਰਟ ਵਿੱਚ 1991 ਤੋਂ ਪੰਜਾਬ ਵਿੱਚ ਜ਼ਮੀਨਾਂ ਉਤੇੇ ਵੱਡੇ ਪੱਧਰ ’ਤੇ ਕਬਜ਼ੇ ਹੋਣ ਦਾ ਦਾਅਵਾ ਕੀਤਾ ਗਿਆ, ਪਰ ਰਿਪੋਰਟ ਮਿਲਣ ਦੇ 2 ਸਾਲ ਬਾਅਦ ਵੀ ਕੈਪਟਨ ਸਰਕਾਰ ਨੇ ਕਬਜ਼ਾਧਾਰੀਆਂ ਦੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਦੋਸ਼ ਲਾਇਆ ਕਿਸੇ ਵੀ ਵਿਭਾਗ ਨੇ ਇਹ ਗੱਲ ਹੀ ਨਹੀਂ ਮੰਨੀ ਕਿ ਉਸ ਕੋਲ ਜਾਂਚ ਰਿਪੋਰਟ ਆਈ ਹੈ। 
ਵੀਰਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਮੰਗ ਕੀਤੀ ਹੈ ਕਿ ਪੰਜਾਬ ਵਿੱਚ ਸਰਕਾਰੀ ਜਾਇਦਾਦਾਂ ’ਤੇ ਹੋਏ ਕਬਜਿਆਂ ਸੰਬੰਧੀ ਜਿਹੜੀ ਵਿਸ਼ੇਸ਼ ਜਾਂਚ ਰਿਪੋਰਟ ਜੂਨ 2019 ਵਿੱਚ ਰਾਜ ਸਰਕਾਰ ਨੂੰ ਸੌਂਪੀ ਗਈ ਸੀ, ਇਹ ਜਾਂਚ ਰਿਪੋਰਟ ਜਨਤਕ ਕੀਤੀ ਜਾਵੇ ਅਤੇ ਇਸੇ ਰਿਪੋਰਟ ਦੇ ਆਧਾਰ ’ਤੇ ਕਬਜ਼ਾਧਾਰੀਆਂ ਖ਼ਿਲਾਫ਼ ਕੇਸ ਦਰਜ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪਹਿਲਾਂ ਜਨਤਕ ਕੀਤੀ ਗਈ ਰਿਪੋਰਟ ਵਿੱਚ ਰਾਜਨੀਤਿਕ ਆਗੂਆਂ, ਪੁਲੀਸ ਅਧਿਕਾਰੀਆਂ ਅਤੇ ਹੋਰ ਪ੍ਰਭਾਵਸ਼ਾਲੀ ਵਿਅਕਤੀਆਂ ਦੇ ਨਾਂ ਉਜਾਗਰ ਕੀਤੇ ਗਏ ਸਨ, ਜਿਨ੍ਹਾਂ ਕਬਜ਼ਿਆਂ ਵਾਲੀਆਂ ਜ਼ਮੀਨਾਂ  ਨੂੰ ਨਜ਼ਾਇਜ ਤਰੀਕਿਆਂ ਨਾਲ ਵੇਚ ਕੇ ਲਾਭ ਪ੍ਰਾਪਤ ਕੀਤੇ ਸਨ। ਚੀਮਾ ਨੇ ਦੱਸਿਆ ਕਿ ਸਾਬਕਾ ਜੱਜ ਐਸ.ਐਸ. ਸਰਾਂ ਅਤੇ ਸਾਬਕਾ ਡੀਜੀਪੀ ਚੰਦਰ ਸ਼ੇਖਰ ਨੇ 27 ਮਾਰਚ 2019 ਨੂੰ ਤਤਕਾਲੀ ਸ਼ਹਿਰੀ ਵਿਕਾਸ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਾਲੀ ਕੈਬਨਿਟ ਮੰਤਰੀਆਂ ਦੀ ਸਬ ਕਮੇਟੀ ਨੂੰ ਆਪਣੀ ਰਿਪੋਰਟ ਸੌਂਪੀ ਸੀ, ਪਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਾਦਲ ਪਰਿਵਾਰ ਦੀ ਤਰ੍ਹਾਂ ਜਾਂਚ ਰਿਪੋਰਟ ਦੀਆਂ ਸਿਫ਼ਾਰਸ਼ਾਂ ਨੂੰ ਭੁਲਾ ਦਿੱਤਾ ਗਿਆ ਹੈ ਅਤੇ ਉਦੋਂ ਤੋਂ ਇਹ ਆਗੂ ਇੱਕ ਦੂਜੇ ਨੂੰ ਬਚਾਅ ਰਹੇ ਹਨ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇੱਕ ਪਾਸੇ ਤਾਂ ਕੈਪਟਨ ਸਰਕਾਰ ਵਿਜੀਲੈਂਸ ਅਧਿਕਾਰੀਆਂ ਰਾਹੀਂ ਮੋਹਾਲੀ ਜ਼ਿਲ੍ਹੇ ਦੇ ਮਾਜਰੀਆ ਅਤੇ ਸਿਊਂਕ ਪਿੰਡਾਂ ਵਿੱਚ 3700 ਏਕੜ ਜ਼ਮੀਨ ’ਤੇ ਕਬਜ਼ਾ ਕਰਨ ਅਤੇ ਵੇਚਣ ਦੇ ਮਾਮਲੇ ਵਿੱਚ ਕੇਸ ਦਰਜ ਕਰਵਾ ਰਹੀ ਹੈ, ਦੂਜੇ ਪਾਸੇ ਚੰਦਰ ਸ਼ੇਖਰ ਵੱਲੋਂ ਦਿੱਤੀ 6 ਲੱਖ ਏਕੜ ਤੋਂ ਜ਼ਿਆਦਾ ਜ਼ਮੀਨ ’ਤੇ ਕਬਜ਼ੇ ਕਰਨ ਦੇ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਇਹ ਵੀ ਸਾਹਮਣੇ ਆਇਆ ਹੈ ਕਿ ਕੈਬਨਿਟ ਦੀ ਸਬ ਕਮੇਟੀ ਤੋਂ ਬਾਅਦ ਜਾਂਚ ਰਿਪੋਰਟ ਦੀ ਕਾਪੀ ਵਿੱਤ ਵਿਭਾਗ ਨੂੰ ਇੱਕ ਈਮੇਲ ਦੇ ਰਾਹੀਂ ਭੇਜੀ ਗਈ ਸੀ। ਪਰ ਵਿੱਤ ਵਿਭਾਗ ਦੇ ਅਧਿਕਾਰੀ ਅਜਿਹੀ ਕੋਈ ਰਿਪੋਰਟ ਮਿਲਣ ਤੋਂ ਇਨਕਾਰ ਕਰ ਰਹੇ ਹਨ। ਚੀਮਾ ਨੇ ਕਿਹਾ 2019 ਵਿੱਚ ਜਾਂਚ ਰਿਪੋਰਟ ਮਿਲਣ ਦੇ ਬਾਵਜੂਦ ਕੈਪਟਨ ਸਰਕਾਰ ਵੱਲੋਂ ਰਿਪੋਰਟ ਨੂੰ ਨਾ ਮੰਨਣਾ ਅਤੇ ਨਾ ਹੀ ਕੋਈ ਕਾਰਵਾਈ ਕਰਨਾ ਸਿੱਧ ਕਰਦਾ ਹੈ ਕਿ ਰਾਜ ਵਿੱਚ ਵੱਡੇ ਪੱਧਰ ਉਤੇ ਜ਼ਮੀਨਾਂ ’ਤੇ ਕਬਜ਼ੇ ਕਰਨ ਵਿੱਚ ਅਕਾਲੀ ਅਤੇ ਕਾਂਗਰਸੀ ਆਗੂਆਂ ਦੀ ਮਿਲੀਭੁਗਤ ਹੋਣ ਦੀ ਪੁਸ਼ਟੀ ਕਰਦਾ ਹੈ। 
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਝੂਠੇ ਵਾਅਦਿਆਂ ਨਾਲ ਪੰਜਾਬ ਦੇ ਲੋਕਾਂ ਨਾਲ ਧੋਖ਼ਾ ਕੀਤਾ ਹੈ ਅਤੇ ਕੈਪਟਨ ਦੀ ਅਗਵਾਈ ਵਿੱਚ ਜ਼ਮੀਨ ਮਾਫੀਆ ਅਤੇ ਹੋਰ ਮਾਫੀਆ ਧੜੱਲੇ ਨਾਲ ਚੱਲ ਰਿਹਾ ਹੈ। ਇਸ ਜਾਂਚ ਰਿਪੋਰਟ ਅਤੇ ਹੋਰ ਰਿਪੋਰਟਾਂ ਵਿੱਚ ਕਈ ਰਾਜਨੀਤਿਕ ਆਗੂਆਂ ਅਤੇ ਪੁਲੀਸ ਅਧਿਕਾਰੀਆਂ ਦੇ ਨਾਵਾਂ ਨੂੰ ਉਜਾਗਰ ਕੀਤਾ ਗਿਆ ਸੀ, ਪਰ ਇਨਾਂ ਕਥਿਤ ਦੋਸ਼ੀਆਂ ਦੇ ਸੱਤਾਧਾਰੀ ਪਾਰਟੀਆਂ ਕਾਂਗਰਸ ਤੇ ਅਕਾਲੀ ਦਲ ਨਾਲ ਸਬੰਧ ਹੋਣ ਕਾਰਨ ਇਨਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।     

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ