Monday, September 21, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਖਨੌਰੀ ਵਿਖੇ ਸੰਗਰੂਰ ਜ਼ਿਲ੍ਹੇ ਦੇ 16 ਕਿਸਾਨ ਮਰਨ ਵਰਤ ਤੇ ਬੈਠੇ

January 20, 2025 01:19 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਜਿਣਸਾਂ ਤੇ ਐਮ ਐਸ ਪੀ ਗਾਰੰਟੀ ਕਾਨੂੰਨ ਸਮੇਤ ਹੋਰਨਾਂ ਕਿਸਾਨੀ ਮੰਗਾਂ ਦੀ ਪੂਰਤੀ ਅਤੇ ਕੇਂਦਰ ਸਰਕਾਰ ਦੀ ਵਾਅਦਾ ਖ਼ਿਲਾਫੀ ਦੇ ਵਿਰੋਧ ਚ ਖਨੌਰੀ ਬਾਰਡਰ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲਾ ਜਨਰਲ ਸਕੱਤਰ ਰਣ ਸਿੰਘ ਚੱਠਾ ਦੀ ਅਗਵਾਈ ਹੇਠ 16 ਕਿਸਾਨ ਮਰਨ ਵਰਤ ਤੇ ਬੈਠੇ ਹਨ। ਰਣ ਸਿੰਘ ਚੱਠਾ ਵੱਲੋਂ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਗਿਆ ਕਿ ਕਿਸਾਨੀ ਮੰਗਾਂ ਪੂਰੀਆਂ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ ਨਹੀਂ ਫਿਰ ਉਨ੍ਹਾਂ ਦੀਆਂ ਲਾਸ਼ਾਂ ਹੀ ਘਰਾਂ ਵਿੱਚ ਆਉਣਗੀਆਂ।‌ ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਹਾ ਕਿ ਕਿਸਾਨਾਂ ਦੀ ਮੰਦੀ ਹਾਲਤ ਲਈ ਕੇਂਦਰ ਤੇ ਸੂਬਾ ਸਰਕਾਰ ਜਿੰਮੇਵਾਰ ਹਨ ਇਸ ਕਰਕੇ ਕਿਸਾਨ ਵਰਗ ਸੜਕਾਂ ਤੇ ਧੱਕੇ ਖਾ ਰਿਹਾ ਹੈ। ਕਿਸਾਨ ਆਗੂ ਚੱਠਾ ਨੇ ਕਿਹਾ ਕਿ  13 ਫਰਵਰੀ ਤੋਂ ਖਨੌਰੀ ਤੇ ਪੱਕਾ ਮੋਰਚਾ ਚੱਲ ਰਿਹਾ ਹੈ। ਉਹਨਾਂ ਦੱਸਿਆ ਕਿ ਸੂਬਾ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ 26 ਨਵੰਬਰ ਤੋਂ ਸ਼ੁਰੂ ਕੀਤੇ ਮਰਨ ਵਰਤ ਦੀ ਹਮਾਇਤ ਕਰਦੇ ਹੋਏ 111 ਕਿਸਾਨਾਂ ਵੱਲੋਂ ਮਰਨ ਵਰਤ ਸ਼ੁਰੂ ਕੀਤਾ ਗਿਆ। ਸੰਗਰੂਰ ਜ਼ਿਲ੍ਹੇ ਦੇ 16 ਕਿਸਾਨ ਰਣ ਸਿੰਘ ਚੱਠਾ ਦੀ ਅਗਵਾਈ ਹੇਠ ਮਰਨ ਵਰਤ ਤੇ ਬੈਠੇ ਹਨ। ਕਿਸਾਨ ਆਗੂ ਚੱਠਾ ਨੇ ਕਿਹਾ ਕਿ ਜੇਕਰ ਕੇਂਦਰ ਸਾਡੀਆਂ ਮੰਗਾਂ ਲਾਗੂ ਨਹੀਂ ਕਰਦੀ ਤਾਂ ਘਰਾਂ ਨੂੰ ਸਾਡੀਆਂ ਲਾਸ਼ਾਂ ਹੀ ਜਾਣਗੀਆਂ।ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕਿਸਾਨ ਆਗੂ ਚੌਥੇ ਦਿਨ ਮਰਨ ਵਰਤ ਤੇ ਡਟੇ ਹੋਏ ਸਨ।

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ