Thursday, May 01, 2025
BREAKING NEWS
ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ ਸੜਕਾਂ ਸੁੰਨਸਾਨ ਪਹਿਲਗਾਮ ਅੱਤਵਾਦੀ ਹਮਲੇ ‘ਚ ਹਨੀਮੂਨ ਲਈ ਘੁੰਮਣ ਗਏ ਨੇਵੀ ਅਫਸਰ ਦੀ ਮੌਤਜਲਦ ਹੀ ਪੂਰੇ ਦੇਸ਼ ਵਿਚ ਟੋਲ ਪਲਾਜ਼ਾ ਹਟਾਏ ਜਾਣਗੇਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾLPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾUK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

Haryana

PM MODI ਨੇ 'ਮਨ ਕੀ ਬਾਤ' ਪ੍ਰੋਗਰਾਮ ਵਿਚ ਕੀਤੀ ਹਰਿਆਣਾ ਦੇ ਅੰਬਾਲਾ ਤੇ ਹਿਸਾਰ ਦੇ ਸਟਾਰਟਅੱਪ ਦੀ ਸ਼ਲਾਘਾ

January 20, 2025 03:00 PM
SehajTimes

ਸਟਾਰਟਅੱਪ ਨੂੰ ਪ੍ਰੋਤਸਾਹਨ ਦੇਣ ਲਈ 2025-26 ਦੇ ਆਉਣ ਵਾਲੇ ਬਜਟ ਵਿਚ ਸਰਕਾਰ ਨਵੀਂ ਯੋਜਨਾਵਾਂ 'ਤੇ ਸਰਗਰਮੀ ਨਾਲ ਕਰ ਰਹੀ ਵਿਚਾਰ : ਮੁੱਖ ਮੰਤਰੀ

ਸਾਰੇ ਕਾਰਜਕਰਤਾ ਹਰ ਮਹੀਨੇ ਆਪਣੇ ਬੂਥ 'ਤੇ ਉੱਥੇ ਦੇ ਨਾਗਰਿਕਾਂ ਦੇ ਨਾਲ ਸੁਨਣ ਪ੍ਰਧਾਨ ਮੰਤਰੀ ਦੇ ਮਨ ਕੀ ਬਾਤ ਪ੍ਰੋਗ੍ਰਾਮ : ਮੁੱਖ ਮੰਤਰੀ ਨਾਇਬ ਸੈਣੀ

ਚੰਡੀਗੜ੍ਹ : ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਸਾਲ 2025 ਦੇ ਆਪਣੇ ਪਹਿਲੇ ਮਨ ਕੀ ਬਾਤ ਪ੍ਰੋਗਰਾਮ ਵਿਚ ਹਰਿਆਣਾ ਦੇ ਅੰਬਾਲਾ ਤੇ ਹਿਸਾਰ ਦੇ ਸਟਾਰਟਅੱਪ ਦਾ ਜਿਕਰ ਕਰਦੇ ਹੋਏ ਕਿਹਾ ਕਿ ਇਹ ਖੁਸ਼ੀ ਦੀ ਵੱਲ ਹੈ ਕਿ ਦੇਸ਼ ਵਿਚ ਅੰਬਾਲਾ ਤੇ ਹਿਸਾਰ ਵਰਗੇ ਸ਼ਹਿਰ ਵੀ ਸਟਾਰਟਅੱਪ ਦੇ ਕੇਂਦਰ ਬਣ ਰਹੇ ਹਨ। ਉਨ੍ਹਾਂ ਨੇ ਦਸਿਆ ਕਿ ਸਟਾਰਟਅੱਪ ਕਲਚਰ ਸਿਰਫ ਵੱਡੇ ਸ਼ਹਿਰਾਂ ਤੱਕ ਹੀ ਸੀਮਤ ਨਹੀਂ ਹੈ। ਛੋਟੇ ਸ਼ਹਿਰਾਂ ਦੇ ਸਟਾਰਟਅੱਪ ਵਿਚ ਅੱਧੇ ਤੋਂ ਵੱਧ ਦੀ ਅਗਵਾਈ ਸਾਡੀ ਬੇਟੀਆਂ ਕਰ ਰਹੀਆਂ ਹਨ। ਇਸ ਦੇ ਲਈ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਆਪਣੀ ਪ੍ਰਤੀਕ੍ਰਿਆ ਦਿੰਦੇ ਹੋਏ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਕੈਥਲ ਵਿਚ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਮਨ ਕੀ ਬਾਤ ਪ੍ਰੋਗ੍ਰਾਮ ਦੇ 118ਵੇਂ ਪ੍ਰਸਾਰਣ ਨੂੰ ਸੁਣਿਆ। ਇਸ ਮੌਕੇ 'ਤੇ ਵਿਧਾਇਕ ਸਤਪਾਲ ਜਾਂਬਾ, ਸਾਬਕਾ ਮੰਤਰੀ ਸ੍ਰੀਮਤੀ ਕਮਲੇਸ਼ ਢਾਂਡਾ ਤੇ ਸਾਬਕਾ ਵਿਧਾਇਕ ਲੀਲਾਰਾਮ ਵੀ ਮੌਜੂਦ ਸਨ।

ਮੁੱਖ ਮੰਤਰੀ ਨੇ ਪ੍ਰੋਗਰਾਮ ਦੀ ਸਮਾਪਤੀ ਦੇ ਬਾਅਦ ਕਾਰਜਕਰਤਾਵਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਮਨ ਦੀ ਬਾਤ ਪ੍ਰੋਗਰਾਮ ਵਿਚ ਹਰਿਆਣਾ ਦੇ ਅੰਬਾਲਾ ਤੇ ਹਿਸਾਰ ਦੇ ਸਟਾਰਟਅੱਪ ਦਾ ਜਿਕਰ ਕਰਦੇ ਹੋਏ ਉਨ੍ਹਾਂ ਦੀ ਸ਼ਲਾਘਾ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਵਿਚ ਵੀ ਅਜਿਹੇ ਕਈ ਨੌਜੁਆਨ ਹਨ, ਜਿਨ੍ਹਾਂ ਦੇ ਸਟਾਰਟਅੱਪ ਅੱਜ ਮਿਸਾਲ ਕਾਇਮ ਕਰ ਰਹੇ ਹਨ ਅਤੇ ਉਨ੍ਹਾਂ ਦਾ ਟਰਨਓਵਰ ਲਗਭਗ 100 ਕਰੋੜ ਤੋਂ 200 ਕਰੋੜ ਦਾ ਹੈ।

ਸੂਬਾ ਸਰਕਾਰ ਸਟਾਰਟਅੱਪ ਨੂੰ ਪ੍ਰੋਤਸਾਹਨ ਦੇਣ ਲਈ 2025-26 ਦੇ ਆਉਣ ਵਾਲੇ ਬਜਟ ਵਿਚ ਨਵੀਂ ਯੋਜਨਾਵਾਂ 'ਤੇ ਸਰਗਰਮੀ ਨਾਲ ਕਰ ਰਹੀ ਵਿਚਾਰ

ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਹਰਿਆਣਾ ਨੂੰ ਇਕ ਮੋਹਰੀ ਸਟਾਰਟਅੱਪ ਹੱਬ ਵਜੋ ਸਥਾਪਿਤ ਕਰਨ ਲਈ ਪ੍ਰਤੀਬੱਧ ਹੈ। ਸਰਕਾਰ ਮੇਕ ਇਨ ਇੰਡੀਆ ਅਤੇ ਸਟਾਰਟਅੱਪ ਇੰਡੀਆ ਦੇ ਉਦੇਸ਼ਾਂ ਦੇ ਨਾਲ ਤਾਲਮੇਲ ਬਿਠਾਉਂਦੇ ਹੋਏ ਕੌਮੀ ਸਟਾਰਟਅੱਪ ਇਕੋਸਿਸਟਮ ਵਿਚ ਹਰਿਆਣਾ ਨੂੰ ਇੱਕ ਪ੍ਰਮੁੱਖ ਪਲੇਅਰ ਵਜੋ ਸਥਾਪਿਤ ਕਰਨ ਈ ਸਮਰਪਿਤ ਯਤਨ ਕਰ ਰਿਹਾ ਹੈ। ਇਸ ਦਾ ਉਦੇਸ਼ ਨਾ ਸਿਰਫ ਸੂਬੇ ਦੇ ਆਰਥਕ ਵਿਕਾਸ ਨੁੰ ਤੇਜੀ ਦੇਣਾ ਹੈ, ਸਗੋ ਨੌਜੁਆਨਾਂ ਲਈ ਰੁਜਗਾਰ ਦੇ ਨਵੇਂ ਮੌਕੇ ਪੈਦਾ ਕਰਨਾ ਵੀ ਹੈ, ਜਿਸ ਨਾਲ ਇਹ ਯਕੀਨੀ ਹੋ ਸਕੇ ਕਿ ਹਰਿਆਣਾ ਪੂਰੇ ਦੇਸ਼ ਵਿਚ ਨਵਾਚਾਰ ਤੇ ਉੱਦਮਤਾ ਦੇ ਕੇਂਦਰ ਵਜੋ ਆਪਣੀ ਇੱਕ ਵਿਸ਼ੇਸ਼ ਪਹਿਚਾਣ ਹਾਸਲ ਕਰ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਟਾਰਟਅੱਪ ਨੂੰ ਪ੍ਰੋਤਸਾਹਨ ਦੇਣ ਲਈ ਵਿੱਤ ਸਾਲ 2025-26 ਦੇ ਆਉਣ ਵਾਲੇ ਬਜਟ ਵਿਚ ਨਵੀਂ ਯੋਜਨਾਵਾਂ 'ਤੇ ਸਰਗਰਮੀ ਨਾਲ ਵਿਚਾਰ ਕਰ ਰਹੀ ਹੈ।

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦਾ ਮਨ ਕੀ ਬਾਤ ਪ੍ਰੋਗਰਾਮ ਨੌਜੁਆਨਾਂ ਲਈ ਪੇ੍ਰਰਣਾ ਸਰੋਤ ਦੱਸਦੇ ਹੋਏ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਾਰੇ ਕਾਰਜਕਰਤਾ ਹਰ ਮਹੀਨੇ ਆਪਣੇ ਬੂਥ 'ਤੇ ਉੱਥੇ ਦੇ ਨਾਗਰਿਕਾਂ ਦੇ ਨਾਲ ਮਨ ਕੀ ਬਾਤ ਪ੍ਰੋਗਰਾਮ ਜਰੂਰ ਸੁਨਣ। ਉਨ੍ਹਾਂ ਨੇ ਕਾਰਜਕਰਤਾਵਾਂ ਨੂੰ ਅਪੀਲ ਕੀਤੀ ਉਹ ਮਨ ਕੀ ਬਾਤ ਪ੍ਰੋਗਰਾਮ ਤੋਂ ਵੱਧ ਤੋਂ ਵੱਧ ਲੋਕਾਂ ਵਿਸ਼ੇਸ਼ ਰੂਪ ਨਾਲ ਨੌਜੁਆਨਾਂ ਨੂੰ ਜੋੜਨ।

ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਮਨ ਕੀ ਬਾਤ ਪ੍ਰੋਗਰਾਮ ਵਿਚ ਕੈਥਲ ਦੇ ਨੌਜੁਆਨ ਕਿਸਾਨ ਵੀਰੇਂਦਰ ਯਾਦਵ ਵੱਲੋਂ ਪਰਾਲੀ ਪ੍ਰਬੰਧਨ ਨੁੰ ਲੈ ਕੇ ਕੀਤੇ ਗਏ ਕੰਮਾਂ ਦੀ ਸ਼ਲਾਘਾ ਕਰ ਚੁੱਕੇ ਹਨ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ ਆਮਜਨਤਾ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ, ਜਿਸ ਦਾ ਸਿੱਧਾ ਲਾਭ ਯੋਗ ਵਿਅਕਤੀ ਨੂੰ ਮਿਲ ਰਿਹਾ ਹੈ। ਉਸੀ ਦਾ ਨਤੀਜਾ ਹੈ ਕਿ ਹਰਿਆਣਾ ਵਿਚ ਤੀਜੀ ਵਾਰ ਭਾਰੀ ਬਹੁਮਤ ਨਾਲ ਬੀਜੇਪੀ ਦੀ ਸਰਕਾਰ ਬਣੀ ਹੈ। ਜਨਤਾ ਨੂੰ ਸਾਡੇ ਤੋਂ ਕਾਫੀ ਉਮੀਂਦਾਂ ਹਨ, ਸਾਨੂੰ ਉਨ੍ਹਾਂ ਦੀ ਉਮੀਂਦਾਂ 'ਤੇ ਖਰਾ ਉਤਰਨਾ ਹੈ। ਕਾਰਜਕਰਤਾ ਲੋਕਾਂ ਦੀ ਸਮਸਿਆਵਾਂ ਦਾ ਹੱਲ ਕਰਵਾਉਣ। ਇਤਿਹਾਸ ਵਿਚ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਸਰਕਾਰ ਬਣਦੇ ਹੀ 24000 ਨੌਜੁਆਨਾਂ ਨੂੰ ਇੱਕਠੇ ਸਰਕਾਰੀ ਨੌਕਰੀ ਪ੍ਰਦਾਨ ਕੀਤੀ ਹੋਵੇ। ਲੋਕਾਂ ਨੇ ਹੁਣ ਤੋਂ ਮਨ ਲਿਆ ਹੈ 2029 ਵਿਚ ਵੀ ਭਾਰਤੀ ਜਨਤਾ ਪਾਰਟੀ ਦੀ ਸਰਕਾਰੀ ਬਣੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ੧ੀ ਨੇ ਮਨ ਕੀ ਬਾਤ ਪ੍ਰੋਗਰਾਮ ਵਿਚ ਸੰਵਿਧਾਨ ਸਭਾ ਮੈਂਬਰਾਂ ਵੱਲੋਂ ਕੀਤੇ ਗਏ ਕੰਮਾਂ, ਮਹਾਕੁੰਭ, ਸਪੇਸ ਵਿਚ ਸਾਡੀ ਉਪਲਬਧੀਆਂ ਦਾ ਜਿਕਰ ਕੀਤਾ। ਨਾਲ ਹੀ ਨੇਤਾ ਜੀ ਸੁਭਾਸ਼ ਚੰਦਰ ਬੋਸ ਨੂੰ ਯਾਦ ਕਰ ਦਸਿਆ ਕਿ ਵਿੇਂ ਉਨ੍ਹਾਂ ਨੇ ਅੰਗੇ੍ਰਜਾਂ ਤੋਂ ਲੋਹਾ ਲਿਆ। ਹਰ ਸਾਲ ਉਨ੍ਹਾਂ ਦੀ ਜੈਯੰਤੀ 23 ਜਨਵਰੀ ਨੂੰ ਪਰਾਕ੍ਰਮ ਦਿਵਸ ਵਜੋ ਮਨਾਇਆ ਜਾਂਦਾ ਹੈ।

ਇਸ ਮੌਕੇ 'ਤੇ ਪੱਤਰਕਾਰਾਂ ਦੇ ਸੁਆਲਾਂ ਦਾ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਦੀ ਭ੍ਰਿਸ਼ਟਾਚਾਰ ਨੂੰ ਲੈ ਕੇ ਜੀਰੋ ਟੋਲਰੇਂਸ ਨੀਤੀ ਹੈ। ਭ੍ਰਿਸ਼ਟਾਚਾਰ ਕਿਸੇ ਵੀ ਪੱਧਰ 'ਤੇ ਸਹਿਨ ਨਹੀਂ ਕੀਤਾ ਜਾਵੇਗਾ।

Have something to say? Post your comment

 

More in Haryana

ਆਸ਼ਿਮਾ ਬਰਾੜ ਨੂੰ ਗੁਰੂਗ੍ਰਾਮ, ਪੀ.ਸੀ.ਮੀਣਾ ਨੂੰ ਬਣਾਇਆ ਨੂੰਹ ਜ਼ਿਲ੍ਹੇ ਦਾ ਇੰਚਾਰਜ

ਕੈਬੀਨੇਟ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਛਛਰੋਲੀ ਮੰਡੀ ਦਾ ਕੀਤਾ ਅਚਾਨਕ ਨਿਰੀਖਣ, ਝੋਨਾ ਉਠਾਨ 'ਤੇ ਡੀਐਫਐਸਸੀ ਨੂੰ ਦਿੱਤੇ ਸਖਤ ਨਿਰਦੇਸ਼

ਮੰਤਰੀ ਡਾ. ਅਰਵਿੰਦ ਸ਼ਰਮਾ ਨੇ ਕਲਾਨੌਰ ਮੰਡੀ ਦਾ ਕੀਤਾ ਅਚਾਨਕ ਨਿਰੀਖਣ

ਪਹਿਲਗਾਮ ਹਮਲੇ ਦੇ ਬਾਅਦ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤੀ ਉੱਚ ਪੱਧਰੀ ਮੀਟਿੰਗ

ਮਹਿਲਾ ਅਤੇ ਬਾਲ ਵਿਕਾਸ ਮੰਤਰੀ ਨੇ ਕੀਤਾ ਕਰਨਾਲ ਵਿੱਚ ਆਂਗਨਵਾੜੀ ਕੇਂਦਰ ਦਾ ਅਚਾਨਕ ਨਿਰੀਖਣ

ਕਿਸਾਨਾਂ ਦੀ ਆਮਦਨ ਵਿੱਚ ਇਜਾਫੇ ਲਈ ਵਧਾਉਣੀ ਹੋਵੇਗੀ ਪੈਦਾਵਾਰ : ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ

ਐਚਈਪੀਬੀ ਨੇ ਸੂਬੇ ਵਿੱਚ ਮੈਡੀਕਲ ਲਿਕਵਿਡ ਆਕਸੀਜਨ ਪਲਾਂਟ ਸਥਾਪਿਤ ਕਰਨ ਲਈ 37.86 ਕਰੋੜ ਰੁਪਏ ਦੇ ਵਿਸ਼ੇਸ਼ ਪ੍ਰੋਤਸਾਹਨ ਪੈਕੇਜ ਨੂੰ ਪ੍ਰਦਾਨ ਕੀਤੀ ਮੰਜੂਰੀ

ਕੈਬੀਨੇਟ ਮੰਤਰੀ ਰਣਬੀਰ ਸਿੰਘ ਗੰਗਵਾ ਨੇ ਬਾਲਾਵਾਸ ਪਿੰਡ ਵਿੱਚ 681.65 ਲੱਖ ਰੁਪਏ ਦੀ ਲਾਗਤ ਵਾਲੀ ਪੀਣ ਦੇ ਪਾਣੀ ਦੀ ਪਰਿਯੋਜਨਾ ਦਾ ਕੀਤਾ ਉਦਘਾਟਨ

ਧਰਮ ਅਤੇ ਸਮਾਜ ਦੀ ਰੱਖਿਆ ਲਈ ਸ਼੍ਰੀ ਗੁਰੂ ਤੇਗ ਬਹਾਦਰ ਜੀ ਨੇ ਕੁਰਬਾਨ ਕੀਤਾ ਸਾਰਾ ਵੰਸ਼ : ਨਾਇਬ ਸਿੰਘ ਸੈਣੀ

ਇੱਕ ਚੰਗੀ ਵਿਧਾਈ ਡਰਾਫਟ ਨਾ ਸਿਰਫ ਮੌਜੂਦਾ ਸਮਸਿਆਵਾਂ ਦਾ ਹੱਲ ਕਰਦਾ ਹੈ, ਸਗੋ ਸਮਾਜ ਨੂੰ ਪ੍ਰਗਤੀ ਦੀ ਦਿਸ਼ਾ ਵਿੱਚ ਵੀ ਲੈ ਜਾਂਦਾ ਹੈ : ਮੁੱਖ ਮੰਤਰੀ ਨਾਇਬ ਸਿੰਘ ਸੈਣੀ