Thursday, May 01, 2025
BREAKING NEWS
ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ ਸੜਕਾਂ ਸੁੰਨਸਾਨ ਪਹਿਲਗਾਮ ਅੱਤਵਾਦੀ ਹਮਲੇ ‘ਚ ਹਨੀਮੂਨ ਲਈ ਘੁੰਮਣ ਗਏ ਨੇਵੀ ਅਫਸਰ ਦੀ ਮੌਤਜਲਦ ਹੀ ਪੂਰੇ ਦੇਸ਼ ਵਿਚ ਟੋਲ ਪਲਾਜ਼ਾ ਹਟਾਏ ਜਾਣਗੇਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾLPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾUK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

Malwa

ਸੂਬਾਈ ਕਨਵੈਨਸ਼ਨ ਨੇ ਵਿਸ਼ਾਲ ਜਮਹੂਰੀ ਲਹਿਰ ਖੜ੍ਹੀ ਕਰਨ ਦਾ ਦਿੱਤਾ ਸੱਦਾ 

January 20, 2025 04:25 PM
SehajTimes

                                                  ਨਾਬਰੀ ਅਤੇ ਸੰਘਰਸ਼ ਦਾ ਪ੍ਰਤੀਕ ਹੈ ਪੰਜਾਬ - ਡਾਕਟਰ ਨਵਸ਼ਰਨ 

ਬਰਨਾਲਾ : ਓਪਰੇਸ਼ਨ ਗਰੀਨ ਹੰਟ ਵਿਰੋਧੀ ਜਮਹੂਰੀ ਫਰੰਟ ਪੰਜਾਬ ਵੱਲੋਂ ਅੱਜ ਇੱਥੇ ਤਰਕਸ਼ੀਲ ਭਵਨ ਬਰਨਾਲਾ ਵਿਖੇ ਜਬਰ ਵਿਰੁੱਧ ਸੂਬਾਈ ਕਨਵੈਨਸ਼ਨ ਕੀਤੀ ਜਿਸ ਦੀ ਪ੍ਰਧਾਨਗੀ ਆਦਿਵਾਸੀ ਹੱਕਾਂ ਦੀ ਉੱਘੀ ਝੰਡਾਬਰਦਾਰ ਅਤੇ ਖੋਜਕਾਰ ਬੇਲਾ ਭਾਟੀਆ, ਜਮਹੂਰੀ ਹੱਕਾਂ ਦੀ ਪਹਿਰੇਦਾਰ ਨਾਮਵਰ ਸ਼ਖ਼ਸੀਅਤ ਡਾ. ਨਵਸ਼ਰਨ, ਜਮਹੂਰੀ ਸ਼ਖ਼ਸੀਅਤਾਂ ਡਾ. ਪਰਮਿੰਦਰ, ਬੂਟਾ ਸਿੰਘ ਮਹਿਮੂਦਪੁਰ ਅਤੇ ਪ੍ਰੋਫੈਸਰ ਏ.ਕੇ. ਮਲੇਰੀ ਨੇ ਕੀਤੀ।
ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਮੁੱਖ ਵਕਤਾਵਾਂ ਨੇ ਕਿਹਾ ਕਿ ਬਸਤਰ ਅਤੇ ਹੋਰ ਆਦਿਵਾਸੀ ਇਲਾਕਿਆਂ ਅੰਦਰ ਨਕਸਲਵਾਦ ਨੂੰ ਖ਼ਤਮ ਕਰਨ ਦੇ ਨਾਂ ਹੇਠ ਚਲਾਏ ਜਾ ਰਹੇ ਰਾਜਕੀ ਦਹਿਸ਼ਤਵਾਦ ਪਿੱਛੇ ਕੰਮ ਕਰਦੇ ਕਾਰਪੋਰੇਟ-ਹਿੰਦੂਤਵ ਗੱਠਜੋੜ ਦੇ ਅਸਲ ਮਨੋਰਥ ਨੂੰ ਸਮਝਣ ਦੀ ਲੋੜ ਹੈ। ਆਦਿਵਾਸੀ ਇਲਾਕਿਆਂ ਵਿਚ ਕਾਨੂੰਨ ਦੇ ਰਾਜ ਦੇ ਨਾਂ ਹੇਠ ਜੰਗੀ ਪੱਧਰ ’ਤੇ ਨੀਮ-ਫ਼ੌਜੀ ਤਾਕਤਾਂ ਦੀ ਤਾਇਨਾਤੀ ਵਡਮੁੱਲੇ ਕੁਦਰਤੀ ਵਸੀਲੇ ਹਥਿਆਉਣ ਅਤੇ ਆਦਿਵਾਸੀਆਂ ਦੀ ਜਲ-ਜੰਗਲ-ਜ਼ਮੀਨ ਦੀ ਰਾਖੀ ਲਈ ਸੰਘਰਸ਼ ਨੂੰ ਕੁਚਲਣ ਲਈ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਆਦਿਵਾਸੀ ਤੇ ਹੋਰ ਭਾਰਤੀ ਲੋਕਾਂ ਲਈ ਸਭ ਤੋਂ ਵੱਡਾ ਖ਼ਤਰਾ ਭਾਰਤੀ ਰਾਜ ਅਤੇ ਇਸ ਦੀਆਂ ਦੇਸੀ-ਬਦੇਸ਼ੀ ਕਾਰਪੋਰੇਟ ਸਰਮਾਏਦਾਰਾਂ ਪੱਖੀ ਨੀਤੀਆਂ ਹਨ। ਕਾਰਪੋਰੇਟ ਗ਼ਲਬੇ ਦਾ ਰਾਹ ਪੱਧਰਾ ਕਰਨ ਲਈ ਉਹ ਕਾਨੂੰਨ ਵੀ ਖ਼ਤਮ ਕੀਤੇ ਜਾ ਰਹੇ ਹਨ ਜੋ ਜੰਗਲ ਉੱਪਰ ਆਦਿਵਾਸੀਆਂ ਦੇ ਕੁਦਰਤੀ ਹੱਕ ਨੂੰ ਮਾਨਤਾ ਦਿੰਦੇ ਸਨ। ਸਰਕਾਰਾਂ ਆਪਣੇ ਹੀ ਬਣਾਏ ਕਾਨੂੰਨਾਂ ਦੀਆਂ ਧੱਜੀਆਂ ਉਡਾਕੇ ਚਲਾਕੀ, ਧੋਖਾਧੜੀ ਅਤੇ ਜਾਬਰ ਰਾਜ ਮਸ਼ੀਨਰੀ ਦੇ ਜ਼ੋਰ ਜ਼ਮੀਨਾਂ ਹਥਿਆ ਰਹੀਆਂ ਹਨ। ਜਦਕਿ ਇਸ ਧੱਕੇਸ਼ਾਹੀ ਵਿਰੁੱਧ ਆਦਿਵਾਸੀਆਂ ਦੇ ਜਮਹੂਰੀ ਵਿਰੋਧ ਨੂੰ ਗ਼ੈਰਕਾਨੂੰਨੀ ਕਰਾਰ ਦੇ ਕੇ ਸਰਕਾਰੀ ਤੇ ਗ਼ੈਰਸਰਕਾਰੀ ਗਰੋਹਾਂ ਰਾਹੀਂ ਕੁਚਲ ਰਹੀਆਂ ਹਨ। ਕਥਿਤ ਕਾਨੂੰਨ ਦਾ ਰਾਜ ਲਾਕਾਨੂੰਨੀਆਂ ਕਰਨ ਵਾਲੀਆਂ ਲੋਕ ਵਿਰੋਧੀ ਤਾਕਤਾਂ ਦੇ ਹੱਥ ਵਿਚ ਲੋਕਾਂ ਦੇ ਹੱਕੀ ਵਿਰੋਧ ਨੂੰ ਕੁਚਲਣ ਦਾ ਸੰਦ ਹੈ ਜੋ ਆਦਿਵਾਸੀਆਂ ਦੇ ਹੱਕਾਂ ਲਈ ਆਵਾਜ਼ ਉਠਾਉਣ ਵਾਲੇ ਬੁੱਧੀਜੀਵੀਆਂ ਅਤੇ ਲੋਕ-ਵਿਰੋਧੀ ਨੀਤੀਆਂ ਉੱਪਰ ਸਵਾਲ ਉਠਾਉਣ ਵਾਲੇ ਬੁੱਧੀਜੀਵੀਆਂ, ਲੇਖਕਾਂ, ਵਕੀਲਾਂ, ਕਲਾਕਾਰਾਂ ਤੇ ਹੱਕਾਂ ਦੇ ਕਾਰਕੁਨਾਂ ਨੂੰ ‘ਸ਼ਹਿਰੀ ਨਕਸਲੀ’ ਦਾ ਠੱਪਾ ਲਾ ਕੇ ਜੇਲ੍ਹਾਂ ਵਿਚ ਸਾੜ ਰਿਹਾ ਹੈ। ਸਮੂਹ ਲੋਕ ਪੱਖੀ ਅਗਾਂਹਵਧੂ ਤਾਕਤਾਂ ਨੂੰ ਇਸ ਦਣਦਣਾ ਰਹੇ ਜਾਬਰ ਹਮਲੇ ਵਿਚ ਸਮੋਏ ਖ਼ਤਰਿਆਂ ਨੂੰ ਪਛਾਨਣਾ ਅਤੇ ਇਸ ਨੂੰ ਠੱਲ ਪਾਉਣ ਲਈ ਵਿਰੁੱਧ ਵਿਆਪਕ ਲੋਕ ਰਾਇ ਖੜ੍ਹੀ ਕਰਨੀ ਜ਼ਰੂਰੀ ਹੈ ਕਿਉਂਕਿ ਇਹ ਹਮਲਾ ਦੇਸ਼ ਦੇ ਹਰ ਉਸ ਸੰਘਰਸ਼ ਵਿਰੁੱਧ ਸੇਧਤ ਹੈ ਜੋ ਲੋਕ ਹਿਤਾਂ ਦੀ ਰਾਖੀ ਲਈ ਲੜਿਆ ਜਾ ਰਿਹਾ ਹੈ। ਕਨਵੈਨਸ਼ਨ ਨੂੰ ਡਾ. ਪਰਮਿੰਦਰ, ਪ੍ਰੋਫੈਸਰ ਏ.ਕੇ.ਮਲੇਰੀ ਨੇ ਵੀ ਸੰਬੋਧਨ ਕੀਤਾ। ਦੋਵੇਂ ਮੁੱਖ ਵਕਤਾਵਾਂ ਨੂੰ ਸ਼ਹੀਦ ਭਗਤ ਸਿੰਘ ਦੀ ਇਤਿਹਾਸਕ ਤਸਵੀਰ ਦਾ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।
ਕਨਵੈਨਸ਼ਨ ਵਿਚ ਸਰਵਸੰਮਤੀ ਨਾਲ ਮਤੇ ਪਾਸ ਕਰਕੇ ਮੰਗ ਕੀਤੀ ਗਈ ਕਿ ਕਿ ਆਦਿਵਾਸੀ ਇਲਾਕਿਆਂ ਵਿਚ ਝੂਠੇ ਮੁਕਾਬਲਿਆਂ, ਡਰੋਨ ਹਮਲਿਆਂ ਅਤੇ ਹੋਰ ਰੂਪਾਂ ਵਿਚ ਨਕਸਲੀਆਂ ਅਤੇ ਆਦਿਵਾਸੀਆਂ ਦਾ ਕਤਲੇਆਮ ਬੰਦ ਕੀਤਾ ਜਾਵੇ, ਆਦਿਵਾਸੀ ਇਲਾਕਿਆਂ ਵਿੱਚੋਂ ਸਕਿਊਰਿਟੀ ਕੈਂਪ ਹਟਾਏ ਜਾਣ ਅਤੇ ਵਿਸ਼ੇਸ਼ ਸੁਰੱਖਿਆ ਤਾਕਤਾਂ ਤੁਰੰਤ ਵਾਪਸ ਬੁਲਾਈਆਂ ਜਾਣ; ਉਜਾੜੇ ਅਤੇ ਕਾਰਪੋਰੇਟ ਕਬਜ਼ੇ ਦਾ ਸੰਦ ਕਾਰਪੋਰੇਟ ਪੱਖੀ ਆਰਥਕ ਮਾਡਲ ਰੱਦ ਕੀਤਾ ਜਾਵੇ, ਜਲ-ਜੰਗਲ-ਜ਼ਮੀਨ ਉੱਪਰ ਆਦਿਵਾਸੀ ਲੋਕਾਂ ਦਾ ਕੁਦਰਤੀ ਹੱਕ ਤਸਲੀਮ ਕੀਤਾ ਜਾਵੇ, ਜਨਤਕ ਅੰਦੋਲਨਾਂ ਨੂੰ ਗ਼ੈਰਕਾਨੂੰਨੀ/ਪਾਬੰਦੀਸ਼ੁਦਾ ਕਰਾਰ ਦੇ ਕੇ ਕੁਚਲਣ ਦੀ ਨੀਤੀ ਬੰਦ ਕੀਤੀ ਜਾਵੇ।
 ਜੇਲ੍ਹਾਂ ਵਿਚ ਡੱਕੇ ਬੁੱਧੀਜੀਵੀਆਂ ਤੇ ਰਾਜਨੀਤਕ ਕਾਰਕੁਨਾਂ ਨੂੰ ਰਿਹਾ ਕੀਤਾ ਜਾਵੇ; ਗ਼ੈਰਕਾਨੂੰਨੀ ਕਾਰਵਾਈਆਂ ਦੇ ਬਹਾਨੇ ਐੱਨਆਈਏ ਵੱਲੋਂ ਛਾਪੇਮਾਰੀ ਤੇ ਗਿ੍ਰਫ਼ਤਾਰੀਆਂ ਬੰਦ ਕੀਤੀਆਂ ਜਾਣ, ਝੂਠੀਆਂ ਐੱਫਆਈਆਰ ਖ਼ਤਮ ਕੀਤੀਆਂ ਜਾਣ ਅਤੇ ਰਾਜਕੀ ਦਹਿਸ਼ਤਵਾਦ ਦਾ ਸੰਦ ਕੌਮੀ ਜਾਂਚ ਏਜੰਸੀ ਤੁਰੰਤ ਭੰਗ ਕੀਤੀ ਜਾਵੇ; ਤਿੰਨ ਫ਼ੌਜਦਾਰੀ ਕਾਨੂੰਨ, ਚਾਰ ਕਿਰਤ ਕੋਡ, ਯੂਏਪੀਏ ਆਦਿ ਸਮੇਤ ਸਾਰੇ ਕਾਲੇ ਕਾਨੂੰਨ ਰੱਦ ਕੀਤੇ ਜਾਣ; ਸਜ਼ਾ ਪੂਰੀ ਕਰ ਚੁੱਕੇ ਸਾਰੇ ਕੈਦੀ ਤੁਰੰਤ ਰਿਹਾ ਕੀਤੇ ਜਾਣ; ਪੰਜਾਬ ਦੇ ਕਿਸਾਨਾਂ ਦੇ ਦਿੱਲੀ ਜਾ ਕੇ ਸੰਘਰਸ਼ ਕਰਨ ਦੇ ਜਮਹੂਰੀ ਹੱਕ ਉੱਪਰ ਲਾਈਆਂ ਰੋਕਾਂ ਤੁਰੰਤ ਹਟਾਈਆਂ ਜਾਣ; ਬੇਕਿਰਕ ਹਮਲਿਆਂ ਰਾਹੀਂ ਫ਼ਲਸਤੀਨੀਂ ਲੋਕਾਂ ਦੀ ਨਸਲਕੁਸ਼ੀ ਬੰਦ ਕੀਤੀ ਜਾਵੇ ਅਤੇ ਫ਼ਲਸਤੀਨ ਉੱਪਰ ਫ਼ਲਸਤੀਨੀਂ ਲੋਕਾਂ ਦਾ ਵਾਹਦ ਹੱਕ ਸਵੀਕਾਰ ਕੀਤਾ ਜਾਵੇ। ਇਕ ਵਿਸ਼ੇਸ਼ ਮਤੇ ਰਾਹੀਂ ਪੰਜਾਬ ਸਰਕਾਰ ਵੱਲੋਂ ਕਿਸਾਨੀ ਦੇ ਅਤੇ ਹੋਰ ਹੱਕਾਂ ਸੰਘਰਸ਼ਾਂ ਪ੍ਰਤੀ ਜਾਬਰ ਵਤੀਰਾ ਅਤੇ ਦਰਦਨਾਕ ਸੜਕ ਹਾਦਸੇ ਵਿਚ ਸ਼ਹੀਦ ਤੇ ਜ਼ਖ਼ਮੀ ਹੋਏ ਕਿਸਾਨਾਂ ਪ੍ਰਤੀ ਸੰਵੇਦਨਹੀਣ ਰਵੱਈਆ ਅਖ਼ਤਿਆਰ ਕਰਨ ਦੀ ਸਖ਼ਤ ਸ਼ਬ਼ਦਾਂ ’ਚ ਨਿਖੇਧੀ ਕੀਤੀ ਗਈ ਅਤੇ ਮੰਗ ਕੀਤੀ ਗਈ ਕਿ ਪੀੜਤ ਪਰਿਵਾਰਾਂ ਨੂੰ ਢੁੱਕਵਾਂ ਮੁਆਵਜ਼ਾ ਅਤੇ ਨੌਕਰੀ ਦਿੱਤੀ ਜਾਵੇ ਅਤੇ ਜ਼ਖ਼ਮੀ ਕਿਸਾਨਾਂ ਦੇ ਇਲਾਜ ਪ੍ਰਤੀ ਬੇਪ੍ਰਵਾਹ ਵਤੀਰਾ ਬੰਦ ਕੀਤਾ ਜਾਵੇ। 
ਇਸ ਮੌਕੇ ਜਥੇਬੰਦੀਆਂ ਦੇ ਆਗੂ, ਕਾਰਕੁਨ, ਸੰਘਰਸਸ਼ੀਲ ਔਰਤਾਂ ਨਾਮਵਰ ਲੇਖਕ, ਪੱਤਰਕਾਰ, ਤਰਕਸ਼ੀਲ ਅਤੇ ਹੋਰ ਜਮਹੂਰੀ ਸ਼ਖਸੀਅਤਾਂ ਵੱਡੀ ਗਿਣਤੀ ’ਚ ਹਾਜ਼ਰ ਸਨ।
ਸਮਾਗਮ ਦਾ ਆਗਾਜ਼  ਮਾਨਵਤਾ ਕਲਾ ਮੰਚ ਨਗਰ (ਪਲਸ ਮੰਚ ) ਦੀ ਕਲਾਕਾਰ ਨਰਗਿਸ, ਅਜਮੇਰ ਅਕਲੀਆ, ਪਰਮਜੀਤ ਟੱਲੇਵਾਲ ਅਤੇ ਬਲਕਰਨ ਦੇ ਗੀਤਾਂ ਨਾਲ਼ ਹੋਇਆ। 
ਜਾਰੀ ਕਰਤਾ: ਡਾ. ਪਰਮਿੰਦਰ 95010-25030, ਪ੍ਰੋਫੈਸਰ ਏ.ਕੇ.ਮਲੇਰੀ 98557-00310, ਬੂਟਾ ਸਿੰਘ ਮਹਿਮੂਦਪੁਰ 94634-74342

Have something to say? Post your comment

 

More in Malwa

ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ 37 ਸਾਲ ਦੀ ਸ਼ਾਨਦਾਰ ਸੇਵਾ ਨਿਭਾਅ ਕੇ ਸੇਵਾ ਮੁਕਤ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਵੱਡੀ ਤੇ ਛੋਟੀ ਨਦੀ ਦੀ ਸਫ਼ਾਈ ਮਈ ਮਹੀਨੇ 'ਚ ਮੁਕੰਮਲ ਕਰਨ ਦੇ ਨਿਰਦੇਸ਼

ਗੁਰੂਆਂ ਦੀਆਂ ਸਿੱਖਿਆਵਾਂ ਅਜੋਕੇ ਸਮੇਂ ਵੀ ਪ੍ਰਸੰਗਿਕ : ਦਾਮਨ ਬਾਜਵਾ 

ਕੈਮਿਸਟਾਂ ਨੂੰ ਪਾਬੰਦੀ ਸ਼ੁਦਾ ਦਵਾਈਆਂ ਵੇਚਣ ਤੋਂ ਵਰਜਿਆ  

ਡਿਪਟੀ ਕਮਿਸ਼ਨਰ ਵੱਲੋਂ ਡੰਪ ਸਾਈਟ ਦਾ ਜਾਇਜ਼ਾ, ਨਗਰ ਨਿਗਮ ਨੂੰ ਪੁਰਾਣੇ ਕੂੜੇ ਦਾ ਹੋਰ ਤੇਜੀ ਨਾਲ ਨਿਪਟਾਰਾ ਕਰਨ ਦੀ ਹਦਾਇਤ

ਕਿਸਾਨ ਛੇ ਨੂੰ ਸ਼ੰਭੂ ਥਾਣੇ ਮੂਹਰੇ ਦੇਣਗੇ ਧਰਨਾ 

ਭਗਵਾਨ ਪਰਸ਼ੂਰਾਮ ਦੀ ਜੈਯੰਤੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਈ 

ਸੁਨਾਮ ਵਿਖੇ ਭਗਵਾਨ ਸ੍ਰੀ ਪਰਸ਼ੂਰਾਮ ਜੈਅੰਤੀ ਮਨਾਈ 

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ ਪਹਿਲੀ ਨੂੰ 

ਸਿਹਤ ਕਾਮਿਆਂ ਦਾ ਚੰਡੀਗੜ੍ਹ 'ਚ ਧਰਨਾ 8 ਨੂੰ