Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਗਣਤੰਤਰ ਦਿਵਸ ਦੇ ਮੱਦੇਨਜ਼ਰ ਡੀਜੀਪੀ ਪੰਜਾਬ ਵੱਲੋਂ ਸੂਬੇ ਭਰ ’ਚ ਸੁਰੱਖਿਆ ਵਿੱਚ ਵਾਧਾ ਕਰਨ ਅਤੇ ਰਾਤ ਸਮੇਂ ਪੁਲਿਸ ਦੀ ਗਸ਼ਤ ਵਿੱਚ ਤੇਜ਼ੀ ਲਿਆਉਣ ਦੇ ਹੁਕਮ

January 20, 2025 07:29 PM
SehajTimes

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਆਗਾਮੀ ਗਣਤੰਤਰ ਦਿਵਸ ਦੇ ਜਸ਼ਨਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ

ਡੀਜੀਪੀ ਪੰਜਾਬ ਨੇ ਸਪੈਸ਼ਲ ਡੀਜੀਪੀ ਅੰਦਰੂਨੀ ਸੁਰੱਖਿਆ, ਏਡੀਜੀਪੀ ਏਐਨਟੀਐਫ ਅਤੇ ਏਡੀਜੀਪੀ ਏਜੀਟੀਐਫ ਦੇ ਨਾਲ ਅੰਮ੍ਰਿਤਸਰ ਅਤੇ ਜਲੰਧਰ ਪਹੁੰਚ ਕੇ ਕਾਨੂੰਨ ਤੇ ਵਿਵਸਥਾ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ

ਜੇਕਰ ਕੋਈ ਵਿਅਕਤੀ ਕਿਸੇ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਤੁਰੰਤ ਦਰਜ ਕੀਤੀ ਜਾਵੇ ਐਫਆਈਆਰ : ਡੀਜੀਪੀ ਗੌਰਵ ਯਾਦਵ

ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਨਾਕਿਆਂ ਨੂੰ ਮਜ਼ਬੂਤ ਕਰਨ, ਸਮਾਜ ਵਿਰੋਧੀ ਤੱਤਾਂ ’ਤੇ ਬਾਜ਼ ਅੱਖ ਰੱਖਣ ਦੇ ਨਿਰਦੇਸ਼

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮ ਅਨੁਸਾਰ ਆਉਣ ਵਾਲੇ ਗਣਤੰਤਰ ਦਿਵਸ-2025 ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸੋਮਵਾਰ ਨੂੰ ਸੂਬੇ ਭਰ ਵਿੱਚ ਸੁਰੱਖਿਆ ਵਧਾਉਣ,ਪੁਲਿਸ ਦੀ ਮੌਜੂਦਗੀ ਦਰਸਾਉਣ, ਰਾਤ ਦੇ ਸਮੇਂ ਪੁਲਿਸ ਦੀ ਗਸ਼ਤ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਡੀਜੀਪੀ ਨੇ ਵਿਸ਼ੇਸ਼ ਡੀਜੀਪੀ ਅੰਦਰੂਨੀ ਸੁਰੱਖਿਆ ਆਰ.ਐਨ. ਢੋਕੇ, ਏਡੀਜੀਪੀ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਨੀਲਾਭ ਕਿਸ਼ੋਰ ਅਤੇ ਏਡੀਜੀਪੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪ੍ਰਮੋਦ ਬਾਨ ਦੇ ਨਾਲ ਅੰਮ੍ਰਿਤਸਰ ਅਤੇ ਜਲੰਧਰ ਪਹੁੰਚ ਕੇ ਕਮਿਸ਼ਨਰੇਟ - ਅੰਮ੍ਰਿਤਸਰ ਅਤੇ ਜਲੰਧਰ, ਅਤੇ ਪੁਲਿਸ ਰੇਂਜ - ਸਰਹੱਦ, ਜਲੰਧਰ ਅਤੇ ਲੁਧਿਆਣਾ ਦੇ ਅਧਿਕਾਰੀਆਂ ਨਾਲ ਕਾਨੂੰਨ ਅਤੇ ਵਿਵਸਥਾ ਸਮੀਖਿਆ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਨੇ ਚੱਲ ਰਹੇ ਅੱਤਵਾਦ ਵਿਰੋਧੀ ਕਾਰਜਾਂ, ਨਸ਼ਾ ਤਸਕਰੀ ਵਿਰੁੱਧ ਕਾਰਵਾਈ ਅਤੇ ਸੰਗਠਿਤ ਅਪਰਾਧ ਵਿਰੁੱਧ ਕਾਰਵਾਈ ਦੀ ਵੀ ਸਮੀਖਿਆ ਕੀਤੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ, ‘‘ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ ਹੈ ਅਤੇ ਗਣਤੰਤਰ ਦਿਵਸ ਦੇ ਜਸ਼ਨਾਂ ਤੋਂ ਪਹਿਲਾਂ ਸਾਰੀਆਂ ਮਹੱਤਵਪੂਰਨ ਥਾਵਾਂ ’ਤੇ ਪੁਲਿਸ ਦੀ ਮੌਜੂਦਗੀ ਨੂੰ ਯਕੀਨੀ ਬਣਾ ਕੇ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ, ਡੋਮੀਨੇਸ਼ਨ ਆਪ੍ਰੇਸ਼ਨਾਂ ਨੂੰ ਤੇਜ਼ ਕਰਨ ਅਤੇ ਹੋਰ ਰੋਕਥਾਮ ਅਤੇ ਜਾਸੂਸੀ ਉਪਾਵਾਂ ਲਈ ਢੁਕਵੇਂ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਗਏ ਹਨ।’’

ਉਨ੍ਹਾਂ ਕਿਹਾ ਕਿ ਵਧੀ ਹੋਈ ਸੁਰੱਖਿਆ ਦੇ ਹਿੱਸੇ ਵਜੋਂ, ਪੁਲਿਸ ਕਰਮੀ ਨਿਯਮਤ ਗਸ਼ਤ ਅਤੇ ਜਾਂਚ ਕਰਨਗੇ ਤਾਂ ਜੋ , ਖਾਸ ਕਰਕੇ ਰਾਤ ਨੂੰ, ਕਿਸੇ ਵੀ ਸੰਭਾਵੀ ਖਤਰੇ ਜਾਂ ਰੁਕਾਵਟ ਨੂੰ ਠੱਲਿ੍ਹਆ ਜਾ ਸਕੇ। ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਨਾਈਟ ਡੋਮੀਨੇਸ਼ਨ ਆਪ੍ਰੇਸ਼ਨਾਂ ਵਿੱਚ ਸਰਹੱਦੀ ਜ਼ਿਲਿ੍ਹਆਂ ਸਮੇਤ ਸੰਵੇਦਨਸ਼ੀਲ ਖੇਤਰਾਂ ਵਿੱਚ ਵਾਧੂ ਪੁਲਿਸ ਬਲਾਂ ਦੀ ਤਾਇਨਾਤੀ ਵੀ ਸ਼ਾਮਲ ਹੋਵੇਗੀ।

ਉਨ੍ਹਾਂ ਕਿਹਾ ਕਿ ਸਾਰੇ ਸੀਪੀ/ਐਸਐਸਪੀ ਨੂੰ ਸ਼ੱਕੀ ਗਤੀਵਿਧੀਆਂ ਅਤੇ ਵਿਅਕਤੀਆਂ ’ਤੇ ਤਿੱਖੀ ਨਜ਼ਰ ਰੱਖਣ ਅਤੇ ਕਿਸੇ ਵੀ ਸੁਰੱਖਿਆ ਦੀ ਉਲੰਘਣਾ ਦੀ ਸੂਰਤ ਵਿੱਚ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ,‘‘ ਮੈਂ ਸਾਰੇ ਅਧਿਕਾਰੀਆਂ ਨੂੰ ਹੁਕਮ ਦਿੱਤਾ ਹੈ ਕਿ ਉਹ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਨਾ ਲੈਣ ਦੇਣ ਅਤੇ ਜੇਕਰ ਕੋਈ ਵਿਅਕਤੀ ਕਿਸੇ ਵੀ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇ ਅਤੇ ਤੁਰੰਤ ਐਫਆਈਆਰ ਦਰਜ ਕੀਤੀ ਜਾਵੇ।’’

ਡੀਜੀਪੀ ਨੇ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਪੈਂਦੇ ਪੁਲਿਸ ਨਾਕਿਆਂ ਨੂੰ ਮਜ਼ਬੂਤ ਕਰਨ ਅਤੇ ਹਰੇਕ ਨਾਕੇ ’ਤੇ ਵੱਧ ਤੋਂ ਵੱਧ ਵਾਹਨਾਂ ਦੀ ਜਾਂਚ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ, ਜਿਸ ਨਾਲ ਅੱਤਵਾਦੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਵਿੱਚ ਮਦਦ ਮਿਲੇਗੀ।

ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਵਿਦੇਸ਼ਾਂ ਤੋਂ ਲੋੜੀਂਦੇ ਅਪਰਾਧੀਆਂ ਨੂੰ ਨਿਆਂ ਦਾ ਸਾਹਮਣਾ ਕਰਨ ਲਈ ਵਾਪਸ ਲਿਆਉਣ ਲਈ ਲੁੱਕ ਆਊਟ ਸਰਕੂਲਰ (ਐਲਓਸੀ), ਰੈੱਡ ਕਾਰਨਰ ਨੋਟਿਸ (ਆਰਸੀਐਨ), ਓਪਨ ਗ੍ਰਿਫਤਾਰੀ ਵਾਰੰਟ, ਬਲਿਊ ਕਾਰਨਰ ਨੋਟਿਸ (ਬੀਸੀਐਨ) ਅਤੇ ਹਵਾਲਗੀ ਪ੍ਰਸਤਾਵ ਜਾਰੀ ਕਰਨ ’ਤੇ ਵੀ ਜੋਰ ਦਿੱਤਾ।

ਇਸ ਮੌਕੇ ਆਈਜੀਪੀ ਲੁਧਿਆਣਾ ਰੇਂਜ ਧਨਪ੍ਰੀਤ ਕੌਰ, ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ, ਸੀਪੀ ਜਲੰਧਰ ਸਵਪਨ ਸ਼ਰਮਾ, ਡੀਆਈਜੀ ਬਾਰਡਰ ਰੇਂਜ ਸਤਿੰਦਰ ਸਿੰਘ, ਡੀਆਈਜੀ ਜਲੰਧਰ ਰੇਂਜ ਨਵੀਨ ਸਿੰਗਲਾ, ਐਸਐਸਪੀ ਅੰਮ੍ਰਿਤਸਰ ਦਿਹਾਤੀ ਚਰਨਜੀਤ ਸਿੰਘ, ਐਸਐਸਪੀ ਗੁਰਦਾਸਪੁਰ ਹਰੀਸ਼ ਦਿਆਮਾ, ਐਸਐਸਪੀ ਬਟਾਲਾ ਸੁਹੇਲ ਕਾਸਿਮ ਮੀਰ, ਐਸਐਸਪੀ ਜਲੰਧਰ ਦਿਹਾਤੀ ਹਰਕਮਲਪ੍ਰੀਤ ਸਿੰਘ ਖੱਖ, ਐਸਐਸਪੀ ਕਪੂਰਥਲਾ ਗੌਰਵ ਤੂਰਾ, ਐਸਐਸਪੀ ਹੁਸ਼ਿਆਰਪੁਰ ਸੁਰਿੰਦਰ ਲਾਂਬਾ, ਐਸਐਸਪੀ ਐਸ.ਬੀ.ਐਸ. ਨਗਰ ਮਹਿਤਾਬ ਸਿੰਘ, ਐਸਐਸਪੀ ਖੰਨਾ ਅਸ਼ਵਨੀ ਗੋਟਿਆਲ ਅਤੇ ਐਸਐਸਪੀ ਖੰਨਾ ਨਵਨੀਤ ਸਿੰਘ ਬੈਂਸ ਸਮੇਤ ਹੋਰ ਅਧਿਕਾਰੀ/ਕਰਮਚਾਰੀ ਮੀਟਿੰਗ ਵਿੱਚ ਹਾਜ਼ਰ ਸਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ