Saturday, November 01, 2025

Malwa

ਜ਼ਿਲ੍ਹੇ ਦੇ ਸਾਰੇ ਪੇਂਡੂ ਘਰਾਂ ਨੂੰ ਪਾਇਪ ਰਾਹੀਂ ਦਿੱਤੇ ਜਾਣਗੇ ਟੂਟੀ ਵਾਲੇ ਕੁਨੈਕਸ਼ਨ : ਕਾਰਜਕਾਰੀ ਇੰਜਨੀਅਰ ਇਸ਼ਾਨ ਕੌਸ਼ਿਕ

January 21, 2025 04:30 PM
SehajTimes

ਫ਼ਤਹਿਗੜ੍ਹ ਸਾਹਿਬ : ਜਲ ਜੀਵਨ ਮਿਸ਼ਨ ਅਧੀਨ ਜ਼ਿਲ੍ਹੇ ਦੇ ਦਿਹਾਤੀ ਖੇਤਰ ਦੇ ਘਰਾਂ ਨੂੰ ਪਾਇਪ ਰਾਹੀਂ ਟੂਟੀ ਵਾਲੇ ਕੁਨੈਕਸ਼ਨ ਦੇ ਕੇ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣ ਦਾ ਟੀਚਾ ਮਿਥਿਆ ਗਿਆ ਹੈ ਅਤੇ ਜ਼ਿਲ੍ਹੇ ਦੇ 429 ਪਿੰਡਾਂ ਵਿੱਚ ਟਿਊਬਵੈਲ ਸਿਸਟਮ ਰਾਹੀਂ ਪਾਣੀ ਦੀ ਸਹੂਲਤ ਦਿੱਤੀ ਜਾ ਰਹੀ ਹੈ। ਜਿਨ੍ਹਾਂ ਵਿੱਚੋਂ 92 ਪਿੰਡ ਨਹਿਰੀ ਪਾਣੀ ਸਕੀਮ ਅਧੀਨ ਲਿਆਂਦੇ ਗਏ ਹਨ ਜਿਨ੍ਹਾਂ ਵਿੱਚੋਂ 79 ਪਿੰਡਾਂ ਵਿੱਚ ਪਾਣੀ ਪਹੁੰਚਾਇਆ ਜਾ ਚੁੱਕਾ ਹੈ ਅਤੇ ਬਾਕੀ ਰਹਿੰਦੇ 13 ਪਿੰਡਾਂ ਵਿੱਚ ਜੰਗੀ ਪੱਧਰ ਤੇ ਕੰਮ ਚੱਲ ਰਿਹਾ ਹੈ।

ਇਹ ਜਾਣਕਾਰੀ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸ਼੍ਰੀ ਇਸ਼ਾਨ ਕੌਸ਼ਿਕ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਹਰੇਕ ਪਿੰਡ ਨੂੰ ਆਪਣੀ ਨਿੱਜੀ ਜਲ ਸਪਲਾਈ ਸਕੀਮ ਹੇਠ ਲਿਆਉਣ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ "ਹਰ ਘਰ ਨਲ, ਹਰ ਘਰ ਜਲ " ਦੇ ਨਾਅਰੇ ਨੂੰ ਅਮਲੀ ਜਾਮਾ ਪਹਿਨਾਇਆ ਜਾ ਸਕੇ।

ਸ਼੍ਰੀ ਕੌਸ਼ਿਕ ਨੇ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਦੇ ਦੂਜੇ ਗੇੜ ਅਧੀਨ ਜ਼ਿਲ੍ਹੇ ਦੇ ਖੁਲ੍ਹੇ ਵਿੱਚ ਪਖਾਨੇ ਜਾਣ ਤੋਂ ਮੁਕਤ ਹੋਏ (ਓ.ਡੀ.ਐਫ.) ਪਿੰਡਾਂ ਨੂੰ ਓ.ਡੀ.ਐਫ. ਪਲੱਸ ਮਾਡਲ ਪਿੰਡ ਬਣਾਉਣ ਲਈ ਪੰਚਾਇਤੀ ਰਾਜ ਵਿਭਾਗ ਦੇ ਸਹਿਯੋਗ ਨਾਲ ਵੱਡੀ ਪੱਧਰ ਤ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਅਧੀਨ ਜ਼ਿਲ੍ਹੇ ਦੇ 65 ਪਿੰਡ ਮਾਡਲ ਪਿੰਡ ਬਣ ਚੁੱਕੇ ਹਨ। ਉਨ੍ਹਾਂ ਦੱਸਿਆ ਕਿ 260 ਪਿੰਡਾਂ ਵਿੱਚ ਠੋਸ ਅਤੇ 70 ਪਿੰਡਾਂ ਵਿੱਚ ਤਰਲ ਕੂੜਾ ਪ੍ਰਬੰਧਨ ਪ੍ਰੋਜੈਕਟ ਪੂਰੇ ਹੋ ਚੁੱਕੇ ਹਨ। ਇਸ ਤੋਂ ਇਲਾਵਾ 29 ਸਾਂਝਾ ਪਖਾਨਾ ਘਰ ਬਣ ਚੁੱਕੇ ਹਨ ਅਤੇ ਪਿੰਡ ਵਾਸੀਆਂ ਵੱਲੋਂ ਵਰਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 51 ਹੋਰ ਸਾਂਝਾ ਪਖਾਨਾ ਘਰ ਬਾਕੀ ਪਿੰਡਾਂ ਵਿੱਚ ਇਸ ਸਾਲ ਬਣਾਏ ਜਾਣ ਦਾ ਟੀਚਾ ਮਿਥਿਆ ਗਿਆ ਹੈ।

ਕਾਰਜਕਾਰੀ ਇੰਜੀਨੀਅਰ ਨੇ ਦੱਸਿਆ ਕਿ ਲੋੜਵੰਦ ਪਰਿਵਾਰਾਂ ਲਈ ਵਿਅਕਤੀਗਤ ਪਖਾਨਾ ਘਰ ਬਣਾਉਣ ਲਈ ਦਿੱਤੀ ਜਾਣ ਵਾਲੀ ਸਹੂਲਤ ਅਧੀਨ 256 ਪਖਾਨਿਆਂ ਲਈ ਸਹਾਇਤਾ ਰਾਸ਼ੀ ਲਾਭਪਾਤਰੀਆਂ ਨੂੰ ਪਖਾਨਿਆਂ ਦੀ ਉਸਾਰੀ ਅਨੁਸਾਰ ਦਿੱਤੀ ਜਾ ਰਹੀ ਹੈ ਅਤੇ ਹੋਰ ਲੋੜਵੰਦ ਪਰਿਵਾਰਾਂ ਕੋਲੋਂ ਬੇਨਤੀ ਪੱਤਰ ਪ੍ਰਾਪਤ ਕਰਕੇ ਮੁੱਖ ਦਫ਼ਤਰ ਤੋਂ ਸਹਾਇਤਾ ਰਾਸ਼ੀ ਮੰਗੀ ਜਾਵੇਗੀ। ਉਨ੍ਹਾਂ ਦੱਸਿਆ ਕਿ ਗੋਬਰਧਨ ਸਕੀਮ ਅਧੀਨ ਗੜੋਲੀਆਂ ਗਊਸ਼ਾਲਾ ਵਿੱਚ ਗੋਬਰ ਗੈਸ ਪਲਾਂਟ ਸਥਾਪਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬਲਾਕ ਪੱਧਰ ਤੇ ਪਲਾਸਟਿਕ ਕੂੜਾ ਪ੍ਰਬੰਧਨ ਪ੍ਰੋਜੈਕਟ ਸਥਾਪਤ ਕੀਤੇ ਜਾ ਰਹੇ ਹਨ ਤਾਂ ਜੋ ਜ਼ਿਲ੍ਹੇ ਦੇ ਸਾਰੇ ਪਿੰਡਾਂ ਨੂੰ ਗੰਦਗੀ ਤੋਂ ਮੁਕਤ ਕਰਦੇ ਹੋਏ ਮਾਡਲ ਪਿੰਡ ਬਣਾਇਆ ਜਾ ਸਕੇ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ