Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

30,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਤੇ ਨਕਸ਼ਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਕਾਬੂ

January 21, 2025 04:54 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਨਗਰ ਨਿਗਮ ਬਠਿੰਡਾ ਦੇ ਬਿਲਡਿੰਗ ਇੰਸਪੈਕਟਰ ਪਲਵਿੰਦਰ ਸਿੰਘ ਅਤੇ ਬਠਿੰਡਾ ਦੇ ਇੱਕ ਨਕਸ਼ਾ ਨਵੀਸ (ਆਰਕੀਟੈਕਟ) ਹਨੀ ਮੁੰਜਾਲ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਅੱਜ ਇੱਥੇ ਜਾਣਕਾਰੀ ਦਿੰਦਿਆਂ ਸੂਬੇ ਦੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਸੰਦੀਪ ਸਿੰਘ ਵਾਸੀ ਪਿੰਡ ਬੁਰਜ ਮਹਿਮਾ, ਜ਼ਿਲ੍ਹਾ ਬਠਿੰਡਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਮੁਲਜ਼ਮ ਇੰਸਪੈਕਟਰ ਪਲਵਿੰਦਰ ਸਿੰਘ ਨੇ ਸ਼ਿਕਾਇਤਕਰਤਾ ਦੀ ਬਠਿੰਡਾ ਵਿਖੇ ਉਸਾਰੀ ਜਾ ਰਹੀ ਨਵੀਂ ਕਲੋਨੀ ਦਾ ਨਕਸ਼ਾ ਪਾਸ ਕਰਨ ਲਈ ਉਕਤ ਪ੍ਰਾਈਵੇਟ ਨਕਸ਼ਾ ਨਵੀਸ ਜ਼ਰੀਏ ਪ੍ਰਤੀ ਫਾਈਲ 30000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤ ਅਨੁਸਾਰ ਉਕਤ ਇੰਸਪੈਕਟਰ ਨੇ ਤਿੰਨ ਫਾਈਲਾਂ ਪਾਸ ਕਰਨ ਬਦਲੇ ਰਿਸ਼ਵਤ ਵਜੋਂ 80000 ਰੁਪਏ ਦੀ ਮੰਗ ਕੀਤੀ ਅਤੇ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਫਾਈਲਾਂ 'ਤੇ ਇਤਰਾਜ਼ ਲਗਾਉਣ ਦੀ ਧਮਕੀ ਦਿੱਤੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਬਠਿੰਡਾ ਯੂਨਿਟ ਦੀ ਇੱਕ ਵਿਜੀਲੈਂਸ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਆਰਕੀਟੈਕਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 30000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਉਪਰੰਤ ਮੁਲਜ਼ਮ ਬਿਲਡਿੰਗ ਇੰਸਪੈਕਟਰ ਨੂੰ ਵੀ ਕਾਬੂ ਕਰ ਲਿਆ ਗਿਆ।
ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ

ਐਸ.ਏ.ਐਸ. ਨਗਰ ਪੁਲਿਸ ਵੱਲੋਂ ਏ.ਜੀ.ਟੀ.ਐਫ. ਪੰਜਾਬ ਨਾਲ ਸਾਂਝੇ ਓਪਰੇਸ਼ਨ ਦੌਰਾਨ ਵਿਦੇਸ਼ ਆਧਾਰਿਤ ਗੈਂਗਸਟਰਾਂ ਦੇ ਪ੍ਰਮੁੱਖ ਸਾਥੀ ਦੀ ਗ੍ਰਿਫਤਾਰੀ

ਮੋਹਾਲੀ ਪੁਲਿਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਕਾਬੂ

ਮੋਹਾਲੀ ਕਾਰਪੋਰੇਸ਼ਨ ਵਿੱਚ ਸ਼ਾਮਿਲ ਹੋਏ 14 ਪਿੰਡਾਂ ਦੇ ਵਿਕਾਸ ਲਈ 41 ਕਰੋੜ 58 ਲੱਖ ਨਗਰ ਨਿਗਮ ਵੱਲੋਂ ਮਨਜੂਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ