Sunday, June 15, 2025

Sports

ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਖੇਡਾਂ ਦੇ ਪੱਧਰ ਨੂੰ ਉਤਾਂਹ ਚੁੱਕਣ ਲਈ ਕੀਤੇ ਜਾ ਰਹੇ ਹਨ ਸਾਰਥਿਕ ਯਤਨ : ਕੁਲਵੰਤ ਸਿੰਘ 

January 21, 2025 05:31 PM
SehajTimes
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਬ੍ਰਹਮਲੀਨ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਆਸ਼ੀਰਵਾਦ ਸਦਕਾ ਬੈਦਵਾਨ ਸਪੋਰਟਸ ਕਲੱਬ (ਰਜਿ:) ਸੁਹਾਣਾ ਵੱਲੋਂ ਅਮਰ ਸ਼ਹੀਦ ਬਾਬਾ ਹਨੂਮਾਨ ਸਿੰਘ ਜੀ ਯਾਦਗਾਰੀ ਅਤੇ ਪੰਮੇ ਸੁਹਾਨੇ ਦੀ ਯਾਦ ਨੂੰ ਸਮਰਪਿਤ, 28ਵਾਂ ਕਬੱਡੀ ਕੱਪ ਚ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਦੇ ਹੋਏ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਖੇਡਾਂ ਦੇ ਪੱਧਰ ਨੂੰ ਉਤਾਂਹ ਚੁੱਕਣ ਦੇ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਖੇਡ ਜਗਤ ਵਿੱਚ ਸਕਾਰਾਤਮਕ ਸਕੀਮਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕੰਮਾਂ ਦੇ ਚਲਦਿਆਂ ਪੰਜਾਬ ਦੀ ਜਵਾਨੀ ਦਾ ਨਸ਼ਿਆਂ ਨੇ ਵੱਡਾ ਨੁਕਸਾਨ ਕੀਤਾ, ਜਿਸ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਕੇ ਲੀਹ ਤੇ ਲਿਆਂਦਾ ਜਾ ਰਿਹਾ ਹੈ ਅਤੇ ਨੌਜਵਾਨ ਨਸ਼ਿਆਂ ਤੋਂ ਦੂਰ ਹੋ ਕੇ ਖੇਡ ਮੈਦਾਨ ਵਿੱਚ ਸਮਾਂ ਬਿਤਾਉਣਾ ਵਧੇਰੇ ਪਸੰਦ ਕਰ ਰਹੇ ਹਨ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਖਿਡਾਰੀਆਂ ਨੂੰ ਖੇਡ ਲਈ ਲੋੜੀਂਦੇ ਸਮਾਨ ਦੀ ਜਰੂਰਤ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਜਿਹੜੀਆਂ ਖੇਡ ਸੰਸਥਾਵਾਂ ਖਿਡਾਰੀਆਂ ਨੂੰ ਖੇਡਾਂ ਲਈ ਪ੍ਰਮੋਟ ਕਰਦੀਆਂ ਹਨ, ਉਨ੍ਹਾਂ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅੱਜ ਹਰ ਮਹੀਨੇ, ਹਰ ਦਿਨ ਅਤੇ ਹਰ ਅਹਿਮ ਮੌਕਿਆਂ ਤੇ ਪੰਜਾਬ ਭਰ ਵਿੱਚ ਕਿਤੇ ਨਾ ਕਿਤੇ ਕੋਈ ਨਾ ਕੋਈ ਟੂਰਨਾਮੈਂਟ ਚੱਲ ਰਿਹਾ ਹੁੰਦਾ ਹੈ ਜਿਸ ਤੋਂ ਭਗਵੰਤ ਮਾਨ ਸਰਕਾਰ ਦੇ ਖੇਡਾਂ ਪ੍ਰਤੀ ਸੁਹਿਰਦ ਅਤੇ ਸਾਰਥਿਕ ਵਾਤਾਵਰਣ ਪ੍ਰਦਾਨ ਕਰਨ ਬਾਰੇ ਪਤਾ ਚਲਦਾ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਦਾ ਉਹ ਕਦੇ ਵੀ ਦੇਣਾ ਨਹੀਂ ਦੇ ਸਕਦੇ, ਜਿਨਾਂ ਨੇ ਏਡੇ ਵੱਡੇ ਅੰਤਰ ਨਾਲ ਜਿਤਾ ਕੇ ਉਹਨਾਂ ਨੂੰ ਪੰਜਾਬ ਵਿਧਾਨ ਸਭਾ ਵਿੱਚ ਭੇਜਿਆ ਹੈ। ਇਸ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਬੈਦਵਾਨ ਸਪੋਰਟਸ ਕਲੱਬ ਨੂੰ 51 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਗਿਆ। ਕਬੱਡੀ ਕੱਪ ਦੇ ਦੌਰਾਨ ਇੱਕ ਪਿੰਡ ਓਪਨ ਵਿੱਚ, ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਟੀਮ ਨੂੰ ਡੇਢ ਲੱਖ ਰੁਪਏ ਜਦਕਿ ਦੂਸਰੇ ਸਥਾਨ 'ਤੇ ਰਹਿਣ ਵਾਲੀ ਟੀਮ ਨੂੰ 1 ਲੱਖ ਰੁਪਏ ਇਨਾਮ ਦਿੱਤੇ ਗਏ, ਜਦਕਿ ਇੱਕ ਪਿੰਡ ਓਪਨ ਦੇ ਬੈਸਟ ਰੇਡਰ ਅਤੇ ਬੈਸਟ ਜਾਫੀ ਨੂੰ ਬੁਲਟ ਮੋਟਰਸਾਈਕਲ ਇਨਾਮ ਵਜੋਂ ਦਿੱਤੇ ਗਏ। ਇਸ ਕਬੱਡੀ ਕੱਪ ਦੇ ਵਿੱਚ ਵੱਡੀ ਗਿਣਤੀ ਵਿੱਚੋਂ ਪੰਜਾਬ ਭਰ ਵਿੱਚੋਂ ਖੇਡ ਪ੍ਰੇਮੀਆਂ ਅਤੇ ਖਿਡਾਰੀਆਂ ਨੇ ਹਿੱਸਾ ਲਿਆ। ਇਸ ਮੌਕੇ 'ਤੇ ਅਵਤਾਰ ਮੌਲੀ, ਹਰਮੇਸ਼ ਕੁੰਬੜਾ,ਗੁਰਪ੍ਰੀਤ ਕੁਰੜਾ, ਜਗਵਿੰਦਰ ਧਾਲੀਵਾਲ,ਸਨੀ, ਤਰਲੋਚਨ ਮਟੌਰ,ਬਲਜੀਤ ਸਿੰਘ ਵਿੱਕੀ,ਧਰਮਪ੍ਰੀਤ ਸਿੰਘ,ਜਸਪਾਲ ਮਟੌਰ,ਤਰਲੋਚਨ ਸਿੰਘ ਸਰਪੰਚ ਕੈਲੋ ਅਤੇ ਪ੍ਰਗਟ ਸਿੰਘ ਹਾਜ਼ਰ ਸਨ। ਫੋਟੋ ਕੈਪਸ਼ਨ: ਵਿਧਾਇਕ ਕੁਲਵੰਤ ਸਿੰਘ ਪਿੰਡ ਸੁਹਾਣਾ ਵਿਖੇ ਬੈਦਵਾਨ ਸਪੋਰਟਸ ਕਲੱਬ ਵੱਲੋਂ ਕਰਵਾਏ ਗਏ ਕਬੱਡੀ ਕੱਪ ਦੇ ਦੌਰਾਨ।

Have something to say? Post your comment

 

More in Sports

ਅੰਡਰ-19 ਮਹਿਲਾ ਕ੍ਰਿਕਟ ਹੁਸ਼ਿਆਰਪੁਰ ਨੇ ਰੋਪੜ ਨੂੰ 7 ਵਿਕਟਾਂ ਨਾਲ ਹਰਾ ਕੇ ਜਿੱਤ ਹਾਸਲ ਕੀਤੀ

ਜਲੰਧਰ ਤੋਂ ਲੰਡਨ: ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਨੇ ਆਲਮੀ ਮੈਚਾਂ ਲਈ 25,000 ਰਗਬੀ ਗੇਂਦਾਂ ਦੀ ਖੇਪ ਨੂੰ ਦਿਖਾਈ ਹਰੀ ਝੰਡੀ

ਕੈਪਟਨ ਸੁਰਭੀ ਦੇ ਪ੍ਰਦਰਸ਼ਨ ਕਾਰਨ ਅੰਡਰ-19 ਕ੍ਰਿਕਟ ਟੀਮ ਨੇ ਹੁਸ਼ਿਆਰਪੁਰ ਵਿੱਚ ਕਪੂਰਥਲਾ ਟੀਮ ਨੂੰ 8 ਵਿਕਟਾਂ ਨਾਲ ਹਰਾਇਆ : ਡਾ. ਰਮਨ ਘਈ

ਐਸ ਡੀ ਐਮ ਖਰੜ ਨੇ ਨਵੇਂ ਬਣੇ ਖੇਡ ਮੈਦਾਨਾਂ ਅਤੇ ਚੱਲ ਰਹੇ ਕੰਮਾਂ ਦਾ ਨਿਰੀਖਣ ਕੀਤਾ

ਨੀਰਜ ਚੋਪੜਾ ਨੇ 90 ਮੀਟਰ ਤੋਂ ਦੂਰ ਜੈਵਲਿਨ ਸੁੱਟ ਬਣਾਇਆ ਨਵਾਂ ਰਿਕਾਰਡ

ਕੁਰਾਲੀ ਦੀ ਧੀ ਨਵਪ੍ਰੀਤ ਕੌਰ ਨੇ ਨੈਸ਼ਨਲ ਖੇਡਾਂ ਦੌਰਾਨ ਵੇਟ ਲਿਫਟਿੰਗ’ਚ ਕਾਂਸੀ ਦਾ ਤਮਗਾ ਜਿੱਤਿਆ

ਹਾਕੀ, ਕ੍ਰਿਕਟ ਅਤੇ ਕਬੱਡੀ ਵਾਂਗ ਭੰਗੜਾ ਲੀਗ ਦੀ ਹੋਵੇਗੀ ਸ਼ੁਰੂਆਤ : ਪੰਮੀ ਬਾਈ 

ਸਪੋਰਟਸ ਵਿੰਗ ਸਕੂਲਾਂ ਵਿੱਚ ਖਿਡਾਰੀਆਂ ਦਾ ਦਾਖਲਾ

ਮੋਹਾਲੀ ਦੇ ਖਿਡਾਰੀ ਰੀਜਨ ਭਾਰਤੀ ਦੀ ਸਪੋਰਟਸ ਕੋਟੇ ਅਧੀਨ ਇੰਡੀਅਨ ਫੋਰਸ ਵਿੱਚ ਬਤੌਰ ਗੋਲਕੀਪਰ ਹੋਈ ਚੋਣ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਹਰੇਕ ਪਿੰਡ 'ਚ ਖੇਡ ਮੈਦਾਨ ਬਣਾਉਣ ਦਾ ਐਲਾਨ