Saturday, May 04, 2024

Majha

ਪੰਜਾਬ ਵਿਚ ਇੰਡੀਅਨ ਏਅਰਫੋਰਸ ਦਾ ਜਹਾਜ਼ ਕ੍ਰੈਸ਼

May 21, 2021 08:30 AM
SehajTimes

ਮੋਗਾ: Indian Air Force ਦਾ  ਇਕ ਜਹਾਜ ਬੀਤੀ ਰਾਤ ਮੋਗਾ ਨੇੜੇ ਕ੍ਰੈਸ਼ ਹੋ ਗਿਆ। ਮਿੱਗ-21 ਰੁਟੀਨ ਟ੍ਰੇਨਿੰਗ ਸੀ ਜਦੋਂ ਇਹ ਹਾਦਸਾ ਵਾਪਰਿਆ। ਰਾਜਸਥਾਨ ਦੇ ਸੂਰਤਗੜ ਏਅਰ ਬੇਸ ਤੋਂ ਪਾਇਲਟ ਅਭਿਨਵ ਚੌਧਰੀ ਨੇ ਜਗਰਾਵਾਂ ਦੇ ਕੋਲ ਪੈਂਦੇ ਇਨਾਇਤਪੁਰਾ ਲਈ ਉਡ਼ਾਨ ਭਰੀ ਸੀ। ਪ੍ਰੈਕਟਿਸ ਲਈ ਗਏ ਪਾਇਲਟ ਅਭਿਨਵ ਚੌਧਰੀ ਨੇ ਜਦੋਂ ਇਨਾਇਤਪੁਰਾ ਤੋਂ ਵਾਪਸ ਸੂਰਤਗੜ ਲਈ ਉਡ਼ਾਨ ਭਰੀ ਤਾਂ ਮੋਗੇ ਦੇ ਪਿੰਡ ਲੰਗੇਆਨਾ ਦੇ ਕੋਲ ਆਕੇ ਉਨ੍ਹਾਂ ਦਾ ਜਹਾਜ਼ ਦੁਰਘਟਨਾਗਰਸਤ ਹੋ ਗਿਆ। ਗਨੀਮਤ ਇਹ ਰਹੀ ਕਿ ਜਹਾਜ਼ ਘਰਾਂ ਤੋਂ ਮਹਿਜ਼ 500 ਮੀਟਰ ਦੀ ਦੂਰੀ 'ਤੇ ਖੇਤਾਂ ਵਿੱਚ ਜਾ ਡਿੱਗਿਆ। ਜਿਸ ਕਾਰਨ ਕੋਈ ਜਾਨੀ ਅਤੇ ਮਾਲੀ ਨੁਕਸਾਨ ਨਹੀਂ ਹੋਇਆ ਪਰ ਇਸ ਹਾਦਸੇ ਵਿੱਚ ਪਾਇਲਟ ਅਭਿਨਵ ਚੌਧਰੀ ਦੀ ਮੌਤ ਹੋ ਗਈ।
ਐਸਪੀ ਹੇਡ ਕੁਆਟਰ ਗੁਰਦੀਪ ਸਿੰਘ ਨੇ ਕਿਹਾ ਕਿ ਮੋਗਾ ਦੇ ਪਿੰਡ ਲਾਂਗਿਆਨਾ ਦੇ ਕੋਲ ਇੱਕ ਜਹਾਜ ਦੁਰਘਟਨਾਗ੍ਰਸਤ ਹੋਣ ਦਾ ਕੰਟਰੋਲ ਰੂਮ ਵੱਲੋਂ ਮੈਸੇਜ ਪ੍ਰਾਪਤ ਹੋਇਆ ਸੀ। ਉਦੋਂ ਮੋਗੇ ਦੇ ਐਸਐਸਪੀ ਹਰਮਨਬੀਰ ਸਿੰਘ ਗਿੱਲ ਅਤੇ ਪੁਲਿਸ ਦੇ ਤਮਾਮ ਆਲਾ ਅਧਿਕਾਰੀ ਮੌਕੇ 'ਤੇ ਪੁੱਜੇ ਅਤੇ ਪਾਇਲਟ ਨੂੰ ਲੱਭਣ ਲਈ ਵੱਖ-ਵੱਖ ਟੀਮਾਂ ਦਾ ਗਠਨ ਕੀਤਾ।
ਉਨ੍ਹਾਂ ਨੇ ਦੱਸਿਆ ਕਿ ਮੌਕੇ 'ਤੇ ਹੀ ਬਠਿੰਡਾ ਏਇਰਫੋਰਸ ਅਤੇ ਹਲਵਾਰਾ ਏਇਰਫੋਰਸ ਦੀਆਂ ਟੀਮਾਂ ਵੀ ਪਹੁੰਚ ਗਈਆਂ ਸੀ ਜਿਨ੍ਹਾਂ ਨੇ ਪਾਇਲਟ ਅਭਿਨਵ ਚੌਧਰੀ ਨੂੰ ਭਾਲਣਾ ਸ਼ੁਰੂ ਕੀਤਾ। ਉਨ੍ਹਾਂਨੇ ਦੱਸਿਆ ਕਿ ਲੱਗਪਗ 4 ਘੰਟੇ ਦੀ ਮਸ਼ੱਕਤ ਤੋਂ ਬਾਅਦ ਪਾਇਲਟ ਅਭਿਨਵ ਚੌਧਰੀ ਦੀ ਲਾਸ਼ ਖੇਤਾਂ ਤੋਂ ਮਿਲੀ।

Have something to say? Post your comment

 

More in Majha

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ,1 ਕਿਲੋ ਹੈਰੋਇਨ ਕੀਤੀ ਬਰਾਮਦ

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਤਲਬੀਰ ਸਿੰਘ ਗਿੱਲ ਆਪ ‘ਚ ਹੋਏ ਸ਼ਾਮਲ

ਸੱਤ ਰੋਜ਼ਾ ਦਸਤਾਰ ਦੁਮਾਲਾ ਸਿਖਲਾਈ ਕੈਂਪ ਚੜਦੀ ਕਲਾ ਨਾਲ ਸੰਪਨ

ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼

ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨਿਆ

ਪਰਉਪਕਾਰ ਦਾ ਜੀਵੰਤ ਰੂਪ ਦਿਖਾਉਂਦਾ ਹੈ : ਮਾਨਵ ਏਕਤਾ ਦਿਵਸ

BJP ਦੀ ਸਤਨਾਮ ਸਿੰਘ ਖਾਲੜਾ ਦੇ ਗ੍ਰਹਿ ਵਿਖੇ ਹੋਈ ਮੀਟਿੰਗ

ਖਾਲੜਾ ਪੁਲਿਸ ਨੂੰ ਵੱਡੀ ਸਫਲਤਾ 3 ਕਿਲੋ 166 ਗ੍ਰਾਮ ਹੈਰੋਇਨ ਅਤੇ ਡਰੋਨ ਸਮੇਤ ਇੱਕ ਨਸ਼ਾ ਤਸਕਰ ਕਾਬੂ

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਦਸਤਾਰ ਦੁਮਾਲਾ ਸਿਖਲਾਈ ਕੈਂਪ : ਗੁਰਦੁਆਰਾ ਪ੍ਰਬੰਧਕ ਕਮੇਟੀ

ਟਰਾਂਸਫਾਰਮਰ ਤੋ ਚੰਗਿਆੜੀ ਡਿੱਗਣ ਕਾਰਨ ਕਣਕ ਸੜਕੇ ਹੋਈ ਸੁਆਹ