Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਦਿੱਲੀ ਵਿੱਚ ਭਾਰੀ ਬਹੁਮਤ ਨਾਲ ‘ਆਪ’ ਬਣਾਵੇਗੀ ਸਰਕਾਰ : ਹਰਚੰਦ ਸਿੰਘ ਬਰਸਟ

January 21, 2025 05:44 PM
SehajTimes

ਪਟਿਆਲਾ : ਦਿੱਲੀ ਵਿੱਚ 5 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ‘ਆਪ’ ਇੱਕ ਵਾਰ ਫਿਰ ਤੋਂ ਸਰਕਾਰ ਬਣਾਉਣ ਜਾ ਰਹੀ ਹੈ। ਇਹ ਦਾਅਵਾ ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਕੀਤਾ ਗਿਆ। ਸ. ਬਰਸਟ ਨੇ ਕਿਹਾ ਕਿ ਦਿੱਲੀ ਵਿੱਚ ‘ਆਪ’ ਵੱਲੋਂ ਪਿਛਲੇ 10 ਸਾਲਾਂ ਵਿੱਚ ਸਿਹਤ, ਸਿੱਖਿਆ, ਫ੍ਰੀ ਬਿਜਲੀ, ਪਾਣੀ ਸਮੇਤ ਵੱਖ-ਵੱਖ ਖੇਤਰਾਂ ਵਿੱਚ ਕੀਤੇ ਗਏ ਰਿਕਾਰਡ ਤੋੜ ਵਿਕਾਸ ਕਾਰਜਾਂ ਅਤੇ ਲੋਕਾਂ ਨੂੰ ਦਿੱਤੀਆਂ ਬੁਨਿਆਦੀ ਸਹੂਲਤਾਂ ਤੋਂ ਦਿੱਲੀ ਦੇ ਲੋਕ ਬਹੁਤ ਖੁਸ਼ ਹਨ ਅਤੇ ਆਉਣ ਵਾਲੀ 5 ਫਰਵਰੀ ਨੂੰ ਇੱਕ ਵਾਰ ਫਿਰ ਤੋਂ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਕੇ ਸਰਕਾਰ ਬਣਾਵੇਗੀ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਭ੍ਰਿਸ਼ਟਾਚਾਰ ਮੁਕਤ ਸਾਫ-ਸੁਥਰਾ ਪ੍ਰਸ਼ਾਸਨ ਦੇ ਕੇ ਲੋਕਾਂ ਵਿੱਚ ਵਿਸ਼ਵਾਸ ਬਣਾਇਆ ਹੈ। ‘ਆਪ’ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਸਰਕਾਰ ਨੇ ਅੱਜ ਤੱਕ ਜੋ ਕਿਹਾ ਹੈ, ਉਹ ਕਰਕੇ ਦਿਖਾਇਆ ਹੈ। ਲੋਕਾਂ ਨੂੰ ਜੋ ਵਾਅਦੇ ਕੀਤੇ ਸਨ, ਉਹ ਪੂਰੇ ਕੀਤੇ ਗਏ ਹਨ, ਜਿਸ ਕਾਰਨ ਉਨ੍ਹਾਂ ਨੂੰ ਲੋਕਾਂ ਦਾ ਪੂਰਾ ਸਾਥ ਮਿਲ ਰਿਹਾ ਹੈ। ਆਮ ਆਦਮੀ ਪਾਰਟੀ ਨੂੰ ਲੈ ਕੇ ਲੋਕਾਂ ਵਿੱਚ ਬਹੁਤ ਉਤਸ਼ਾਹ ਦੇਖਿਆ ਜਾ ਰਿਹਾ ਹੈ ਅਤੇ ਸਾਰਿਆਂ ਦੇ ਮੁੰਹ ਤੇ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦਾ ਹੀ ਨਾਮ ਹੈ। ਸ. ਬਰਸਟ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਆਮ ਆਦਮੀ ਪਾਰਟੀ ਦੀ ਜਿੱਤ ਪੱਕੀ ਹੈ।

ਸੂਬਾ ਜਨਰਲ ਸਕੱਤਰ ਵੱਲੋਂ ਦਿੱਲੀ ਵਿਧਾਨ ਸਭਾ ਹਲਕਾ ਕਾਲਕਾਜੀ ਵਿਖੇ ਮੁੱਖ ਮੰਤਰੀ ਸ੍ਰੀਮਤੀ ਆਤਿਸ਼ੀ ਜੋ ਕਿ ਕਾਲਕਾਜੀ ਤੋਂ ‘ਆਪ’ ਦੀ ਉਮੀਦਵਾਰ ਹਨ, ਦੇ ਪੱਖ ਵਿੱਚ ਡੋਰ-ਟੂ-ਡੋਰ ਪ੍ਰਚਾਰ ਕਰਦੇ ਹੋਏ ‘ਆਪ’ ਸਰਕਾਰ ਵੱਲੋਂ ਦਿੱਲੀ ਅਤੇ ਪੰਜਾਬ ਵਿੱਚ ਕੀਤੇ ਗਏ ਮਿਸਾਲੀ ਕਾਰਜਾਂ ਤੋਂ ਜਾਣੂ ਕਰਵਾਇਆ ਗਿਆ ਅਤੇ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਜਿਤਾਉਣ ਦੀ ਅਪੀਲ ਕੀਤੀ ਗਈ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ