Sunday, November 02, 2025

Doaba

ਆਈ.ਜੀ. (ਇੰਟੈਲੀਜੈਂਸ) ਬਾਬੂ ਲਾਲ ਮੀਨਾ ਨੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

January 21, 2025 06:03 PM
SehajTimes

11 ਅੰਤਰਰਾਜੀ ਅਤੇ 11 ਅੰਤਰ ਜ਼ਿਲ੍ਹਾ ਨਾਕੇ ਸਥਾਪਤ, ਜ਼ਿਲ੍ਹੇ ’ਚ 1200 ਦੇ ਕਰੀਬ ਸੁਰੱਖਿਆ ਮੁਲਾਜ਼ਮਾਂ ਦੀ ਤਾਇਨਾਤੀ

ਹੁਸ਼ਿਆਰਪੁਰ : ਪੰਜਾਬ ਦੇ ਆਈ.ਜੀ (ਇੰਟੈਲੀਜੈਂਸ) ਬਾਬੂ ਲਾਲ ਮੀਨਾ ਨੇ ਅੱਜ ਇਥੇ ਗਣਤੰਤਰ ਦਿਵਸ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਪੁਲਿਸ ਅਧਿਕਾਰੀਆਂ ਨੂੰ ਡਿਊਟੀ ਦੌਰਾਨ ਪੂਰੀ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਪੁਲਿਸ ਨਾਕਿਆਂ ’ਤੇ ਚੈਕਿੰਗ ਤੇਜ਼ ਕੀਤੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਸਰਗਰਮੀ ਪਾਏ ਜਾਣ ’ਤੇ ਤੁਰੰਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਵੱਖ-ਵੱਖ ਜ਼ਿਲ੍ਹਿਆਂ ਵਿਚ ਏ.ਡੀ.ਜੀ.ਪੀ. ਅਤੇ ਆਈ.ਜੀ. ਰੈਂਕ ਦੇ ਅਧਿਕਾਰੀਆਂ ਵਲੋਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਜਿਸ ਤਹਿਤ ਆਈ.ਜੀ. ਬਾਬੂ ਲਾਲ ਮੀਨਾ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਸਮੀਖਿਆ ਕਰ ਰਹੇ ਹਨ।

ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਸ.ਐਸ.ਪੀ ਸੁਰੇਂਦਰ ਲਾਂਬਾ ਸਮੇਤ ਪੁਲਿਸ ਅਧਿਕਾਰੀਆਂ ਨਾਲ ਸੁਰੱਖਿਆ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ ਕਰਦਿਆਂ ਆਈ.ਜੀ ਬਾਬੂ ਲਾਲ ਮੀਨਾ ਨੇ ਕਿਹਾ ਕਿ ਸ਼ਹਿਰਾਂ ਅਤੇ ਕਸਬਿਆਂ ਵਿਚ ਭੀੜ ਵਾਲੇ ਇਲਾਕਿਆਂ ਵਿਚ ਗਸ਼ਤ ਤੇਜ਼ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਮੌਕੇ ਸੁਰੱਖਿਆ ਦੇ ਨਾਲ-ਨਾਲ ਸੁਚਾਰੂ ਟ੍ਰੈਫਿਕ ਵਿਵਸਥਾ ਨੂੰ ਵੀ ਯਕੀਨੀ ਬਣਾਇਆ ਜਾਵੇ। ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਆਈ.ਜੀ ਬਾਬੂ ਲਾਲ ਮੀਨਾ ਨੇ ਪੁਲਿਸ ਲਾਈਨ ਗਰਾਊਂਡ, ਬੱਸ ਸਟੈਂਡ, ਥਾਣਾ ਸਦਰ ਆਦਿ ਥਾਵਾਂ ’ਤੇ ਜਾ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਆਈ.ਜੀ ਮੀਨਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੁਲਿਸ ਵਲੋਂ ਸੁਰੱਖਿਆ ਦੇ ਪੁਖਤਾ ਇੰਤਜਾਮ ਕਰਦਿਆਂ 11 ਅੰਤਰਰਾਜੀ ਅਤੇ 11 ਅੰਤਰ ਜ਼ਿਲ੍ਹਾ ਨਾਕੇ ਲਾਏ ਗਏ ਹਨ ਅਤੇ ਪੈਟਰੋਲਿੰਗ ਪਾਰਟੀਆਂ ਵਲੋਂ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੁਰੱਖਿਆ ਦੇ ਮੱਦੇਨਜ਼ਰ ਨਾਈਟ ਡੋਮੀਨੇਸ਼ਨ ਵਧਾਈ ਗਈ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਗਤੀਵਿਧੀ ’ਤੇ ਨਜ਼ਰ ਰੱਖੀ ਜਾ ਸਕੇ। ਉਨ੍ਹਾਂ ਕਿਹਾ ਕਿ ਚੈਕਿੰਗ ਟੀਮਾਂ ਨੂੰ ਖਾਸ ਹਦਾਇਤ ਕੀਤੀ ਗਈ ਹੈ ਕਿ ਦੋ ਪਹੀਆ ਵ੍ਹੀਕਲਾਂ ਦੀ ਚੈਕਿੰਗ ’ਤੇ ਵਿਸ਼ੇਸ਼ ਤਵੱਜੋਂ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਸੁਰੱਖਿਆ ਪ੍ਰਬੰਧਾਂ ਤਹਿਤ ਜ਼ਿਲ੍ਹੇ ਵਿਚ 1200 ਦੇ ਕਰੀਬ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਗਈ ਹੈ। ਇਸ ਮੌਕੇ ਐਸ.ਪੀ (ਹੈਡਕੁਆਰਟਰ) ਮਨੋਜ ਠਾਕੁਰ, ਐਸ.ਪੀ (ਡੀ) ਸਰਬਜੀਤ ਸਿੰਘ, ਐਸ.ਪੀ (ਪੀ.ਬੀ.ਆਈ) ਮੇਜਰ ਸਿੰਘ, ਐਸ.ਪੀ (ਓਪਰੇਸ਼ਨ) ਨਵਨੀਤ ਕੌਰ ਗਿੱਲ ਅਤੇ ਸੀਨੀਅਰ ਪੁਲਿਸ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

 

More in Doaba

ਜਿਊਲਰੀ ਸਟੋਰ ਗੋਲੀ ਕਾਂਡ: ਹੁਸਿ਼ਆਰਪੁਰ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਪਿਉ- ਪੁੱਤ ਗ੍ਰਿਫ਼ਤਾਰ ; ਪਿਸਤੌਲ ਬਰਾਮਦ

ਮੁੱਖ ਮੰਤਰੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਮਹਾਨ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ

ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ

ਸਿੱਧਵਾਂ ਨਹਿਰ `ਤੇ ਬਣੇ ਚਾਰ ਮੁੱਖ ਪੁਲਾਂ ਵਿੱਚੋਂ ਪਹਿਲੇ ਦਾ ਕੀਤਾ ਉਦਘਾਟਨ, ਪੁਲ ਹੁਣ ਆਵਾਜਾਈ ਲਈ ਉਪਲਬਧ

ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਸਥਾਨ ਰਾਜੌਰੀ (ਜੰਮੂ-ਕਸ਼ਮੀਰ) ਲਈ ਤਿੰਨ ਰੋਜ਼ਾ ਧਾਰਮਿਕ ਯਾਤਰਾ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ

ਹਰਦੀਪ ਸਿੰਘ ਮੁੰਡੀਆਂ ਨੇ 2.19 ਕਰੋੜ ਰੁਪਏ ਦੇ ਛੇ ਮੁੱਖ ਸੜਕੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ ਮੁਲਤਵੀ : ਜੈ ਕ੍ਰਿਸ਼ਨ ਸਿੰਘ ਰੋੜੀ

ਆਇਰਨ ਐਂਡ ਸਟੀਲ ਸੈਕਟਰ ਵਿੱਚ ਜਾਅਲੀ ਫਰਮ ਰਾਹੀਂ ਜੀਐੱਸਟੀ ਧੋਖਾਧੜੀ

ਰਾਣਾ ਗੁਰਜੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਅਪੀਲ

ਅਸੀਂ ਇਸ ਔਖੇ ਸਮੇਂ ਨੂੰ ਆਪਸੀ ਸਹਿਯੋਗ ਨਾਲ ਪਾਰ ਕਰਾਂਗੇ : ਨੀਤੀ ਤਲਵਾੜ