Wednesday, January 28, 2026
BREAKING NEWS
ਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂਆਮ ਆਦਮੀ ਪਾਰਟੀ ਹਾਈ ਕਮਾਂਡ ਨੇ ਗੁਰਸ਼ਰਨ ਸਿੰਘ ਛੀਨਾ ਨੂੰ ਦਿੱਤੀ ਵੱਡੀ ਜਿੰਮੇਵਾਰੀਅੰਮ੍ਰਿਤਸਰ ਪੁਲਿਸ ਨਾਲ ਮੁਕਾਬਲੇ 'ਚ ਖ਼ਤਰਨਾਕ ਗੈਂਗਸਟਰ ਮਨੀ ਪ੍ਰਿੰਸ ਢੇਰ ਹਸਪਤਾਲ 'ਚੋਂ ਫਰਾਰ ਹੋਣ ਤੋਂ ਬਾਅਦ ਪੁਲਿਸ ਕਰ ਰਹੀ ਸੀ ਪਿੱਛਾਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਿਪਾਹੀ ਹੁੰਦੇ ਤਾਂ ਮੈਨੂੰ ਬੇਹੱਦ ਖੁਸ਼ੀ ਹੁੰਦੀ : ਮੁੱਖ ਮੰਤਰੀ ਮਾਨ

International

ਇਜ਼ਰਾਈਲ-ਫਲਸਤੀਨੀ ਗੋਲੀਬੰਦੀ ਦਾ ਫੈਸਲਾ ਕਿਵੇਂ ਸਿਰੇ ਚੜ੍ਹਿਆ ?

May 21, 2021 10:20 AM
SehajTimes

ਗਾਜ਼ਾ : ਪਿਛਲੇ ਕਈ ਦਿਨਾਂ ਤੋਂ ਚਲ ਰਹੀ ਜੰਗ ਸਬੰਧੀ ਅੱਜ ਇਜ਼ਰਾਈਲ ਅਤੇ ਫਲਸਤੀਨੀ ਕੱਟੜਪੰਥੀ ਹਮਾਸ ਵਿਚਕਾਰ ਗੋਲੀਬੰਦੀ ਲਾਗੂ ਹੋ ਗਈ ਹੈ। ਇਹ ਗੋਲੀਬੰਦੀ ਸ਼ੁੱਕਰਵਾਰ ਤੜਕੇ ਲਾਗੂ ਹੋਈ ਅਤੇ 11 ਦਿਨਾਂ ਤੋਂ ਜਾਰੀ ਬੰਬਾਰੀ ਬੰਦ ਹੋ ਗਈ ਜਿਸ ਵਿੱਚ ਹੁਣ ਤੱਕ 240 ਤੋਂ ਵੱਧ ਜਾਨਾਂ ਜਾ ਚੁੱਕੀਆਂ ਹਨ। ਇਸ ਤੋਂ ਕੁਝ ਘੰਟੇ ਪਹਿਲਾਂ ਇਜ਼ਰਾਈਲੀ ਕੈਬਿਨਿਟ ਨੇ "ਆਪਸੀ ਅਤੇ ਬੇਸ਼ਰਤ" ਗੋਲੀਬੰਦ ਦੀ ਪੁਸ਼ਟੀ ਕੀਤੀ। ਹਮਾਸ ਦੇ ਅਧਿਕਾਰੀਆਂ ਵੀ "ਆਪਸੀ ਅਤੇ ਨਾਲੋ-ਨਾਲ" ਲਾਗੂ ਹੋਣ ਵਾਲੀ ਯੁੱਧਬੰਦੀ ਦੇ ਸ਼ੁੱਕਰਵਾਰ 02:00 ਵਜੇ ਸਥਾਨਕ ਸਮੇਂ ਮੁਤਾਬਕ ਲਾਗੂ ਹੋਣ ਦੀ ਪੁਸ਼ਟੀ ਕੀਤੀ। ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਬਾਅਦ ਵਿੱਚ ਕਿਹਾ ਕਿ ਇਜ਼ਰਾਈਲੀ ਪ੍ਰਧਾਨ ਮੰਤਰੀ ਬਿਨਿਆਮਿਨ ਨੇਤਨਯਾਹੂ ਨੇ ਉਨ੍ਹਾਂ ਕੋਲ ਇਸ ਸਮੇਂ ਦੀ ਪੁਸ਼ਟੀ ਕੀਤੀ ਸੀ।
ਬਾਇਡਨ ਨੇ ਕਿਹਾ ਕਿ ਇਹ ਗੋਲੀਬੰਦੀ ਤਰੱਕੀ ਦਾ ਇੱਕ ਮੌਕਾ ਲੈ ਕੇ ਆਈ ਹੈ ਵੀਰਵਾਰ ਨੂੰ 100 ਤੋਂ ਜ਼ਿਆਦਾ ਇਜ਼ਰਾਈਲੀ ਹਵਾਈ ਹਮਲਿਆਂ ਨੇ ਉੱਤਰੀ ਗਾਜ਼ਾ ਵਿੱਚ ਹਮਾਸ ਦੇ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਇਆ। ਹਮਾਸ ਨੇ ਵੀ ਰਾਕਟਾਂ ਨਾਲ ਹਮਲਿਆਂ ਦਾ ਜਵਾਬ ਦਿੱਤਾ। ਗਾਜ਼ਾ ਵਿੱਚ 10 ਮਈ ਨੂੰ ਜੰਗ ਛਿੜੀ ਸੀ। ਇਸ ਤੋਂ ਕਈ ਹਫ਼ਤੇ ਪਹਿਲਾਂ ਤੋਂ ਇਜ਼ਰਾਈਲ-ਫ਼ਲਸਤੀਨ ਵਿੱਚ ਤਣਾਅ ਜਾਰੀ ਸੀ ਜਿਸ ਦੇ ਨਤੀਜੇ ਵਜੋਂ ਮੁਸਲਮਾਨਾਂ ਅਤੇ ਯਹੂਦੀਆਂ ਦੋਵਾਂ ਵੱਲੋਂ ਸਤਿਕਾਰੇ ਜਾਂਦੇ ਇੱਕ ਪਵਿੱਤਰ ਥਾਂ 'ਤੇ ਹਿੰਸਾ ਹੋਈ।
ਹਮਾਸ ਨੇ ਇਜ਼ਰਾਈਲ ਨੂੰ ਜਗ੍ਹਾ ਤੋਂ ਪਿੱਛੇ ਹਟਣ ਦੀ ਚੇਤਾਵਨੀ ਦਿੱਤੀ ਅਤੇ ਰਾਕਟ ਸੁੱਟਣੇ ਸ਼ੁਰੂ ਕਰ ਦਿੱਤੇ ਜਿਸ ਤੋਂ ਬਾਅਦ ਇਜ਼ਰਾਈਲ ਨੇ ਵੀ ਮੋੜਵੀਂ ਕਾਰਵਾਈ ਸ਼ੁਰੂ ਕਰ ਦਿੱਤੀ। ਹਮਾਸ ਅਧੀਨ ਸਿਹਤ ਮੰਤਰਾਲੇ ਮੁਤਾਬਕ ਗਾਜ਼ਾ ਵਿੱਚ ਇਸ ਲੜਾਈ ਵਿੱਚ ਘੱਟੋ ਘੱਟ 232 ਜਿਨ੍ਹਾਂ ਵਿੱਚ 100 ਤੋਂ ਵਧੇਰੇ ਔਰਤਾਂ ਅਤੇ ਬੱਚੇ ਸ਼ਾਮਲ ਹਨ, ਗਾਜ਼ਾ ਵਿੱਚ ਆਪਣੀ ਜਾਨ ਗੁਆ ਚੁੱਕੇ ਹਨ। ਇਜ਼ਰਾਈਲ ਮੁਤਾਬਕ ਮਰਨ ਵਾਲਿਆਂ ਵਿੱਚ ਘੱਟੋ-ਘੱਟ 150 ਮਿਲੀਟੈਂਟ ਵੀ ਸਨ। ਜਦਕਿ ਹਮਾਸ ਨੇ ਲੜਾਕਿਆਂ ਬਾਰੇ ਅਜਿਹੀ ਕੋਈ ਸੰਖਿਆ ਨਹੀਂ ਦੱਸੀ ਹੈ। ਇਜ਼ਰਾਈਲ ਦੀ ਰਾਜਨੀਤਕ ਸੁਰੱਖਿਆ ਕੈਬਨਿਟ ਨੇ ਕਿਹਾ ਹੈ ਕਿ ਉਸ ਨੇ ਇਸ ਗੋਲੀਬੰਦੀ ਦੇ ''ਪ੍ਰਸਤਾਵ ਨੂੰ ਇੱਕਮਤ ਨਾਲ ਸਵੀਕਾਰ'' ਕਰ ਲਿਆ ਹੈ।
ਇਜ਼ਰਾਈਲ ਦੇ ਰੱਖਿਆ ਮੰਤਰੀ ਨੇ ਟਵਿੱਟਰ ਤੇ ਕਿਹਾ ਕਿ ਗਾਜ਼ਾ ਅਭਿਆਨ ਨਾਲ ''ਅਜਿਹਾ ਲਾਭ ਹੋਇਆ ਹੈ ਜੋ ਪਹਿਲਾਂ ਕਦੇ ਨਹੀਂ ਹੋਇਆ'' ਹਮਾਸ ਦੇ ਅਧਿਕਾਰੀ ਨੇ ਖ਼ਬਰ ਏਜੰਸੀ ਏਐੱਫਪੀ ਨੂੰ ਕਿਹਾ ਕਿ ਇਜ਼ਰਾਈਲ ਦੇ ਗੋਲੀਬੰਦੀ ਦਾ ਐਲਾਨ ਫਲਸਤੀਨੀ ਲੋਕਾਂ ਦੀ ਜਿੱਤ ਹੈ ਅਤੇ ਇਜ਼ਰਾਈਲੀ ਪ੍ਰਧਾਨ ਮੰਤਰੀ ਬਿਨਿਆਮਿਨ ਨੇਤਨਯਾਹੂ ਦੀ ਹਾਰ। ਇਸ ਸੰਘਰਸ਼ ਨੂੰ ਖ਼ਤਮ ਕਰਨ ਲਈ ਦੋਹਾਂ ਧਿਰਾਂ 'ਤੇ ਕੌਮਾਂਤਰੀ ਦਬਾਅ ਵਧਦਾ ਹੀ ਜਾ ਰਿਹਾ ਸੀ। ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਇਜ਼ਰਾਈਲੀ ਪੀਐੱਮ ਨੂੰ ਕਿਹਾ ਸੀ ਕਿ ਉਹ ਉਨ੍ਹਾਂ ਤੋਂ ਉਮੀਦ ਕਰਦੇ ਹਨ ਕਿ ਸੰਘਰਸ਼ ਰੋਕਣ ਲਈ ਉਹ ਅਹਿਮ ਕਦਮ ਚੁੱਕਣਗੇ। ਇਸ ਤੋਂ ਇਲਾਵਾ ਮਿਸਰ, ਕਤਰ ਅਤੇ ਸੰਯੁਕਤ ਰਾਸ਼ਟਰ ਦੀ ਵਿਚੋਲਗੀ ਵੀ ਗੱਲਬਾਤ ਨੂੰ ਅੱਗੇ ਲੈ ਕੇ ਗਈ।

Have something to say? Post your comment

 

More in International

ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ 

ਬਰਨਾਲਾ ਦੇ ਪਿੰਡ ਬਡਬਰ ਦੇ ਨੌਜਵਾਨ ਦੀ ਇੰਡੋਨੇਸ਼ੀਆ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ 

ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਨੌਜਵਾਨ ਦੀ ਮੌਤ 

ਪਹਿਲਾ ਵਰਲਡ ਅਲਬਰਟਾ ਕਬੱਡੀ ਕੱਪ ਐਡਮਿੰਟਨ ਵਿਚ ਸੰਪੰਨ ਹੋਇਆ

ਸਾਲ 2025 ਦੇ 51,000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ ਦੇ ਫਾਈਨਲ ਵਿਚ ਪੁੱਜੀਆਂ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਦਾ ਐਲਾਨ

ਬਿਜਲੀ ਦੀ ਤਾਰ ਨਾਲ ਟਕਰਾ ਕੇ ਅਮਰੀਕਾ 'ਚ ਹੈਲੀਕਾਪਟਰ ਹੋਇਆ ਕ੍ਰੈਸ਼

ਜਸਵੀਰ ਸਿੰਘ ਗੜ੍ਹੀ ਵੱਲੋਂ ਭਾਰਤੀ ਸਫ਼ੀਰ ਡਾ. ਮਦਨ ਮੋਹਨ ਸੇਠੀ ਨਾਲ ਮੁਲਾਕਾਤ

ਜਸਵੀਰ ਸਿੰਘ ਗੜ੍ਹੀ ਵੱਲੋਂ ਡਾ. ਅੰਬੇਦਕਰ ਲਾਇਬੇ੍ਰਰੀ ਬੰਬੇ ਹਿੱਲ ਦਾ ਦੌਰਾ

ਕਾਮੇਡੀਅਨ ਕਪਿਲ ਸ਼ਰਮਾ ਦੇ ਨਵੇਂ ਖੁੱਲ੍ਹੇ ਕੈਫੇ ‘ਤੇ ਚੱਲੀਆਂ ਗੋਲੀਆਂ

ਡੇਰਾਬੱਸੀ ਦੇ ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਨੇ ਜ਼ੀਰਕਪੁਰ ਦੇ ਪਿੰਡ ਗਾਜੀਪੁਰ ਵਿਖੇ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ