Wednesday, December 17, 2025

Malwa

ਕੈਮਿਸਟਾਂ ਦਾ ਦੇਸ਼ ਵਿਆਪੀ ਖੂਨਦਾਨ ਕੈਂਪ 24 ਨੂੰ 

January 22, 2025 05:46 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ ਕੈਮਿਸਟ ਐਂਡ ਡਰੱਗਿਸਟਸ (ਏ.ਆਈ.ਓ.ਸੀ.ਡੀ.) ਸ਼ੁੱਕਰਵਾਰ, 24 ਜਨਵਰੀ 2025 ਨੂੰ ਐਸੋਸੀਏਸ਼ਨ ਦੇ 50 ਸ਼ਾਨਦਾਰ ਸਾਲ ਪੂਰੇ ਹੋਣ ਦੀ ਯਾਦ ਵਿੱਚ ਇੱਕ ਇਤਿਹਾਸਕ ਦੇਸ਼ ਵਿਆਪੀ ਖੂਨਦਾਨ ਮੁਹਿੰਮ ਦਾ ਆਯੋਜਨ ਕਰੇਗੀ। ਇਸ ਮੁਹਿੰਮ ਦਾ ਉਦੇਸ਼ ਇੱਕ ਦਿਨ ਵਿੱਚ ਵੱਧ ਤੋਂ ਵੱਧ ਖ਼ੂਨਦਾਨ ਕੈਂਪ ਦੌਰਾਨ ਖੂਨ ਇਕੱਤਰ ਕਰਕੇ “ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ” ਵਿੱਚ ਨਾਮ ਦਰਜ ਕਰਵਾਉਣਾ ਹੈ ਇਸ ਸੰਦਰਭ ਵਿੱਚ ਪੰਜਾਬ ਕੈਮਿਸਟ ਐਸੋਸੀਏਸ਼ਨ ਵੱਲੋਂ ਜ਼ਿਲ੍ਹਾ ਪੱਧਰ ‘ਤੇ ਖੂਨਦਾਨ ਕੈਂਪ ਲਗਾਏ ਜਾਣਗੇ। ਜ਼ਿਲ੍ਹਾ ਸੰਗਰੂਰ ਐਸੋਸੀਏਸ਼ਨ ਵੱਲੋਂ ਸੁਨਾਮ ਦੇ ਪੀਰ ਜੁੜਵਾਂ ਸ਼ਾਹ ਵਿਖੇ ਖ਼ੂਨਦਾਨ ਕੈਂਪ ਲਗਾਇਆ ਜਾਵੇਗਾ। ਖੂਨਦਾਨ ਕੈਂਪ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਕੈਮਿਸਟ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਨਰੇਸ਼ ਜਿੰਦਲ ਅਤੇ ਜਨਰਲ ਸਕੱਤਰ ਰਾਜੀਵ ਜੈਨ ਨੇ ਦੱਸਿਆ ਕਿ ਏ.ਆਈ.ਓ.ਸੀ.ਡੀ. ਦੇ ਗੋਲਡਨ ਜੁਬਲੀ ਵਰ੍ਹੇ ਵਿੱਚ ਇਹ ਨਿਵੇਕਲੀ ਪਹਿਲ ਕਦਮੀ ਕੀਤੀ ਜਾ ਰਹੀ ਹੈ ਅਤੇ ਜਥੇਬੰਦੀ ਦੇ ਪ੍ਰਧਾਨ ਜੇ.ਐਸ. ਸ਼ਿੰਦੇ ਦੇ 75ਵੇਂ ਜਨਮ ਦਿਨ ਦੇ ਮੌਕੇ 'ਤੇ ਇਸ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਕੈਂਪ ਵਿੱਚ ਨਵਜੋਤ ਕੌਰ ਜ਼ੋਨਲ ਲਾਇਸੈਂਸਿੰਗ ਅਥਾਰਟੀ ਸੰਗਰੂਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਪ੍ਰਨੀਤ ਕੌਰ ਡੀ.ਸੀ.ਓ., ਡਾ: ਸੰਤੋਸ਼ ਜਿੰਦਲ ਡੀ.ਸੀ.ਓ., ਨਰੇਸ਼ ਕੁਮਾਰ ਡੀ.ਸੀ.ਓ. ਸ਼ਿਰਕਤ ਕਰਨਗੇ। ਕੈਮਿਸਟ ਐਸੋਸੀਏਸ਼ਨ ਨੇ ਸਮਾਜ ਦੇ ਹੋਰ ਵਰਗਾਂ ਨੂੰ ਇਸ ਜੀਵਨ ਬਚਾਓ ਮੁਹਿੰਮ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ ਹੈ। ਜ਼ਿਲ੍ਹਾ ਪ੍ਰਧਾਨ ਨਰੇਸ਼ ਜਿੰਦਲ ਨੇ ਕਿਹਾ ਕਿ ਖੂਨਦਾਨ ਕੇਵਲ ਇੱਕ ਗਤੀਵਿਧੀ ਹੀ ਨਹੀਂ ਹੈ ਸਗੋਂ ਇਹ ਮਾਨਵਤਾ ਲਈ ਇੱਕ ਅਮੁੱਲ ਯੋਗਦਾਨ ਹੈ ਇਸ ਮੁਹਿੰਮ ਨੂੰ ਦੇਸ਼ ਭਰ ਦੇ ਵੱਖ-ਵੱਖ ਸ਼ਹਿਰਾਂ ਵਿੱਚ ਚੁਣਿਆ ਗਿਆ ਹੈ ਇਸ ਦੌਰਾਨ ਐਸੋਸੀਏਸ਼ਨ ਦੇ ਮੈਂਬਰ ਰਾਕੇਸ਼ ਕੁਮਾਰ, ਵਿਨੋਦ ਕੁਮਾਰ, ਦਵਿੰਦਰ ਵਸ਼ਿਸ਼ਟ, ਗੋਗੀ ਚੀਮਾ, ਪਰਮਿੰਦਰ ਸਿੰਘ, ਅਨਿਲ ਕੁਮਾਰ, ਮਨੀਸ਼ ਕੁਮਾਰ, ਗੁਰਚਰਨ ਸਿੰਘ, ਅਸ਼ੋਕ, ਗੁਰਸੇਵਕ ਸਿੰਘ, ਰਾਮ ਲਾਲ, ਕੌਰ ਸਿੰਘ, ਸਤੀਸ਼ ਸਿੰਗਲਾ, ਸਤਿੰਦਰ ਕੁਮਾਰ, ਫਕੀਰ ਚੰਦ, ਪਰਵੀਨ ਕੁਮਾਰ, ਪ੍ਰੇਮ ਚੰਦ, ਅਜੈਬ ਸਿੰਘ, ਵਿਨੋਦ ਕੁਮਾਰ, ਯੋਗੇਸ਼ ਚੋਪੜਾ, ਦੀਪਕ ਮਿੱਤਲ, ਤਰਲੋਕ ਗੋਇਲ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।

Have something to say? Post your comment

 

More in Malwa

ਵਿਧਾਇਕ ਭਾਰਜ ਦੇ ਜੱਦੀ ਪਿੰਡ ਤੋਂ 'ਆਪ' ਉਮੀਦਵਾਰ ਚੋਣ ਹਾਰ ਗਿਆ

ਨੌਜਵਾਨਾਂ ਨੇ ਫੜਿਆ ਅਕਾਲੀ ਦਲ ਦਾ ਪੱਲਾ ਕਿਹਾ "ਆਪ" ਵਾਅਦਿਆਂ ਤੇ ਨਹੀਂ ਉਤਰੀ ਖ਼ਰੀ 

ਅਕਾਲੀ ਆਗੂ ਵਿਨਰਜੀਤ ਗੋਲਡੀ ਨੇ ਘੇਰੀ 'ਆਪ' ਸਰਕਾਰ 

ਸਾਈਕਲਿਸਟ ਮਨਮੋਹਨ ਸਿੰਘ ਦਾ ਕੀਤਾ ਸਨਮਾਨ

ਬਾਜਵਾ ਪਰਵਾਰ ਨੇ ਅਕਾਲਗੜ੍ਹ 'ਚ ਪਾਈਆਂ ਵੋਟਾਂ 

ਪਰਮਿੰਦਰ ਢੀਂਡਸਾ ਨੇ ਜੱਦੀ ਪਿੰਡ ਉਭਾਵਾਲ 'ਚ ਪਾਈ ਵੋਟ 

ਪੈਨਸ਼ਨਰ ਦਿਹਾੜੇ ਦੀਆਂ ਤਿਆਰੀਆਂ ਨੂੰ ਲੈਕੇ ਕੀਤੀ ਚਰਚਾ 

ਮਾਲੇਰਕੋਟਲਾ ਹਲਕਾ ਦੇ ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਚੋਣਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰੀ ਬਹੁਮਤ ਜਿੱਤ ਪ੍ਰਾਪਤ ਕਰਨਗੇ : ਤਰਸੇਮ ਕਲਿਆਣ

ਚੋਣ ਅਮਲਾ ਚੋਣ ਸਮਗਰੀ ਲੈਕੇ ਪੋਲਿੰਗ ਬੂਥਾਂ ਲਈ ਰਵਾਨਾ 

ਸ਼ਰਾਬ ਦੇ ਠੇਕੇ 13 ਅਤੇ 14 ਦਸੰਬਰ ਦੀ ਦਰਮਿਆਨੀ ਰਾਤ ਤੋਂ 15 ਦਸੰਬਰ ਤੱਕ ਬੰਦ ਰੱਖਣ ਦੇ ਹੁਕਮ