Tuesday, September 16, 2025

Chandigarh

ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵੱਲੋਂ ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ,ਲੁਧਿਆਣਾ ਨੂੰ ਤਾਲਿਬਾਨੀ ਸਜ਼ਾ ਦੇ ਮਾਮਲੇ 'ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਜਾਰੀ

January 22, 2025 07:23 PM
SehajTimes

ਚੰਡੀਗੜ੍ਹ : ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਲੁਧਿਆਣਾ ਵਿਖੇ ਤਾਲਿਬਾਨੀ ਸਜ਼ਾ ਦੇ ਮਾਮਲੇ 'ਤੇ ਸੂ-ਮੋਟੋ ਨੋਟਿਸ ਲਿਆ ਹੈ। ਇਸ ਸਬੰਧੀ ਚੇਅਰਮੈਨ ਨੇ ਦੱਸਿਆ ਕਿ ਇਲੈਕਟ੍ਰਾਨਿਕ ਮੀਡੀਆ ਰਾਹੀਂ ਆਈ ਖਬਰ ਅਨੁਸਾਰ, ਇੱਕ ਕਪੜਾ ਫੈਕਟਰੀ ਦੇ ਮਾਲਕ ਵੱਲੋਂ ਇੱਕ ਮਾਂ ਅਤੇ ਉਸ ਦੀਆਂ ਤਿੰਨ ਬੱਚੀਆਂ ਨੂੰ ਚੋਰੀ ਦੇ ਦੋਸ਼ ਵਿੱਚ ਮੂੰਹ ਕਾਲਾ ਕਰਕੇ "ਮੈਂ ਚੋਰ ਹਾਂ" ਦੀ ਤਖਤੀ ਪਾ ਕੇ ਘੁੰਮਾਇਆ ਗਿਆ, ਜੋ ਕਿ ਬੱਚਿਆਂ ਦੇ ਅਧਿਕਾਰਾਂ ਦੀ ਗੰਭੀਰ ਉਲੰਘਣਾ ਹੈ।

ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਨੇ ਪੁਲਿਸ ਕਮਿਸ਼ਨਰ, ਲੁਧਿਆਣਾ ਨੂੰ ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ-2015 ਦੀ ਧਾਰਾ 75 ਅਤੇ 79 ਤਹਿਤ ਮਾਮਲਾ ਦਰਜ ਕਰਨ ਅਤੇ ਬਾਲ ਮਜ਼ਦੂਰੀ (ਨਿਵਾਰਨ ਅਤੇ ਨਿਯੰਤਰਣ) ਐਕਟ-1986 ਅਤੇ ਭਾਰਤੀ ਨਿਆਏ ਸੰਹਿਤਾ-2023 ਦੀਆਂ ਸੰਬੰਧਿਤ ਧਾਰਾਵਾਂ ਅਧੀਨ ਮਾਮਲਾ ਦਰਜ ਕਰਕੇ, ਦੋਸ਼ੀਆਂ ਖਿਲਾਫ ਤੁਰੰਤ ਸਖ਼ਤ ਕਾਰਵਾਈ ਕਰਨ ਲਈ ਹੁਕਮ ਜਾਰੀ ਕੀਤੇ ਹਨ ਅਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ 23 ਜਨਵਰੀ ਤੱਕ ਭੇਜਣ ਦੀ ਹਦਾਇਤ ਕੀਤੀ ਹੈ।

ਚੇਅਰਮੈਨ ਨੇ ਪੁਲਿਸ ਕਮਿਸ਼ਨਰ, ਲੁਧਿਆਣਾ ਨੂੰ ਇਹ ਵੀ ਹਦਾਇਤ ਕੀਤੀ ਕਿ ਜੋ ਲੋਕ ਬੱਚੀਆਂ ਦੀਆਂ ਫੋਟੋਆਂ ਖਿੱਚ ਕੇ ਵਾਇਰਲ ਕਰ ਰਹੇ ਹਨ ਉਨ੍ਹਾਂ ਖਿਲਾਫ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ) ਐਕਟ 2015 ਦੇ ਸੈਕਸ਼ਨ 74 ਅਨੁਸਾਰ ਸਖਤ ਤੋ ਸਖਤ ਕਾਰਵਾਈ ਕੀਤੀ ਜਾਵੇ।

ਇਸ ਤੋਂ ਇਲਾਵਾ ਚੇਅਰਮੈਨ ਨੇ ਡਿਪਟੀ ਕਮਿਸ਼ਨਰ,ਲੁਧਿਆਣਾ ਨੂੰ ਬਾਲ ਮਜ਼ਦੂਰੀ ਐਕਟ 1986 ਅਨੁਸਾਰ ਬਣਦੀਆਂ ਧਾਰਾਵਾਂ ਤਹਿਤ ਕਾਰਵਾਈ ਅਮਲ ਵਿੱਚ ਲਿਆ ਕੇ ਫੈਕਟਰੀ ਦੇ ਮਾਲਕ ਅਤੇ ਹੋਰਨਾਂ ਖਿਲਾਫ ਕਾਰਵਾਈ ਕੀਤੀ ਜਾਵੇ ਅਤੇ ਕੀਤੀ ਗਈ ਕਾਰਵਾਈ ਸਬੰਧੀ ਕਮਿਸ਼ਨ ਨੂੰ 7 ਦਿਨਾਂ ਦੇ ਅੰਦਰ-ਅੰਦਰ ਜਾਣੂ ਕਰਵਾਇਆ ਜਾਵੇ।

Have something to say? Post your comment

 

More in Chandigarh

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੋਕਾਂ ਦੀ ਤੰਦਰੁਸਤ ਸਿਹਤ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਵਚਨਬੱਧ

ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਸਰਕਾਰ ਨੇ ਜ਼ਮੀਨੀ ਪੱਧਰ ਉਤੇ ਕੋਸ਼ਿਸ਼ਾਂ ਤੇਜ਼ ਕੀਤੀਆਂ

ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ

ਗੰਨੇ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ

'ਵਨ ਹੈਲਥ' ਪਹੁੰਚ: ਐਂਟੀਬਾਇਓਟਿਕਸ ਦੀ ਲੋੜੋਂ ਵੱਧ ਵਰਤੋਂ ਨੂੰ ਰੋਕਣ ਲਈ, ਪੰਜਾਬ ਵਿੱਚ ਐਂਟੀਮਾਈਕ੍ਰੋਬਾਇਲ ਰਸਿਸਟੈਂਸ ਕਾਰਜ ਯੋਜਨਾ ਲਾਂਚ

'ਯੁੱਧ ਨਸ਼ਿਆਂ ਵਿਰੁੱਧ’ ਦੇ 198ਵੇਂ ਦਿਨ ਪੰਜਾਬ ਪੁਲਿਸ ਵੱਲੋਂ 293 ਥਾਵਾਂ 'ਤੇ ਛਾਪੇਮਾਰੀ; 74 ਨਸ਼ਾ ਤਸਕਰ ਕਾਬੂ