Wednesday, November 19, 2025

Doaba

ਪੰਜਾਬ ਸਰਕਾਰ ਵਲੋਂ ਔਰਤਾ ਨੂੰ 1,000 ਰੁਪਏ ਪ੍ਰਤੀ ਮਹੀਨਾ ਦੇਣਾ ਪੱਕੇ ਤੌਰ ਤੇ ਝੂਠਾ ਸਾਬਤ ਹੋਇਆ  : ਐਡਵੋਕੇਟ ਭਾਰਦਵਾਜ 

January 22, 2025 07:41 PM
SehajTimes
ਹੁਸ਼ਿਆਰਪੁਰ : ਸਰਕਾਰਾਂ ਪਿਛਲੇ ਕਈ ਦਹਾਕਿਆਂ ਤੋਂ ਐਸੀ ਅਤੇ ਪਛੜੇ ਵਰਗਾਂ ਨੂੰ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਨਾਮ ਤੇ ਗੁੰਮਰਾਹ ਕਰ ਰਹੀਆਂ ਹਨ ਜਦਕਿ ਅਸਲ ਵਿੱਚ ਸਰਕਾਰਾਂ ਐਸਸੀ ਸਮਾਜ ਦੇ ਹਿੱਤਾਂ ਤੇ ਹੱਕਾਂ ਦਾ ਘਾਣ ਕਰ ਰਹੀਆਂ ਹਨ ਜਿਵੇਂ ਕਿ ਮੁਲਾਜ਼ਮਾਂ ਦੀ ਭਰਤੀ ਤੇ ਤਰੱਕੀਆਂ ਨੂੰ ਟੇਢੇ ਢੰਗ ਨਾਲ ਬੇਅਸਰ ਕੀਤਾ ਜਾ ਰਿਹਾ ਹੈ ਪਿੱਛਲੇ ਤਿੰਨ ਸਾਲਾਂ ਵਿੱਚ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਵੱਲੋਂ  ਐਸੀ ਕਮਿਸ਼ਨ ਦਾ ਕੋਈ ਐਸਸੀ ਚੇਅਰਮੈਨ ਪੱਕਾ ਨਾ ਲਾਉਣਾ ਕਮਿਸ਼ਨ ਦੇ ਮੈਂਬਰਾਂ ਦੀ ਗਿਣਤੀ ਘਟਾਉਣਾ ਅਤੇ ਉਹਨਾਂ ਦਾ ਸਮਾਂ ਘੱਟ ਕਰਨਾ ਸਰਕਾਰ ਦੀ ਨਲਾਇਕੀ ਸਾਬਤ ਕਰਦਾ ਹੈ ! ਇਹਨਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਐਸਸੀ ਵਿੰਗ ਹੁਸ਼ਿਆਰਪੁਰ ਦੇ ਜਿਲ੍ਹਾ ਸਹਿਰੀ ਪ੍ਰਧਾਨ ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ ਨੇ ਸਾਡੇ ਪੱਤਰਕਾਰ ਨਾਲ ਇੱਕ ਪ੍ਰੈਸ ਵਾਰਤਾ ਦੌਰਾਨ ਕੀਤਾ ! ਉਹਨਾਂ ਕਿਹਾ ਕਿ ਪੰਜਾਬ ਵਿੱਚ ਐਸਸੀ ਸਮਾਜ ਨੂੰ ਐਸਸੀ ਕਮਿਸ਼ਨ ਤੋਂ ਇਨਸਾਫ ਲੈਣ ਲਈ ਦਰ ਦਰ ਧੱਕੇ ਖਾਣੇ ਪੈਂਦੇ ਹਨ
 ਉਹਨਾਂ ਕਿਹਾ ਕਿ ਐਸਸੀ ਸਮਾਜ ਦੀ ਆਬਾਦੀ ਦੇ ਅਨੁਪਾਤ ਅਨੁਸਾਰ ਰਿਜ਼ਰਵ ਵਿਧਾਇਕਾਂ ਦੀ ਗਿਣਤੀ 29 ਤੋਂ 34 ਤੱਕ ਪਹਿਲਾਂ ਹੀ ਵਧਾ ਦਿੱਤੀਆਂ ਹਨ ਪਰ ਸਰਕਾਰੀ ਨੌਕਰੀਆਂ ਵਿੱਚ ਆਬਾਦੀ ਦੇ ਅਨੁਪਾਤ ਮੁਤਾਬਕ ਕੋਈ ਵਾਧਾ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਵਿੱਚ ਪਛੜੇ ਵਰਗਾਂ ਦੀ ਆਬਾਦੀ ਲਗਭਗ 40% ਹੈ ਅਤੇ ਐਸਸੀ ਸਮਾਜ ਲਈ 1990 ਤੋਂ ਸਰਕਾਰੀ ਨੌਕਰੀਆਂ ਵਿੱਚ ਰਾਖਵਾਕਰਨ 27% ਦੇਣਾ ਬਣਦਾ ਹੈ। ਪ੍ਰੰਤੂ ਸਰਕਾਰਾਂ ਅੱਖਾਂ ਮੀਚੀ ਬੈਠੀਆਂ ਹਨ। ਐਸਸੀ ਅਤੇ ਬੀਸੀ ਵਰਗ ਦੇ ਵਿਦਿਆਰਥੀਆਂ ਦੇ ਵਜ਼ੀਫੇ ਦੀ ਰਕਮ ਸਮੇਂ ਸਿਰ ਕਾਲਜਾਂ ਨੂੰ ਵੀ ਨਹੀਂ ਭੇਜੀ ਜਾ ਰਹੀ ਜਿਸ ਕਰਕੇ ਹਜ਼ਾਰਾਂ ਦੀ ਗਿਣਤੀ ਵਿੱਚ ਵਿਦਿਆਰਥੀਆਂ ਦੇ ਸਰਟੀਫੀਕੇਟ ਵਿਦਿਆਕ ਅਦਾਰਿਆਂ ਵਿੱਚ ਰੁਕੇ ਪਏ ਹਨ ਉਹਨਾਂ ਕਿਹਾ ਕਿ ਆਪ ਨੇ ਚੋਣਾਂ ਵਿੱਚ ਇਹ ਕਿਹਾ ਸੀ ਕਿ ਜਿਹੜੇ ਗਰੀਬ ਵਿਦਿਆਰਥੀ ਆਈਏਐਸ ਪੀਸੀਐਸ ਦੀ ਸਿਖਲਾਈ ਲੈਣਾ ਚਾਹੁੰਦੇ ਹੋਣ ਜਾ ਜਿਹੜੇ ਗਰੀਬ ਵਿਦਿਆਰਥੀਆਂ ਨੇ ਬਾਹਰਲੇ ਦੇਸ਼ਾਂ ਵਿੱਚ ਪੜ੍ਹਾਈ ਲਈ ਜਾਣਾ ਹੋਵੇ ਉਨਾਂ ਦੀ ਫੀਸ ਦਾ ਪ੍ਰਬੰਧ ਵੀ ਪੰਜਾਬ ਸਰਕਾਰ ਕਰੇਗੀ ਪਰ ਸਰਕਾਰ ਨੇ ਅਜਿਹਾ ਨਾ ਕਰਕੇ ਵਿਦਿਆਰਥੀਆਂ ਨਾਲ ਧੋਖਾ ਕੀਤਾ ਹੈ ਪੰਜਾਬ ਸਰਕਾਰ ਨੇ ਜਿੱਥੇ ਹਰ ਔਰਤ ਨੂੰ ਪ੍ਰਤੀ ਮਹੀਨਾ 1000 ਰੁਪਏ ਭੱਤਾ ਦੇਣਾ ਸੀ ਉਹ ਵੀ ਹੁਣ ਪੱਕੇ ਤੌਰ ਤੇ ਝੂਠਾ ਸਾਬਤ ਹੋ ਗਿਆ ਹੈ ਉਹਨਾਂ ਕਿਹਾ ਕਿ ਪੰਜਾਬ ਵਿੱਚ ਲਾ ਐਂਡ ਆਰਡਰ ਦੀ ਸਥਿਤੀ ਬੇਹੱਦ ਨਾਜ਼ੁਕ ਹੈ। ਉਹਨਾਂ ਕਿਹਾ ਕਿ ਕੁੱਲ ਮਿਲਾ ਕੇ ਸਾਰੀਆਂ ਹੀ ਰਾਜਨੀਤਿਕ ਪਾਰਟੀਆਂ ਨੂੰ ਗਰੀਬਾਂ ਦਾ ਹੇਜ ਚੋਣਾਂ ਦੇ ਨੇੜੇ ਹੀ ਆਕੇ ਆਉਂਦਾ ਹੈ । ਉਹਨਾਂ ਕਿਹਾ ਕਿ ਸਰਕਾਰਾਂ ਜੋ ਅਸਲ ਵਿੱਚ ਗਰੀਬਾਂ ਦੇ ਸੰਵਿਧਾਨਕ ਹੱਕ ਹਨ ਉਹਨਾਂ ਨੂੰ ਨਹੀਂ ਦੇ ਰਹੀਆਂ ਉਹਨਾਂ ਐਸਸੀ ਸਮਾਜ ਅਤੇ ਪਛੜੇ ਵਰਗਾਂ ਤੇ ਧਾਰਮਿਕ ਘੱਟ ਗਿਣਤੀ ਦੇ ਲੋਕਾਂ ਨੂੰ ਇਹਨਾਂ ਰਾਜਨੀਤਿਕ ਪਾਰਟੀਆਂ ਦੀਆਂ ਨੀਤੀਆਂ ਤੋਂ ਜਾਗਰੂਕ ਹੋਣ ਲਈ ਅਪੀਲ ਕੀਤੀ

Have something to say? Post your comment

 

More in Doaba

ਸ੍ਰੀ ਅਨੰਦਪੁਰ ਸਾਹਿਬ ਨੂੰ ਜੁੜਦੀਆਂ 317 ਕਿਲੋਮੀਟਰ ਸੜਕਾਂ ਨੂੰ 100 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ- ਹਰਭਜਨ ਸਿੰਘ ਈ.ਟੀ.ਓ

ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਰਜ਼ੀ ਵਿਧਾਨ ਸਭਾ ਦੀ ਉਸਾਰੀ 20 ਨਵੰਬਰ ਤੱਕ ਮੁਕੰਮਲ ਹੋਵੇਗੀ: ਸਪੀਕਰ

ਮੋਹਿੰਦਰ ਭਗਤ ਵੱਲੋਂ ਮਰਹੂਮ ਦਲਿਤ ਆਗੂ ਬੂਟਾ ਸਿੰਘ ਬਾਰੇ ਅਪਮਾਨਜਨਕ ਟਿੱਪਣੀ ਕਰਨ ’ਤੇ ਰਾਜਾ ਵੜਿੰਗ ਖਿਲਾਫ਼ ਦਿੱਤਾ ਗਿਆ ਧਰਨਾ

ਜਿਊਲਰੀ ਸਟੋਰ ਗੋਲੀ ਕਾਂਡ: ਹੁਸਿ਼ਆਰਪੁਰ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਪਿਉ- ਪੁੱਤ ਗ੍ਰਿਫ਼ਤਾਰ ; ਪਿਸਤੌਲ ਬਰਾਮਦ

ਮੁੱਖ ਮੰਤਰੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਮਹਾਨ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ

ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ

ਸਿੱਧਵਾਂ ਨਹਿਰ `ਤੇ ਬਣੇ ਚਾਰ ਮੁੱਖ ਪੁਲਾਂ ਵਿੱਚੋਂ ਪਹਿਲੇ ਦਾ ਕੀਤਾ ਉਦਘਾਟਨ, ਪੁਲ ਹੁਣ ਆਵਾਜਾਈ ਲਈ ਉਪਲਬਧ

ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਸਥਾਨ ਰਾਜੌਰੀ (ਜੰਮੂ-ਕਸ਼ਮੀਰ) ਲਈ ਤਿੰਨ ਰੋਜ਼ਾ ਧਾਰਮਿਕ ਯਾਤਰਾ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ

ਹਰਦੀਪ ਸਿੰਘ ਮੁੰਡੀਆਂ ਨੇ 2.19 ਕਰੋੜ ਰੁਪਏ ਦੇ ਛੇ ਮੁੱਖ ਸੜਕੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ ਮੁਲਤਵੀ : ਜੈ ਕ੍ਰਿਸ਼ਨ ਸਿੰਘ ਰੋੜੀ