Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਪੁਲਿਸ ਵੱਲੋਂ ਧਾਰਾ 64-ਏ ਅਧੀਨ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਨਸ਼ਿਆਂ ਦੇ ਆਦੀ 09 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰ ਭੇਜਿਆ : ਐਸ.ਪੀ.ਯਾਦਵ

January 23, 2025 03:00 PM
SehajTimes

ਸਾਰਥਕ ਨਤੀਜੇ ਸਾਹਮਣੇ ਆਉਣ ਲੱਗੇ-ਰਾਕੇਸ਼ ਯਾਦਵ

ਫ਼ਤਹਿਗੜ੍ਹ ਸਾਹਿਬ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਨੂੰ ਉਸ ਵੇਲੇ ਬੂਰ ਪਿਆ ਜਦੋਂ ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਦੀਆਂ ਹਦਾਇਤਾਂ ਤੇ ਮੰਡੀ ਗੋਬਿੰਦਗੜ੍ਹ ਪੁਲਿਸ ਵੱਲੋਂ ਧਾਰਾ 64-ਏ ਅਧੀਨ ਘੱਟ ਮਾਤਰਾ ਚ ਨਸ਼ੇ ਨਾਲ ਕਾਬੂ ਕੀਤੇ 09 ਨਸ਼ੇ ਦੇ ਆਦੀ ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾ ਕੇ ਨਸ਼ਾ ਮੁਕਤ ਸਮਾਜ ਸਿਰਜਣ ਦੇ ਮੰਤਵ ਲਈ ਸ਼ਲਾਘਾਯੋਗ ਕੰਮ ਕੀਤਾ। ਇਹ ਜਾਣਕਾਰੀ ਐਸ.ਪੀ. (ਜਾਂਚ) ਰਾਕੇਸ਼ ਯਾਦਵ ਨੇ ਦਿੱਤੀ।

           ਐਸ.ਪੀ.(ਜਾਂਚ) ਰਾਕੇਸ਼ ਯਾਦਵ ਨੇ ਦੱਸਿਆ ਕਿ ਪੁਲਿਸ ਵੱਲੋਂ ਧਾਰਾ 64-ਏ ਅਧੀਨ ਘੱਟ ਮਾਤਰਾ `ਚ ਬਰਾਮਦ ਨਸ਼ੇ ਨਾਲ ਕਾਬੂ ਕੀਤੇ ਨਸ਼ਿਆਂ ਦੇ ਆਦੀ ਵਿਅਕਤੀਆਂ ਨੂੰ ਮਾਣਯੋਗ ਅਦਾਲਤ ਅੰਦਰ ਚੱਲ ਰਹੇ ਕੇਸ ਦੀ ਹਰੇਕ ਸਥਿਤੀ ਦੌਰਾਨ ਜੇਕਰ ਨਸ਼ੇ ਦਾ ਆਦੀ ਵਿਅਕਤੀ ਕੋਰਟ ਵਿੱਚ ਨਸ਼ਾ ਛੱਡਣ ਦਾ ਹਲਫਨਾਮਾ ਦਾਇਰ ਕਰਦਾ ਹੈ ਤਾਂ ਪੁਲਿਸ ਵੱਲੋਂ ਮਾਣਯੋਗ ਅਦਾਲਤ ਦੇ ਆਦੇਸ਼ਾਂ ਅਨੁਸਾਰ ਸਬੰਧਤ ਵਿਅਕਤੀ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾਇਆ ਜਾਂਦਾ ਹੈ।  ਉਨ੍ਹਾਂ ਦੱਸਿਆ ਕਿ ਨਸ਼ੇ ਦੇ ਆਦੀ ਵਿਅਕਤੀ ਦੀ ਮਨੋਰੋਗ ਦੇ ਮਾਹਰ ਡਾਕਟਰ ਵੱਲੋਂ ਪੁਲਿਸ ਨੂੰ ਲਿਖਤੀ ਸੂਚਨਾ ਪ੍ਰਾਪਤ ਹੋਣ `ਤੇ ਅਦਾਲਤ ਵਿੱਚ ਪੇਸ਼ ਕਰਕੇ ਨਸ਼ਾ ਕਰਨ ਵਾਲੇ ਦਾ ਕੇਸ ਭਾਵੇਂ ਕਿਸੇ ਵੀ ਸਥਿਤੀ ਵਿੱਚ ਹੋਵੇ ਉਸ ਨੂੰ ਉਥੇ ਹੀ ਖਤਮ ਕਰ ਦਿੱਤਾ ਜਾਂਦਾ ਹੈ ਅਤੇ ਪੁਲਿਸ ਵੱਲੋਂ ਕਾਬੂ ਕੀਤੇ ਵਿਅਕਤੀ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜ ਕੇ ਨਸ਼ਿਆਂ ਰਹਿਤ ਜਿੰਦਗੀ ਬਤੀਤ ਕਰਨ ਦਾ ਮੌਕਾ ਦਿੱਤਾ ਜਾਂਦਾ ਹੈ।

          ਸ਼੍ਰੀ ਯਾਦਵ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖਤਮ ਕਰਨ ਲਈ ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਤੇ ਸੰਪਰਕ ਪ੍ਰੋਗਰਾਮ ਤਹਿਤ ਹਰੇਕ ਸਬ ਡਵੀਜ਼ਨ ਪੱਧਰ ਤੇ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਭੈੜੀ ਅਲਾਮਤਾਂ ਤੋਂ ਨੌਜਵਾਨ ਪੀੜ੍ਹੀ ਨੂੰ ਦੂਰ ਰੱਖਣ ਲਈ ਪਿੰਡਾਂ ਤੇ ਸ਼ਹਿਰੀ ਵਾਰਡਾਂ ਵਿੱਚ ਵਿਸ਼ੇਸ਼ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਥੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸ਼ਨ ਨ਼ਸਿਆਂ ਨੂੰ ਨੱਥ ਪਾਉਣ ਲਈ ਲਗਾਤਾਰ ਯਤਨਸ਼ੀਲ ਹੈ ਉਥੇ ਹੀ ਮਾਪਿਆਂ ਅਤੇ ਸਮਾਜ ਦੇ ਹਰੇਕ ਵਿਅਕਤੀ ਨੂੰ ਇਸ ਨੇਕ ਕਾਰਜ ਵਿੱਚ ਆਪਣਾ ਬਣਦਾ ਯੋਗਦਾਨ ਪਾਉਣਾ ਸਮੇਂ ਦੀ ਲੋੜ ਹੈ।

Have something to say? Post your comment

 

More in Malwa

ਦੇਵਭੂਮੀ ਕੁੱਲੂ ਵਿੱਚ ਗੂੰਜਿਆ ਮਨੁੱਖਤਾ ਦਾ ਦਿਵਯ ਸੰਦੇਸ਼

ਸਰਕਾਰੀ ਮੈਡੀਕਲ ਕਾਲਜ ਦੇ ਮਾਈਕਰੋਬਾਇਓਲੋਜੀ ਵਿਭਾਗ ਨੇ ਵਿਸ਼ਵ ਹੱਥਾਂ ਦੀ ਸਾਫ਼ ਸਫ਼ਾਈ ਦਿਵਸ ਮਨਾਇਆ

ਪਟਿਆਲਾ ਵਿੱਚ ਸਾਉਣੀ ਫਸਲਾਂ ਲਈ ਕਿਸਾਨ ਸਿਖਲਾਈ ਕੈਂਪ

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਦਵਾਈਆਂ ਦੀ ਆਨ ਲਾਈਨ ਵਿਕਰੀ ਤੇ ਭੜਕੇ ਕੈਮਿਸਟ 20 ਮਈ ਨੂੰ 'ਭਾਰਤ ਬੰਦ' ਦਾ ਕੀਤਾ ਐਲਾਨ

ਕੱਚੇ ਅਧਿਆਪਕਾਂ ਨੂੰ ਪੁਲਿਸ ਨੇ ਥਾਣੇ 'ਚ ਡੱਕਿਆ

ਫੋਟੋਗ੍ਰਾਫੀ ਐਸੋਸੀਏਸ਼ਨ ਰਕੇਸ਼ ਕੁਮਾਰ ਟੋਨੀ ਚੋਪੜਾ ਪ੍ਰਧਾਨ ਅਤੇ ਦਿਓਲ ਸਟੂਡੀਓ ਵਾਇਸ ਪ੍ਰਧਾਨ ਨਿਯੁਕਤ

ਬਲਾਕ ਸੰਮਤੀ ਮੈਂਬਰ ਚੰਨਾ ਕੈਂਡ ਤੇ ਗਇਕ ਆਤਮਾ ਬੁੱਢੇਵਾਲੀਆ ਵੱਲੋਂ ਪਾਲੀ ਦੇਤਵਾਲੀ ਨਾਲ ਕੀਤਾ ਗਿਆ ਦੁੱਖ ਸਾਂਝਾ

ਪ੍ਰੈਸ ਆਜ਼ਾਦੀ ਦਿਵਸ ਨੂੰ ਸਮਰਪਿਤ ਮੀਡੀਆ ਕਲੱਬ ਵੱਲੋਂ ਖੂਨਦਾਨ ਕੈਂਪ

ਚੇਅਰਮੈਨ ਮਹਿਤਾ ਵੱਲੋਂ ਗੁਰੂ ਰਵਿਦਾਸ ਧਰਮਸ਼ਾਲਾ ਲਈ ਢਾਈ ਲੱਖ ਦਾ ਐਲਾਨ