Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਦੀ 'ਧੀ ਅਣਮੁੱਲੀ ਦਾਤ' ਪਹਿਲਕਦਮੀ ਨੂੰ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਰਾਸ਼ਟਰੀ ਪੱਧਰ 'ਤੇ ਮਾਨਤਾ ਹਾਸਿਲ: ਡਾ. ਬਲਜੀਤ ਕੌਰ

January 23, 2025 03:37 PM
SehajTimes

ਸਮਾਜ ਵਿੱਚੋਂ ਲੜਕੀਆਂ ਦੇ ਜਨਮ ਨੂੰ ਲੈ ਕੇ ਲੋਕਾਂ ਦੀ ਮਾਨਸਿਕਤਾ 'ਚ ਬਦਲਾਅ ਲਿਆਉਣ ਲਈ ਕੀਤੇ ਜਾ ਰਹੇ ਹਨ ਵਿਸੇਸ਼ ਉਪਰਾਲੇ

ਚੰਡੀਗੜ੍ਹ : ਮਹਿਲਾ ਸਸ਼ਕਤੀਕਰਨ ਅਤੇ ਲਿੰਗ ਸਮਾਨਤਾ ਪ੍ਰਤੀ ਪੰਜਾਬ ਦੇ ਸਮਰਪਿਤ ਯਤਨਾਂ ਨੂੰ ਭਾਰਤ ਸਰਕਾਰ ਦੇ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅੰਨਪੂਰਨਾ ਦੇਵੀ ਵੱਲੋਂ ਬੇਟੀ ਬਚਾਓ ਬੇਟੀ ਪੜਾਓ ਸਕੀਮ ਦੀ ਪੰਜਾਬ ਸੂਬੇ ਵੱਲੋਂ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ ਹੈ। ਇਸ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਲੜਕੀਆਂ ਦਾ ਜਨਮ ਸਮੇਂ ਰਾਸਟਰੀ ਲਿੰਗ ਅਨੁਪਾਤ 2014-15 ਵਿੱਚ 918 ਤੋਂ ਵੱਧ ਕੇ 2023-24 ਵਿੱਚ 930 ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਲੜਕੀਆਂ ਦਾ ਜਨਮ ਅਨੁਪਾਤ 75.51 ਪ੍ਰਤੀਸ਼ਤ ਤੋਂ ਵੱਧ ਕੇ 78 ਪ੍ਰਤੀਸ਼ਤ ਹੋ ਗਿਆ ਹੈ ਜੋ ਕਿ ਸੂਬਾ ਸਰਕਾਰ ਵੱਲੋਂ ਕੀਤੇ ਗਏ ਯਤਨਾਂ ਸਦਕਾ ਸੰਭਵ ਹੋਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਵਿੱਚ ਸੰਸਥਾਗਤ ਜਣੇਪੇ 61 ਪ੍ਰਤੀਸ਼ਤ ਤੋਂ ਵੱਧ ਕੇ 97.3 ਹੋ ਗਏ ਹਨ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਲਿੰਗ ਅਨੁਪਾਤ ਦੇ ਸੰਤੁਲਨ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਲੜਕੀਆਂ ਦੇ ਜਨਮ ਨੂੰ ਪ੍ਰੋਤਸਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਕੇਂਦਰੀ ਮੰਤਰੀ ਵੱਲੋਂ ਫਰੀਦਕੋਟ ਜ਼ਿਲ੍ਹੇ ਦੀ ਵਿਲੱਖਣ ਪਹਿਲਕਦਮੀ ਦੀ ਸ਼ਲਾਘਾ ਕੀਤੀ ਹੈ ਕਿ "ਧੀ ਅਣਮੁੱਲੀ ਦਾਤ" ਨੇ ਲੜਕੀਆਂ ਲਈ "ਸਰੀਂਹ ਰਸਮ" ਦਾ ਆਯੋਜਨ ਕਰਕੇ ਪਿਤਾ-ਪੁਰਖੀ ਨਿਯਮਾਂ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਥਾ ਜੋ ਰਵਾਇਤੀ ਤੌਰ 'ਤੇ ਮੁੰਡਿਆਂ ਲਈ ਰਾਖਵੀਂ ਹੈ। ਇਸ ਪਹਿਲਕਦਮੀ ਦੇ ਤਹਿਤ, ਨਵਜੰਮੀਆਂ ਲੜਕੀਆਂ ਦੇ ਪਰਿਵਾਰ ਆਪਣੇ ਮੁੱਖ ਦਰਵਾਜ਼ਿਆਂ 'ਤੇ ਸਰੀਂਹ ਜਾਂ ਨਿੰਮ ਰੁੱਖ ਦੇ ਪੱਤੇ ਬੰਨ੍ਹ ਕੇ ਅਤੇ ਬੱਚੇ ਦੇ ਪੈਰਾਂ ਦੇ ਨਿਸ਼ਾਨਾਂ ਨੂੰ ਪਿਆਰੀਆਂ ਯਾਦਾਂ ਵਜੋਂ ਸੁਰੱਖਿਅਤ ਰੱਖ ਕੇ ਲੜਕੀਆਂ ਦੇ ਜਨਮ ਦਾ ਜਸ਼ਨ ਮਨਾਇਆ ਜਾਂਦਾ ਹੈ।

ਉਨ੍ਹਾਂ ਦੱਸਿਆ ਕਿ ਨਵਜੰਮੀਆਂ ਬੱਚੀਆਂ ਦੇ ਜਨਮ ਦਿਨ ਮਨਾਉਣ ਲਈ ਪਿੰਡਾਂ ਵਿੱਚ ਮਠਿਆਈਆਂ ਵੰਡ ਕੇ, ਗਿੱਧਾ ਪਾ ਕੇ ਅਤੇ ਗੀਤ ਗਾ ਕੇ ਸਮਾਗਮ ਕਰਵਾਏ ਗਏ। ਲੜਕੀਆਂ ਨੂੰ ਬੇਬੀ ਕੰਬਲ ਅਤੇ ਗਰੂਮਿੰਗ ਕਿੱਟਾਂ ਦਿੱਤੀਆਂ ਗਈਆਂ ਅਤੇ ਮਾਪਿਆਂ ਨੂੰ ਲੈਮੀਨੇਟਡ ਪੈਰਾਂ ਦੇ ਨਿਸ਼ਾਨ ਦਿੱਤੇ ਗਏ।

ਡਾ. ਬਲਜੀਤ ਕੌਰ ਨੇ ਕਿਹਾ ਕਿ ਰਾਸ਼ਟਰੀ ਪੱਧਰ 'ਤੇ ਪੰਜਾਬ ਦੇ ਯਤਨਾਂ ਦੀ ਮਾਨਤਾ ਲੜਕੀਆਂ ਨੂੰ ਸਸ਼ਕਤ ਬਣਾਉਣ ਅਤੇ ਸਮਾਜਿਕ ਧਾਰਨਾਵਾਂ ਨੂੰ ਬਦਲਣ ਪ੍ਰਤੀ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ ਹੈ। ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਸਮਰਪਿਤ ਹੈ ਕਿ ਸੂਬੇ ਵਿੱਚ ਹਰ ਲੜਕੀ ਦੀ ਕਦਰ ਅਤੇ ਉਸਨੂੰ ਵਧਣ-ਫੁੱਲਣ ਦੇ ਬਰਾਬਰ ਮੌਕੇ ਦਿੱਤੇ ਜਾਣ।

ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਨੇ ਔਰਤਾਂ ਅਤੇ ਬੱਚਿਆਂ ਦੀ ਭਲਾਈ ਵਿੱਚ ਸੁਧਾਰ ਲਈ ਮਹੱਤਵਪੂਰਨ ਕਦਮ ਚੁੱਕੇ ਹਨ। ਹੁਸ਼ਿਆਰਪੁਰ ਵਿੱਚ 120 ਕੁੜੀਆਂ ਲਈ ਮੁਫ਼ਤ ਡਰਾਈਵਿੰਗ ਕਲਾਸਾਂ ਵਰਗੀਆਂ ਪਹਿਲਕਦਮੀਆਂ ਦਾ ਉਦੇਸ਼ ਉਨ੍ਹਾਂ ਦੇ ਆਤਮਵਿਸ਼ਵਾਸ ਅਤੇ ਸਵੈ-ਨਿਰਭਰਤਾ ਨੂੰ ਵਧਾਉਣਾ ਹੈ। ਇਹ ਯਤਨ ਲਿੰਗਕ ਰੂੜ੍ਹੀਵਾਦੀ ਧਾਰਨਾਵਾਂ ਨੂੰ ਤੋੜ ਰਹੇ ਹਨ ਅਤੇ ਔਰਤਾਂ ਵਿੱਚ ਆਰਥਿਕ ਸੁਤੰਤਰਤਾ ਨੂੰ ਉਤਸ਼ਾਹਿਤ ਕਰ ਰਹੇ ਹਨ। ਉਨ੍ਹਾਂ ਸਮਾਜ ਨੂੰ ਲਿੰਗ-ਸੰਤੁਲਨ ਲਈ ਇਨ੍ਹਾਂ ਪਹਿਲਕਦਮੀਆਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ।

ਸਮਾਜਿਕ ਸੁਰੱਖਿਆ ਮੰਤਰੀ ਨੇ ਕਿਹਾ ਕਿ, ''ਬੇਟੀ ਬਚਾਓ ਬੇਟੀ ਪੜ੍ਹਾਓ” ਯੋਜਨਾ ਤਹਿਤ ਸੂਬਾ ਸਰਕਾਰ ਵੱਲੋਂ ਲੜਕੀਆਂ ਨੂੰ ਲੈ ਕੇ ਲੋਕਾਂ ਦੀ ਮਾਨਸਿਕਤਾ ਅਤੇ ਵਿਵਹਾਰ 'ਚ ਬਦਲਾਅ ਲਿਆਉਣ ਦਾ ਲਗਾਤਾਰ ਯਤਨ ਕੀਤਾ ਜਾ ਰਿਹਾ ਹੈ ਤਾਂ ਜੋ ਸਮਾਜ ਵਿੱਚੋਂ ਕੁੜੀਆਂ ਨਾਲ ਹੋ ਰਹੇ ਵਿਤਕਰੇ ਨੂੰ ਖਤਮ ਕੀਤਾ ਜਾ ਸਕੇ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ