Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਸੜ੍ਹਕ ਸੁਰੱਖਿਆ ਮਾਂਹ ਦੌਰਾਨ ਅਮਲੋਹ ਵਿਖੇ ਟਰੱਕ ਡਰਾਈਵਰਾਂ ਦੀਆਂ ਨਜ਼ਰ ਦੀ ਜਾਂਚ ਲਈ ਕੈਂਪ ਲਗਾਇਆ

January 23, 2025 04:07 PM
SehajTimes

 ਫ਼ਤਹਿਗੜ੍ਹ ਸਾਹਿਬ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੁਰੱਖਿਅਤ ਆਵਾਜਾਈ ਤੇ ਸੜ੍ਹਕੀ ਹਾਦਸਿਆਂ ਨੂੰ ਠੱਲ ਪਾਉਣ ਲਈ ਜਨਵਰੀ ਮਹੀਨੇ ਨੂੰ ਸੜ੍ਹਕ ਸੁਰੱਖਿਆ ਮਾਂਹ ਵਜੋਂ ਮਨਾਏ ਜਾਣ ਤਹਿਤ ਖੇਤਰੀ ਟਰਾਂਸਪੋਰਟ ਦਫ਼ਤਰ ਵੱਲੋਂ ਅਮਲੋਹ ਦੀ ਟਰੱਕ ਯੂਨੀਅਨ ਵਿੱਚ ਟਰੱਕ ਡਰਾਈਵਰਾਂ ਲਈ ਅੱਖਾਂ ਦੀ ਜਾਂਚ ਦਾ ਕੈਂਪ ਲਗਾਇਆ ਗਿਆ ਜਿਸ ਵਿੱਚ ਮਾਹਰ ਡਾਕਟਰਾਂ ਵੱਲੋਂ ਲਗਭਗ 95 ਡਰਾਈਵਰਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ।

          ਇਸ ਸਬੰਧੀ ਸਹਾਇਕ ਜ਼ਿਲ੍ਹਾ ਟਰਾਂਸਪੋਰਟ ਅਫਸਰ ਪ੍ਰਦੀਪ ਸਿੰਘ ਨੇ ਦੱਸਿਆ ਕਿ ਆਵਾਜਾਈ ਨਿਯਮਾਂ ਦੀ ਪਾਲਣਾ ਬਹੁਤ ਜਰੂਰੀ ਹੈ ਅਤੇ ਅਕਸਰ ਟਰੈਫਿਕ ਨਿਯਮਾਂ ਦੀ ਉਲੰਘਣਾ ਨਾਲ ਕਈ ਸੜਕ ਹਾਦਸੇ ਵਾਪਰ ਜਾਂਦੇ ਹਨ ਜਿਨ੍ਹਾਂ ਵਿੱਚ ਅਨਮੋਲ ਮਨੁੱਖੀ ਜਾਨਾਂ ਅਜਾਈਂ ਚਲੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਕਈ ਵਾਰ ਵਾਹਨ ਚਾਲਕਾਂ ਵੱਲੋਂ ਵਾਹਨ ਚਲਾਉਂਦੇ ਸਮੇਂ ਟਰੈਫਿਕ ਨਿਯਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਜੋ ਕਿ ਦੁਰਘਟਨਾ ਦਾ ਕਾਰਨ ਬਣ ਜਾਂਦੀ ਹੈ ਅਤੇ ਕਿਸੇ ਇੱਕ ਵਿਅਕਤੀ ਵੱਲੋਂ ਕੀਤੀ ਗਈ ਗਲਤੀ ਦੀ ਸਜ਼ਾ ਕਈ ਹੋਰਨਾਂ ਲੋਕਾਂ ਨੂੰ ਵੀ ਭੁਗਤਣੀ ਪੈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇੱਕ ਜਿੰਮੇਵਾਰ ਨਾਗਰਿਕ ਵਜੋਂ ਸਾਡਾ ਸਾਰਿਆਂ ਦਾ ਇਹ ਫਰਜ਼ ਬਣਦਾ ਹੈ ਕਿ ਆਵਾਜਾਈ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਤਾਂ ਜੋ ਸੜ੍ਹਕ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਅਨਮੋਲ ਮਨੁੱਖੀ ਜਾਨਾਂ ਬਚਾਈਆਂ  ਜਾ ਸਕਣ।

                ਏ.ਡੀ.ਟੀ.ਓ. ਪ੍ਰਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਜਨਵਰੀ ਮਹੀਨੇ ਨੂੰ ਸੜਕ ਸੁਰੱਖਿਆ ਮਾਂਹ ਵਜੋਂ ਮਨਾਇਆ ਜਾ ਰਿਹਾ ਹੈ। ਇਸ ਮਹੀਨੇ ਦੌਰਾਨ ਆਮ ਲੋਕਾਂ ਨੂੰ ਸੜਕੀ ਨਿਯਮਾਂ ਬਾਰੇ ਜਾਗਰੂਕ ਕਰਨ ਲਈ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਮਹੀਨੇ ਦੌਰਾਨ ਵਿਭਾਗ ਵੱਲੋਂ ਟਰੈਫਿਕ ਪੁਲਿਸ ਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸਕੂਲਾਂ, ਕਾਲਜਾਂ ਵਿੱਚ ਜਾਗਰੂਕਤਾ ਸੈਮੀਨਾਰ ਕਰਵਾਏ ਜਾ ਰਹੇ ਹਨ ਅਤੇ ਟਰੱਕ ਯੂਨੀਅਨ, ਆਟੋ ਰਿਕਸ਼ਾ ਯੂਨੀਅਨ ਆਦਿ ਵਿੱਚ ਵਾਹਨਾਂ ਦੇ ਚਾਲਕਾਂ ਨੂੰ ਸੜਕੀ ਦੁਰਘਟਨਾਵਾਂ ਰੋਕਣ ਸਬੰਧੀ ਟਰੈਫਿਕ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ।

 

Have something to say? Post your comment