Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕਿਸਾਨਾਂ ਨੂੰ ਟਰੈਕਟਰ ਸੜਕਾਂ ਤੇ ਲੈਕੇ ਆਉਣ ਦਾ ਸੱਦਾ

January 23, 2025 05:53 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ’ਤੇ ਕਿਸਾਨੀ ਮੰਗਾਂ ਦੀ ਪੂਰਤੀ ਲਈ 26 ਜਨਵਰੀ ਨੂੰ ਪੂਰੇ ਦੇਸ਼ ਵਿੱਚ ਕਿਸਾਨਾਂ ਵੱਲੋਂ ਟਰੈਕਟਰ ਸੜਕਾਂ ਤੇ ਲਿਆਕੇ ਮੂੰਹ ਕਾਰਪੋਰੇਟ ਘਰਾਣਿਆਂ ਸਾਈਲੋ, ਸ਼ਾਪਿੰਗ ਮਾਲ ਅਤੇ ਭਾਜਪਾ ਆਗੂਆਂ ਦੇ ਘਰਾਂ ਵੱਲ ਕੀਤੇ ਜਾਣਗੇ। ਪਿੰਡਾਂ ’ਚ ਕਿਸਾਨਾਂ ਨੂੰ ਲਾਮਬੰਦ ਕਰਕੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਉਕਤ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਕਿਸਾਨੀ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗਾ। ਕਿਸਾਨ 26 ਜਨਵਰੀ ਨੂੰ ਦੇਸ਼ ਭਰ ਵਿੱਚ ਆਪਣੇ ਟਰੈਕਟਰ ਦੁਪਹਿਰ 12 ਵਜੇ ਤੋਂ 1.30 ਵਜੇ ਤੱਕ ਸਾਈਲੋ, ਟੋਲ ਪਲਾਜ਼ਾ, ਭਾਜਪਾ ਹੈੱਡਕੁਆਰਟਰ, ਸੰਸਦ ਮੈਂਬਰਾਂ, ਵਿਧਾਇਕਾਂ, ਮੰਤਰੀਆਂ ਦੇ ਘਰਾਂ, ਸ਼ਾਪਿੰਗ ਮਾਲਾਂ, ਰਾਸ਼ਟਰੀ ਅਤੇ ਰਾਜ ਮਾਰਗ ਸੜਕਾਂ ’ਤੇ ਖੜ੍ਹੇ ਕਰਨਗੇ। ਉਨ੍ਹਾਂ ਕਿਹਾ ਕਿ ਪਿਛਲੇ 345 ਦਿਨਾਂ ਤੋਂ ਖਨੌਰੀ, ਸ਼ੰਭੂ ਅਤੇ ਰਤਨਪੁਰ ਸਰਹੱਦਾਂ ’ਤੇ ਕਿਸਾਨ ਅੰਦੋਲਨ-2 ਐਮਐਸਪੀ ਖਰੀਦ ਗਾਰੰਟੀ ਕਾਨੂੰਨ ਅਤੇ ਕਿਸਾਨਾਂ ਮਜ਼ਦੂਰਾਂ ਦੇ ਕਰਜ਼ੇ ਮੁਆਫ਼ੀ ਸਮੇਤ 12 ਮੰਗਾਂ ਨੂੰ ਲੈਕੇ ਚੱਲ ਰਿਹਾ ਹੈ। ਪਿਛਲੇ 58 ਦਿਨਾਂ ਤੋਂ ਖਨੌਰੀ ਮੋਰਚੇ ’ਤੇ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ’ਤੇ ਹਨ। ਪਿਛਲੇ 3 ਦਿਨਾਂ ਤੋਂ ਉਨ੍ਹਾਂ ਨੂੰ ਸਿਰਫ਼ ਡਾਕਟਰੀ ਮਦਦ ਦਿੱਤੀ ਜਾ ਰਹੀ ਹੈ ਮੰਗਾਂ ਲਾਗੂ ਹੋਣ ਤੱਕ ਉਨ੍ਹਾਂ ਦਾ ਮਰਨ ਵਰਤ ਜਾਰੀ ਰਹੇਗਾ। ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਕਿਸਾਨ ਦਾ ਟਰੈਕਟਰ 26 ਜਨਵਰੀ ਨੂੰ ਘਰ ਵਿੱਚ ਨਾ ਰਹੇ। ਸਾਰੇ ਕਿਸਾਨ ਆਪਣੇ ਟਰੈਕਟਰਾਂ ’ਤੇ ਕਿਸਾਨੀ ਝੰਡੇ ਲਹਿਰਾਕੇ ਅਤੇ  ਜਗਜੀਤ ਸਿੰਘ ਡੱਲੇਵਾਲ ਦੇ ਪੋਸਟਰ ਲਗਾ ਕੇ ਆਪਣੇ ਨੇੜਲੇ ਸਥਾਨਾਂ ’ਤੇ ਪਹੁੰਚ ਕੇ ਕਿਸਾਨੀ ਮੰਗਾਂ ਨੂੰ ਪੂਰੀਆਂ ਕਰਵਾਉਣ ਲਈ ਅੱਗੇ ਆਉਣ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ