Wednesday, September 17, 2025

Malwa

ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੀ ਸਰਵੋਤਮ ਇਲੈਕਸ਼ਨ ਪ੍ਰੈਕਟਿਸ ਪੁਰਸਕਾਰʼ ਲਈ ਚੋਣ

January 23, 2025 08:11 PM
SehajTimes

ਮਾਨਸਾ : ਦਫ਼ਤਰ ਮੁੱਖ ਚੋਣ ਅਫਸਰ ਪੰਜਾਬ ਵਲੋਂ ਅੱਜ ਜਾਰੀ ਪੱਤਰ ਅਨੁਸਾਰ ਮਾਨਸਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ.ਕੁਲਵੰਤ ਸਿੰਘ ਆਈ.ਏ.ਐਸ. ਦੀ ਸਰਵੋਤਮ ਇਲੈਕਸ਼ਨ ਪ੍ਰੈਕਟਿਸ ਪੁਰਸਕਾਰʼʼ ਲਈ ਚੋਣ ਕੀਤੀ ਗਈ ਹੈ। ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਰਾਸ਼ਟਰੀ ਵੋਟਰ ਦਿਵਸ ਸਬੰਧੀ ਲੁਧਿਆਣਾ ਵਿਖੇ 25 ਜਨਵਰੀ, 2025 ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੋਰਾਨ ਇਹ ਸਨਮਾਨ ਸ.ਕੁਲਵੰਤ ਸਿੰਘ ਆਈ.ਏ.ਐਸ.ਨੂੰ ਭੇਂਟ ਕੀਤਾ ਜਾਵੇਗਾ।


ਸ.ਕੁਲਵੰਤ ਸਿੰਘ ਆਈ.ਏ.ਐਸ.ਨੂੰ ਇਹ ਸਨਮਾਨ ਜ਼ਿਲ੍ਹਾ ਮੋਗਾ ਵਿਖੇ ਬਤੌਰ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਧਿਕਾਰੀ ਨਿਭਾਈਆਂ ਮਿਸਾਲੀ ਸੇਵਾਵਾਂ ਲਈ ਦਿੱਤਾ ਜਾ ਰਿਹਾ ਹੈ।

ਸ.ਕੁਲਵੰਤ ਸਿੰਘ ਆਈ.ਏ.ਐਸ. ਨੇ ਮੋਗਾ ਵਿਖੇ ਆਪਣੇ ਕਾਰਜ਼ਕਾਲ ਦੌਰਾਨ ਵੋਟਰਾਂ ਨੂੰ ਜਾਗਰੂਕ ਕਰਨ ਅਤੇ ਇਲੈਕਟੋਰਲ ਭਾਗੀਦਾਰੀ ਨੂੰ ਵਧਾਉਣ ਲਈ ਕਈ ਉਪਰਾਲੇ ਕੀਤੇ ਸਨ । ਉਨ੍ਹਾਂ ਵਲੋਂ ਕੀਤੇ ਗਏ ਗਏ ਉਪਰਾਲਿਆਂ ਵਿਚ ਵੋਟ ਫੀਸਦੀ ਵਧਾਉਣ, ਟਰਾਂਸਜੈਂਡਰ ਵੋਟਰਾਂ ਦੀ ਵੋਟਿੰਗ ਵਿੱਚ ਭਾਗੀਦਾਰੀ ਵਧਾਉਣ, ਡੇਰਿਆਂ ਵਿੱਚ ਵਸਦੇ ਵੋਟਰਾਂ ਤੱਕ ਪਹੁੰਚ, ਦਿਵਿਆਂਗਜਨ, ਸੀਨੀਅਰ ਸਿਟੀਜ਼ਨਾਂ, ਪੱਤਰਕਾਰਾਂ, ਵੋਮੈਨ ਵੋਟਰਾਂ ਦੀ ਵੋਟਾਂ ਵਿੱਚ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਕਈ ਉਪਰਾਲੇ ਕੀਤੇ ਸਨ ਜਿਸ ਦੇ ਸਾਰਥਿਕ ਸਿੱਟੇ ਨਿਕਲੇ ਸਨ।

ਇਸ ਤੋਂ ਇਲਾਵਾ ਉਨ੍ਹਾਂ ਨੇ "ਯੂਥ ਚੱਲਿਆ ਬੂਥ" ਦੇ ਬੈਨਰ ਹੇਠ ਵੋਟਰ ਜਾਗਰੂਕਤਾ ਰੈਲੀਆਂ ਰਾਹੀਂ ਵੀ ਨਵੇਂ ਵੋਟਰਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਬਾਰੇ ਜਾਗਰੂਕ ਕੀਤਾ ਸੀ। ਇਸੇ ਤਰ੍ਹਾਂ ਉਨ੍ਹਾਂ ਨੇ ਆਂਗਣਵਾੜੀ ਵਰਕਰਾਂ ਦੀ ਸਹਾਇਤਾ ਨਾਲ 5 ਲੱਖ ਤੋਂ ਵਧੇਰੇ ਵੋਟਰਾਂ ਨਾਲ ਰਾਬਤਾ ਕਰਕੇ ਵੋਟਰਾਂ ਨੂੰ ਜਾਗਰੂਕਤਾ ਕੀਤਾ ਗਿਆ। ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਆਉਣ ਵਾਲੇ ਲੋਕਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨ ਲਈ ਸਵੀਪ ਕੰਧ ਵੀ ਤਿਆਰ ਕਰਵਾਈ ਗਈ।

ਉਨ੍ਹਾਂ ਨੇ ਖੁਦ ਬੱਸਾਂ ਵਿੱਚ ਸਵਾਰ ਹੋ, ਸਵਾਰੀਆਂ ਨੂੰ ਵੋਟ ਪਾਉਣ ਪ੍ਰਤੀ ਵੀ ਪ੍ਰੇਰਿਤ ਕੀਤਾ ਗਿਆ ਸੀ ਜਿਸ ਨਾਲ ਮੋਗਾ ਜ਼ਿਲ੍ਹੇ ਵਿੱਚ ਵੋਟ ਪ੍ਰਤੀਸ਼ਤ ਵਧੀ ਸੀ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ