Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਜੈਯੰਤੀ ਮੌਕੇ ਜੀਸਸ ਸੇਵੀਅਰ ਸਕੂਲ ਵਿਖੇ ਪਰਾਕ੍ਰਮ ਦਿਵਸ ਮਨਾਇਆ ਗਿਆ

January 24, 2025 02:37 PM
SehajTimes

ਫਤਹਿਗੜ੍ਹ ਸਾਹਿਬ : ਨੇਤਾ ਜੀ ਸੁਭਾਸ਼ ਚੰਦਰ ਬੋਸ ਜੇਯੰਤੀ ਦੇ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ  ਅਥਾਰਟੀ ਵੱਲ੍ਹੋਂ ਜੀਸਸ ਸੇਵੀਅਰ ਸਕੂਲ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਚੀਫ ਜੂਡੀਸ਼ੀਅਲ ਮੇਜਿਸਟ੍ਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਦੀਪਤੀ ਗੋਇਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਸ਼ਬਦਾਂ, "ਮੈਨੂੰ ਆਪਣਾ ਖੂਨ ਦਿਓ, ਅਤੇ ਮੈਂ ਤੁਹਾਨੂੰ ਆਜ਼ਾਦੀ ਦਿਆਂਗਾ," ਨੇ ਅਣਗਿਣਤ ਭਾਰਤੀ ਨੌਜਵਾਨਾਂ ਨੂੰ ਬ੍ਰਿਟਿਸ਼ ਰਾਜ ਤੋਂ ਆਜ਼ਾਦੀ ਦੀ ਲੜਾਈ ਵਿੱਚ ਹਥਿਆਰ ਚੁੱਕਣ ਲਈ ਪ੍ਰੇਰਿਤ ਕੀਤਾ। ਨੇਤਾ ਜੀ ਨੇ ਭਾਰਤ ਦੀ ਆਜ਼ਾਦੀ ਦੀ ਲੜਾਈ ਵਿੱਚ ਇੱਕ ਮਹੱਤਵਪੂਰਣ ਭੂਮਿਕਾ ਨਿਭਾਈ।

ਸਕੱਤਰ ਨੇ ਵਿਦਿਆਰਥੀਆਂ ਨੂੰ ਨੇਤਾ ਜੀ ਦੇ ਜੀਵਨ ਤੋਂ ਸਿੱਖਿਆ ਲੈ ਕੇ ਦੇਸ਼ ਸੇਵਾ ਵਿੱਚ ਹਿੱਸਾ ਪਾਉਣ ਅਤੇ ਦੇਸ਼ ਦੇ ਸਰਵਪੱਖੀ ਵਿਕਾਸ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਦੇਸ਼ ਅਤੇ ਸਮਾਜ ਦੀ ਤਰੱਕੀ ਉੱਥੋਂ ਦੇ ਨੌਜਵਾਨ ਵਰਗ ਤੇ ਹੀ ਨਿਰਭਰ ਕਰਦੀ ਹੈ। ਇਸ ਲਈ ਨੌਜਵਾਨ ਪੀੜ੍ਹੀ ਦੇ ਵਿਅਕਤੀਤਵ ਦੇ ਚੌਹਤਰਫਾ ਵਿਕਾਸ ਲਈ ਨੌਜਵਾਨ ਵਰਗ ਨੂੰ ਸਕੂਲ ਅਤੇ ਕਾਲਜ ਪੱਧਰ ਤੋਂ ਹੀ ਅਜਿਹੀ ਸਿੱਖਿਆ ਪ੍ਰਦਾਨ ਕੀਤੀ ਜਾਣੀ ਚਾਹੀਦੀ ਹੈ, ਜਿਸ ਨਾਲ ਉਨ੍ਹਾਂ ਦੇ ਵਿਅਕਤੀਤਵ ਵਿੱਚ ਹੋਰ ਨਿਖਾਰ ਆਵੇ। ਉਨ੍ਹਾਂ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀਆਂ ਜਾਂਦੀਆਂ ਕਾਨੂੰਨੀ ਸੇਵਾਵਾਂ ਬਾਰੇ ਵੀ ਜਾਣਕਾਰੀ ਦਿੱਤੀ।

        ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲ੍ਹੋਂ ਆਯੋਜਿਤ ਇਸ ਸਮਾਗਮ ਦੌਰਾਨ ਨੇਤਾ ਜੀ ਸੁਭਾਸ਼ ਚੰਦਰ ਬੋਸ ਜੇਯੰਤੀ ਮੌਕੇ ਤੇ ਸਕੂਲ ਦੇ ਵਿਦਿਆਰਥੀਆਂ ਦੇ ਪੇਟਿੰਗ ਮੁਕਾਬਲੇ ਕਰਵਾਏ ਗਏ ਅਤੇ ਜੇਤੂਆਂ ਨੂੰ ਇਨਾਮ ਦੇ ਕੇ ਸਨਮਾਨਿਤ ਵੀ ਕੀਤਾ। ਇਨ੍ਹਾਂ ਮੁਕਾਬਲਿਆਂ ਵਿੱਚ ਵੱਡੀ ਗਿਣਤੀ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਸਾਜੀਮੋਨ ਜਾਰਜ ਨੇ ਵੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਜ਼ਿੰਦਗੀ ਅਤੇ ਸੰਘਰਸ਼ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ।

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ