Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸੜ੍ਹਕ ਸੁਰੱਖਿਆ ਮਾਂਹ ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਵਾਹਨਾਂ ਦੇ ਕੀਤੇ ਗਏ ਚਲਾਨ

January 24, 2025 02:41 PM
SehajTimes

ਸੜਕ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਮਨੁੱਖੀ ਜਾਨਾਂ ਰੋਕਣ ਲਈ ਟਰੈਫਿਕ ਨਿਯਮਾਂ ਦੀ ਪਾਲਣਾ ਜਰੂਰੀ-ਏ.ਡੀ.ਟੀ.ਓ. ਪ੍ਰਦੀਪ ਸਿੰਘ

ਫ਼ਤਹਿਗੜ੍ਹ ਸਾਹਿਬ : ਦਿਨੋਂ ਦਿਨ ਵੱਧ ਰਹੇ ਸੜ੍ਹਕੀ ਹਾਦਸਿਆਂ ਨੂੰ ਰੋਕਣਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ ਇਸ ਲਈ ਸਮੂਹ ਨਾਗਰਿਕਾਂ ਦਾ ਇਹ ਫਰਜ਼ ਬਣਦਾ ਹੈ ਕਿ ਵਾਹਨ ਚਲਾਉਂਦੇ ਸਮੇਂ ਟਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਤਾਂ ਜੋ ਸੜ੍ਹਕ ਦੁਰਘਟਨਾਵਾਂ ਵਿੱਚ ਅਜਾਈਂ ਜਾਂਦੀਆਂ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਹਾਇਕ ਜ਼ਿਲ੍ਹਾ ਟਰਾਂਸਪੋਰਟ ਅਫਸਰ ਸ਼੍ਰੀ ਪ੍ਰਦੀਪ ਸਿੰਘ ਨੇ ਬਾਲ ਸੁਰੱਖਿਆ ਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਡੀ.ਸੀ. ਦਫ਼ਤਰ ਨੇੜੇ ਵਾਹਨਾਂ ਦੀ ਚੈਕਿੰਗ ਕਰਨ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜਨਵਰੀ ਮਹੀਨੇ ਨੂੰ ਸੜ੍ਹਕ ਸੁਰੱਖਿਆ ਮਾਂਹ ਦੇ ਤੌਰ ਤੇ ਮਨਾਇਆ ਜਾ ਰਿਹਾ ਹੈ ਜਿਸ ਅਧੀਨ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਵੀ ਕਰਵਾਈਆਂ ਜਾ ਰਹੀਆਂ ਹਨ।

          ਏ.ਡੀ.ਟੀ.ਓ. ਪ੍ਰਦੀਪ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਦੇ ਆਦੇਸ਼ਾਂ ਅਨੁਸਾਰ ਅੱਜ ਸੜ੍ਹਕ ਸੁਰੱਖਿਆ ਤੇ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਸਕੂਲ ਬੱਸਾਂ ਤੇ ਹੋਰ ਵਾਹਨਾਂ ਦੀ ਚੈਕਿੰਗ ਕੀਤੀ ਗਈ ਹੈ। ਇਸ ਮੌਕੇ 14 ਸਕੂਲ ਬੱਸਾਂ ਵਿੱਚੋਂ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਤੇ 06 ਬੱਸਾਂ ਦੇ ਚਲਾਨ ਕੀਤੇ ਗਏ ਜਦੋਂ ਕਿ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 16 ਦੂਸਰੇ ਵਾਹਨਾਂ ਦੇ ਚਲਾਨ ਵੀ ਕੀਤੇ ਗਏ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਚੈਕਿੰਗ ਇਸੇ ਤਰ੍ਹਾਂ ਨਿਰੰਤਰ ਜਾਰੀ ਰਹੇਗੀ।

          ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਭਜਨ ਸਿੰਘ ਮਹਿਮੀ ਨੇ ਕਿਹਾ ਕਿ ਸਕੂਲੀ ਬੱਚਿਆਂ ਨੂੰ ਸੁਰੱਖਿਅਤ ਆਵਾਜਾਈ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸੇਫ ਸਕੂਲ ਵਾਹਨ ਪਾਲਿਸੀ ਲਾਗੂ ਕੀਤੀ ਗਈ ਹੈ। ਜਿਸ ਤਹਿਤ ਜਿਹੜੀਆਂ ਸਕੂਲ ਬੱਸਾਂ ਵਿੱਚ ਲੜਕੀਆਂ ਸਫਰ ਕਰਦੀਆਂ ਹਨ, ਉਨ੍ਹਾਂ ਵਿੱਚ ਮਹਿਲਾ ਅਟੈਂਡੰਟ ਹੋਣਾ ਲਾਜ਼ਮੀ ਹੈ। ਇਸ ਤੋਂ ਇਲਾਵਾ ਸਕੂਲ ਬੱਸਾਂ  ਵਿੱਚ ਸੀ.ਸੀ.ਟੀ.ਵੀ. ਕੈਮਰੇ, ਫਸਟ ਏਡ ਬਾਕਸ ਅਤੇ ਸਪੀਡ ਗਵਰਨਸ ਲਗਾਉਣੇ ਅਤਿ ਜਰੂਰੀ ਹਨ। ਉਨ੍ਹਾਂ ਕਿਹਾ ਕਿ ਬਾਲ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਬਹੁਤ ਜਰੂਰੀ ਹੋ ਜਾਦਾ ਹੈ ਕਿ ਬੱਚਿਆਂ ਦੇ ਮਾਪੇ ਉਹਨਾਂ ਨੂੰ ਛੋਟੀ ਉਮਰ ਵਿੱਚ ਵਾਹਨ ਚਲਾਉਣ ਦੀ ਆਗਿਆ ਨਾ ਦੇਣ ਅਤੇ ਜਿਹੜੀਆਂ ਸਕੂਲੀ ਬੱਸਾਂ ਵਿੱਚ ਬੱਚੇ ਸਫਰ ਕਰ ਰਹੇ ਹਨ, ਉਹ ਸੇਫ ਸਕੂਲ ਵਾਹਨ ਪਾਲਿਸੀ ਮੁਤਾਬਿਕ ਨਿਯਮਾਂ ਨੂੰ ਪੂਰਾ ਕਰਦੀਆਂ ਹੋਣ।

          ਇਸ ਮੌਕੇ ਸਿੱਖਿਆ ਵਿਭਾਗ, ਬਾਲ ਸੁਰੱਖਿਆ ਯੂਨਿਟ ਦੇ ਅਧਿਕਾਰੀ  ਤੇ ਕਰਮਚਾਰੀ ਮੌਜੂਦ ਸਨ। 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ