Sunday, May 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਏ.ਡੀ.ਸੀ. ਵੱਲੋਂ  ਮੈਸਰਜ਼ ਦ ਓਸੀ ਐਜ਼ੂਕੇਸ਼ਨ, ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ

January 24, 2025 04:22 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਫਰਮ ਮੈਸਰਜ਼ ਦ ਓਸੀ ਐਜ਼ੂਕੇਸ਼ਨ, ਕੰਸਲਟੈਂਸੀ (M/s The Aussie Education) ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਮੈਸਰਜ਼ ਦ ਓਸੀ ਐਜ਼ੂਕੇਸ਼ਨ ਕੰਸਲਟੈਂਸੀ ਫਰਮ ਐਸ.ਸੀ.ਐਫ  ਨੰ: 123, ਦੂਜੀ  ਮੰਜ਼ਿਲ, ਫੇਜ਼-7, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ  ਸ਼ਿਵ ਕੁਮਾਰ ਪੁੱਤਰ ਮਨੋਜ ਕੁਮਾਰ ਵਾਸੀ ਮਕਾਨ ਨੰ: 1058, ਗਰਾਊਂਡ ਫਲੌਰ, ਸੈਕਟਰ-79, ਮੋਹਾਲੀ, ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ: 351/ਆਈ.ਸੀ, ਮਿਤੀ 14.10.2019 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 13-10-2024 ਨੂੰ ਖਤਮ ਹੋ ਚੁੱਕੀ ਹੈ। 

    ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦਫਤਰੀ ਅਤੇ ਰਿਹਾਇਸ਼ੀ ਪਤੇ ਦਾ ਰਜਿਸਟਰਡ ਪੱਤਰ ਅਣਡਲੀਵਰ ਪ੍ਰਾਪਤ ਹੋਣ ਕਰਕੇ, ਤਹਿਸੀਲਦਾਰ ਮੋਹਾਲੀ ਦੀ ਰਿਪੋਰਟ ਅਨੁਸਾਰ ਦੱਸੇ ਪਤੇ ਤੇ  ਦਫਤਰ ਨਾ ਹੋਣ ਕਰਕੇ, ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਅਡਵਾਈਜਰੀ ਅਨੁਸਾਰ ਮਹੀਨਾਵਾਰ ਰਿਪੋਰਟ ਜਮ੍ਹਾਂ ਨਾ ਕਰਵਾਉਣ ਕਰਕੇ, ਲਾਇਸੰਸ ਦਾ ਨਵੀਨੀਕਰਨ ਨਾ ਕਰਵਾਉਣ ਕਰਕੇ ਅਤੇ ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ , ਫਰਮ ਖਿਲਾਫ  ਐਫ.ਆਈ.ਆਰਜ਼ ਦਰਜ ਹੋਣ ਕਰਕੇ ਅਤੇ ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਗਈ ਹੈ। ਇਸ ਲਈ ਉਕਤ ਤੱਥਾਂ ਦੇ ਸਨਮੁੱਖ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਮੈਸਰਜ਼ ਦ ਓਸੀ ਐਜ਼ੂਕੇਸ਼ਨ, ਕੰਸਲਟੈਂਸੀ ਫਰਮ ਨੂੰ ਜਾਰੀ ਲਾਇਸੰਸ ਨੰਬਰ 351/ਆਈ.ਸੀ. ਮਿਤੀ 14.10.2019  ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ  ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ  ਜਿੰਮੇਵਾਰ ਹੋਣਗੇ।

 

Have something to say? Post your comment

 

More in Chandigarh

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਈ ਬੀਮਾਰੀਆਂ ਦਾ ਮਿਆਰੀ ਇਲਾਜ ਸਰਕਾਰੀ ਹਸਪਤਾਲਾਂ ਵਿਚ ਹੀ ਉਪਲਭਧ : ਸਿਵਲ ਸਰਜਨ

ਪ੍ਰੈੱਸ ਦੀ ਆਜ਼ਾਦੀ ਬਿਨਾਂ ਲੋਕਤੰਤਰ ਅਧੂਰਾ : ਸੰਜੈ ਰਾਠੀ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਡਿਜੀਟਲ ਜਨਗਣਨਾ 2027 ਤਹਿਤ ਆਪਣੀ ਸਵੈ-ਗਣਨਾ ਪੂਰੀ ਕਰਕੇ ਨਾਗਰਿਕਾਂ ਨੂੰ ਵੀ ਇਸ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ

ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਨੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਿਸ ਨੂੰ ਦਿੱਤੀ ਨਵੀਂ ਤਾਕਤ

ਰੋਜ਼ਾਨਾ 1100 ਤੋਂ ਵੱਧ ਬਜ਼ੁਰਗਾਂ ਵਲੋਂ ਤੀਰਥ ਅਸਥਾਨਾਂ ਦੀ ਯਾਤਰਾ ਸਦਕਾ ਮਾਨ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪੂਰੇ ਸਫ਼ਲ ਲੋਕ-ਪੱਖੀ ਉਪਰਾਲਿਆਂ ਵਿਚ ਸ਼ੁਮਾਰ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 465 ਕਰੋੜ ਰੁਪਏ ਤੋਂ ਵੱਧ ਦਾ ਇਲਾਜ; 42 ਲੱਖ ਤੋਂ ਵੱਧ ਕਾਰਡ ਜਾਰੀ

ਕਾਨੂੰਨੀ ਭਾਈਚਾਰਾ ਸੰਵਿਧਾਨ ਅਤੇ ਜਮਹੂਰੀ ਕਦਰਾਂ-ਕੀਮਤਾਂ ਦੀ ਰਾਖੀ ਲਈ ਮੋਹਰੀ ਭੂਮਿਕਾ ਨਿਭਾਵੇ: ਹਰਪਾਲ ਸਿੰਘ ਚੀਮਾ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ