Sunday, November 09, 2025

Chandigarh

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਮੋਹਾਲੀ ਵੱਲੋਂ ਖੁੰਬਾਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਕਰਵਾਇਆ ਗਿਆ

January 24, 2025 05:21 PM
SehajTimes
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਐੱਸ.ਏ.ਐੱਸ.ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੁੰਬਾਂ ਦੀ ਕਾਸ਼ਤ ਪ੍ਰਤੀ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ (ਆਤਮਾ ਸਕੀਮ) ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਮੋਹਾਲੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿਖੇ ਸਾਂਝੇ ਪੱਧਰ ਤੇ ਖੁੰਬਾਂ ਦੀ ਕਾਸ਼ਤ ਲਈ ਪੰਜ ਦਿਨਾਂ ਟ੍ਰੇਨਿੰਗ ਲਗਾਈ ਗਈ। ਜਿਸ ਵਿੱਚ ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫਸਰ ਮੋਹਾਲੀ ਅਤੇ ਡਾ. ਬਲਬੀਰ ਸਿੰਘ ਖੱਦਾ ਡਿਪਟੀ ਡਾਇਰੈਕਟਰ ਕੇ.ਵੀ.ਕੇ. ਮੋਹਾਲੀ ਨੇ 30 ਸਿਖਿਆਰਥੀਆਂ ਨੂੰ ਖੁੰਬਾਂ ਦੀ ਕਾਸ਼ਤ ਸਬੰਧੀ ਪ੍ਰੇਰਿਤ ਕੀਤਾ। 
    ਪ੍ਰੋਗਰਾਮ ਇੰਚਾਰਜ ਡਾ. ਹਰਮੀਤ ਕੌਰ, ਡਾ. ਪਾਰੁਲ ਨੇ ਕਿਸਾਨਾਂ ਨੂੰ ਕਾਸ਼ਤ ਕੀਤੀਆਂ ਜਾਣ ਵਾਲੀਆਂ ਵੱਖ ਵੱਖ ਖੁੰਬਾਂ ਦੀ ਕਿਸਮਾਂ ਅਤੇ ਖੁੰਬਾਂ ਦੀ ਪ੍ਰੋਸੈਸਿੰਗ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਡਾ. ਮੁਨੀਸ਼, ਕੀ.ਵੀ.ਕੇ. ਨੇ ਕਿਸਾਨਾਂ ਨੂੰ ਜ਼ਹਿਰੀਲੀਆਂ ਖੁੰਬਾਂ ਦੀ ਪਛਾਣ ਬਾਰੇ ਦੱਸਿਆ। ਡਾ. ਸ਼ਿਖਾ ਸਿੰਗਲਾ ਡੀ.ਪੀ.ਡੀ. (ਆਤਮਾ) ਵੱਲੋਂ ਸਕੀਮ ਅਧੀਨ ਖੁੰਬਾਂ, ਮਧੂ ਮੱਖੀ ਪਾਲਣ ਆਦਿ ਟ੍ਰੇਨਿੰਗਾਂ ਅਤੇ ਹੋਰ ਸਹਾਇਕ ਧੰਦਿਆਂ ਬਾਰੇ ਜਾਣਕਾਰੀ ਦਿੱਤੀ। ਡਾ. ਗੁਲਗੁਲ ਨੇ ਮੱਛੀ ਪਾਲਣ ਅਤੇ ਖੁੰਬ ਪਾਲਣ ਦੇ ਸੁਮੇਲ ਸਬੰਧੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਬਲਦੀਪ ਸਿੰਘ ਅਤੇ ਸੁਖਜੀਵਨ ਕੌਰ ਨੇ ਵੱਖ-ਵੱਖ ਕਿਸਮ ਦੀਆਂ ਖੁੰਬਾਂ ਦੀ ਕਾਸ਼ਤ ਸਬੰਧੀ ਤਜਰਬੇ ਸਾਂਝੇ ਕੀਤੇ। ਟ੍ਰੇਨਿੰਗ ਦੌਰਾਨ ਕਿਸਾਨਾਂ ਨੂੰ ਖੁੰਬਾਂ ਦੀ ਕਾਸ਼ਤ ਸਬੰਧੀ ਤਕਨੀਕੀ ਗਿਆਨ ਪ੍ਰਾਪਤ ਕਰਨ ਲਈ ਪਿੰਡ ਅੰਬ ਛੱਪਾ ਬਲਾਕ ਡੇਰਾਬਸੀ ਵਿਖੇ ਸ਼੍ਰੀ ਹਰਦੀਪ ਸਿੰਘ ਦੇ ਫਾਰਮ ਤੇ ਕਿਸਾਨਾਂ ਨੂੰ ਖੁੰਬਾਂ ਦੀ ਕਾਸ਼ਤ ਸਬੰਧੀ ਐਕਸਪੋਜਰ ਵਿਜਟ ਕਰਵਾਈ ਗਈ ਜਿਸ ਵਿੱਚ ਉਨ੍ਹਾਂ ਵੱਲੋਂ ਖਾਦ ਤਿਆਰ ਕਰਨਾ ਤੋਂ ਲੈ ਕੇ ਮੰਡੀ ਕਰਨ ਤੱਕ ਸੰਖੇਪ ਵਿੱਚ ਜਾਣਕਾਰੀ ਦਿੱਤੀ ਗਈ। ਕਿਸਾਨਾਂ ਵੱਲੋਂ ਸਾਂਝੇ ਕੀਤੇ ਗਏ ਵਿਚਾਰਾਂ ਅਨੁਸਾਰ ਇਸ ਤਰ੍ਹਾਂ ਦੀ ਟ੍ਰੇਨਿੰਗਾਂ ਦੇਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕਦਾ ਹੈ।
 

Have something to say? Post your comment

 

More in Chandigarh

ਮਾਮਲਾ ਥਾਰ ਰੌਕਸ ਨੂੰ ਨੁਕਸਾਨ ਪਹੁੰਚਾਉਣ ਦਾ

ਨੌਵੇਂ ਪਾਤਸ਼ਾਹ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਲਈ ਸੱਦਾ

ਪੰਜਾਬ ਸਰਕਾਰ ਵੱਲੋਂ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਵਿਖੇ 23 ਤੋਂ 25 ਨਵੰਬਰ ਤੱਕ ਹੋਣਗੇ ਧਾਰਮਿਕ ਸਮਾਗਮ : ਜਥੇਦਾਰ ਬਾਬਾ ਬਲਬੀਰ ਸਿੰਘ

ਮੋਗਾ ਸਿਵਲ ਹਸਪਤਾਲ ਤੋਂ ਨਸ਼ਾ ਛੁਡਾਉਣ ਵਾਲੀਆਂ ਗੋਲੀਆਂ ਚੋਰੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ

'ਯੁੱਧ ਨਸ਼ਿਆਂ ਵਿਰੁੱਧ’ ਦੇ 252ਵੇਂ ਦਿਨ ਪੰਜਾਬ ਪੁਲਿਸ ਵੱਲੋਂ 841 ਗ੍ਰਾਮ ਹੈਰੋਇਨ ਸਮੇਤ 71 ਨਸ਼ਾ ਤਸਕਰ ਕਾਬੂ

ਪੰਜਾਬ ਸਰਕਾਰ ਦਾ ਵੱਡਾ ਕਦਮ- 3624 ਕਰੋੜ ਦੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

150 ਲੱਖ ਮੀਟਰਿਕ ਟਨ ਦੇ ਨੇੜੇ ਪੁੱਜੀ ਝੋਨੇ ਦੀ ਆਮਦ; 144 ਲੱਖ ਮੀਟਰਿਕ ਟਨ ਦਾ ਅੰਕੜਾ ਪਾਰ ਕੀਤਾ

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: 20 ਕਰੋੜ ਰੁਪਏ ਦੀ ਲਾਗਤ ਨਾਲ ਬਦਲੀ ਸ੍ਰੀ ਅਨੰਦਪੁਰ ਸਾਹਿਬ ਦੀਆਂ ਸੜਕਾਂ ਦੀ ਨੁਹਾਰ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸਦੀਵੀਂ ਵਿਰਾਸਤ ਬਾਰੇ ਜਾਣੂ ਕਰਾਇਆ