Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਰਾਜਾ ਬੀਰਕਲਾਂ ਦਿੱਲੀ ਚੋਣਾਂ ਵਿੱਚ ਕਰਨਗੇ ਪ੍ਰਚਾਰ 

January 24, 2025 05:28 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸੁਨਾਮ ਵਿਧਾਨ ਸਭਾ ਹਲਕੇ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਦੀ ਡਿਊਟੀ ਦਿੱਲੀ ਵਿਧਾਨ ਸਭਾ ਚੋਣਾਂ ਲਈ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਲਾਈ ਗਈ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੰਗਠਨ ਜਨਰਲ ਸਕੱਤਰ ਵੱਲੋਂ ਇਸ ਸਬੰਧੀ ਬਕਾਇਦਾ ਪੱਤਰ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਨੇ ਆਖਿਆ ਕਿ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਹਾਈਕਮਾਨ ਵੱਲੋਂ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਲਾਈ ਡਿਊਟੀ ਨੂੰ ਦ੍ਰਿੜ੍ਹਤਾ ਨਾਲ ਨਿਭਾਵਾਂਗਾ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਝੂਠ ਦਾ ਪਰਦਾਫਾਸ਼ ਕਰਨ ਲਈ ਉਹ ਆਪਣੀ ਟੀਮ ਨਾਲ ਦਿਨ ਰਾਤ ਪ੍ਰਚਾਰ ਕਰਨਗੇ, ਪੰਜਾਬ ਅੰਦਰ ਬੁਰੀ ਤਰ੍ਹਾਂ ਫੇਲ੍ਹ ਹੋਈ ਸਰਕਾਰ ਦਾ ਇਸ਼ਤਿਹਾਰਬਾਜ਼ੀ ਰਾਹੀਂ ਕੀਤਾ ਜਾ ਰਿਹਾ ਪ੍ਰਚਾਰ ਦਿੱਲੀ ਦੇ ਵੋਟਰਾਂ ਸਾਹਮਣੇ ਲਿਆਂਦਾ ਜਾਵੇਗਾ। ਕਾਂਗਰਸੀ ਆਗੂ ਰਾਜਾ ਬੀਰਕਲਾਂ ਨੇ ਕਿਹਾ ਕਿ ਪੰਜਾਬ ਅੰਦਰ ਵਿਗੜ ਰਹੀ ਕਾਨੂੰਨ ਵਿਵਸਥਾ ਕਾਰਨ ਲੋਕਾਂ ਵਿਚ ਸਹਿਮ ਪਾਇਆ ਜਾ ਰਿਹਾ ਹੈ ਜਦਕਿ ਮੁੱਖ ਮੰਤਰੀ ਸਮੇਤ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਰੰਗਲਾ ਪੰਜਾਬ ਬਣਾਉਣ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਵਿਕਾਸ ਕਾਰਜਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਸਿਰਫ਼ ਕੇਂਦਰੀ ਸਕੀਮਾਂ ਦਾ ਪੈਸਾ ਖਰਚਕੇ ਲੋਕਾਂ ਨੂੰ ਮੂਰਖ਼ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਝੂਠੇ ਵਿਕਾਸ ਦੇ ਕੱਚ ਸੱਚ ਦਾ ਦਿੱਲੀ ਵਿੱਚ ਪਰਦਾਫ਼ਾਸ਼ ਕੀਤਾ ਜਾਵੇਗਾ। ਇਸ ਮੌਕੇ ਸਾਬਕਾ ਸਰਪੰਚ ਬਲਜਿੰਦਰ ਕੌਰ ਬੀਰਕਲਾਂ, ਇੰਸਪੈਕਟਰ ਬਲਕਾਰ ਸਿੰਘ ਚੌਹਾਨ, ਬਲਵਿੰਦਰ ਸਿੰਘ ਧਾਲੀਵਾਲ ਆਦਿ ਹਾਜ਼ਰ ਸਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ