Sunday, November 02, 2025

Malwa

ਖੇਡ ਸਟੇਡੀਅਮ ਸਰਹਿੰਦ ਵਿਖੇ 76ਵੇਂ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ

January 25, 2025 02:22 PM
SehajTimes

ਵਧੀਕ ਡਿਪਟੀ ਕਮਿਸ਼ਨਰ ਗੀਤਿਕਾ ਸਿੰਘ ਨੇ ਪਰੇਡ ਦਾ ਕੀਤਾ ਨਰੀਖਣ ਤੇ ਮਾਰਚ ਪਾਸਟ ਤੋਂ ਲਈ ਸਲਾਮੀ

ਪੰਜਾਬ ਪੁਲਿਸ, ਮਹਿਲਾ ਪੁਲਿਸ, ਪੰਜਾਬ ਹੋਮ ਗਾਰਡਜ਼ ਤੇ ਐਨ.ਸੀ.ਸੀ. ਕੈਡਿਟਾਂ ਦੀਆਂ ਟੀਮਾਂ ਨੇ ਫੁੱਲ ਡਰੈਸ ਰਿਹਰਸਲ ਵਿੱਚ ਲਿਆ ਭਾਗ

ਫ਼ਤਹਿਗੜ੍ਹ ਸਾਹਿਬ 76ਵੇਂ ਗਣਤੰਤਰ ਦਿਵਸ ਮੌਕੇ ਖੇਡ ਸਟੇਡੀਅਮ ਸਰਹਿੰਦ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਮੌਕੇ ਉਹ ਪਰੇਡ ਦਾ ਨਰੀਖਣ ਕਰਨਗੇ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ ਨੇ ਖੇਡ ਸਟੇਡੀਅਮ ਸਰਹਿੰਦ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਬੰਧੀ ਹੋਈ ਫੁੱਲ ਡਰੈਸ ਰਿਹਰਸਲ ਵਿੱਚ ਭਾਗ ਲੈਣ ਮੌਕੇ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਮਹਾਨ ਸੁਤੰਤਰਤਾ ਸੰਗਰਾਮੀ ਅਤੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਪ੍ਰਾਪਤੀਆਂ ਕਰਨ ਵਾਲੀਆਂ ਸਖਸ਼ੀਅਤਾਂ ਨੂੰ ਸਨਮਾਨਤ ਕੀਤਾ ਜਾਵੇਗਾ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਝਾਕੀਆਂ ਵੀ ਕੱਢੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਮੁੱਖ ਮਹਿਮਾਨ ਵੱਲੋਂ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਅੰਗਹੀਣਾਂ ਨੂੰ ਟਰਾਈ ਸਾਇਕਲ ਦਿੱਤੇ ਜਾਣਗੇ ਅਤੇ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਦੀ ਵੰਡ ਕੀਤੀ ਜਾਵੇਗੀ।

             ਜ਼ਿਲ੍ਹਾ ਪੱਧਰੀ ਸਮਾਗਮ ਨੂੰ ਲੈ ਕੇ ਹੋਈ ਫੁੱਲ ਡਰੈਸ ਰਿਹਰਸਲ ਦੌਰਾਨ ਏ.ਡੀ.ਸੀ. ਗੀਤਿਕਾ ਸਿੰਘ ਤੇ ਡੀ.ਐਸ.ਪੀ. ਸੁਖਨਾਜ਼ ਸਿੰਘ  ਨੇ ਪਰੇਡ ਦਾ ਨਰੀਖਣ ਕੀਤਾ ਅਤੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਡੀ.ਐਸ.ਪੀ. ਖੁਸ਼ਪ੍ਰੀਤ ਸਿੰਘ ਦੀ ਅਗਵਾਈ ਹੇਠ ਪਰੇਡ ਤੇ ਮਾਰਚ ਪਾਸਟ ਦਾ ਆਯੋਜਨ ਕੀਤਾ ਗਿਆ । ਫੁੱਲ ਡਰੈਸ ਰਿਹਰਸਲ ਮੌਕੇ ਪਰੇਡ ਵਿੱਚ ਪੰਜਾਬ ਪੁਲਿਸ, ਪੰਜਾਬ ਮਹਿਲਾ ਪੁਲਿਸ ਤੇ ਪੰਜਾਬ ਹੋਮ ਗਾਰਡਜ਼ ਅਤੇ ਵੱਖ-ਵੱਖ ਸਕੂਲਾਂ ਦੇ ਐਨ.ਸੀ.ਸੀ. ਵਿੰਗ ਦੀਆਂ ਟੀਮਾਂ ਨੇ ਭਾਗ ਲਿਆ।

              ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦੌਰਾਨ ਬਾਲਕ ਯੀਸ਼ੂ ਕਾਨਵੈਂਟ ਸਕੂਲ ਸਰਹਿੰਦ, ਗਾਰਡਨ ਵੈਲੀ ਸਕੂਲ, ਸੇਂਟ ਸੋਲਜਰ ਸਕੂਲ ਚੁੰਨੀ ਕਲਾਂ, ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ ਮੰਡੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ, ਦੇਸ਼ ਭਗਤ ਗਲੋਬਲ ਸਕੂਲ ਮੰਡੀ ਗੋਬਿੰਦਗੜ੍ਹ, ਸੈਕਰਡ ਹਾਰਟ ਸਕੂਲ ਜਲਾਲਪੁਰ, ਅਕਾਲ ਅਕੈਡਮੀ ਮਾਧੋਪੁਰ, ਸਰਕਾਰੀ ਮਿਡਲ ਸਕੂਲ ਹਰਲਾਲਪੁਰ, ਸੇਂਟ ਫਰੀਦ ਸਕੂਲ ਅਮਲੋਹ, ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਹਾਈ ਸਕੂਲ ਸਰਹਿੰਦ ਮੰਡੀ, ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ, ਖਾਲਸਾ ਸੀਨੀਅਰ ਸੈਕੰਡਰੀ ਸਕੂਲ ਹਮਾਂਯੂਪੁਰ, ਮਾਤਾ ਸੁੰਦਰੀ ਪਬਲਿਕ ਸਕੂਲ ਅੱਤੇਵਾਲੀ ਤੇ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਸਕੂਲ ਫ਼ਤਹਿਗੜ੍ਹ ਸਾਹਿਬ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਤੇ ਪੰਜਾਬ ਦੇ ਲੋਕ ਨਾਚ ਗਿੱਧੇ ਤੇ ਭੰਗੜੇ ਦੀ  ਪੇਸ਼ਕਾਰੀ ਕੀਤੀ। ਫੁੱਲ ਡਰੈੱਸ ਰੀਹਰਸਲ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

              ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀ ਅਰਵਿੰਦ ਕੁਮਾਰ, ਜ਼ਿਲ੍ਹਾ ਲੋਕ ਸੰਪਰਕ ਅਫਸਰ ਸ਼੍ਰੀ ਰਾਜ ਕੁਮਾਰ, ਡੀ.ਐਸ.ਪੀ. ਹਰਿਤੇਸ਼ ਕੌਸ਼ਿਕ, ਮੁੱਖ ਖੇਤੀਬਾੜੀ ਅਫਸਰ ਧਰਮਿੰਦਰਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਕੂਲਾਂ ਦੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

 

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ