Wednesday, December 17, 2025

Chandigarh

ਨਰਸਿੰਗ ਸਟਾਫ਼ ਖਿਲਾਫ਼ ਨੀਵੇਂ ਦਰਜੇ ਦੀ ਬਿਆਨਬਾਜੀ ਲਈ ਮੁਆਫ਼ੀ ਮੰਗਣ ਮੰਤਰੀ ਓ.ਪੀ ਸੋਨੀ: ਆਪ

May 21, 2021 06:48 PM
SehajTimes

ਚੰਡੀਗੜ੍ਹ :ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ  ਏਮਜ ਬਠਿੰਡਾ ਦੇ ਮੇਲ ਨਰਸਿੰਗ ਸਟਾਫ਼ ਨਾਲ ਪੰਜਾਬ ਸਰਕਾਰ ਵੱਲੋਂ ਕੀਤੇ ਮਾੜੇ ਵਰਤਾਓ ਅਤੇ ਕੈਬਟਿਨ ਮੰਤਰੀ ਓ.ਪੀ ਸੋਨੀ ਵੱਲੋਂ ਨੀਵੇਂ ਦਰਜੇ ਦੀ ਬਿਆਨਬਾਜੀ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੈਡੀਕਲ ਸਿੱਖਿਆ ਮੰਤਰੀ ਮੰਤਰੀ ਓ.ਪੀ. ਸੋਨੀ ਨੂੰ ਤੁਰੰਤ ਵਜ਼ਾਰਤ ਵਿੱਚੋਂ ਬਰਖਾਸਤ ਕਰਨ ਦੀ ਮੰਗ ਕੀਤੀ ਹੈ। 
ਸ਼ੁਕਰਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ ਹੈ ਕਿ ਪੰਜਾਬ ਦੀ ਕੈਪਟਨ ਸਰਕਾਰ ਕੋਰੋਨਾ ਮਹਾਮਾਰੀ ਦਾ ਸਾਹਮਣਾ ਕਰਨਾ ਵਿੱਚ ਨਾਕਾਮ ਹੋਈ ਹੈ ਕਿਉਂਕਿ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ, ਨਰਸਾਂ, ਪੈਰਾ ਮੈਡੀਕਲ ਸਟਾਫ਼ ਸਮੇਤ ਤਕਨੀਕੀ ਪ੍ਰਣਾਲੀ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਜਿਹੇ ਮਾੜੇ ਹਲਾਤ ਵਿੱਚ ਆਮ ਲੋਕਾਂ ਦੀ ਜਾਨ ਬਚਾਉਣ ਲਈ ਏਮਜ ਬਠਿੰਡਾ ਦੇ ਲੇਡੀ ਅਤੇ ਮੇਲ ਨਰਸਿੰਗ ਸਟਾਫ਼ ਨੇ ਆਪਣੀਆਂ ਸੇਵਾਵਾਂ ਸੂਬੇ ਭਰ ਦੇ ਹਸਪਤਾਲਾਂ ਵਿੱਚ ਨਿਭਾਈਆਂ ਹਨ। ਪਰ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਪ੍ਰਬੰਧਕਾਂ ਵੱਲੋਂ ਮੇਲ ਨਰਸਿੰਗ ਸਟਾਫ਼ ਨੂੰ ਲੋੜੀਂਦੀਆਂ ਸਹੂਲਤਾਂ ਨਾ ਦੇਣ ਕਾਰਨ ਸਟਾਫ਼ ਨੂੰ ਵਾਪਸ ਜਾਣਾ ਪਿਆ, ਜਿਸ ਦੇ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੈ। 
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਮੈਡੀਕਲ ਸਿੱਖਿਆ ਮੰਤਰੀ ਓ.ਪੀ. ਸੋਨੀ ਨੇ ਆਪਣੀ ਸਰਕਾਰ ਦੀਆਂ ਨਾਕਾਮੀਆਂ ਦਾ ਠੀਕਰਾ ਨਰਸਿੰਗ ਸਟਾਫ਼ ’ਤੇ ਭੰਨ ਰਹੇ ਹਨ ਅਤੇ ਉਨ੍ਹਾਂ ਪ੍ਰਤੀ ਮਾੜੀ ਸ਼ਬਦਾਵਲੀ ਦੀ ਵਰਤੋਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਏਮਜ ਦੇ ਨਰਸਿੰਗ ਸਟਾਫ਼ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨੀਆਂ ਚਾਹੀਦੀਆਂ ਸਨ, ਕਿਉਂਕਿ ਇਹ ਸਟਾਫ਼ ਕੋਰੋਨਾ ਮਹਾਮਾਰੀ ਦੇ ਪੀੜਤਾਂ ਦੀ ਜਾਨ ਬਚਾਉਣ ਲਈ ਪਟਿਆਲਾ ਵਿਖੇ ਆਇਆ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਸ਼ਹਿਰ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਕੋਰੋਨਾ ਨਾਲ ਮੌਤਾਂ ਹੋਣ ਦੀ ਗਿਣਤੀ ਸੂਬੇ ਭਰ ਵਿੱਚੋਂ ਸਭ ਤੋਂ ਜ਼ਿਆਦਾ ਹੈ। 
ਚੀਮਾ ਨੇ ਕਿਹਾ ਕਿ ਕੋਰੋਨਾ ਵਾਰਡਾਂ ਵਿੱਚ ਸੇਵਾਵਾਂ ਨਿਭਾਉਣ ਵਾਲੇ ਸਟਾਫ਼ ਨੂੰ ਵਿਸ਼ੇਸ਼ ਸਹੂਲਤਾਂ ਦੀ ਲੋੜ ਹੁੰਦੀ, ਜੋ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਜਾਣੀਆਂ ਜ਼ਰੂਰੀ ਹਨ, ਨਾ ਕਿ ਸਟਾਫ਼ ਨੂੰ ਹੀ ਦੋਸ਼ੀ ਸਿੱਧ ਕਰਨਾ। ਉਨ੍ਹਾਂ ਕਿਹਾ ਕਿ ਮੈਡੀਕਲ ਸਿੱਖਿਆ ਮੰਤਰੀ ਓ.ਪੀ ਸੋਨੀ ਏਮਜ ਦੇ ਸਟਾਫ਼ ਵੱਲੋਂ ਰਾਜਿੰਦਰਾ ਹਸਪਤਾਲ ਵਿੱਚ ਕੰਮ ਕਰਨ ਤੋਂ ਇਨਕਾਰ ਕਰਨ ਦੇ ਫ਼ੈਸਲੇ ਨੂੰ ਧੋਖਾ ਕਰਾਰ ਦਿੰਦੇ ਹਨ, ਕੀ ਕੈਬਨਿਟ ਮੰਤਰੀ ਦੱਸਣਗੇ ਕਿ ਉਨ੍ਹਾਂ ਏਮਜ ਦੇ ਸਟਾਫ਼ ਲਈ ਲੋੜੀਂਦੇ ਪ੍ਰਬੰਧ ਕਿਉਂ ਨਹੀਂ ਕੀਤੇ? ਕੀ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਵਿਵਸਥਾ ਦਾ ਪ੍ਰਬੰਧ ਨਾ ਕਰਕੇ ਕੈਪਟਨ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਧੋਖ਼ਾ ਨਹੀਂ ਦਿੱਤਾ? ਉਨ੍ਹਾਂ ਕਿਹਾ ਕਿ ਏਮਜ ਸਟਾਫ਼ ਸਿਰ ਠੀਕਰਾ ਭੰਨ ਕੇ ਕੈਪਟਨ ਸਰਕਾਰ ਆਪਣੀਆਂ ਜ਼ਿੰਮੇਵਾਰੀਆਂ ਤੋਂ ਭੱਜ ਰਹੀ ਹੈ।

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ