Sunday, November 02, 2025

Haryana

5 ਸਾਲਾਂ ਵਿਚ ਯੋਗਤਾ ਦੇ ਆਧਾਰ 'ਤੇ 2 ਲੱਖ ਨੌਜੁਆਨਾਂ ਨੂੰ ਦਿੱਤੀ ਜਾਵੇਗੀ ਸਰਕਾਰੀ ਨੌਕਰੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

January 25, 2025 03:35 PM
SehajTimes

ਮੁੱਖ ਮੰਤਰੀ ਨੇ ਵਿਦਿਅਕ ਸੰਸਥਾਨ ਨੂੰ ਦਿੱਤੀ 21 ਲੱਖ ਰੁਪਏ ਦੀ ਗ੍ਰਾਂਟ ਰਕਮ

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੇ 5 ਸਾਲਾਂ ਵਿਚ ਯੋਗਤਾ ਦੇ ਆਧਾਰ 'ਤੇ ਸੂਬੇ ਦੇ ਨੌਜੁਆਨਾਂ ਨੂੰ 2 ਲੱਖ ਸਰਕਾਰੀ ਨੌਕਰੀਆਂ ਦਵੇਗੀ। ਇਸ ਸਰਕਾਰ ਨੇ ਪਿਛਲੇ 10 ਸਾਲਾਂ ਵਿਚ 1 ਲੱਖ 71 ਹਜਾਰ ਨੌਜੁਆਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਇਸ ਸਰਕਾਰ ਨੇ ਨੌਜੁਆਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਨਾਲ-ਨਾਲ ਆਪਣਾ ਰੁਜਗਾਰ ਸਥਾਪਿਤ ਕਰਨ ਲਈ ਵੱਖ-ਵੱਖ ਯੋਜਨਾਵਾਂ ਨੂੰ ਅਮਲੀਜਾਮਾ ਪਹਿਨਾਉਣ ਦਾ ਕੰਮ ਕੀਤਾ ਹੈ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ੁਕਰਵਾਰ ਨੂੰ ਆਈਜੀਐਨ ਕਾਲਜ ਧਨੌਰਾ ਲਾਡਵਾ (ਕੁਰੂਕਸ਼ੇਤਰ) ਦੇ ਗੋਲਡਨ ਜੈਯੰਤੀ ਸਮਾਰੋਹ ਵਿਚ ਬੋਲ ਰਹੇ ਸਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਕਾਲਜ ਵੱਲੋਂ ਪ੍ਰਬੰਧਿਤ ਹਵਨ ਯੱਗ ਵਿਚ ਆਹੂਤੀ ਪਾਈ ਤੇ ਵਿਦਿਅਕ ਸੰਸਥਾਨ ਦੇ ਸੰਸਥਾਪਕ ਸੁਰਗਵਾਸੀ ਓਮ ਪ੍ਰਕਾਸ਼ ਗਰਗ ਦੀ ਪ੍ਰਤਿਮਾ 'ਤੇ ਫੁੱਲ ਅਰਪਿਤ ਕੀਤੇ। ਇਸ ਦੇ ਬਾਅਦ ਮੁੱਖ ਮੰਤਰੀ ਨੇ ਕਾਲਜ ਦੇ ਪਰਿਸਰ ਵਿਚ ਪੌਧਾਰੋਪਣ ਕੀਤਾ। ਮੁੱਖ ਮੰਤਰੀ ਨੇ ਕਾਲਜ ਦੀ ਗੋਲਡਨ ਜੈਯੰਤੀ ਦੀ ਸਮਾਰਕਾ ਦਾ ਉਦਘਾਟਨ ਵੀ ਕੀਤੀ। ਇਸ ਗੋਲਡਨ ਜੈਯੰਤੀ ਸਮਾਰੋਹ ਵਿਚ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਵਿਦਿਅਕ ਸੰਸਥਾਨ ਨੂੰ 21 ਲੱਖ ਰੁਪਏ ਦੀ ਗ੍ਰਾਂਟ ਰਕਮ ਦੇਣ ਦਾ ਐਲਾਨ ਕੀਤਾ।

ਮੁੱਖ ਮੰਤਰੀ ਨੇ ਸੰਸਥਾਨ ਦੇ 51 ਸਾਲ ਪੂਰੇ ਹੋਣ 'ਤੇ ਅਧਿਆਪਕਾਂ, ਵਿਦਿਆਰਥੀਆਂ ਅਤੇ ਪ੍ਰਬੰਧਕਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਪੇਂਡੂ ਖੇਤਰ ਵਿਚ ਨੌਜੁਆਨਾਂ ਨੂੰ ਸਿਖਿਅਤ ਕਰਨ ਲਈ ਸਾਲ 1974 ਵਿਚ ਆਈਜੀਐਨ ਕਾਲਜ ਦੀ ਸਥਾਪਨਾ ਕੀਤੀ ਗਈ। ਇਸ 50 ਸਾਲ ਦੇ ਇਤਿਹਾਸਕ ਸਫਰ ਵਿਚ ਵਿਦਿਅਕ ਸੰਸਥਾਨ ਨੇ ਹਜਾਰਾਂ ਵਿਦਿਆਰਥੀਆਂ ਨੂੰ ਚੰਗਾ ਨਾਗਰਿਕ ਬਨਾਉਣ ਅਤੇ ਉਨ੍ਹਾਂ ਨੂੰ ਹੁਨਰਮੰਦ ਬਨਾਉਣ ਦਾ ਕੰਮ ਕੀਤਾ ਹੈ। ਵਿਕਸਿਤ ਹਰਿਆਣਾ ਦੇ ਟੀਚੇ ਨੂੰ ਪੂਰਾ ਕਰਨ ਈ ਆਈਜੀਐਨ ਕਾਲਜ ਵਰਗੇ ਵਿਦਿਅਕ ਸੰਸਥਾਨ ਦਾ ਅਹਿਮ ਯੋਗਦਾਨ ਰਹੇਗਾ। ਸੂਬੇ ਤੇ ਦੇਸ਼ ਦੀ ਪ੍ਰਗਤੀ ਦੇ ਪੱਥ 'ਤੇ ਅੱਗੇ ਲੈ ਜਾਣ ਵਿਚ ਵਿਦਿਅਕ ਸੰਸਥਾਨਾਂ ਦਾ ਸੱਭ ਤੋਂ ਮਹਤੱਵਪੂਰਨ ਯੋਗਦਾਨ ਹੈ।

ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਨੌਜੁਆਨਾਂ ਨੂੰ ਰੁਜਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਕੋਮੀ ਸਿਖਿਆ ਨੀਤੀ 2020 ਨੂੰ ਲਾਗੂ ਕੀਤਾ ਹੈ। ਇਸ ਸਿਖਿਆ ਪੱਦਤੀ ਨੂੰ ਕੁਰੂਕਸ਼ੇਤਰ ਯੂਨੀਵਰਸਿਟੀ ਵੱਲੋਂ ਲਾਗੂ ਕਰ ਦਿੱਤਾ ਗਿਆ ਹੈ। ਇਸ ਸਿਖਿਆ ਨੀਤੀ ਨਾਲ ਵਿਦਿਆਰਥੀ ਇੱਕ ਹੀ ਛੱਤ ਦੇ ਹੇਠਾਂ ਕੇਜੀ ਤੋਂ ਲੈ ਕੇ ਪੀਜੀ ਕਲਾਸਾਂ ਤੱਕ ਆਪਣੀ ਸਿਖਿਆ ਗ੍ਰਹਿਣ ਕਰ ਸਕਣਗੇ, ਇੰਨ੍ਹਾਂ ਹੀ ਨਹੀਂ ਸਕੂਲ ਤੋਂ ਯੂਨੀਵਰਸਿਟੀ ਤੱਕ ਵਿਦਿਆਰਥੀਆਂ ਨੂੰ ਕੁਸ਼ਲ ਬਨਾਉਣ ਦਾ ਵੀ ਕੰਮ ਕੀਤਾ ਜਾਵੇਗਾ। ਸੂਬਾ ਸਰਕਾਰ ਨੇ ਨੌਜੁਆਨਾਂ ਨੂੰ ਉੱਚ ਸਿਖਿਆ ਪ੍ਰਦਾਨ ਕਰਨ ਲਈ 79 ਸਰਕਾਰੀ ਕਾਲਜ ਖੋਲਣ ਦਾ ਕੰਮ ਕੀਤਾ। ਇਸ ਵਿੱਚੋਂ 32 ਕਾਲਜ ਬੇਟੀਆਂ ਦੇ ਲਈ ਹੀ ਬਣਾਏ ਗਏ ਹਨ। ਹੁਣ ਸੂਬੇ ਵਿਚ ਹਰ 20 ਕਿਲੋਮੀਟਰ ਦੇ ਘੇਰੇ ਵਿਚ ਸਰਕਾਰੀ ਕਾਲਜ ਸਥਾਪਿਤ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ, 13 ਨਵੀਂ ਯੂਨੀਵਰਸਿਟੀ ਸਥਾਪਿਤ ਕੀਤੇ ਗਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਬਿਨ੍ਹਾ ਪਰਚੀ-ਬਿਨ੍ਹਾ ਖਰਚੀ ਦੇ ਨੌਜੁਆਨਾਂ ਨੂੰ 1 ਲੱਖ 71 ਹਜਾਰ ਸਰਕਾਰੀ ਨੌਕਰੀਆਂ ਦਿੱਤੀਆਂ ਅਤੇ ਆਉਣ ਵਾਲੇ 5 ਸਾਲਾਂ ਵਿਚ ਨੌਜੁਆਨਾਂ ਨੂੰ 2 ਲੱਖ ਹੋਰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ। ਸਰਕਾਰ ਵੱਲੋਂ ਵਿਦੇਸ਼ਾਂ ਵਿਚ ਨੌਕਰੀਆਂ ਤੇ ਸਿਖਿਆ ਲੈਣ ਲਈ ਨੌਜੁਆਨਾਂ ਦੇ ਸਹਿਯੋਗ ਲਈ ਵਿਦੇਸ਼ ਸਹਿਯੋਗ ਵਿਭਾਗ ਸਥਾਪਿਤ ਕੀਤਾ ਹੈ ਅਤੇ ਕਾਲਜਾਂ ਵਿਚ ਹੀ 35 ਹਜਾਰ ਨੌਜੁਆਨਾਂ ਦੇ ਮੁਫਤ ਪਾਸਪੋਰਟ ਵੀ ਬਣਾਏ ਗਏ ਹਨ। ਸੂਬੇ ਦੇ ਨੌਜੁਆਨਾਂ ਨੇ ਖੇਡਾਂ ਦੇ ਨਾਲ-ਨਾਲ ਹਰ ਖੇਤਰ ਵਿਚ ਹਰਿਆਣਾ ਦਾ ਨਾਂਅ ਪੂਰੇ ਵਿਸ਼ਵ ਵਿਚ ਰੋਸ਼ਨ ਕਰਨ ਦਾ ਕੰਮ ਕੀਤਾ ਹੈ।

ਲੇਫਟੀਨੈਂਟ ਜਨਰਲ ਐਸ.ਕੇ. ਸੈਣੀ ਨੈ ਦਸਿਆ ਕਿ ਇਸ ਕਾਲਜ ਨੇ ਹੁਣ 50 ਸਾਲਾਂ ਦੀ ਇਤਿਹਾਸਿਕ ਯਾਤਰਾ ਪੂਰੀ ਕਰ ਲਈ ਹੈ। ਇਹ ਲਾਡਵਾ ਹਲਕਾ ਦਾ ਇਕਲੌਤਾ ਕਾਲਜ ਹੈ। ਜਿਸ ਵਿਚ ਆਰਟਸ, ਕਾਮਰਸ, ਸਾਇੰਸ ਦੀ ਸਿਖਿਆ ਦੇ ਨਾਲ-ਨਾਂਲ ਹੁਣ ਕਾਲਜ ਵਿਚ ਪੀਜੀ ਦੀ ਕਲਾਸਾਂ ਵੀ ਸ਼ੁਰੂ ਹੋ ਚੁੱਕੀਆਂ ਹਨ। ਇਸ ਕਾਲਜ ਦੇ ਨਿਰਮਾਣ ਵਿਚ ਧਨੌਰੀ ਪੰਚਾਇਤ ਦਾ ਅਹਿਮ ਯੋਗਦਾਨ ਹੈ। ਇਸ ਪੰਚਾਇਤ ਨੇ ਕਾਲਜ ਦੇ ਨਿਰਮਾਣ ਲਈ 36 ਏਕੜ ਭੂਮੀ ਦਾਨ ਵਿਚ ਦਿੱਤੀ ਹੈ।

Have something to say? Post your comment

 

More in Haryana

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬਿਰਧ ਆਸ਼ਰਮ ਵਿੱਚ ਮਨਾਇਆ ਦੀਵਾਲੀ ਉਤਸਵ, ਬਜੁਰਗਾਂ ਨਾਲ ਵੰਡੀਆਂ ਖੁਸ਼ੀਆਂ

ਦੀਵਾਲੀ 'ਤੇ ਪੰਚਕੂਲਾ ਨੂੰ ਸਿਹਤ ਦਾ ਤੋਹਫਾ

ਫਰੀਦਾਬਾਦ ਵਿੱਚ 15 ਫੁੱਟ ਉੱਚੇ ਆਸ਼ਾਦੀਪ ਦਾ ਪ੍ਰਜਵਲਨ - ਚਾਨਣ, ਏਕਤਾ ਅਤੇ ਆਸ ਦਾ ਮਹੋਤਸਵ : ਵਿਪੁਲ ਗੋਇਲ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਆਪਣੇ ਪਿੰਡ ਮਿਰਜਾਪੁਰ ਮਾਜਰਾ ਵਿੱਚ ਹੋਇਆ ਸ਼ਾਨਦਾਰ ਸਵਾਗਤ

ਸਰਕਾਰ ਦਾ ਟੀਚਾ ਹਰਿਆਣਾ ਨੂੰ ਨਾ ਸਿਰਫ ਭਾਰਤ ਦੀ ਸਗੋ ਵਿਸ਼ਵ ਦੀ ਖੇਡ ਰਾਜਧਾਨੀ ਬਨਾਉਣਾ : ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ

ਅੰਬਾਲਾ ਕੈਂਟ ਸਿਵਲ ਹਸਪਤਾਲ ਵਿੱਚ ਕ੍ਰਿਟਿਕਲ ਕੇਅਰ ਯੂਨਿਟ (ਸੀਸੀਯੂ) ਹੋਵੇਗੀ ਸੰਚਾਲਿਤ, ਮਰੀਜਾਂ ਨੂੰ ਮਿਲੇਗੀ ਬਿਹਤਰ ਇਲਾਜ ਸਹੂਲਤਾਂ : ਊਰਜਾ ਮੰਤਰੀ ਅਨਿਲ ਵਿਜ

ਖੇਡ ਅਤੇ ਪੁਲਿਸ ਫੋਰਸਾਂ ਦਾ ਡੁੰਘਾ ਸਬੰਧ, ਚੰਗੀ ਸਿਹਤ ਦੇ ਨਾਲ-ਨਾਲ ਟੀਮ ਭਾਵਨਾ ਹੁੰਦੀ ਹੈ ਵਿਕਸਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ 'ਤੇ ਨਾਰੀ ਸ਼ਕਤੀ ਨੂੰ ਮਿਲਿਆ ਤੋਹਫਾ

ਭਗਵਾਨ ਸ਼੍ਰੀ ਵਿਸ਼ਵਕਰਮਾ ਜੈਯੰਤੀ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ 'ਤੇ ਹਰਿਆਣਾ ਵਿੱਚ ਕਾਰੀਗਰਾਂ ਨੂੰ ਵੱਡੀ ਸੌਗਾਤ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ 9 ਬ੍ਰੇਸਟ ਕੈਂਸਰ ਜਾਂਚ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ