Tuesday, September 16, 2025

Chandigarh

ਗਣਤੰਤਰ ਦਿਵਸ ਮੌਕੇ ਗ੍ਰਹਿ ਮੰਤਰਾਲੇ ਵੱਲੋਂ ਪੀ.ਐਮ.ਡੀ.ਐਸ. ਅਤੇ ਐਮ.ਐਮ.ਐਸ. ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

January 25, 2025 03:49 PM
SehajTimes

ਚੰਡੀਗੜ੍ਹ : ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ 76ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ, ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ, ਜਿਨ੍ਹਾਂ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ (ਪੀਐਮਡੀਐਸ) ਅਤੇ ਸ਼ਾਨਦਾਰ ਸੇਵਾ ਲਈ ਮੈਡਲ (ਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ।
ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਇੰਟੈਲੀਜੈਂਸ ਆਰ.ਕੇ. ਜੈਸਵਾਲ ਅਤੇ ਏਡੀਜੀਪੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਨੀਲਾਭ ਕਿਸ਼ੋਰ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।
ਇਸੇ ਤਰ੍ਹਾਂ ਆਈਪੀਐਸ ਅਧਿਕਾਰੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਲੁਧਿਆਣਾ ਰੇਂਜ ਧਨਪ੍ਰੀਤ ਕੌਰ ਅਤੇ ਪੀਪੀਐਸ ਅਧਿਕਾਰੀ ਏਆਈਜੀ ਫਾਈਨੈਂਸ਼ੀਅਲ ਇੰਟੈਲੀਜੈਂਸ ਯੂਨਿਟ ਤੇਜਿੰਦਰਜੀਤ ਸਿੰਘ ਉਨ੍ਹਾਂ 15 ਅਧਿਕਾਰੀਆਂ/ਕਰਮਚਾਰੀਆਂ ਵਿੱਚ ਸ਼ਾਮਲ ਹਨ ਜਿਨ੍ਹਾਂ ਨੂੰ ਸ਼ਾਨਦਾਰ ਸੇਵਾ ਲਈ ਮੈਡਲ ਵਾਸਤੇ ਚੁਣਿਆ ਗਿਆ ਹੈ। ਇਸੇ ਤਰ੍ਹਾਂ ਸ਼ਾਨਦਾਰ ਸੇਵਾ ਲਈ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਬਾਕੀ ਅਧਿਕਾਰੀਆਂ/ਕਰਮਚਾਰੀਆਂ ਵਿੱਚ ਇੰਸਪੈਕਟਰ ਇੰਦਰਦੀਪ ਸਿੰਘ, ਇੰਸਪੈਕਟਰ ਅਮਰੀਕ ਸਿੰਘ, ਇੰਸਪੈਕਟਰ ਜਗਰੂਪ ਸਿੰਘ, ਇੰਸਪੈਕਟਰ ਬਲਵਿੰਦਰ ਸਿੰਘ, ਐਸਆਈ ਬਲਬੀਰ ਚੰਦ, ਐਸਆਈ ਇਕਬਾਲ ਸਿੰਘ, ਐਸਆਈ ਸਤੀਸ਼ ਕੁਮਾਰ, ਐਸਆਈ ਬਲਵੀਰ ਚੰਦ, ਐਸਆਈ ਲਖਵੀਰ ਸਿੰਘ, ਐਸਆਈ ਡਿੰਪਲ ਕੁਮਾਰ, ਐਸਆਈ ਹਰਵਿੰਦਰ ਕੁਮਾਰ, ਏਐਸਆਈ ਸੁਖਬੀਰ ਸਿੰਘ ਅਤੇ ਏਐਸਆਈ ਹਰਪਾਲ ਸਿੰਘ ਸ਼ਾਮਲ ਹਨ।
ਐਵਾਰਡ ਜੇਤੂਆਂ ਨੂੰ ਵਧਾਈ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੇ ਪੰਜਾਬ ਪੁਲਿਸ ਬਲ ਦਾ ਮਨੋਬਲ ਵਧਾਉਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਿਸ ਬਲ ਨੂੰ ਹੋਰ ਸਮਰਪਣ ਅਤੇ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਜੋ ਕਿ ਬਹੁਤ ਸਾਰੀਆਂ ਸੁਰੱਖਿਆ ਚੁਣੌਤੀਆਂ ਦਾ ਸਾਹਮਣੇ ਕਰਨ ਵਾਲੇ ਸਰਹੱਦੀ ਸੂਬੇ ਵਿੱਚ ਅਤਿ ਲੋੜੀਂਦੀ ਹੈ।

Have something to say? Post your comment

 

More in Chandigarh

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੋਕਾਂ ਦੀ ਤੰਦਰੁਸਤ ਸਿਹਤ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਵਚਨਬੱਧ

ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਸਰਕਾਰ ਨੇ ਜ਼ਮੀਨੀ ਪੱਧਰ ਉਤੇ ਕੋਸ਼ਿਸ਼ਾਂ ਤੇਜ਼ ਕੀਤੀਆਂ

ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ

ਗੰਨੇ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ

'ਵਨ ਹੈਲਥ' ਪਹੁੰਚ: ਐਂਟੀਬਾਇਓਟਿਕਸ ਦੀ ਲੋੜੋਂ ਵੱਧ ਵਰਤੋਂ ਨੂੰ ਰੋਕਣ ਲਈ, ਪੰਜਾਬ ਵਿੱਚ ਐਂਟੀਮਾਈਕ੍ਰੋਬਾਇਲ ਰਸਿਸਟੈਂਸ ਕਾਰਜ ਯੋਜਨਾ ਲਾਂਚ

'ਯੁੱਧ ਨਸ਼ਿਆਂ ਵਿਰੁੱਧ’ ਦੇ 198ਵੇਂ ਦਿਨ ਪੰਜਾਬ ਪੁਲਿਸ ਵੱਲੋਂ 293 ਥਾਵਾਂ 'ਤੇ ਛਾਪੇਮਾਰੀ; 74 ਨਸ਼ਾ ਤਸਕਰ ਕਾਬੂ

ਸਿਹਤ ਮੰਤਰੀ ਵੱਲੋਂ ਹੜ੍ਹਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਵਿਰੁੱਧ ਲੜਾਈ ਲਈ ਸਾਰੇ ਸਰੋਤ ਜੁਟਾਉਣ ਦੇ ਹੁਕਮ ਜਾਰੀ

ਮੋਦੀ ਸਰਕਾਰ ਨੇ ਪਾਕਿਸਤਾਨ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਦੀ ਇਜਾਜ਼ਤ ਨਾ ਦੇ ਕੇ ਸਿੱਖਾਂ ਦੀ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚਾਈ : ਮੁੱਖ ਮੰਤਰੀ

ਪੰਜਾਬ ਵੱਲੋਂ ਟੈਕਸ ਚੋਰੀ ਵਿਰੁੱਧ ਸਖ਼ਤ ਕਾਰਵਾਈ, 385 ਕਰੋੜ ਰੁਪਏ ਦਾ ਜਾਅਲੀ ਬਿਲਿੰਗ ਘੁਟਾਲਾ ਬੇਪਰਦ: ਹਰਪਾਲ ਸਿੰਘ ਚੀਮਾ