Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਕਰੋਨਾ ਮਰੀਜ਼ਾਂ ਲਈ ਸਹਾਈ ਸਿੱਧ ਹੋ ਰਿਹਾ ਹੈ ਆਈ.ਵੀ.ਆਰ. ਕਾਲਿੰਗ ਸਿਸਟਮ

May 21, 2021 06:52 PM
SehajTimes

ਘਰਾਂ ਵਿੱਚ ਇਕਾਂਤਵਾਸ ਸਾਰੇ ਮਰੀਜ਼ਾਂ ਨੂੰ ਰੋਜ਼ਾਨਾ ਹੁੰਦੀਆਂ ਨੇ ਕਾਲਜ਼


 

ਐਸ.ਏ.ਐਸ. ਨਗਰ : ਘਰਾਂ ਵਿੱਚ ਇਕਾਂਤਵਾਸ ਕਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਸਿਹਤ ਸਥਿਤੀ 'ਤੇ ਨਜ਼ਰ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੋਜ਼ਾਨਾ ਇਨਟਰੈਕਟਿਵ ਵੁਆਇਸ ਰਿਸਪੌਂਸ (ਆਈ.ਵੀ.ਆਰ.) ਕਾਲ ਪ੍ਰਣਾਲੀ ਰਾਹੀਂ ਰਾਬਤਾ ਰੱਖਿਆ ਜਾ ਰਿਹਾ ਹੈ ਤੇ ਘਰਾਂ ਵਿੱਚ ਇਕਾਂਵਾਸ ਮਰੀਜ਼ਾਂ ਰੋਜ਼ਾਨਾਂ ਇੱਕ ਵਾਰ ਕਾਲਜ਼ ਹੁੰਦੀਆਂ ਹਨ। 20 ਮਈ ਤੱਕ ਜ਼ਿਲ੍ਹੇ ਵਿੱਚ 6,879 ਮਰੀਜ਼ ਇਕਾਂਤਵਾਸ ਸਨ, ਜਿਨ੍ਹਾਂ ਨਾਲ ਇਸ ਕਾਲ ਪ੍ਰਣਾਲੀ ਰਾਹੀਂ ਜ਼ਿਲ੍ਹਾ ਪ੍ਰਸ਼ਾਸਨ ਦਾ ਰਾਬਤਾ ਕਾਇਮ ਹੈ।  ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਇਸ ਪ੍ਰਣਾਲੀ ਤਹਿਤ ਸਿਸਟਮ ਘਰਾਂ ਵਿੱਚ ਇਕਾਂਤਵਾਸ ਕੋਵਿਡ ਮਰੀਜ਼ਾਂ ਦੇ ਡੇਟਾ ਮੁਤਾਬਕ ਹਰੇਕ ਨੰਬਰ ਉਤੇ ਕਾਲ ਕਰਦਾ ਹੈ। ਇਸ ਤਹਿਤ ਮਰੀਜ਼ ਨੂੰ ਕੁੱਝ ਸਵਾਲ ਪੁੱਛੇ ਜਾਂਦੇ ਹਨ ਅਤੇ ਮਰੀਜ਼ ਆਪਣੀ ਸਥਿਤੀ ਨੂੰ ਆਪਣੇ ਦੁਆਰਾ ਕੀਤੇ ਮੁਲਾਂਕਣ ਅਨੁਸਾਰ ਅਪਡੇਟ ਕਰਦਾ ਹੈ।  ਮਰੀਜ਼ਾਂ ਦੇ ਜਵਾਬਾਂ ਦੇ ਅਧਾਰ ਉਤੇ ਇਹ ਸਿਸਟਮ ਉਨ੍ਹਾਂ ਮਰੀਜ਼ਾਂ ਬਾਰੇ ਫਲੈਗ ਕਰਦਾ ਜਾਂ ਵਿਸ਼ੇਸ਼ ਜਾਣਕਾਰੀ ਦਿੰਦਾ ਹੈ, ਜਿਨ੍ਹਾਂ ਵੱਲ ਤੁਰੰਤ ਧਿਆਨ ਦਿੱਤੇ ਜਾਣ ਦੀ ਲੋੜ ਹੋਵੇ। ਇਸ ਉਪਰੰਤ ਡਾਕਟਰਾਂ ਵੱਲੋਂ ਉਸ ਮਰੀਜ਼ ਨੂੰ ਮੈਨੁਅਲ ਕਾਲ ਕੀਤੀ ਜਾਂਦੀ ਹੈ ਤੇ ਅਗਲੇਰਾ ਇਲਾਜ ਕੀਤਾ ਜਾਂਦਾ ਹੈ। ਆਈ.ਵੀ.ਆਰ. ਕਾਲਾਂ ਦੁਆਰਾ ਤਿਆਰ ਕੀਤੀਆਂ ਪ੍ਰਣਾਲੀਆਂ ਬਹੁ-ਭਾਸ਼ਾਈ ਹਨ ਤਾਂ ਜੋ ਵਿਅਕਤੀ ਉਸ ਭਾਸ਼ਾ ਦੀ ਚੋਣ ਕਰ ਸਕੇ ਜਿਸ ਵਿੱਚ ਸੌਖਿਆਂ ਜਵਾਬ ਦੇ ਸਕੇ।  ਇਸ ਬਾਰੇ ਹੋਰ ਗੱਲਬਾਤ ਕਰਦਿਆਂ ਰਵਜੋਤ ਕੌਰ ਗਰੇਵਾਲ, ਐਸ.ਪੀ. ਰੂਰਲ-ਕਮ-ਕੋਵਿਡ ਮਰੀਜ਼ ਟਰੈਕਿੰਗ ਅਫਸਰ (ਸੀ.ਪੀ.ਟੀ.ਓ.) ਨੇ ਕਿਹਾ ਕਿ ਕਈ ਵਾਰ ਲੋਕ ਜਾਂ ਤਾਂ ਸਵੈਚਲਿਤ ਕਾਲਾਂ ਦਾ ਜਵਾਬ ਨਹੀਂ ਦਿੰਦੇ ਜਾਂ ਉਚਿਤ ਜਵਾਬ ਦਿੱਤੇ ਬਿਨਾਂ ਉਨ੍ਹਾਂ ਨੂੰ ਡਿਸਕਨੈਕਟ ਕਰਦੇ ਹਨ। ਘਰਾਂ ਵਿੱਚ ਇਕਾਂਤਵਾਸ ਕੋਵਿਡ -19 ਦੇ ਮਰੀਜ਼ਾਂ ਨੂੰ ਅਪੀਲ ਕਰਦੇ ਹੋਏ ਸ਼੍ਰੀਮਤੀ ਗਰੇਵਾਲ ਨੇ ਕਿਹਾ ਕਿ ਮਰੀਜ਼ਾਂ ਨੂੰ ਕਾਲ ਦਾ ਜਵਾਬ ਦੇਣਾ ਚਾਹੀਦਾ ਹੈ ਅਤੇ ਜਦੋਂ ਪੁੱਛਿਆ ਜਾਂਦਾ ਹੈ ਤਾਂ ਆਪਣੀ ਸਿਹਤ ਸਥਿਤੀ ਨੂੰ ਅਪਡੇਟ ਕਰਨਾ ਚਾਹੀਦਾ ਹੈ। ਤਾਲਮੇਲ ਅਤੇ ਜਲਦੀ ਹੁੰਗਾਰੇ ਨੂੰ ਯਕੀਨੀ ਬਣਾਉਣ ਲਈ ਤਾਂ ਜੋ ਹਰ ਕਰੋਨਾ ਮਰੀਜ਼ ਸਮੇਂ ਸਿਰ ਦੇਖਭਾਲ ਪ੍ਰਾਪਤ ਕਰੇ, ਆਈ.ਵੀ.ਆਰ.ਪ੍ਰਣਾਲੀ ਦੀ ਮਦਦ ਲਈ ਜਾ ਰਹੀ ਹੈ। ਲੋਕਾਂ ਨੂੰ ਆਈਵੀਆਰ ਕਾਲਾਂ ਦਾ ਜਵਾਬ ਦੇਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦੀ ਸਹੀ ਦੇਖਭਾਲ ਹੋ ਸਕੇ ਤੇ ਕਰੋਨਾ ਨੂੰ ਮਾਤ ਦਿੱਤੀ ਜਾ ਸਕੇ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ