Thursday, May 16, 2024

Chandigarh

ਪੰਜਾਬ 'ਚ ਵੀ ਜਾਰੀ ਹਨ 100 ਤੋਂ ਵੱਧ ਥਾਵਾਂ 'ਤੇ ਕਿਸਾਨੀ-ਧਰਨੇ

May 21, 2021 07:11 PM
SehajTimes
ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ 'ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਵੱਲੋਂ ਪੰਜਾਬ 'ਚ ਪੱਕੇ-ਧਰਨੇ 233ਵੇਂ ਦਿਨ ਵੀ ਵੱਡੀਆਂ ਗਿਣਤੀਆਂ ਨਾਲ ਜਾਰੀ ਰਹੇ।ਕਿਸਾਨ-ਔਰਤਾਂ ਦੀ ਵੱਡੀ ਗਿਣਤੀ 'ਚ ਹੋ ਰਹੀ ਲਗਾਤਾਰ ਸ਼ਮੂਲੀਅਤ ਨੇ ਧਰਨਿਆਂ ਨੂੰ ਮਜ਼ਬੂਤੀ ਪ੍ਰਦਾਨ ਕੀਤੀ ਹੈ। ਸੂਬੇ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਨਾਲ ਸਬੰਧਤ ਆਗੂਆਂ ਦੇ ਘਰਾਂ ਅੱਗੇ, ਟੌਲ ਪਲਾਜ਼ਿਆਂ ’ਤੇ, ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਮੂਹਰੇ, ਖੁਸ਼ਕ ਬੰਦਰਗਾਹ-ਰਾਏਪੁਰ, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਅੰਦਰ, ਨਿੱਜੀ ਖੇਤਰ ਦੇ ਥਰਮਲ ਪਲਾਂਟ ਅਤੇ ਮੋਗਾ ਦੇ ਸਾਇਲੋ ਸਮੇਤ ਸਵਾ ਸੌ ਤੋਂ ਵੱਧ ਥਾਵਾਂ ’ਤੇ ਧਰਨੇ ਚੱਲ ਰਹੇ ਹਨ। ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਕੇਂਦਰ-ਸਰਕਾਰ ਦੇ 3 ਖੇਤੀ ਕਾਨੂੰਨਾਂ, ਬਿਜ਼ਲੀ ਸੋਧ ਬਿਲ-2020 ਅਤੇ ਪਰਾਲੀ ਆਰਡੀਨੈਂਸ ਰੱਦ ਕਰਵਾਉਣ ਲਈ ਚੱਲ ਰਹੇ ਸੰਘਰਸ਼ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ, ਕਿਉਂਕਿ ਕੇਂਦਰ-ਸਰਕਾਰ ਨੇ ਜੋ ਬੇਰੁਖੀ ਧਾਰੀ ਹੈ, ਸਖ਼ਤੀ ਕੀਤੀ ਜਾ ਰਹੀ ਹੈ ਜਾਂ ਵੱਖ-ਵੱਖ ਤਰ੍ਹਾਂ ਦੀਆਂ ਪਾਬੰਦੀਆਂ ਲਾਈਆਂ ਜਾ ਰਹੀਆਂ ਹਨ, ਦਾ ਡਟਵਾਂ ਵਿਰੋਧ ਕਰਨ ਲਈ ਲੰਮੇ ਸੰਘਰਸ਼ ਦੀ ਜਰੂਰਤ ਹੈ। ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਔਰਤਾਂ ਦੇ ਇਕੱਠਾਂ ਨੇ ਸਾਬਿਤ ਕਰ ਦਿੱਤਾ ਕਿ ਉਹ ਕਿਸੇ ਵੀ ਤਰ੍ਹਾਂ ਮਾਨਸਿਕ ਅਤੇ ਸਰੀਰਕ ਲੜਾਈਆਂ ਵਿਚ ਪਿੱਛੇ ਰਹਿਣ ਵਾਲੀਆਂ ਨਹੀਂ, ਬਲਕਿ ਬਰਾਬਰ ਦੀ ਹੈਸੀਅਤ ਵਿਚ ਸ਼ਾਮਿਲ ਹੁੰਦੀਆਂ ਹਨ। ਉਹ ਆਪਣੀ ਜਗ੍ਹਾ ਹਾਸਿਲ ਕਰਨ ਲਈ ਜਾਗਰੂਕ ਵੀ ਹਨ ਅਤੇ ਸਟੇਜਾਂ ਤੋਂ ਵਿਚਾਰਧਾਰਕ ਤੇ ਜਥੇਬੰਦਕ ਜਵਾਬ ਦੇਣ ਦੇ ਸਮਰੱਥ ਵੀ। ਇਨ੍ਹਾਂ ਵੱਡੀਆਂ ਸਟੇਜਾਂ ਤੋਂ ਔਰਤਾਂ ਦੇ ਬੋਲਣ ਅਤੇ ਉਨ੍ਹਾਂ ਨੂੰ ਸੁਣਨ ਦੀ ਰਵਾਇਤ ਭਵਿੱਖ ਵਿਚ ਅੰਦੋਲਨਾਂ ਦੀ ਮਜ਼ਬੂਤੀ ਅਤੇ ਔਰਤਾਂ ਨੂੰ ਸੰਘਰਸ਼ਾਂ ਵਿਚ ਹੋਰ ਸਰਗਰਮ ਥਾਂ ਦੇਣ ਦਾ ਆਧਾਰ ਬਣੇਗੀ। ਔਰਤਾਂ ਨੇ ਆਪਣੇ ਨਾਲ ਹੋਣ ਵਾਲੇ ਸਮਾਜਿਕ ਵਿਤਕਰਿਆਂ ਨੂੰ ਵੀ ਉਭਾਰਿਆ ਹੈ ਅਤੇ ਅੰਦੋਲਨਾਂ ਰਾਹੀਂ ਹਰ ਤਰ੍ਹਾਂ ਦੀ ਬੇਇਨਸਾਫ਼ੀ ਖ਼ਿਲਾਫ਼ ਲੜਨ ਦੀ ਦ੍ਰਿੜ੍ਹਤਾ ਦਾ ਪ੍ਰਗਟਾਵਾ ਕੀਤਾ ਹੈ। 
 
 
 

Have something to say? Post your comment

 

More in Chandigarh

DC ਨੇ ਚੋਣ ਪ੍ਰਚਾਰ ਦੌਰਾਨ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਜ਼ਿੰਮੇਵਾਰੀ ਅਤੇ ਨੈਤਿਕਤਾ ਨਾਲ ਵਰਤੋਂ ਕਰਨ ਦੀ ਅਪੀਲ

ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

ਚੋਣ ਡਿਊਟੀ ਕਰਨ ਵਾਲੀਆਂ ਨੂੰ ਮਿਲੇਗਾ 200 ਰੁਪਏ ਪ੍ਰਤੀ ਦਿਨ ਮਾਣ ਭੱਤਾ : Sibin C

ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੁਲਿਸ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਤਾਇਨਾਤ

ਧਾਰਮਿਕ ਸਥਾਨਾਂ ਦੀ ਕਿਸੇ ਵੀ ਤਰ੍ਹਾਂ ਚੋਣ ਪ੍ਰਚਾਰ ਦੇ ਮੰਚ ਵਜੋਂ ਵਰਤੋਂ ਨਾ ਕੀਤੀ ਜਾਵੇ: ਡੀ ਸੀ ਆਸ਼ਿਕਾ ਜੈਨ

ਪੰਜਾਬ ਵਿੱਚ ਕੁੱਲ 598 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ

ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕੀਤੇ ਕਾਬੂ 

ਕੇ.ਵਾਈ.ਸੀ ਐਪ ਰਾਹੀਂ ਪੰਜਾਬ ਦੇ ਕਿਸੇ ਵੀ ਉਮੀਦਵਾਰ ਬਾਰੇ ਜਾਣਕਾਰੀ ਲਈ ਜਾ ਸਕਦੀ ਹੈ : ਸਿਬਿਨ ਸੀ 

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ  

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ