Wednesday, December 17, 2025

Chandigarh

ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

January 28, 2025 03:46 PM
SehajTimes

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵਚਨਬੱਧ

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਰ੍ਹੇ ਦੌਰਾਨ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਜਿਲ੍ਹਾ ਬਰਨਾਲਾ, ਫਰੀਦਕੋਟ, ਫਿਰੋਜਪੁਰ, ਫਤਿਹਗੜ੍ਹ ਸਾਹਿਬ, ਫਾਜਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਮਾਨਸਾ, ਪਟਿਆਲਾ, ਰੂਪਨਗਰ, ਐਸ.ਏ.ਐਸ ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ ਦੇ ਸਾਲ 2023-24 ਅਤੇ ਸਾਲ 2024-25 ਦੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਲਾਭਪਾਤਰੀਆਂ ਦੀਆਂ ਪੈਡਿੰਗ ਦਰਖਾਸਤਾਂ ਜੋ ਕਿ ਸਾਲ 2024-25 ਦੌਰਾਨ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਹੋਈਆਂ, ਦੇ ਲਾਭਪਾਤਰੀਆਂ ਨੂੰ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਰਾਸ਼ੀ ਦੇ ਰਲੀਜ਼ ਹੋਣ ਨਾਲ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ 2483 ਲਾਭਪਾਤਰੀਆਂ ਨੂੰ ਲਾਭ ਮਿਲੇਗਾ।

ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਰਾਹੀਂ ਜ਼ਿਲ੍ਹਾ ਬਰਨਾਲਾ ਦੇ 45, ਫਰੀਦਕੋਟ ਦੇ 19, ਫਿਰੋਜਪੁਰ ਦੇ 198, ਫਤਿਹਗੜ੍ਹ ਸਾਹਿਬ ਦੇ 82, ਫਾਜਿਲਕਾ ਦੇ 175, ਗੁਰਦਾਸਪੁਰ ਦੇ 656, ਹੁਸ਼ਿਆਰਪੁਰ ਦੇ 277, ਜਲੰਧਰ ਦੇ 34, ਮਾਨਸਾ ਦੇ 102, ਪਟਿਆਲਾ ਦੇ 144, ਰੂਪਨਗਰ ਦੇ 5 , ਐਸ.ਏ.ਐਸ ਨਗਰ 3, ਸੰਗਰੂਰ ਦੇ 38, ਮਲੇਰਕੋਟਲਾ ਦੇ 60 ਅਤੇ ਤਰਨਤਾਰਨ ਦੇ 645 ਲਾਭਪਾਤਰੀਆਂ ਨੂੰ ਲਾਭ ਮਿਲੇਗਾ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ।

ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

Have something to say? Post your comment

 

More in Chandigarh

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਮੁਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ

ਵਿਧਾਇਕ  ਕੁਲਵੰਤ ਸਿੰਘ ਨੇ 17. 71 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਚੌਂਕਾਂ ਅਤੇ ਟੀ-ਜੰਕਸ਼ਨਾਂ ਦੇ ਕੰਮ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕੀਤੀ ਸ਼ੁਰੂਆਤ

ਕਬੱਡੀ ਪ੍ਰਮੋਟਰ ਕਤਲ ਮਾਮਲਾ: ਮੋਹਾਲੀ ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ