Friday, May 08, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਜਨਤਕ ਸੇਵਾਵਾਂ ਵਿੱਚ ਦੇਰੀ ਕਰਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ 5000 ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾਵੇਗਾ: ਵੀ.ਕੇ. ਜੰਜੂਆ

January 28, 2025 04:20 PM
SehajTimes

ਏ.ਡੀ.ਸੀਜ਼ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਪੈਂਦੇ ਸਾਰੇ ਸੇਵਾ ਕੇਂਦਰਾਂ 'ਤੇ ਬੋਰਡ ਲਗਵਾਉਣਗੇ, ਜਿਨ੍ਹਾਂ 'ਤੇ ਨੋਟੀਫਾਈਡ ਸੇਵਾਵਾਂ ਦੀ ਸੂਚੀ ਹੋਵੇਗੀ ਉਪਲੱਬਧ

ਚੰਡੀਗੜ੍ਹ : ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਮੁੱਖ ਕਮਿਸ਼ਨਰ ਸ੍ਰੀ ਵੀ.ਕੇ. ਜੰਜੂਆ ਵੱਲੋਂ ਪੰਜਾਬ ਦੇ ਸਾਰੇ ਵਧੀਕ ਡਿਪਟੀ ਕਮਿਸ਼ਨਰਾਂ (ਜਨਰਲ) (ਏ.ਡੀ.ਸੀਜ਼.) ਨਾਲ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਐਕਟ ਅਧੀਨ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾਉਣ ਸਬੰਧੀ ਵਿਚਾਰ-ਵਟਾਂਦਰਾ ਕਰਨ ਵਾਸਤੇ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਪੀ.ਬੀ.ਟੀ.ਆਰ.ਏ.ਸੀ. ਦੇ ਸਕੱਤਰ ਡਾ. ਨਯਨ ਜੱਸਲ ਵੀ ਮੌਜੂਦ ਸਨ।

ਸ੍ਰੀ ਜੰਜੂਆ ਨੇ ਐਕਟ ਅਧੀਨ ਅਪੀਲੀ ਅਥਾਰਟੀਆਂ ਵਜੋਂ ਵਧੀਕ ਡਿਪਟੀ ਕਮਿਸ਼ਨਰ ਦੀ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਪਾਇਆ। ਉਨ੍ਹਾਂ ਦੱਸਿਆ ਕਿ ਨਾਗਰਿਕਾਂ ਨੂੰ ਵਧੀਕ ਡਿਪਟੀ ਕਮਿਸ਼ਨਰ ਕੋਲ ਅਪੀਲ ਦਾਇਰ ਕਰਨ ਦਾ ਪੂਰਾ ਅਧਿਕਾਰ ਹੈ, ਜੋ ਕਿਸੇ ਵੀ ਨਾਮਜ਼ਦ ਅਧਿਕਾਰੀ, ਜੋ ਸੇਵਾਵਾਂ ਵਿੱਚ ਦੇਰੀ ਕਰਦਾ ਜਾਂ ਇਨਕਾਰ ਕਰਦਾ ਪਾਇਆ ਜਾਂਦਾ, ਵਿਰੁੱਧ ਖੁਦ ਨੋਟਿਸ ਵੀ ਲੈ ਸਕਦੇ ਹਨ । ਉਨ੍ਹਾਂ ਅੱਗੇ ਜ਼ੋਰ ਦਿੱਤਾ ਕਿ ਵਧੀਕ ਡਿਪਟੀ ਕਮਿਸ਼ਨਰ ਕੋਲ ਜਨਤਾ ਨੂੰ ਸੇਵਾਵਾਂ ਵਿੱਚ ਦੇਰੀ ਕਰਨ ਲਈ ਜ਼ਿੰਮੇਵਾਰ ਅਧਿਕਾਰੀਆਂ 'ਤੇ 5000 ਰੁਪਏ ਤੱਕ ਦਾ ਜੁਰਮਾਨਾ ਲਗਾਉਣ ਦਾ ਅਧਿਕਾਰ ਵੀ ਹੈ।

ਇਸ ਮੀਟਿੰਗ ਦੌਰਾਨ ਇੱਕ ਪਾਵਰਪੁਆਇੰਟ ਪੇਸ਼ਕਾਰੀ ਸਾਂਝੀ ਕੀਤੀ ਗਈ, ਜਿਸ ਵਿੱਚ ਦੱਸਿਆ ਗਿਆ ਕਿ ਕਿਵੇਂ ਵਧੀਕ ਡਿਪਟੀ ਕਮਿਸ਼ਨਰ ਜ਼ਿਲ੍ਹਾ ਪੱਧਰ 'ਤੇ ਸਰਕਾਰੀ ਸੇਵਾਵਾਂ ਦੀ ਸੁਚਾਰੂ ਪਹੁੰਚ ਨੂੰ ਯਕੀਨੀ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਸ੍ਰੀ ਜੰਜੂਆ ਨੇ ਸਾਰੇ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਸਾਰੀਆਂ ਨੋਟੀਫਾਈਡ ਸੇਵਾਵਾਂ ਦੇ ਲੰਬਿਤ ਮਾਮਲਿਆਂ ਬਾਰੇ ਕਮਿਸ਼ਨ ਨੂੰ ਮਹੀਨਾਵਾਰ ਰਿਪੋਰਟਾਂ ਦੇਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਨੂੰ ਉਨ੍ਹਾਂ ਦੇ ਦਫ਼ਤਰ ਵੱਲੋਂ ਸੇਵਾਵਾਂ ਮੁਹੱਈਆ ਕਰਵਾਉਣ ਸਬੰਧੀ ਸਮਾਂ-ਸੀਮਾਵਾਂ ਦੀ ਪਾਲਣਾ ਕਰਨ ਵਿੱਚ ਅਸਫ਼ਲ ਰਹਿਣ ਵਾਲੇ ਅਧਿਕਾਰੀਆਂ ਵਿਰੁੱਧ ਕੀਤੀ ਗਈ ਕਾਰਵਾਈ ਦਾ ਵੇਰਵਾ ਦੇਣ ਵਾਲੀਆਂ ਮਹੀਨਾਵਾਰ ਰਿਪੋਰਟਾਂ ਦੇਣ ਲਈ ਵੀ ਕਿਹਾ ਗਿਆ।

ਨਾਗਰਿਕਾਂ ਨੂੰ ਵੱਡੇ ਪੱਧਰ ‘ਤੇ ਜਾਗਰੂਕ ਕਰਨਾ ਯਕੀਨੀ ਬਣਾਉਣ ਲਈ ਸ੍ਰੀ ਜੰਜੂਆ ਨੇ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਸਾਰੇ ਸੇਵਾ ਕੇਂਦਰਾਂ 'ਤੇ ਬੋਰਡ ਲਗਾਉਣ ਦੇ ਨਿਰਦੇਸ਼ ਵੀ ਦਿੱਤੇ, ਜਿਸ ਵਿੱਚ ਸਾਰੀਆਂ ਨੋਟੀਫਾਈਡ ਸੇਵਾਵਾਂ ਦੀ ਸੂਚੀ ਉਪਲੱਬਧ ਕਰਵਾਉਣ ਦੇ ਨਾਲ-ਨਾਲ ਹਰੇਕ ਸੇਵਾ ਲਈ ਨਾਮਜ਼ਦ ਮੁਲਾਜ਼ਮਾਂ ਅਤੇ ਅਪੀਲੀ ਅਧਿਕਾਰੀਆਂ ਦੇ ਵੇਰਵਿਆਂ ਦੀ ਜਾਣਕਾਰੀ ਦਿੱਤੀ ਗਈ ਹੋਵੇ।

ਇਸ ਵਿਆਪਕ ਪਹੁੰਚ ਦਾ ਉਦੇਸ਼ ਪੰਜਾਬ ਭਰ ਵਿੱਚ ਸੁਚਾਰੂ ਢੰਗ ਨਾਲ ਜਨਤਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਵਧਾਉਣਾ ਹੈ, ਜੋ ਕਿ ਪ੍ਰਭਾਵਸ਼ਾਲੀ ਪ੍ਰਸ਼ਾਸਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਾ ਹੈ।

Have something to say? Post your comment

 

More in Chandigarh

ਗਰਮੀਆਂ ਵਿੱਚ ਕਿਡਨੀ ਦੀ ਪੱਥਰੀ ਅਤੇ ਪਿਸ਼ਾਬ ਨਾਲੀ ਦੀ ਲਾਗ ਦਾ ਖ਼ਤਰਾ ਵਧ ਜਾਂਦਾ ਹੈ: ਮਾਹਰ

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਅਤੇ ਹੋਰ ਮੌਸਮੀ ਬਿਮਾਰੀਆਂ ਸਬੰਧੀ ਤਿਆਰੀਆਂ ਅਤੇ ਰੋਕਥਾਮ ਰਣਨੀਤੀ ਦੀ ਸਮੀਖਿਆ

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਪਿੰਡ ਲੈਹਲੀ ਵਿਖੇ ਨਵੇਂ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕਰਮਚਾਰੀਆਂ ਲਈ ਸਵੈ-ਗਣਨਾ ਸਬੰਧੀ ਵਿਸ਼ੇਸ਼ ਸੈਸ਼ਨ ਆਯੋਜਿਤ

ਮੋਹਾਲੀ ਪੁਲਿਸ ਵੱਲੋਂ 03 ਦੋਸ਼ੀ ਕਾਬੂ, 06 ਨਾਜਾਇਜ਼ ਹਥਿਆਰ ਅਤੇ ਕਾਰਤੂਸ ਬਰਾਮਦ

ਗੈਂਗਸਟਰਾਂ ’ਤੇ ਵਾਰ ਦਾ 107ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਵਾਂ ’ਤੇ ਛਾਪੇਮਾਰੀ ; 323 ਕਾਬੂ

ਭਗਵੰਤ ਮਾਨ ਸਰਕਾਰ ਵੱਲੋਂ ਫ਼ਰੀਦਕੋਟ ਵਿੱਚ ਗ਼ੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਯੂਨਿਟ ਦਾ ਪਰਦਾਫ਼ਾਸ਼, ਐਫ.ਆਈ.ਆਰ. ਦਰਜ

ਹਰ ਬੱਚੇ ਤੱਕ ਗੁਣਵੱਤਾ ਭਰੀ ਸਿੱਖਿਆ ਪਹੁੰਚਾਉਣ ਲਈ ਮਾਨ ਸਰਕਾਰ ਦਾ ਵੱਡਾ ਕਦਮ: ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ