Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੀ.ਜੀ.ਆਰ.ਐਸ. ਪੋਰਟਲ 'ਤੇ ਆਈਆਂ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇ : ਡਾ. ਨਵਜੋਤ ਸ਼ਰਮਾ

January 28, 2025 05:10 PM
SehajTimes

ਪਟਿਆਲਾ : ਸੂਬਾ ਵਾਸੀਆਂ ਨੂੰ ਪਹੁੰਚਯੋਗ, ਕੁਸ਼ਲ ਅਤੇ ਪਾਰਦਰਸ਼ੀ ਸੇਵਾਵਾਂ ਪ੍ਰਦਾਨ ਕਰਵਾਉਣ ਦੇ ਨਾਲ ਨਾਲ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐਸ.) ਦੀ ਵਰਤੋਂ ਕੀਤੀ ਜਾ ਰਹੀ ਹੈ। ਇਹ ਪ੍ਰਗਟਾਵਾਂ ਮੁੱਖ ਮੰਤਰੀ ਫ਼ੀਲਡ ਅਫ਼ਸਰ ਡਾ. ਨਵਜੋਤ ਸ਼ਰਮਾ ਨੇ ਪੀ.ਜੀ.ਆਰ.ਆਰ. ਅਤੇ ਈ-ਸੇਵਾ ਪੋਰਟਲ ਰਾਹੀਂ ਵੱਖ ਵੱਖ ਵਿਭਾਗਾਂ ਨੂੰ ਆਈਆਂ ਸ਼ਿਕਾਇਤਾਂ 'ਤੇ ਵਿਭਾਗਾਂ ਵੱਲੋਂ ਕੀਤੀ ਗਈ ਕਾਰਵਾਈ ਦੀ ਰਿਪੋਰਟ ਲੈਂਦਿਆਂ ਕੀਤਾ।
ਮੁੱਖ ਮੰਤਰੀ ਫ਼ੀਲਡ ਅਫ਼ਸਰ ਨੇ ਕਿਹਾ ਕਿ ਪੀ.ਜੀ.ਆਰ.ਐਸ. ਪੋਰਟਲ 'ਤੇ ਆਈਆਂ ਸ਼ਿਕਾਇਤਾਂ ਦਾ ਸਮੂਹ ਵਿਭਾਗ ਸਮਾਂਬੱਧ ਨਿਪਟਾਰਾ ਕਰਨਾ ਯਕੀਨੀ ਬਣਾਉਣ। ਉਨ੍ਹਾਂ ਕੁਝ ਵਿਭਾਗਾਂ ਦੀਆਂ ਲੰਬਿਤ ਪਈਆਂ ਸ਼ਿਕਾਇਤਾਂ ਦਾ ਗੰਭੀਰ ਨੋਟਿਸ ਲੈਂਦਿਆਂ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਲੰਬਿਤ ਪਈਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਕੇ ਦੋ ਦਿਨਾਂ ਵਿੱਚ ਸਟੇਟਸ ਰਿਪੋਰਟ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸ਼ਿਕਾਇਤ ਦੇ ਨਿਪਟਾਰੇ ਵਿੱਚ ਹੋਈ ਦੇਰੀ ਲਈ ਸਬੰਧਤ ਅਧਿਕਾਰੀ ਜਵਾਬਦੇਹ ਹੋਵੇਗਾ।
ਡਾ. ਨਵਜੋਤ ਸ਼ਰਮਾ ਨੇ ਪੁਲਿਸ ਵਿਭਾਗ, ਸਿਹਤ ਵਿਭਾਗ, ਖੇਤੀਬਾੜੀ, ਕਰ ਤੇ ਆਬਕਾਰੀ, ਮਾਲ ਵਿਭਾਗ, ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਲੇਬਰ ਕਮਿਸ਼ਨ, ਵਣ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਡਰੇਨਜ਼ ਵਿਭਾਗ, ਸਹਿਕਾਰੀ ਸਭਾਵਾਂ, ਸਿੱਖਿਆ ਵਿਭਾਗ, ਸਥਾਨਕ ਸਰਕਾਰਾਂ, ਟਰਾਂਸਪੋਰਟ ਵਿਭਾਗ ਸਮੇਤ ਹੋਰਨਾਂ ਵਿਭਾਗਾਂ ਦੇ ਪੀ.ਜੀ.ਆਰ.ਐਸ. ਦੇ ਨੋਡਲ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਕਿਹਾ ਕਿ ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਹੋ ਚੁੱਕੇ ਹਨ ਤੇ ਸ਼ਿਕਾਇਤਾਂ ਪਹਿਲਾਂ ਆਈਆਂ ਹੋਣ ਕਾਰਨ ਸਬੰਧਤ ਅਧਿਕਾਰੀਆਂ ਦੇ ਅਕਾਊਂਟ 'ਚ ਹਨ, ਉਨ੍ਹਾਂ ਨੂੰ ਤੁਰੰਤ ਨਵੇਂ ਅਧਿਕਾਰੀ ਦੇ ਪੀ.ਜੀ.ਆਰ.ਐਸ. ਅਕਾਊਂਟ ਵਿੱਚ ਟਰਾਂਸਫ਼ਰ ਕਰਵਾਇਆ ਜਾਵੇ ਤਾਂ ਜੋ ਸ਼ਿਕਾਇਤਾਂ ਦਾ ਨਿਪਟਾਰਾ ਜਲਦੀ ਹੋ ਸਕੇ। ਉਨ੍ਹਾਂ ਕਿਹਾ ਕਿ ਕੱਲ ਤੱਕ ਸਮੂਹ ਵਿਭਾਗ ਆਪਣੇ ਸਮਾਂ ਲੰਘ ਚੁੱਕੀਆਂ ਸ਼ਿਕਾਇਤਾਂ ਸਬੰਧੀ ਸਟੇਟਸ ਰਿਪੋਰਟ ਡਿਪਟੀ ਕਮਿਸ਼ਨਰ ਦਫ਼ਤਰ ਜਮ੍ਹਾਂ ਕਰਵਾਉਣੀ ਯਕੀਨੀ ਬਣਾਉਣ।
ਉਨ੍ਹਾਂ ਸਮੂਹ ਵਿਭਾਗਾਂ ਦੇ ਪੀ.ਜੀ.ਆਰ.ਐਸ. ਨੋਡਲ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਡਿਜੀਟਲ ਪਲੇਟਫ਼ਾਰਮ 'ਤੇ ਆਈ ਹਰ ਸ਼ਿਕਾਇਤ ਸਟੇਟ ਪੱਧਰ 'ਤੇ ਲਗਾਏ ਨੋਡਲ ਅਧਿਕਾਰੀ ਦੇ ਅਕਾਊਂਟ ਵਿੱਚ ਵੀ ਦਿਖਾਈ ਦਿੰਦੀ ਹੈ ਤੇ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਸਬੰਧੀ ਜ਼ਿਲ੍ਹੇ ਦੇ ਸਬੰਧਤ ਅਧਿਕਾਰੀ ਦੀ ਜ਼ਿੰਮੇਵਾਰੀ ਤੈਅ ਹੋਵੇਗੀ, ਇਸ ਲਈ ਰੋਜ਼ਾਨਾ ਇਸ ਪੋਰਟਲ 'ਤੇ ਆਈਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇ ਅਤੇ ਨਿਰਧਾਰਤ ਸਮੇਂ ਅੰਦਰ ਨਿਪਟਾਰਾ ਨਾ ਹੋਣ ਵਾਲੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇ। ਮੀਟਿੰਗ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ