Tuesday, November 04, 2025

Haryana

ਹੀਮੋਫੀਲਿਆ ਅਤੇ ਥੈਲੀਸੀਮਿਆ ਤੋਂ ਪੀੜਤ ਲੋਕਾਂ ਨੂੰ ਦਿੱਤੀ ਜਾਣ ਵਾਲੀ ਪੈਂਸ਼ਨ ਲਈ ਉਮਰ ਸੀਮਾ ਨੂੰ ਕੀਤਾ ਖਤਮ : ਕੁਮਾਰੀ ਆਰਤੀ ਸਿੰਘ ਰਾਓ

January 28, 2025 05:49 PM
SehajTimes

ਚੰਡੀਗੜ੍ਹ : ਹਰਿਆਣਾ ਦੀ ਸਿਹਤ ਮੰਤਰੀ ਕੁਮਾਰੀ ਆਰਤੀ ਸਿੰਘ ਰਾਓ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਲੋਕਾਂ ਨੂੰ ਸਸਤੀ ਅਤੇ ਸਰਲ ਇਲਾਜ ਦੇਣ ਲਈ ਯਤਨਸ਼ੀਲ ਹੈ, ਪਿਛਲੇ 100 ਦਿਨਾਂ ਵਿਚ ਮੌਜੂਦਾ ਸਰਕਾਰ ਨੇ ਸਿਹਤ ਨੂੰ ਲੈ ਕੇ ਅਨੇਕ ਖਾਸ ਫੈਸਲੇ ਲਏ ਹਨ।

ਉਨ੍ਹਾਂ ਨੇ ਇੱਥੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਹੁਣ ਹੀਮੋਫੀਲਿਆ ਅਤੇ ਥੈਲੀਸੀਮਿਆ ਤੋਂ ਪੀੜਤ ਲੋਕਾਂ ਨੂੰ ਦਿੱਤੀ ਜਾਣ ਵਾਲੀ ਪੈਂਸ਼ਨ ਲਈ 18 ਸਾਲ ਦੀ ਉਮਰ ਸੀਮਾ ਨੂੰ ਖਤਮ ਕਰ ਦਿੱਤਾ ਗਿਆ ਹੈ, ਉਕਤ ਦੋਵਾਂ ਬੀਮਾਰੀਆਂ ਤੋਂ ਪੀੜਤ ਵਿਅਕਤੀਆਂ ਨੂੰ 3,000 ਰੁਪਏ ਪ੍ਰਤੀ ਮਹੀਨਾ ਪੈਂਸ਼ਨ ਦਿੱਤੀ ਜਾਵੇਗੀ, ਇਹ ਪੈਂਸ਼ਨ ਕਿਸੇ ਵੀ ਹੋਰ ਪੈਂਸ਼ਨ ਤੋਂ ਇਲਾਵਾ ਹੋਵੇਗੀ।

ਕੁਮਾਰੀ ਆਰਤੀ ਸਿੰਘ ਰਾਓ ਨੇ ਅੱਗੇ ਦਸਿਆ ਕਿ ਮੌਜੂਦਾ ਸਰਕਾਰ ਨੇ 18 ਅਕਤੂਬਰ, 2024 ਨੂੰ ਰਾਜ ਵਿਚ ਕਿਡਨੀ ਦੇ ਰੋਗ ਨਾਲ ਪੀੜਤਾਂ ਨੂੰ ਮੁਫਤ ਡਾਇਲਸਿਸ ਦੀ ਸੇਵਾਵਾਂ ਪ੍ਰਦਾਨ ਕਰਨ ਦੀ ਸ਼ੁਰੂਆਤ ਕਰ ਦਿੱਤੀ ਹੈ, ਇਹ ਸਿਹਤ ਦੇ ਖੇਤਰ ਵਿਚ ਅਹਿਮ ਕਦਮ ਹੈ। ਸਿਰਫ 3 ਮਹੀਨੇ ਵਿਚ ਹੀ ਇਸ ਸਿਹਤ-ਸਹੂਲਤ ਦਾ ਕਰੀਬ 20 ਹਜਾਰ ਲੋਕ ਲਾਭ ਲੈ ਚੁੱਕੇ ਹਨ।

ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਦੀ ਦਸੰਬਰ 2025 ਤੱਕ ਟੀਬੀ ਮੁਕਤ ਬਨਾਉਣ ਲਈ ਪਿਛਲੇ 7 ਦਸੰਬਰ ਨੂੰ ਪੰਚਕੂਲਾ ਤੋਂ ਜਿਸ 100 ਦਿਨਾਂ ਦੀ ਟੀਬੀ ਮੁਕਤ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ ਉਸ 'ਤੇ ਰਾਜ ਵਿਚ ਤੇਜੀ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਅਸੀਂ ਨਿਰਧਾਰਿਤ ਮਿੱਤੀ ਤੱਕ ਟੀਚਾ ਜਰੂਰ ਹਾਸਲ ਕਰ ਲੈਣਗੇ।

ਉਨ੍ਹਾਂ ਨੇ ਸਿਹਤ ਖੇਤਰ ਵਿਚ ਕੀਤੇ ਗਏ ਹੋਰ ਕੰਮਾਂ ਦਾ ਵਰਨਣ ਕਰਦੇ ਹੋਏ ਦਸਿਆ ਕਿ ਨਾਰਨੌਲ ਵਿਚ 6.57 ਕਰੋੜ ਰੁਪਏ ਦੀ ਲਾਗਤ ਨਾਲ ਟਰਾਮਾ ਸੈਂਟਰ ਦਾ ਨਿਰਮਾਣ ਕੀਤਾ ਗਿਆ ਹੈ। ਰਿਵਾੜੀ ਦੇ ਬੋਹਤਵਾਸ ਅਹੀਰ ਵਿਚ ਪੀਐਚਸੀ ਦਾ ਨਿਰਮਾਣ 6.80 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਗਿਆ ਹੈ।

ਉਨ੍ਹਾਂ ਨੇ ਦਸਿਆ ਕਿ ਹੁਣ ਤੱਕ 57 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੇ 83 ਸਬ-ਸਿਹਤ ਕੇਂਦਰਾਂ ਤੇ 22 ਬਲਾਕ ਪਬਲਿਕ ਹੈਲਥ ਯੂਨਿਟ ਬਨਾਉਣ ਦੀ ਮੰਜੂਰੀ ਦਿੱਤੀ ਗਈ ਹੈ। ਕੁਰੂਕਸ਼ੇਤਰ ਦੇ ਸਰਸਵਤੀ ਖੇੜਾ ਭੱਟ ਮਾਜਰਾ ਪਿੰਡ ਵਿਚ 50 ਬਿਸਤਰੇ ਵਾਲੇ ਹਸਪਤਾਲ ਦਾ ਨਿਰਮਾਣ 19.76 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਗਿਆ।

ਸਿਹਤ ਮੰਤਰੀ ਕੁਮਾਰੀ ਆਰਤੀ ਸਿੰਘ ਰਾਓ ਨੇ ਅੱਗੇ ਦਸਿਆ ਕਿ ਕਰਨਾਲ ਜਿਲ੍ਹਾ ਦੇ ਅਸੰਧ ਵਿਚ 76.20 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੇ 100 ਬੈਡ ਦੇ ਸਬ-ਡਿਵੀਜਨਲ ਸਿਵਲ ਹਸਪਤਾਲ ਦਾ ਨੀਂਹ ਪੱਥਰ ਰੱਖਿਆ ਗਿਆ।

ਉਨ੍ਹਾਂ ਨੇ ਸਿਹਤ ਸਿਖਿਆ ਅਤੇ ਸਿਹਤ ਢਾਂਚੇ ਨੂੰ ਮਜਬੂਤ ਕਰਨ ਦੀ ਦਿਸ਼ਾ ਵਿਚ ਚੁੱਕੇ ਗਏ ਕਦਮਾਂ ਦੀ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਜਲਦੀ ਹੀ ਪੰਚਕੂਲਾ ਦੇ ਸਿਵਲ ਹਸਪਤਾਲ ਵਿਚ ਪੈਥਾਲੋਜੀ, ਡਰਮੋਟੋਲਾਜੀ, ਮਨੋਚਕਿਸਤਾ ਅਤੇ ਹਸਪਤਾਲ ਪ੍ਰਸਾਸ਼ਨ ਵਿਚ ਡੀਐਨਬੀ ਡਿਗਰੀ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ।

ਸਿਹਤ ਮੰਤਰੀ ਨੇ ਦਸਿਆ ਕਿ ਸਿਹਤ ਤਨ ਵਿਚ ਹੀ ਸਿਹਤ ਮਨ ਦਾ ਨਿਵਾਸ ਹੁੰਦਾ ਹੈ। ਇਸ ਲਈ ਸੂਬਾ ਸਰਕਾਰ ਆਪਣੇ ਲੋਕਾਂ ਨੂੰ ਸਿਹਤਮੰਦ ਬਣਾਏ ਰੱਖਣ ਲਈ ਸਿਹਤ ਸਹੂਲਤਾਂ ਵਿਚ ਪੂਰਾ ਸੁਧਾਰ ਕਰ ਰਹੀ ਹੈ।

Have something to say? Post your comment

 

More in Haryana

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬਿਰਧ ਆਸ਼ਰਮ ਵਿੱਚ ਮਨਾਇਆ ਦੀਵਾਲੀ ਉਤਸਵ, ਬਜੁਰਗਾਂ ਨਾਲ ਵੰਡੀਆਂ ਖੁਸ਼ੀਆਂ

ਦੀਵਾਲੀ 'ਤੇ ਪੰਚਕੂਲਾ ਨੂੰ ਸਿਹਤ ਦਾ ਤੋਹਫਾ

ਫਰੀਦਾਬਾਦ ਵਿੱਚ 15 ਫੁੱਟ ਉੱਚੇ ਆਸ਼ਾਦੀਪ ਦਾ ਪ੍ਰਜਵਲਨ - ਚਾਨਣ, ਏਕਤਾ ਅਤੇ ਆਸ ਦਾ ਮਹੋਤਸਵ : ਵਿਪੁਲ ਗੋਇਲ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਆਪਣੇ ਪਿੰਡ ਮਿਰਜਾਪੁਰ ਮਾਜਰਾ ਵਿੱਚ ਹੋਇਆ ਸ਼ਾਨਦਾਰ ਸਵਾਗਤ

ਸਰਕਾਰ ਦਾ ਟੀਚਾ ਹਰਿਆਣਾ ਨੂੰ ਨਾ ਸਿਰਫ ਭਾਰਤ ਦੀ ਸਗੋ ਵਿਸ਼ਵ ਦੀ ਖੇਡ ਰਾਜਧਾਨੀ ਬਨਾਉਣਾ : ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ

ਅੰਬਾਲਾ ਕੈਂਟ ਸਿਵਲ ਹਸਪਤਾਲ ਵਿੱਚ ਕ੍ਰਿਟਿਕਲ ਕੇਅਰ ਯੂਨਿਟ (ਸੀਸੀਯੂ) ਹੋਵੇਗੀ ਸੰਚਾਲਿਤ, ਮਰੀਜਾਂ ਨੂੰ ਮਿਲੇਗੀ ਬਿਹਤਰ ਇਲਾਜ ਸਹੂਲਤਾਂ : ਊਰਜਾ ਮੰਤਰੀ ਅਨਿਲ ਵਿਜ

ਖੇਡ ਅਤੇ ਪੁਲਿਸ ਫੋਰਸਾਂ ਦਾ ਡੁੰਘਾ ਸਬੰਧ, ਚੰਗੀ ਸਿਹਤ ਦੇ ਨਾਲ-ਨਾਲ ਟੀਮ ਭਾਵਨਾ ਹੁੰਦੀ ਹੈ ਵਿਕਸਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ 'ਤੇ ਨਾਰੀ ਸ਼ਕਤੀ ਨੂੰ ਮਿਲਿਆ ਤੋਹਫਾ

ਭਗਵਾਨ ਸ਼੍ਰੀ ਵਿਸ਼ਵਕਰਮਾ ਜੈਯੰਤੀ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ 'ਤੇ ਹਰਿਆਣਾ ਵਿੱਚ ਕਾਰੀਗਰਾਂ ਨੂੰ ਵੱਡੀ ਸੌਗਾਤ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ 9 ਬ੍ਰੇਸਟ ਕੈਂਸਰ ਜਾਂਚ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ